ETV Bharat / city

ਮਾਨ ਸਰਕਾਰ ਵਲੋਂ ਮੁਫ਼ਤ ਬਿਜਲੀ ਐਲਾਨ 'ਤੇ ਵਿਰੋਧੀਆਂ ਦੇ ਸਵਾਲ

author img

By

Published : Apr 16, 2022, 1:14 PM IST

ਪੰਜਾਬ ਸਰਕਾਰ ਵਲੋਂ ਸੂਬੇ ਦੇ ਲੋਕਾਂ ਨੂੰ ਇਕ ਜੁਲਾਈ ਤੋਂ ਮੁਫ਼ਤ ਬਿਜਲੀ ਦੇਣ ਦਾ ਐਲਾਨ ਕੀਤਾ ਗਿਆ, ਜਿਸ ਨੂੰ ਲੈਕੇ ਵਿਰੋਧੀਆਂ ਨੇ ਸਵਾਲ ਖੜੇ ਕੀਤੇ ਹਨ।

ਮਾਨ ਸਰਕਾਰ ਵਲੋਂ ਮੁਫ਼ਤ ਬਿਜਲੀ ਐਲਾਨ 'ਤੇ ਵਿਰੋਧੀਆਂ ਦੇ ਸਵਾਲ
ਮਾਨ ਸਰਕਾਰ ਵਲੋਂ ਮੁਫ਼ਤ ਬਿਜਲੀ ਐਲਾਨ 'ਤੇ ਵਿਰੋਧੀਆਂ ਦੇ ਸਵਾਲ

ਚੰਡੀਗੜ੍ਹ: ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇ ਨੂੰ ਅੱਜ ਪੂਰਾ ਇੱਕ ਮਹੀਨਾ ਹੋ ਗਿਆ ਹੈ ਅਤੇ ਇਸ ਦੇ ਚੱਲਦੇ ਹੀ ਸਰਕਾਰ ਵਲੋਂ 1 ਜੁਲਾਈ ਤੋਂ ਪੰਜਾਬ ਵਿਚ 300 ਯੂਨਿਟ ਮੁਫ਼ਤ ਬਿਜਲੀ ਦੇਣ ਦਾ ਫ਼ੈਸਲਾ ਕੀਤਾ ਗਿਆ ਹੈ। ਜਿਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਐਲਾਨ ਵੀ ਕੀਤਾ ਗਿਆ।

ਇਸ ਦੇ ਨਾਲ ਹੀ ਸਰਕਾਰ ਨੇ ਆਪਣਾ ਇੱਕ ਮਹੀਨੇ ਦਾ ਰਿਪੋਰਟ ਕਾਰਡ ਪੇਸ਼ ਕੀਤਾ ਹੈ ਜਿਸ 'ਚ ਦੱਸਿਆ ਗਿਆ ਹੈ ਕਿ ਹੁਣ ਤੱਕ ਪੰਜਾਬ ਦੀ ਆਪ ਸਰਕਾਰ ਨੇ ਲੋਕਾਂ ਨਾਲ ਕੀਤੇ ਕਿਹੜੇ ਵਾਅਦੇ ਪੂਰੇ ਕੀਤੇ ਹਨ। ਸਰਕਾਰ ਵਲੋਂ ਬਿਜਲੀ ਮੁਫ਼ਤ ਦੇਣ ਨੂੰ ਲੈਕੇ ਵਿਰੋਧੀਆਂ ਵਲੋਂ ਪੰਜਾਬ ਸਰਕਾਰ 'ਤੇ ਕਈ ਤਰ੍ਹਾਂ ਦੇ ਸਵਾਲ ਖੜੇ ਕੀਤੇ ਜਾ ਰਹੇ ਹਨ।

  • Bhagwant Mann Ji ,
    The Proof of pudding is in the eating ..The truthfulness of your 300 unit free power will be tested in the details and conditions attached to it..
    Best of luck to PSPCL who have to survive now, somehow.

    — Amarinder Singh Raja (@RajaBrar_INC) April 16, 2022 " class="align-text-top noRightClick twitterSection" data=" ">

ਇਸ ਬਾਰੇ ਬੋਲਦਿਆਂ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਜੋ ਐਲਾਨ ਕੀਤੇ ਜਾ ਰਹੇ ਹਨ ਉਨ੍ਹਾਂ ਦੀ ਅਸਲ ਸੱਚਾਈ ਤਾਂ ਉਦੋਂ ਹੀ ਪਤਾ ਲੱਗੇਗੀ ਜਦੋਂ ਉਹ ਲਾਗੂ ਹੋਣਗੇ। ਇਸ ਬਾਰੇ ਟਵੀਟ ਕਰਦੇ ਹੋਏ ਉਨ੍ਹਾਂ ਲਿਖਿਆ, ''ਭਗਵੰਤ ਮਾਨ ਜੀ, ਹਲਵੇ ਦਾ ਸਵਾਦ ਖਾਣ 'ਤੇ ਹੀ ਪਤਾ ਲਗਦਾ ਹੈ ..ਤੁਹਾਡੀ 300 ਯੂਨਿਟ ਮੁਫ਼ਤ ਬਿਜਲੀ ਦੀ ਸਚਾਈ ਇਸ ਨਾਲ ਜੁੜੇ ਵੇਰਵਿਆਂ ਅਤੇ ਸ਼ਰਤਾਂ ਵਿੱਚ ਪਰਖੀ ਜਾਵੇਗੀ.. PSPCL ਨੂੰ ਸ਼ੁੱਭਕਾਮਨਾਵਾਂ ਜਿਨ੍ਹਾਂ ਨੇ ਹੁਣ ਕਿਸੇ ਨਾ ਕਿਸੇ ਤਰ੍ਹਾਂ ਬਚਣਾ ਹੈ।''

ਇਸ ਤਰ੍ਹਾਂ ਹੀ ਕਾਂਗਰਸ ਦੇ ਹਲਕਾ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਭਾਵੇਂ ਕਿ ਸਰਕਾਰ ਦੇ ਇਸ ਫੈਸਲੇ ਦਾ ਸਵਾਗਤ ਕੀਤਾ ਹੈ ਪਰ ਨਾਲ ਹੀ ਉਨ੍ਹਾਂ ਸਵਾਲ ਵੀ ਚੁੱਕੇ ਹਨ ਕਿ ਇਹ ਫ਼ੈਸਲਾ ਲਾਗੂ ਕਰਨ ਲਈ 1 ਜੁਲਾਈ ਤੱਕ ਰੁਕਣ ਦੀ ਜ਼ਰੂਰਤ ਕਿਉਂ ਪਈ ਹੈ? ਸੁਖਪਾਲ ਖਹਿਰਾ ਨੇ ਇਸ ਸਬੰਧੀ ਇੱਕ ਟਵੀਟ ਕਰ ਕੇ ਹੋਰ ਵੀ ਕਈ ਮੁੱਦੇ ਚੁੱਕੇ ਹਨ।

  • I welcome @BhagwantMann for fulfilling his promise of 300 units free electricity but why wait till 1st july?Is there an issue of fiscal management?And please clarify if the bill is 301 units will the consumers be charged full bill?Lastly any move to do away with tubewell subsidy?

    — Sukhpal Singh Khaira (@SukhpalKhaira) April 16, 2022 " class="align-text-top noRightClick twitterSection" data=" ">

ਉਨ੍ਹਾਂ ਕਿਹਾ ਕਿ ਭਗਵੰਤ ਮਾਨ ਵਲੋਂ 300 ਯੂਨਿਟ ਮੁਫ਼ਤ ਬਿਜਲੀ ਦੇਣ ਦਾ ਆਪਣਾ ਵਾਅਦਾ ਪੂਰਾ ਕਰਨ 'ਤੇ ਮੈਂ ਸਵਾਗਤ ਕਰਦਾ ਹਾਂ ਪਰ 1 ਜੁਲਾਈ ਤੱਕ ਇੰਤਜ਼ਾਰ ਕਿਉਂ? ਕੀ ਕੋਈ ਵਿੱਤੀ ਪ੍ਰਬੰਧਨ ਦਾ ਮੁੱਦਾ ਹੈ? ਕਿਰਪਾ ਕਰਕੇ ਸਪੱਸ਼ਟ ਕਰੋ ਕਿ ਜੇਕਰ ਬਿੱਲ 301 ਯੂਨਿਟ ਹੈ ਤਾਂ ਕੀ ਖ਼ਪਤਕਾਰਾਂ ਤੋਂ ਪੂਰਾ ਬਿੱਲ ਲਿਆ ਜਾਵੇਗਾ? ਅੰਤ 'ਚ ਟਿਊਬਵੈੱਲ ਸਬਸਿਡੀ ਨੂੰ ਖ਼ਤਮ ਕਰਨ ਲਈ ਕੋਈ ਕਦਮ ਚੁੱਕਿਆ?

ਇਹ ਵੀ ਪੜ੍ਹੋ: ਸੀਐੱਮ ਮਾਨ ਦਾ ਵੱਡਾ ਐਲਾਨ, ਪੰਜਾਬ ’ਚ ਬਿਜਲੀ ਮਿਲੇਗੀ ਮੁਫ਼ਤ

ETV Bharat Logo

Copyright © 2024 Ushodaya Enterprises Pvt. Ltd., All Rights Reserved.