ETV Bharat / city

ਕਿਸਾਨ ਅੰਦੋਲਨ ਹੱਥੋਂ ਨਿਕਲਦਾ ਵੇਖ ਵਿਰੋਧੀ ਪਾਰਟੀਆਂ ਨੇ ਹਿੰਦੂ ਕਾਰਡ ਖੇਡਣਾ ਕੀਤਾ ਸ਼ੁਰੂ: ਜੀਵਨ ਗੁਪਤਾ

author img

By

Published : Oct 13, 2021, 8:00 PM IST

Updated : Oct 13, 2021, 9:59 PM IST

ਭਾਰਤੀ ਜਨਤਾ ਪਾਰਟੀ
ਭਾਰਤੀ ਜਨਤਾ ਪਾਰਟੀ

ਜੀਵਨ ਗੁਪਤਾ ਨੇ ਕਿਹਾ ਕਿ ਕਿਸਾਨ ਅੰਦੋਲਨ ਦੇ ਧਰਨੇ-ਪ੍ਰਦਰਸ਼ਨਾਂ ਅਤੇ ਰੋਜ਼ਾਨਾ ਦੇ ਬੰਦਾਂ ਤੋਂ ਸਮਾਜ ਦਾ ਹਰ ਵਰਗ ਪਰੇਸ਼ਾਨ ਹੈ ਅਤੇ ਇਸ ਨਾਲ ਵਪਾਰੀਆਂ ਅਤੇ ਉਦਯੋਗਪਤੀਆਂ ਦਾ ਬਹੁਤ ਭਾਰੀ ਨੁਕਸਾਨ ਹੋ ਰਿਹਾ ਹੈ। ਇਹੀ ਪੰਜਾਬ ਲਈ ਚਿੰਤਾ ਦਾ ਵਿਸ਼ਾ ਬਣ ਗਿਆ ਹੈ। ਉਹਨਾਂ ਕਿਹਾ ਕਿ ਜਿਹੜੀਆਂ ਪਾਰਟੀਆਂ ਕਦੇ ਹਿੰਦੂ ਮੰਦਿਰਾਂ ਵੱਲ ਮੂੰਹ ਨਹੀਂ ਕਰਦੀਆਂ ਸਨ, ਅੱਜ ਉਹਨਾਂ ਨੂੰ ਮੰਦਿਰ ਯਾਦ ਆ ਰਹੇ ਹਨ।

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਹੋਰ ਅਕਾਲੀ ਆਗੂਆਂ ਵਲੋਂ ਹਿੰਦੂਆਂ ਦੇ ਪ੍ਰਸਿੱਧ ਧਾਰਮਿਕ ਤੀਰਥ ਮਾਤਾ ਚਿੰਤਪੂਰਨੀ ਜੀ ਦੇ ਮੰਦਿਰ ਸਮੇਤ ਹੋਰਨਾਂ ਮੰਦਿਰਾਂ ‘ਚ ਮੱਥਾ ਟੇਕਣ ਪੁੱਜਣ ‘ਤੇ ਕਰੜਾ ਨੋਟਿਸ ਲੈਂਦੀਆਂ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਜਨਰਲ ਸਕੱਤਰ ਜੀਵਨ ਗੁਪਤਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ ਆਪਣੀ ਪਾਰਟੀ ਦਾ ਅਧਾਰ ਬਚਾਉਣ ਲਈ ਹਿੰਦੂ ਮੰਦਿਰਾਂ ਵਿੱਚ ਆਪਣਾ ਨੱਕ ਰਗੜ ਰਹੇ ਹਨ।

ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਨੂੰ ਇਹ ਪਤਾ ਲੱਗ ਚੁੱਕਾ ਹੈ ਕਿ ਇਸ ਵਾਰ ਉਨ੍ਹਾਂ ਨੂੰ ਨਾ ਤਾਂ ਪਿੰਡਾਂ ਤੋਂ ਵੋਟਾਂ ਮਿਲਣਗੀਆਂ ਅਤੇ ਨਾ ਹੀ ਸ਼ਹਿਰਾਂ ਤੋਂ, ਕਿਉਂਕਿ ਅਕਾਲੀ ਦਲ ਨੇ ਹਮੇਸ਼ਾ ਆਪਣੀ ਰਾਜਨੀਤੀ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਆਧਾਰ ਬਣਾ ਕੇ ਉਹਨਾਂ ਦੀਆਂ ਭਾਵਨਾਵਾਂ ਨਾਲ ਖੇਡ ਕੇ ਕੀਤੀ ਹੈ।

ਜੀਵਨ ਗੁਪਤਾ ਨੇ ਕਿਹਾ ਕਿ ਕਿਸਾਨ ਅੰਦੋਲਨ ਦੇ ਧਰਨੇ-ਪ੍ਰਦਰਸ਼ਨਾਂ ਅਤੇ ਰੋਜ਼ਾਨਾ ਦੇ ਬੰਦਾਂ ਤੋਂ ਸਮਾਜ ਦਾ ਹਰ ਵਰਗ ਪਰੇਸ਼ਾਨ ਹੈ ਅਤੇ ਇਸ ਨਾਲ ਵਪਾਰੀਆਂ ਅਤੇ ਉਦਯੋਗਪਤੀਆਂ ਦਾ ਬਹੁਤ ਭਾਰੀ ਨੁਕਸਾਨ ਹੋ ਰਿਹਾ ਹੈ। ਇਹੀ ਪੰਜਾਬ ਲਈ ਚਿੰਤਾ ਦਾ ਵਿਸ਼ਾ ਬਣ ਗਿਆ ਹੈ। ਉਹਨਾਂ ਕਿਹਾ ਕਿ ਜਿਹੜੀਆਂ ਪਾਰਟੀਆਂ ਕਦੇ ਹਿੰਦੂ ਮੰਦਿਰਾਂ ਵੱਲ ਮੂੰਹ ਨਹੀਂ ਕਰਦੀਆਂ ਸਨ, ਅੱਜ ਉਹਨਾਂ ਨੂੰ ਮੰਦਿਰ ਯਾਦ ਆ ਰਹੇ ਹਨ।

ਜੀਵਨ ਗੁਪਤਾ ਨੇ ਕਿਹਾ ਕਿ ਪੰਜਾਬ ਦੀਆਂ ਆਗਾਮੀ ਵਿਧਾਨ ਸਭਾ ਚੋਣਾਂ ਦੇ ਸਬੰਧ ਵਿੱਚ ਸੂਬੇ ਦੇ ਲੋਕਾਂ ਦੀ ਧਾਰਮਿਕ ਆਸਥਾ ਨੂੰ ਨਿਸ਼ਾਨਾ ਬਣਾ ਕੇ ਸਿਆਸੀ ਚਾਲਾਂ ਖੇਡਣ ਦੀ ਰਾਜਨੀਤੀ ਕੀਤੀ ਜਾ ਰਹੀ ਹੈ। ਇਸ ਤੋਂ ਬਾਅਦ ਹੁਣ ਸਾਰੀਆਂ ਰਾਜਨੀਤਿਕ ਪਾਰਟੀਆਂ ਦੀ ਰਾਜਨੀਤੀ ਦਾ ਪਹੀਆ ਹਿੰਦੂ ਵੋਟ ਬੈਂਕ 'ਤੇ ਆ ਟਿਕਿਆ ਹੈI ਜਿਸਦੇ ਲਈ ਹੁਣ ਕਾਂਗਰਸ ਅਤੇ ਅਕਾਲੀ ਦਲ ਤੋਂ ਬਾਅਦ ਆਮ ਆਦਮੀ ਪਾਰਟੀ ਵੀ ਦਾਅ ਖੇਡ ਰਹੀ ਹੈ। ਉਨ੍ਹਾਂ ਕਿਹਾ ਕਿ ਜਿਹੜੀਆਂ ਪਾਰਟੀਆਂ ਹਮੇਸ਼ਾ ਹਿੰਦੂ ਮੰਦਿਰਾਂ ਅਤੇ ਦੇਵੀ-ਦੇਵਤਿਆਂ ਨੂੰ ਨਜ਼ਰਅੰਦਾਜ਼ ਕਰਦੀਆਂ ਆਈਆਂ ਹਨ, ਚੋਣਾਂ ਵਿੱਚ ਆਪਣੀ ਹਾਰ ਨੂੰ ਵੇਖਦਿਆਂ ਸੁਖਬੀਰ ਬਾਦਲ, ਨਵਜੋਤ ਸਿੱਧੂ ਅਤੇ ਅਰਵਿੰਦ ਕੇਜਰੀਵਾਲ ਉਹਨਾਂ ਦੇ ਮੰਦਿਰਾਂ ਵਿੱਚ ਨੱਕ ਰਗੜਣ ਪੁੱਜ ਰਹੇ ਹਨ।

ਇਹ ਵੀ ਪੜ੍ਹੋ:ਅਸ਼ਰਫ ਤੋਂ ਪੁੱਛਗਿਛ ਕਰਨਗੇ ਪੁਲਿਸ ਕਮਿਸ਼ਨਰ, ਜੰਮੂ ਧਮਾਕਿਆਂ ‘ਚ ਵੀ ਮਿਲੀ ਭੂਮਿਕਾ

ਜੀਵਨ ਗੁਪਤਾ ਨੇ ਕਿਹਾ ਕਿ ਬੇਅਦਬੀ ਕਾਰਨ ਆਪਣਾ ਸਿਆਸੀ ਆਧਾਰ ਗਵਾ ਚੁੱਕੇ ਸ਼੍ਰੋਮਣੀ ਅਕਾਲੀ ਦਲ ਨੇ ਐਸ.ਜੀ.ਪੀ.ਸੀ.ਨੂੰ ਆਧਾਰ ਬਣਾ ਕੇ ਗੁਰਦੁਆਰਿਆਂ ਰਾਹੀਂ ਆਪਣੀ ਰਾਜਨੀਤਿਕ ਯਾਤਰਾ ਕੀਤੀ ਹੈ ਅਤੇ ਆਪਣੇ ਸਿਆਸੀ ਹਿੱਤਾਂ ਲਈ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਦੀ ਵਰਤੋਂ ਕੀਤੀ ਹੈ। ਗੁਪਤਾ ਨੇ ਕਿਹਾ ਕਿ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮੁੱਦੇ ਨੂੰ ਲੈ ਕੇ ਸਿੱਖ ਸਮਾਜ ਵਿੱਚ ਅਕਾਲੀ ਦਲ ਪ੍ਰਤੀ ਭਾਰੀ ਰੋਸ ਹੈ।

ਜੀਵਨ ਗੁਪਤਾ ਨੇ ਸੁਖਬੀਰ ਬਾਦਲ ਅਤੇ ਹੋਰ ਅਕਾਲੀ ਆਗੂਆਂ ਵੱਲੋਂ ਹਿੰਦੂਆਂ ਦੇ ਪ੍ਰਸਿੱਧ ਤੀਰਥ ਸਥਾਨ ਮਾਤਾ ਚਿੰਤਪੁਰਨੀ ਜੀ ਦੇ ਮੰਦਿਰ ਵਿੱਚ ਸਿਰ ਝੁਕਾਉਣ 'ਤੇ ਪੰਜਾਬੀ ਅਖ਼ਬਾਰ ਵੱਲੋਂ ਵਿਵਾਦਤ ਟਿੱਪਣੀ ਕਰਨ 'ਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਹਾਲੇ ਤੀਕ ਕੋਈ ਬਿਆਨ ਨਾ ਦਿੱਤੇ ਜਾਣ ਅਤੇ ਨਾ ਹੀ ਕੋਈ ਕਾਰਵਾਈ ਕੀਤੇ ਜਾਣ 'ਤੇ ਸਵਾਲ ਚੁੱਕਦਿਆਂ ਕਿਹਾ ਕਿ ਖੁਦ ਨੂੰ ਸਾਰੇ ਧਰਮਾਂ ਦਾ ਸਤਿਕਾਰ ਕਰਨ ਦੇ ਵੱਡੇ-ਵੱਡੇ ਦਾਅਵੇ ਕਾਰਨ ਵਾਲੇ ਅਕਾਲੀ ਦਲ ਨੇ ਅਜੇ ਤੱਕ ਪੰਜਾਬੀ ਅਖਬਾਰ ਵਿਰੁੱਧ ਕੋਈ ਕਾਰਵਾਈ ਕਿਉਂ ਨਹੀਂ ਕੀਤੀ?

ਗੁਪਤਾ ਨੇ ਕਿਹਾ ਕਿ ਵਿਵਾਦਿਤ ਖਬਰ ਪ੍ਰਕਾਸ਼ਿਤ ਕਰਨ ਵਾਲੀ ਅਖਬਾਰ ਖਿਲਾਫ਼ ਅਕਾਲੀ ਦਲ ਵਲੋਂ ਕੋਈ ਬਿਆਨ ਨਾ ਦੇਣਾ ਅਤੇ ਨਾ ਹੀ ਉਸ ਅਖਬਾਰ ਦੇ ਖਿਲਾਫ ਕੋਈ ਕਾਰਵਾਈ ਕਰਨਾ, ਇਹ ਗੱਲ ਸਾਫ਼ ਕਰਦਾ ਹੈ ਕਿ ਅਕਾਲੀ ਦਲ ਦੀ ਮਾਨਸਿਕਤਾ ਅਤੇ ਟੀਚਾ ਸਿਰਫ ਹਿੰਦੂ ਵੋਟ ਬੈਂਕ ਤੱਕ ਸੀਮਤ ਹੈ, ਉਨ੍ਹਾਂ ਨੂੰ ਹਿੰਦੁਆਂ ਦੀਆਂ ਭਾਵਨਾਵਾਂ ਨਾਲ ਕੋਈ ਲੈਣਾ-ਦੇਣਾ ਨਹੀਂ ਹੈ।

ਜੀਵਨ ਗੁਪਤਾ ਨੇ ਹਾਲਾਂਕਿ ਕੁਝ ਸਿੱਖ ਸੰਗਠਨਾਂ ਅਤੇ ਹਿੰਦੂ ਸੰਗਠਨਾਂ ਨੇ ਵਿਵਾਦਤ ਟਿੱਪਣੀਆਂ ਕਰਨ ਵਾਲੇ ਪੰਜਾਬੀ ਅਖਬਾਰ ਦਾ ਵਿਰੋਧ ਕੀਤਾ, ਪਰ ਪੰਜਾਬ ਸਰਕਾਰ, ਪੁਲਿਸ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਹੁਣ ਤੱਕ ਪੰਜਾਬੀ ਅਖਬਾਰ ਖਿਲਾਫ ਕੋਈ ਕਾਰਵਾਈ ਨਹੀਂ ਕੀਤੇ ਜਾਣ ਵਿਰੁਧ ਸਵਾਲ ਖੜੇ ਕੀਤੇI ਗੁਪਤਾ ਨੇ ਪੰਜਾਬੀ ਅਖ਼ਬਾਰ ਦੇ ਸੰਪਾਦਕ ਅਤੇ ਖ਼ਬਰ ਲਿਖਣ ਵਾਲੇ ਰਿਪੋਰਟਰ ਦੀ ਤੁਰੰਤ ਗ੍ਰਿਫਤਾਰੀ ਦੀ ਮੰਗ ਕੀਤੀ।

ਇਹ ਵੀ ਪੜ੍ਹੋ:ਸ਼ਹੀਦ ਨਾਇਬ ਸੂਬੇਦਾਰ ਜਸਵਿੰਦਰ ਸਿੰਘ ਦੀ 11 ਸਾਲਾਂ ਧੀ ਨੇ ਆਪਣੇ ਪਿਤਾ ਨੂੰ ਦਿੱਤੀ ਆਖਰੀ ਸਲਾਮੀ

Last Updated :Oct 13, 2021, 9:59 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.