ETV Bharat / city

Petrol and Diesel Prices: ਸੂਬੇ ’ਚ ਕਿੱਥੇ ਵਧੇ ਕਿੱਥੇ ਘੱਟੇ ਪੈਟਰੋਲ ਅਤੇ ਡੀਜ਼ਲ ਦੇ ਭਾਅ, ਜਾਣੋ

author img

By

Published : May 31, 2022, 9:53 AM IST

Petrol and Diesel Prices: ਅੱਜ ਸੂਬੇ ਦੇ ਅੰਮ੍ਰਿਤਸਰ, ਫਰੀਦਕੋਟ, ਬਰਨਾਲਾ, ਜਲੰਧਰ ਅਤੇ ਲੁਧਿਆਣਾ ਵਰਗੇ ਸ਼ਹਿਰਾਂ ’ਚ ਪੈਟਰੋਲ ਅਤੇ ਡੀਜ਼ਲ ਦੀ ਕੀਮਤਾਂ ’ਚ ਬਦਲਾਅ ਕੀਤਾ ਗਿਆ ਹੈ। ਤੁਸੀਂ ਵੀ ਜਾਣੋ ਤੇਲ ਦੀਆਂ ਕੀਮਤਾਂ..

ਪੈਟਰੋਲ ਅਤੇ ਡੀਜ਼ਲ ਦੇ ਭਾਅ
ਪੈਟਰੋਲ ਅਤੇ ਡੀਜ਼ਲ ਦੇ ਭਾਅ

ਚੰਡੀਗੜ੍ਹ: ਦੇਸ਼ ਭਰ ’ਚ ਸਰਕਾਰੀ ਤੇਲ ਕੰਪਨੀਆਂ ਵਲੋਂ ਪੈਟਰੋਲ ਅਤੇ ਡੀਜ਼ਲ ਦੀ ਕੀਮਤਾਂ ਜਾਰੀ ਕੀਤੀਆਂ ਗਈਆਂ ਹਨ। ਜਿਸ ਨਾਲ ਆਮ ਲੋਕਾਂ ਨੂੰ ਪਹਿਲਾਂ ਨਾਲੋਂ ਕੁਝ ਰਾਹਤ ਜ਼ਰੂਰ ਹੈ, ਪਰ ਮਹਿੰਗਾਈ ਦਾ ਬੋਝ ਉਸ ਤਰ੍ਹਾਂ ਹੀ ਬਰਕਰਾਰ ਹੈ। ਇਸ ਦੇ ਨਾਲ ਹੀ ਸਬਜ਼ੀਆਂ ਦੇ ਭਾਅ ਵੀ ਲੋਕਾਂ ਦਾ ਬਜਟ ਹਿਲਾ ਰਹੀਆਂ ਹਨ।

ਅੰਮ੍ਰਿਤਸਰ ’ਚ ਕੀ ਕੁਝ ਬਦਲਾਅ: ਅੰਮ੍ਰਿਤਸਰ ਜ਼ਿਲ੍ਹੇ ਚ ਪੈਟਰੋਲ ਦੀ ਕੀਮਤ 96 ਰੁਪਏ 84 ਪੈਸੇ ਹੈ ਜਦਕਿ ਡੀਜ਼ਲ ਦੀ ਕੀਮਤ 87 ਰੁਪਏ 19 ਪੈਸੇ ਹੈ। ਅੰਮ੍ਰਿਤਸਰ 'ਚ ਤੇਲ ਦੀਆਂ ਕੀਮਤਾਂ 'ਚ ਵਾਧਾ ਹੋਇਆ ਹੈ।

ਬਰਨਾਲਾ ’ਚ ਕੀ ਕੁਝ ਬਦਲਾਅ: ਬਰਨਾਲਾ ਜ਼ਿਲ੍ਹੇ ਚ ਪੈਟਰੋਲ ਦੀ ਕੀਮਤ 96 ਰੁਪਏ 24 ਪੈਸੇ ਹੈ ਜਦਕਿ ਡੀਜ਼ਲ ਦੀ ਕੀਮਤ 86 ਰੁਪਏ 60 ਪੈਸੇ ਹੈ। ਬਰਨਾਲਾ 'ਚ ਵੀ ਤੇਲ ਦੀਆਂ ਕੀਮਤਾਂ 'ਚ ਹਲਕਾ ਵਾਧਾ ਹੋਇਆ ਹੈ।

ਪੈਟਰੋਲ ਅਤੇ ਡੀਜ਼ਲ ਦੇ ਭਾਅ
ਪੈਟਰੋਲ ਅਤੇ ਡੀਜ਼ਲ ਦੇ ਭਾਅ

ਬਠਿੰਡਾ ’ਚ ਕੀ ਕੁਝ ਬਦਲਾਅ: ਉੱਥੇ ਹੀ ਗੱਲ ਕੀਤੀ ਜਾਵੇ ਬਠਿੰਡਾ ਦੀ ਤਾਂ ਇੱਥੇ ਪੈਟਰੋਲ ਦੀ ਕੀਮਤ 96 ਰੁਪਏ 20 ਪੈਸੇ ਹੈ ਜਦਕਿ ਡੀਜ਼ਲ ਦੀ ਕੀਮਤ 86 ਰੁਪਏ 56 ਪੈਸੇ ਹੈ। ਬਠਿੰਡਾ ਸ਼ਹਿਰ ’ਚ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਚ ਫਰਕ ਪਿਆ ਹੈ।

ਜਲੰਧਰ ’ਚ ਕੀ ਕੁਝ ਬਦਲਾਅ: ਜਲੰਧਰ ਸ਼ਹਿਰ ’ਚ ਪੈਟਰੋਲ ਦੀ ਕੀਮਤ 96 ਰੁਪਏ 24 ਪੈਸੇ ਹੈ ਜਦਕਿ ਡੀਜ਼ਲ ਦੀ ਕੀਮਤ 86 ਰੁਪਏ 61 ਪੈਸੇ ਹੈ। ਜਿਨ੍ਹਾ ਚ ਕੁਝ ਪੈਸਿਆਂ ਦਾ ਅਸਰ ਪਿਆ ਹੈ।

ਲੁਧਿਆਣਾ ’ਚ ਕੀ ਕੁਝ ਬਦਲਾਅ: ਲੁਧਿਆਣਾ ਸ਼ਹਿਰ ’ਚ ਪੈਟਰੋਲ ਦੀ ਕੀਮਤ 96 ਰੁਪਏ 81 ਪੈਸੇ ਹੈ ਜਦਕਿ ਡੀਜ਼ਲ ਦੀ ਕੀਮਤ 87 ਰੁਪਏ 15 ਪੈਸੇ ਹੈ। ਜ਼ਿਲ੍ਹੇ ’ਚ ਪੈਟਰੋਲ ਅਤੇ ਡੀਜ਼ਲ ਦੀ ਕੀਮਤ ’ਚ ਕੁਝ ਫਰਕ ਪਿਆ ਹੈ।

ਇਹ ਵੀ ਪੜੋ: vegetables Prices: ਜਾਣੋ ਅੱਜ ਕੀ ਹਨ ਸਬਜੀਆਂ ਦੇ ਭਾਅ

ETV Bharat Logo

Copyright © 2024 Ushodaya Enterprises Pvt. Ltd., All Rights Reserved.