ETV Bharat / city

'ਵਿਦੇਸ਼ ਯਾਤਰਾ ਕਰਨ ਵਾਲੇ 28 ਦਿਨਾਂ ’ਚ ਲੈ ਸਕਦੇ ਹਨ COVISHIELD ਦੀ ਦੂਜੀ ਡੋਜ਼'

author img

By

Published : Jun 9, 2021, 12:50 PM IST

ਸਿਹਤ ਮੰਤਰੀ ਨੇ ਦੱਸਿਆ ਕਿ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਨੇ ਸਿਫਾਰਸ਼ਾ ਜਾਰੀ ਕੀਤੀਆਂ ਹਨ ਜਿਸ ਮੁਤਾਬਿਕ ਪੜਾਈ ਦੇ ਲਈ ਵਿਦੇਸ਼ ਯਾਤਰਾ ਕਰਨ ਵਾਲੇ ਵਿਦਿਆਰਥੀ ਕੋਵੀਸ਼ੀਲਡ ਦੀ ਦੂਜੀ ਡੋਜ਼ ਦੇ ਯੋਗ ਹੋਣਗੇ।

'ਵਿਦੇਸ਼ ਯਾਤਰਾ ਕਰਨ ਵਾਲੇ 28 ਦਿਨਾਂ ’ਚ ਲੈ ਸਕਦੇ ਹਨ COVISHIELD ਦੀ ਦੂਜੀ ਡੋਜ਼'
'ਵਿਦੇਸ਼ ਯਾਤਰਾ ਕਰਨ ਵਾਲੇ 28 ਦਿਨਾਂ ’ਚ ਲੈ ਸਕਦੇ ਹਨ COVISHIELD ਦੀ ਦੂਜੀ ਡੋਜ਼'

ਚੰਡੀਗੜ੍ਹ: ਅੰਤਰਰਾਸ਼ਟਰੀ ਯਾਤਰਾ ਕਰਨ ਵਾਲੇ ਵਿਅਕਤੀਆਂ ਲਈ ਕੋਵੀਸ਼ੀਲਡ ਟੀਕੇ ਦੀ ਦੂਜੀ ਡੋਜ਼ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਨਵੇਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ। ਇਸ ਇਸ ਸਬੰਧ ਚ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਹੈ ਕਿ ਕਿਸੇ ਖਾਸ ਉਦੇਸ਼ ਦੇ ਲਈ ਅੰਤਰਰਾਸ਼ਟਰੀ ਯਾਤਰਾ ਕਰਨ ਵਾਲੇ ਵਿਅਕਤੀਆਂ ਨੂੰ ਹੁਣ ਕੋਵੀਸ਼ੀਲਡ ਟੀਕੇ ਦੀ ਦੂਜੀ ਖੁਰਾਕ 28 ਦਿਨਾਂ ਤੋਂ ਬਾਅਦ ਦਿੱਤੀ ਜਾ ਸਕੇਗੀ। ਨਾਲ ਹੀ ਸਿਹਤ ਮੰਤਰੀ ਨੇ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਨੇ ਕੋਵੀਸ਼ੀਲਡ ਟੀਕੇ ਦੀ ਦੂਜੀ ਖੁਰਾਕ ਦੇ ਨਿਰਧਾਰਤ ਸਮੇਂ ਨੂੰ ਘਟਾਉਣ ਲਈ ਕਈ ਵਾਰ ਇਹ ਮੁੱਦਾ ਭਾਰਤ ਸਰਕਾਰ ਕੋਲ ਉਠਾਇਆ ਸੀ ਨਾਲ ਹੀ ਕਿਹਾ ਗਿਆ ਸੀ ਕਿ ਜੋ ਅੰਤਰਰਾਸ਼ਟਰੀ ਯਾਤਰੀਆਂ ਖਾਸ ਕਰਕੇ ਵਿਦਿਆਰਥੀਆਂ ਨੂੰ ਟੀਕਾਕਰਨ ਦੀ ਸਹੂਲਤ ਦਿੱਤੀ ਜਾ ਸਕੇ। ਇਸ ਤੋਂ ਇਲਾਵਾ ਉਨ੍ਹਾਂ ਨੇ ਇਹ ਵੀ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਟੀਕਾਕਰਨ ਦੀ ਦੂਜੀ ਖੁਰਾਕ ਨਾ ਲੈਣ ਕਾਰਨ ਵਿਦਿਆਰਥੀ ਪੜਾਈ ਲਈ ਵਿਦੇਸ਼ ਨਹੀਂ ਜਾ ਸਕੇ ਹਨ। ਜਿਸ ਕਾਰਨ ਵਿਦਿਆਰਥੀ ਅਤੇ ਉਨ੍ਹਾਂ ਨੇ ਮਾਪਿਆਂ ਵੱਲੋਂ ਇਹ ਵਾਰ ਵਾਰ ਅਪੀਲ ਕੀਤੀ ਜਾ ਰਹੀ ਸੀ ਕਿ ਉਹ ਕੋਵੀਸ਼ੀਲਡ ਦੀ ਦੂਜੀ ਖੁਰਾਕ ਦੇ ਅੰਤਰਾਲ ਨੂੰ 84 ਦਿਨਾਂ ਤੋਂ ਘਟਾਇਆ ਜਾਵੇ।

ਸਿਹਤ ਮੰਤਰੀ ਨੇ ਦੱਸਿਆ ਕਿ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਨੇ ਸਿਫਾਰਸ਼ਾ ਜਾਰੀ ਕੀਤੀਆਂ ਹਨ ਜਿਸ ਮੁਤਾਬਿਕ ਪੜਾਈ ਦੇ ਲਈ ਵਿਦੇਸ਼ ਯਾਤਰਾ ਕਰਨ ਵਾਲੇ ਵਿਦਿਆਰਥੀ ਕੋਵੀਸ਼ੀਲਡ ਦੀ ਦੂਜੀ ਡੋਜ਼ ਦੇ ਯੋਗ ਹੋਣਗੇ। ਜਿਨ੍ਹਾਂ ਲਈ ਨਿਰਧਾਰਿਤ ਸਮਾਂ ਅੰਤਰਾਲ 28 ਦਿਨ ਦਾ ਹੋਵੇਗਾ। ਇਸ ਤੋਂ ਇਲਾਵਾ ਟੋਕਿਓ ਵਿੱਚ ਹੋਣ ਵਾਲੀਆਂ ਅੰਤਰਰਾਸ਼ਟਰੀ ਓਲੰਪਿਕ ਖੇਡਾਂ ਵਿੱਚ ਹਿੱਸਾ ਲੈਣ ਵਾਲੇ, ਵਿਦੇਸ਼ੀ ਮੁਲਕਾਂ ਵਿੱਚ ਨੌਕਰੀ ਕਰਨ ਵਾਲੇ, ਅਥਲੀਟਾਂ, ਖਿਡਾਰੀਆਂ ਅਤੇ ਉਨ੍ਹਾਂ ਦੇ ਨਾਲ ਜਾਣ ਵਾਲੇ ਭਾਰਤ ਸਟਾਫ਼ ਦੇ ਕਰਮਚਾਰੀ ਇਸ ਟੀਕਾਕਰਨ ਲਈ ਯੋਗ ਹੋਣਗੇ। ਸਿਹਤ ਮੰਤਰੀ ਨੇ ਦੱਸਿਆ ਕਿ ਡਿਪਟੀ ਕਮਿਸ਼ਨਰਾਂ ਨੂੰ ਇਹ ਨਿਰਦੇਸ਼ ਅਗਲੇਰੀ ਕਾਰਵਾਈ ਲਈ ਜਾਰੀ ਕੀਤੇ ਗਏ ਹਨ ਤਾਂ ਜੋ ਵੱਧ ਤੋਂ ਵੱਧ ਯੋਗ ਲਾਭਪਾਤਰੀਆਂ ਨੂੰ ਟੀਕਾ ਲਗਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਟੀਕਾਕਰਨ ਸਰਟੀਫਿਕੇਟ ਜ਼ਿਲ੍ਹਾ ਟੀਕਾਕਰਨ ਅਫ਼ਸਰ ਦੁਆਰਾ ਜਾਰੀ ਕੀਤਾ ਜਾ ਸਕਦਾ ਹੈ।

ਇਹ ਵੀ ਪੜੋ: corona tracker: 24 ਘੰਟਿਆਂ 'ਚ 92,596 ਨਵੇਂ ਮਾਮਲੇ, 2219 ਮੌਤਾਂ

ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਐਸਓਪੀਜ਼ ਨੂੰ ਸਿਰਫ਼ ਕੋਵੀਸ਼ਿਲਡ ਲਈ ਵਿਸ਼ੇਸ਼ ਤੌਰ 'ਤੇ ਜਾਰੀ ਕੀਤਾ ਗਿਆ ਹੈ ਕਿਉਂਕਿ ਕੋਵੀਸ਼ਿਲਡ ਦੀਆਂ 2 ਖੁਰਾਕਾਂ ਵਿਚਕਾਰ ਸਮੇਂ ਦਾ ਅੰਤਰਾਲ 6-8 ਹਫਤਿਆਂ ਤੋਂ ਵਧਾ ਕੇ 12-16 ਹਫਤਿਆਂ ਤੱਕ ਕੀਤਾ ਗਿਆ ਸੀ। ਕੋਵੈਕਸੀਨ ਦੀ ਮਿਆਦ 4-6 ਹਫਤਿਆਂ ਦੀ ਹੈ, ਇਸ ਲਈ ਕੋਵੈਕਸੀਨ ਦੀ ਦੂਜੀ ਖੁਰਾਕ ਲਈ ਕਿਸੇ ਵਿਸ਼ੇਸ਼ ਪ੍ਰਬੰਧ ਦੀ ਕੋਈ ਲੋੜ ਨਹੀਂ ਸੀ। ਜੂਨ ਮਹੀਨੇ ਦੌਰਾਨ ਰਾਜ ਸਰਕਾਰ ਵੱਲੋਂ ਖਰੀਦੀ ਜਾਣ ਵਾਲੀ ਕੋਵੀਸ਼ੀਲਡ ਤੇ ਕੋਵੈਕਸੀਨ ਦੀ ਖੇਪ ਬਾਰੇ ਵੇਰਵੇ ਦਿੰਦਿਆਂ ਉਨ੍ਹਾਂ ਕਿਹਾ ਕਿ ਭਾਰਤ ਸਰਕਾਰ 11 ਜੂਨ ਨੂੰ 1,56,720 ਖੁਰਾਕਾਂ, 17 ਜੂਨ ਨੂੰ 1,30,160 ਖੁਰਾਕਾਂ, 19 ਜੂਨ ਨੂੰ 1,56,720 ਖੁਰਾਕਾਂ ਅਤੇ 1 ਜੁਲਾਈ ਨੂੰ 1,32,150 ਖੁਰਾਕਾਂ ਪ੍ਰਦਾਨ ਕਰੇਗੀ। ਇਸੇ ਤਰ੍ਹਾਂ ਪੰਜਾਬ ਸਰਕਾਰ ਭਾਰਤ ਸਰਕਾਰ ਤੋਂ 20 ਜੂਨ ਨੂੰ ਕੋਵੈਕਸੀਨ ਦੀਆਂ 25,000 ਖੁਰਾਕਾਂ, 23 ਜੂਨ ਨੂੰ 12,000 ਖੁਰਾਕਾਂ ਅਤੇ 28 ਜੂਨ ਨੂੰ 19,370 ਖੁਰਾਕਾਂ ਖਰੀਦੇਗੀ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਭਾਰਤ ਸਰਕਾਰ ਤੋਂ ਅਗਲੇ 23 ਦਿਨਾਂ ਵਿਚ ਕੋਵੀਸ਼ੀਲਡ ਦੀਆਂ ਕੁੱਲ 5,75,750 ਖੁਰਾਕਾਂ ਜਦੋਂਕਿ ਅਗਲੇ 20 ਦਿਨਾਂ ਵਿਚ ਕੋਵੈਕਸੀਨ ਦੀਆਂ 1,10,370 ਖੁਰਾਕਾਂ ਖੁਰਾਕਾਂ ਖਰੀਦੇਗੀ।

ਸਿਹਤ ਮੰਤਰੀ ਬਲਬੀਰ ਸਿੱਧੂ ਨੇ ਕਿਹਾ ਕਿ 18 ਤੋਂ 44 ਉਮਰ ਵਰਗ ਦੇ 4,58,424 ਲਾਭਪਾਤਰੀਆਂ ਨੂੰ ਕੋਵੀਸ਼ੀਲਡ ਦੀ ਪਹਿਲੀ ਖੁਰਾਕ ਦਿੱਤੀ ਜਾ ਚੁੱਕੀ ਹੈ ਜਦੋਂ ਕਿ 37,320 ਨੇ ਕੋਵੈਕਸੀਨ ਦਾ ਪਹਿਲਾ ਟੀਕਾ ਲਗਵਾ ਲਿਆ ਹੈ।

ਇਹ ਵੀ ਪੜੋ: COVID-19 vaccine: ਨਿੱਜੀ ਹਸਪਤਾਲਾਂ ਲਈ ਕੋਰੋਨਾ ਵੈਕਸੀਨ ਦੇ ਰੇਟ ਤੈਅ, ਜਾਣੋ ਕਿਹੜੀ ਵੈਕਸੀਨ ਕਿੰਨੇ 'ਚ ਮਿਲੇਗੀ

ETV Bharat Logo

Copyright © 2024 Ushodaya Enterprises Pvt. Ltd., All Rights Reserved.