ETV Bharat / city

ਕਿਸਾਨਾਂ ਅਤੇ ਖੇਤ ਮਜਦੂਰਾਂ ਲਈ ਹੋਵੇਗੀ ਪੈਨਸ਼ਨ

author img

By

Published : Nov 17, 2021, 3:33 PM IST

Updated : Nov 17, 2021, 4:54 PM IST

ਕਿਸਾਨਾਂ ਅਤੇ ਖੇਤ ਮਜਦੂਰਾਂ ਲਈ ਹੋਵੇਗੀ ਪੈਨਸ਼ਨ
ਕਿਸਾਨਾਂ ਅਤੇ ਖੇਤ ਮਜਦੂਰਾਂ ਲਈ ਹੋਵੇਗੀ ਪੈਨਸ਼ਨ

ਕਿਸਾਨ ਆਗੂ ਰਾਜੇਵਾਲ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਕਿਸਾਨਾਂ ਤੇ ਖੇਤ ਮਜਦੂਰਾਂ ਲਈ ਪੈਨਸ਼ਨ ਸਕੀਮ ਲਿਆਏਗੀ। ਰਾਜੇਵਾਲ ਨੇ ਇਹ ਜਾਣਕਾਰੀ ਪ੍ਰੈਸ ਕਾਨਫੰਰਸ ਦੌਰਾਨ ਦਿੱਤੀ। ਮੰਡਰੀਆਂ ਦੇ ਝੋਨਾ ਖਰੀਦਣ ਦਾ ਸਰਕਾਰ ਨੇ ਭਰੋਸਾ ਦਿੱਤਾ ਸੀ।

ਚੰਡੀਗੜ੍ਹ : ਕਿਸਾਨ ਆਗੂ ਰਾਜੇਵਾਲ ਦੀ ਪ੍ਰੈਸ ਕਾਨਫੰਰਸ ਖਤਮ ਹੋ ਗਈ। ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਹੈ ਕਿ ਮੁੱਖ ਮੰਤਰੀ ਨੇ ਕਿਸਾਨਾਂ ਤੇ ਖੇਤ ਮਜਦੂਰਾਂ ਲਈ ਪੈਨਸ਼ਨ ਸਕੀਮ ਲਿਆਉਣ ਦੀਗੱਲ ਕਹੀਹੈ। ਉਨ੍ਹਾਂ ਕਿਹਾ ਕਿ ਮੰਡੀਆਂ ਦੇ ਝੋਨਾ ਖਰੀਦਣ ਦਾ ਸਰਕਾਰ ਨੇ ਭਰੋਸਾ ਦਿੱਤਾ ਸੀ। ਉਹਨਾਂ ਕਿਹਾ ਕਿ ਮੁੱਖ ਮੰਤਰੀ ਨੇ ਕਿਹਾ ਕਿ ਸਾਰੇ ਕਿਸਾਨਾਂ ਨੂੰ ਇੱਕ ਸਾਰ ਮੁਆਵਜ਼ਾ ਦਿੱਤਾ ਜਾਵੇਗਾ। ਕਿਸਾਨਾਂ ਅਤੇ ਖੇਤ ਮਜਦੂਰਾਂ ਲਈ ਪੈਨਸ਼ਨ ਹੋਵੇਗੀ।

ਚੜੂਨੀ ਦੇ ਮਿਸ਼ਨ ਪੰਜਾਬ ਨਾਲ 32 ਕਿਸਾਨ ਜਥੇਬੰਦੀਆਂ ਸਹਿਮਤ ਨਹੀਂ ਚੜੂਨੀ ਨਾਲ ਓਹੋ ਜਿਹਾ ਹੀ ਸਲੂਕ ਹੋਵੇਗਾ ਜਿਵੇ ਬਾਕੀ ਸਿਆਸੀ ਪਾਰਟੀਆਂ ਨਾਲ ਹੋ ਰਿਹਾ ਹੈ। ਉ਼ਹਨਾਂ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਸੰਬਧੀ ਵੀ ਅਹਿਮ ਗੱਲ ਆਖੀ। ਉਹਨਾਂ ਕਿਹਾ ਕਿ ਹਰ ਵਾਰ ਬਲੀ ਦਾ ਬੱਕਰਾ ਕਿਸਾਨਾਂ ਨੂੰ ਹੀ ਬਣਾਇਆ ਜਾਂਦਾ ਹੈ। ਕਿਸਾਨ ਕਦੇ ਵੀ ਪਰਾਲੀ ਨੂੰ ਅੱਗ ਨਹੀਂ ਲਾਉਣਾ ਚਾਹੁੰਦੇ।

ਕਿਸਾਨਾਂ ਅਤੇ ਖੇਤ ਮਜਦੂਰਾਂ ਲਈ ਹੋਵੇਗੀ ਪੈਨਸ਼ਨ

ਹੋਰ ਕਿਸਾਨੀ ਮੁੱਦਿਆਂ ਬਾਰੇ ਕਿਸਾਨ ਜਥੇਬੰਦੀਆਂ ਨੇ ਦੱਸਿਆ ਕਿ ਸਰਕਾਰ ਨੇ ਮੰਡੀਆਂ ਨੂੰ ਰੈਗੁਲੇਟ ਕਰਨ ਦੀ ਮੰਗ ਮੰਨ ਲਈ ਹੈ। ਇਸ ਤੋਂ ਇਲਾਵਾ ਇਹ ਵੀ ਕਿਹਾ ਗਿਆ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿੱਚ ਰਜਿਸਟਰਾਰ ਦੀ ਭਰਤੀ ਲਈ ਇੰਟਰਵਿਊ ਰੱਦ ਕਰਕੇ ਦੁਬਾਰਾ ਇੰਟਰਵਿਊ ਕਰਨ ਦੀ ਮੰਗ ਵੀ ਰੱਖੀ ਗਈ ਹੈ। ਰਾਜੇਵਾਲ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਕਿਹਾ ਹੈ ਕਿ ਪੰਜਾਬ ਬਿਜਲੀ ਬੋਰਡ ਵਿੱਚ 80 ਫੀਸਦੀ ਨੌਕਰੀਆਂ ਪੰਜਾਬ ਦੇ ਲੋਕਾਂ ਨੂੰ ਦਿੱਤੀਆਂ ਜਾਣਗੀਆਂ।

ਕਿਸਾਨ ਆਗੂਆਂ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਭਰੋਸਾ ਦਿੱਤਾ ਹੈ ਕਿ ਕਰਜਦਾਰ ਕਿਸਾਨਾਂ ਦੀ ਜਾਇਦਾਦਾਂ ਕੁਰਕ ਕਰਨੀਆਂ ਬੰਦ ਕਰ ਦਿੱਤੀਆਂ ਜਾਣਗੀਆਂ ਤੇ ਕਿਸਾਨ ਅੰਦੋਲਨ ਦੌਰਾਨ ਪੀੜਤ ਕਿਸਾਨਾਂ ਦੇ ਪਰਿਵਾਰਾਂ ਨੂੰ ਨੌਕਰੀਆਂ ਤੇ ਮੁਆਵਜਾ ਸਰਕਾਰ ਵੱਲੋਂ ਛੇਤੀ ਦੇਣ ਦਾ ਵਾਅਦਾ ਵੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਨਕਲੀ ਬੀਜ ਮਾਮਲੇ ਵਿੱਚ ਜਾਂਚ ਕਰਵਾ ਕੇ ਛੇਤੀ ਕਾਰਵਾਈ ਕਰਨ ਦਾ ਭਰੋਸਾ ਵੀ ਮੁੱਖ ਮੰਤਰੀ ਨੇ ਦਿੱਤਾ ਹੈ। ਰਾਜੇਵਾਲ ਨੇ ਦੱਸਿਆ ਕਿ ਸਰਕਾਰ ਨੇ ਕਿਸਾਨਾਂ ਦੀ ਮੰਗ ’ਤੇ ਨਰਮਨੇ ਦੀ ਖੇਤੀ ਦੇ ਨੁਕਸਾਨ ਦਾ ਮੁਆਵਜਾ 12 ਹਜਾਰ ਰੁਪਏ ਪ੍ਰਤੀ ਏਕੜ ਤੋਂ ਵਧਾ ਕੇ 17 ਹਜਾਰ ਰੁਪਏ ਕਰਨ ਦਾ ਐਲਾਨ ਕੀਤਾ ਤੇ ਨਾਲ ਹੀ ਕਿਹਾ ਕਿ ਨਰਮਾ ਚੁਗਣ ਵਾਲੇ ਖੇਤ ਮਜਦੂਰਾਂ ਨੂੰ ਵੀ 10 ਫੀਸਦੀ ਮੁਆਵਜਾ ਦਿੱਤਾ ਜਾਵੇਗਾ। ਜਥੇਬੰਦੀਆਂ ਨੇ ਕਿਹਾ ਕਿ ਜਿਹੜੀਆਂ ਮੰਗਾਂ ਮੰਨੀਆਂ ਗਈਆਂ ਹਨ, ਉਨ੍ਹਾਂ ਨਾਲ ਕਿਸਾਨ ਸਹਿਮਤ ਹਨ।

ਮੁੱਖ ਮੰਤਰੀ ਨੇ ਮੰਡੀਆਂ ਤੋਂ ਅੰਨ ਦਾ ਇੱਕ-ਇੱਕ ਦਾਣਾ ਖਰੀਦਣ ਦਾ ਭਰੋਸਾ ਦਿੱਤਾ ਤੇ ਬਾਕੀ ਬਚੀ ਫਸਲ ਵੀ ਛੇਤੀ ਚੁੱਕਣ ਦੀ ਗੱਲ ਕਹੀ। ਉਨ੍ਹਾਂ ਦੱਸਿਆ ਕਿ 26 ਜੂਨ ਨੂੰ ਕਿਸਾਨਾਂ ਵੱਲੋਂ ਚੰਡੀਗੜ੍ਹ ਵਿੱਚ ਕੀਤੇ ਮੁਜਾਹਰੇ ਦੌਰਾਨ ਜਿਨ੍ਹਾਂ ਕਿਸਾਨਾਂ ’ਤੇ ਮਾਮਲੇ ਦਰਜ ਕੀਤੇ ਗਏ ਸੀ, ਉਨ੍ਹਾਂ ਦੇ ਮਾਮਲੇ ਰੱਦ ਕਰਵਾਉਣ ਲਈ ਮੁੱਖ ਮੰਤਰੀ ਚੰਡੀਗੜ੍ਹ ਪ੍ਰਸ਼ਾਸਨ ਨਾਲ ਗੱਲਬਾਤ ਕਰਨਗੇ।

ਗੁਰਨਾਮ ਸਿੰਘ ਚੜੂਨੀ ਧੜੇ ਨੂੰ ਕਿਸਾਨ ਆਗੂਆਂ ਨੇ ਚਿਤਾਵਨੀ ਦਿੱਤੀ ਹੈ ਕਿ ਉਹ ਜੇਕਰ ਪੰਜਾਬ ਵਿੱਚ ਰਾਜਸੀ ਸਰਗਰਮੀਆਂ ਸ਼ੁਰੂ ਕਰਦੇ ਹਨ ਤਾਂ ਉਨ੍ਹਾਂ ਦਾ ਠੀਕ ਉਸੇ ਤਰ੍ਹਾਂ ਵਿਰੋਧ ਕੀਤਾ ਜਾਵੇਗਾ, ਜਿਵੇਂ ਹੋਰ ਰਾਜਸੀ ਪਾਰਟੀਆਂ ਦਾ ਕੀਤਾ ਜਾਂਦਾ ਹੈ। ਰਾਜੇਵਾਲ ਨੇ ਕਿਹਾ ਕਿ ਗੁਰਨਾਮ ਸਿੰਘ ਚੜੂਨੀ ਦੇ ਮਿਸ਼ਨ ਪੰਜਾਬ ਵਿੱਚ ਪੰਜਾਬ ਦੇ ਕਿਸਾਨ ਜਥੇਬੰਦੀਆਂ ਦਾ ਕੋਈ ਸਮਰਥਨ ਨਹੀਂ ਹੋਵੇਗਾ।

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ’ਤੇ ਦੋਸ਼ ਮੜ੍ਹਦਿਆਂ ਰਾਜੇਵਾਲ ਨੇ ਕਿਹਾ ਕਿ ਮੁੱਖ ਮੰਤਰੀ ਰਹਿੰਦਿਆਂ ਕੈਪਟਨ ਕਿਸਾਨਾਂ ਬਾਰੇ ਕੁਝ ਨਹੀਂ ਬੋਲੇ। ਜਿਕਰਯੋਗ ਹੈ ਕਿ ਗੰਨਾ ਕਿਸਾਨਾਂ ਦਾ ਧਰਨਾ ਕੈਪਟਨ ਅਮਰਿੰਦਰ ਸਿੰਘ ਨੇ ਹੀ ਖਤਮ ਕਰਵਾਇਆ ਸੀ, ਉਨ੍ਹਾਂ ਗੰਨੇ ਦੀ ਕੀਮਤ ਵਿੱਚ ਵਾਧਾ ਕੀਤਾ ਸੀ, ਜਿਸ ਉਪਰੰਤ ਯੂਪੀ ਵਿੱਚ ਵੀ ਮੁੱਖ ਮੰਤਰੀ ਨੇ ਗੰਨੇ ਦੀ ਕੀਮਤ ਵਿੱਚ ਵਾਧਾ ਕੀਤਾ ਸੀ। ਜਿਸ ਵੇਲੇ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਿੱਚ ਗੰਨੇ ਦੀ ਕੀਮਤ ਵਿੱਚ ਵਾਧਾ ਕੀਤਾ ਸੀ, ਉਸ ਵੇਲੇ ਬਲਬੀਰ ਸਿੰਘ ਰਾਜੇਵਾਲ ਤੇ ਹੋਰ ਕਿਸਾਨ ਜਥੇਬੰਦੀਆਂ ਨੇ ਕੈਪਟਨ ਦਾ ਧੰਨਵਾਦ ਕੀਤਾ ਸੀ ਤੇ ਨਾਲ ਹੀ ਰਾਜੇਵਾਲ ਨੇ ਕੈਪਟਨ ਦਾ ਮੂੰਹ ਵੀ ਮਿੱਠਾ ਕਰਵਾਇਆ ਸੀ।

ਇਹ ਵੀ ਪੜ੍ਹੋ:ਕਿਸਾਨਾਂ ਨਾਲ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਚੰਨੀ ਦਾ ਬਿਆਨ, ਕਿਹਾ...

Last Updated :Nov 17, 2021, 4:54 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.