ਭਾਜਪਾ ਵਫ਼ਦ ਦੀ ਰਾਜਪਾਲ ਨਾਲ ਮੁਲਾਕਾਤ, ਆਪ ਦੇ ਇਲਜ਼ਾਮਾਂ ਉੱਤੇ HC ਦੇ ਸਿਟਿੰਗ ਜੱਜ ਤੋਂ ਜਾਂਚ ਦੀ ਮੰਗ

author img

By

Published : Sep 15, 2022, 11:45 AM IST

Updated : Sep 15, 2022, 8:03 PM IST

Ashwani Sharma, Bjp deligation, Operation Lotus BJP

ਪੰਜਾਬ ਭਾਰਤੀ ਜਨਤਾ ਪਾਰਟੀ ਦਾ ਇੱਕ ਵਫ਼ਦ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ ਅੱਜ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨਾਲ ਮੁਲਾਕਾਤ ਕਰਨ ਲਈ ਰਾਜ ਭਵਨ ਪਹੁੰਚੇ। ਮੁਲਾਕਾਤ ਤੋਂ ਬਾਅਦ ਬਾਹਰ ਆ ਕੇ ਉਨ੍ਹਾਂ ਨੇ ਪ੍ਰੈਸ ਕਾਨਫਰੰਸ ਕੀਤੀ। ਉਨ੍ਹਾਂ ਨੇ ਆਪ ਵੱਲੋਂ ਲਾਏ ਇਲਜ਼ਾਮਾਂ ਦੀ HC ਦੇ ਸਿਟਿੰਗ ਜੱਜ ਤੋਂ ਜਾਂਚ ਦੀ ਮੰਗ ਕੀਤੀ।

ਚੰਡੀਗੜ੍ਹ: ਪੰਜਾਬ ਭਾਰਤੀ ਜਨਤਾ ਪਾਰਟੀ ਦਾ ਇੱਕ ਵਫ਼ਦ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ ਅੱਜ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨਾਲ ਮੁਲਾਕਾਤ ਕਰਲ ਲਈ ਰਾਜ ਭਵਨ ਪਹੁੰਚਿਆ। ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ ਰਾਜ ਭਵਨ ਵਿੱਚ ਰਾਜਪਾਲ ਨਾਲ ਮੁਲਾਕਾਤ ਕੀਤੀ ਅਤੇ ਆਪ੍ਰੇਸ਼ਨ ਲੋਟਸ ਨੂੰ ਲੈ ਕੇ ਮਾਮਲੇ ਦੀ ਜਾਂਚ ਕਰਨ ਦੀ ਮੰਗ ਕੀਤੀ। ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਪਹਿਲਾਂ ਹੀ ਇਸ ਮਾਮਲੇ ਦੀ ਸੀਬੀਆਈ ਜਾਂਚ ਦੀ ਮੰਗ ਕਰ ਚੁੱਕੇ ਹਨ। Operation Lotus in Punjab


ਰਾਜਪਾਲ ਨੂੰ ਮਿਲਣ ਤੋਂ ਬਾਅਦ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਬਾਹਰ ਆ ਕੇ ਪ੍ਰੈਸ ਕਾਨਫਰੰਸ ਕਰਦਿਆ ਕਿਹਾ ਕਿ ਦੋ ਦਿਨਾਂ ਤੋਂ ਕੇਜਰੀਵਾਲ ਦੀ ਡਰਾਮੇਬਾਜ਼ੀ ਚੱਲ ਰਹੀ ਹੈ। ਇਹ ਡਰਾਮਾ 2015 ਤੋਂ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਵੀ ਭਾਜਪਾ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਰਚੀ ਗਈ। ਜਾਂਚ ਤੋਂ ਬਾਅਦ, ਦੁੱਧ ਦਾ ਦੁੱਧ, ਪਾਣੀ ਦਾ ਪਾਣੀ ਹੋ ਜਾਵੇਗਾ।


ਅਸ਼ਵਨੀ ਸ਼ਰਮਾ ਨੇ ਕਿਹਾ ਕਿ ਇਲਜ਼ਾਮ ਲਾਉਣ ਤੋਂ ਬਾਅਦ ਨਾਮ ਕਿਉਂ ਨਹੀਂ ਦੱਸੇ ਜਾ ਰਹੇ? ਡੀਜੀਪੀ ਨੂੰ ਕੋਈ ਸਬੂਤ ਨਹੀਂ ਦਿੱਤਾ ਗਿਆ। ਉਨ੍ਹਾਂ ਨੇ ਰਾਜਪਾਲ ਤੋਂ ਇਸ ਪੂਰੇ ਮਾਮਲੇ ਉੱਤੇ ਸਿਟਿੰਗ ਜੱਜ ਤੋਂ ਮਾਮਲੇ ਦੀ ਜਾਂਚ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਦਿੱਲੀ ਵਿੱਚ ਭ੍ਰਿਸ਼ਟਾਚਾਰ ਦੀ ਨਵੀਂ ਪੋਲ ਦਾ ਪਰਦਾਫਾਸ਼ ਹੋ ਰਿਹਾ ਹੈ। ਇਸੇ ਤਰ੍ਹਾਂ ਉਨ੍ਹਾਂ ਦੇ ਮੰਤਰੀ ਫੌਜਾ ਸਿੰਘ ਸਰਾਰੀ ਦੇ ਭ੍ਰਿਸ਼ਟਾਚਾਰ ਦੀ ਆਡੀਓ ਚੱਲ ਰਹੀ ਹੈ। ਪਰ ਉਸ ਉੱਤੇ ਮਾਮਲਾ ਦਰਜ ਨਹੀਂ ਹੋਇਆ। ਉਨ੍ਹਾਂ ਰਾਜਪਾਲ ਬਨਵਾਰੀਲਾਲ ਪੁਰੋਹਿਤ ਕੋਲੋਂ ਫੌਜਾ ਸਿੰਘ ਸਰਾਰੀ ਉੱਤੇ ਮਾਮਲਾ ਦਰਜ ਕਰਨ ਦੀ ਵੀ ਮੰਗ ਕੀਤੀ।



  • ਅੱਜ ਪੰਜਾਬ ਭਾਜਪਾ ਦਾ ਇੱਕ ਵਫਦ ਸੂਬਾ ਪ੍ਰਧਾਨ ਸ੍ਰੀ @AshwaniSBJP ਜੀ ਦੀ ਅਗਵਾਈ ਵਿੱਚ ਪੰਜਾਬ ਦੇ ਰਾਜਪਾਲ ਮਾਨਯੋਗ ਸ਼੍ਰੀ ਬਨਵਾਰੀ ਲਾਲ ਪੁਰੋਹਿਤ ਜੀ ਨੂੰ ਮਿਲੀਆ।#AAP ਦੇ ਨੇਤਾ ਝੂਠੀਆਂ ਅਫਵਾਹਾਂ ਫੈਲਾ ਕੇ ਆਪਣੀਆਂ ਨਾਕਾਮੀਆਂ ਨੂੰ ਲੁਕਾਉਣ ਦੀ ਕੋਸ਼ਿਸ਼ ਕਰ ਰਹੇ ਹਨ ਇਹਨਾਂ ਸਭ ਅਫਵਾਹਾਂ ਦੀ CBI ਜਾਂਚ ਕਰਾਉਣ ਦੀ ਮੰਗ ਕੀਤੀ ਗਈ l pic.twitter.com/Rx0olKCLQF

    — BJP PUNJAB (@BJP4Punjab) September 15, 2022 " class="align-text-top noRightClick twitterSection" data=" ">




ਜ਼ਿਕਰਯੋਗ ਹੈ ਕਿ ਪੰਜਾਬ 'ਚ ਆਮ ਆਦਮੀ ਪਾਰਟੀ ਵਲੋਂ ਭਾਜਪਾ ਦੇ ਉਤੇ ਆਪ੍ਰੇਸ਼ਨ ਲੋਟਸ ਦੇ ਤਹਿਤ ਵਿਧਾਇਕਾਂ ਨੂੰ ਖ਼ਰੀਦਣ ਅਤੇ ਧਮਕੀਆਂ ਦੇਣ ਦੇ ਇਲਜ਼ਾਮ ਲਗਾਏ ਗਏ ਹਨ। ਜਿਸ ਸਬੰਧੀ ਡੀਜੀਪੀ ਨੂੰ ਸ਼ਿਕਾਇਤ ਤੋਂ ਬਾਅਦ ਮਾਮਲਾ ਵੀ ਦਰਜ ਹੋ ਗਿਆ ਹੈ। ਹੁਣ ਇਸ ਵਿਚਾਲੇ ਆਪ ਦੇ ਸਾਰੇ ਵਿਧਾਇਕਾਂ ਨੂੰ ਦਿੱਲੀ ਤੋਂ ਬੁਲਾਵਾ ਆਇਆ ਹੈ। ਦਿੱਲੀ 'ਚ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪੰਜਾਬ ਦੇ ਸਾਰੇ ਵਿਧਾਇਕਾਂ ਨਾਲ ਮੀਟਿੰਗ ਕਰਨਗੇ। ਵਿਧਾਇਕਾਂ ਨਾਲ ਕੀਤੀ ਜਾਣ ਵਾਲੀ ਇਸ ਮੀਟਿੰਗ ਦਾ ਸਮਾਂ ਐਤਵਾਰ 18 ਸਤੰਬਰ ਰੱਖਿਆ ਗਿਆ ਹੈ।



ਰਾਜਪਾਲ ਨਾਲ ਮੁਲਾਕਾਤ ਕਰਨ ਲਈ ਰਾਜ ਭਵਨ ਪਹੁੰਚਿਆ ਭਾਜਪਾ ਦਾ ਵਫ਼ਦ

ਦੱਸ ਦਈਏ ਕਿ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਇਕ ਪ੍ਰੈਸ ਕਾਨਫਰੰਸ ਕਰ ਕੇ ਵੱਡੇ ਖੁਲਾਸੇ ਕੀਤੇ ਸਨ। ਹਰਪਾਲ ਚੀਮਾ ਨੇ ਜਿਨ੍ਹਾਂ ਵਿਧਾਇਕਾਂ ਨੂੰ ਕਥਿਤ ਭਾਜਪਾ ਵੱਲੋਂ ਖਰੀਦੋ ਫਰੋਖ਼ਤ ਲਈ ਫੋਨ ਆਏ ਜਾਂ ਧਮਕੀ ਲਈ ਫੋਨ ਆਏ, ਉਨ੍ਹਾਂ ਵਿਧਾਇਕਾਂ ਦੇ ਨਾਮ ਨਸ਼ਰ ਕੀਤੇ ਸਨ। ਇਸ ਦੇ ਨਾਲ ਹੀ, ਹਰਪਾਲ ਚੀਮਾ ਵਲੋਂ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨਾਲ (AAP Allegation On BJP) ਮੁਲਾਕਾਤ ਵੀ ਕੀਤੀ। ਆਪ ਵਿਧਾਇਕ ਨੇ ਦੋਸ਼ ਲਾਉਂਂਦਿਆ ਕਿਹਾ ਸੀ ਕਿ, "ਮੈਨੂੰ ਧਮਕੀ ਦਿੱਤੀ ਜਾ ਰਹੀ ਹੈ ਕਿ ਮੇਰਾ ਅਤੇ ਮੇਰੇ ਪਰਿਵਾਰ ਦਾ ਬਾਬੂ ਅਮਿਤ ਸ਼ਾਹ ਵੱਡਾ ਨੁਕਸਾਨ ਕਰਨਗੇ।"

ਇਹ ਵੀ ਪੜ੍ਹੋ: ਚੰਡੀਗੜ੍ਹ PGI ਵਿੱਚ 10 ਕਰੋੜ ਰੁਪਏ ਦਾ ਗੁਪਤ ਦਾਨ

Last Updated :Sep 15, 2022, 8:03 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.