Operation Lotus BJP :  ਪੰਜਾਬ ਸਰਕਾਰ ਨੇ ਸੱਦਿਆ ਵਿਧਾਨਸਭਾ ਦਾ ਵਿਸ਼ੇਸ਼ ਇਜਲਾਸ, ਲਿਆਵੇਗੀ ਭਰੋਸਗੀ ਮਤਾ

author img

By

Published : Sep 19, 2022, 2:29 PM IST

Updated : Sep 19, 2022, 3:19 PM IST

Punjab Vidhan Sabha Session

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 22 ਸਤੰਬਰ, 2022 ਨੂੰ ਪੰਜਾਬ ਵਿਧਾਨਸਭਾ ਦਾ ਵਿਸ਼ੇਸ਼ ਇਜਲਾਸ ਸੱਦਿਆ ਹੈ। ਇਸ ਦੌਰਾਨ ਸਰਕਾਰ ਭਰੋਸਗੀ ਮਤਾ ਲਿਆਵੇਗੀ।

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 22 ਸਤੰਬਰ, 2022 ਨੂੰ ਪੰਜਾਬ ਵਿਧਾਨਸਭਾ ਦਾ ਵਿਸ਼ੇਸ਼ ਇਜਲਾਸ ਸੱਦਿਆ ਹੈ। ਇਸ ਦੌਰਾਨ ਸਰਕਾਰ ਭਰੋਸਗੀ ਮਤਾ ਲਿਆਵੇਗੀ। ਭਗਵੰਤ ਮਾਨ ਟਵੀਟ ਕਰਦਿਆ ਲਿਖਿਆ ਕਿ, 'ਲੋਕਾਂ ਦੇ ਵਿਸ਼ਵਾਸ ਦੀ ਦੁਨੀਆਂ ਦੀ ਕਿਸੇ ਕਰੰਸੀ ਵਿੱਚ ਕੋਈ ਕੀਮਤ ਨਹੀਂ ਹੁੰਦੀ …22 September ਦਿਨ ਵੀਰਵਾਰ ਨੂੰ ਪੰਜਾਬ ਵਿਧਾਨ ਸਭਾ ਦਾ ਸਪੈਸ਼ਲ ਸ਼ੈਸ਼ਨ ਬੁਲਾ ਕੇ ਵਿਸ਼ਵਾਸ ਮਤਾ ਪੇਸ਼ ਕਰਕੇ ਕਾਨੂੰਨੀ ਤੌਰ ‘ਤੇ ਇਹ ਗੱਲ ਸਾਬਤ ਕਰ ਦਿੱਤੀ ਜਾਵੇਗੀ…ਇਨਕਲਾਬ ਜ਼ਿੰਦਾਬਾਦ..!'



ਭਗਵੰਤ ਮਾਨ ਨੇ ਕਿਹਾ ਕਿ ਪਿਛਲੇ ਦਿਨਾਂ ਤੋਂ ਭਾਜਪਾ ਵੱਲੋਂ ਸਾਡੇ ਐਮਐਲਏ ਨਾਲ ਸੰਪਰਕ ਬਣਾਉਣ ਦੀ ਕੋਸ਼ਿਸ਼ ਕੀਤੀ ਗਈ। ਉਨ੍ਹਾਂ ਕਿਹਾ ਕਿ ਪੈਸੇ ਦਾ ਲਾਲਚ ਅਤੇ ਹੋਰ ਕਈ ਕਿਸਮ ਦੇ ਲਾਲਚ ਦਿੱਤੇ ਗਏ, ਤਾਂ ਕਿ ਪੰਜਾਬ ਦੇ ਲੋਕਾਂ ਵੱਲੋਂ ਬਣਾਈ ਮਨਪਸੰਦ ਸਰਕਾਰ ਤੋੜੀ (operation lotus bjp) ਜਾਵੇ। ਉਨ੍ਹਾਂ ਕਿਹਾ ਕਿ ਲੋਕਾਂ ਵਿੱਚ ਸਾਨੂੰ ਲੈ ਕੇ ਵਿਸ਼ਵਾਸ ਹੈ।




  • ਲੋਕਾਂ ਦੇ ਵਿਸ਼ਵਾਸ ਦੀ ਦੁਨੀਆਂ ਦੀ ਕਿਸੇ ਕਰੰਸੀ ਵਿੱਚ ਕੋਈ ਕੀਮਤ ਨਹੀਂ ਹੁੰਦੀ …22 September ਦਿਨ ਵੀਰਵਾਰ ਨੂੰ ਪੰਜਾਬ ਵਿਧਾਨ ਸਭਾ ਦਾ ਸਪੈਸ਼ਲ ਸ਼ੈਸ਼ਨ ਬੁਲਾ ਕੇ ਵਿਸ਼ਵਾਸ ਮਤਾ ਪੇਸ਼ ਕਰਕੇ ਕਾਨੂੰਨੀ ਤੌਰ ‘ਤੇ ਇਹ ਗੱਲ ਸਾਬਤ ਕਰ ਦਿੱਤੀ ਜਾਵੇਗੀ…ਇਨਕਲਾਬ ਜ਼ਿੰਦਾਬਾਦ..! pic.twitter.com/VM2zA1upDP

    — Bhagwant Mann (@BhagwantMann) September 19, 2022 " class="align-text-top noRightClick twitterSection" data=" ">




ਸੀਐਮ ਨੇ ਕਿਹਾ ਕਿ ਅਸੀਂ ਅਤੇ ਸਾਡੇ ਐਮਐਲਏ ਲੋਕਾਂ ਦੇ ਇਸ ਵਿਸ਼ਵਾਸ ਨੂੰ ਬਣਾ ਕੇ ਰੱਖਿਆ ਜਾਵੇਗਾ। ਉਨ੍ਹਾਂ ਕਿਹਾ 22 ਸਤੰਬਰ ਨੂੰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਿਆ ਹੈ, ਤਾਂ ਜੋ ਭਰੋਸਗੀ ਮਤਾ ਲਿਆਂਦੀ ਜਾਂਵੇ। ਉਨ੍ਹਾਂ ਕਿਹਾ ਕਿ ਅਸੀਂ ਪੂਰੇ ਵਿਸ਼ਵਾਸ ਨਾਲ ਪੰਜਾਬ ਨੂੰ ਰੰਗਲਾ ਪੰਜਾਬ ਬਣਾਵਾਂਗੇ।


ਦੱਸ ਦਈਏ ਕਿ ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਦਿੱਲੀ ਵਿੱਖੇ ਆਪ ਸੁਪ੍ਰੀਮੋ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ। ਇਸ ਵਿਚਾਲੇ ਭਗਵੰਤ ਮਾਨ ਨੇ ਟਵੀਟ ਕੀਤਾ ਹੈ ਕਿ, 'ਮੇਰੀ ਸਰਕਾਰ ਪੁਰਾਣੀ ਪੈਨਸ਼ਨ ਪ੍ਰਣਾਲੀ (OPS) ਨੂੰ ਵਾਪਸ ਕਰਨ ਬਾਰੇ ਵਿਚਾਰ ਕਰ ਰਹੀ ਹੈ। ਮੈਂ ਆਪਣੇ ਮੁੱਖ ਸਕੱਤਰ ਨੂੰ ਇਸ ਨੂੰ ਲਾਗੂ ਕਰਨ ਦੀ ਸੰਭਾਵਨਾ ਅਤੇ ਰੂਪ-ਰੇਖਾ ਦਾ ਅਧਿਐਨ ਕਰਨ ਲਈ ਕਿਹਾ ਹੈ। ਅਸੀਂ ਆਪਣੇ ਕਰਮਚਾਰੀਆਂ ਦੀ ਭਲਾਈ ਲਈ ਵਚਨਬੱਧ ਹਾਂ।'

ਇਹ ਵੀ ਪੜ੍ਹੋ: ਵੱਡੀ ਖ਼ਬਰ: ਪੁਰਾਣੀ ਪੈਨਸ਼ਨ ਪ੍ਰਣਾਲੀ ਨੂੰ ਬਹਾਲ ਕਰਨ ਦੀ ਤਿਆਰੀ ਵਿੱਚ ਮਾਨ ਸਰਕਾਰ

Last Updated :Sep 19, 2022, 3:19 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.