ETV Bharat / city

ਪੰਜਾਬ 'ਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਹੋਰਨਾਂ ਸੂਬਿਆਂ ਨਾਲੋਂ ਹਾਲੇ ਵੀ ਵੱਧ:ਜੀਵਨ ਗੁਪਤਾ

author img

By

Published : Nov 9, 2021, 8:06 PM IST

ਪੰਜਾਬ ਸਰਕਾਰ
ਪੰਜਾਬ ਸਰਕਾਰ

ਭਾਜਪਾ ਆਗੂ ਜੀਵਨ ਗੁਪਤਾ ਨੇ ਕਿਹਾ ਕਿ ਅਸਲ ਵਿੱਚ ਕੇਂਦਰ ਸਰਕਾਰ ਵੱਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕਟੌਤੀ ਤੋਂ ਬਾਅਦ ਪੰਜਾਬ ਭਾਜਪਾ ਵੱਲੋਂ ਪੰਜਾਬ ਸਰਕਾਰ ਤੋਂ ਵਾਰ-ਵਾਰ ਸੂਬੇ ਵਿੱਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਘਟਾਉਣ ਦੀ ਮੰਗ ਕੀਤੀ ਜਾ ਰਹੀ ਸੀ। ਇਸ ਸਬੰਧੀ ਭਾਜਪਾ ਵੱਲੋਂ ਇੱਕ ਪੱਤਰ ਵੀ ਪੰਜਾਬ ਸਰਕਾਰ ਨੂੰ ਲਿਖਿਆ ਗਿਆ ਸੀ, ਜਿਸ 'ਤੇ ਮੁੱਖ ਮੰਤਰੀ ਨੂੰ ਤੇਲ ਦੀਆਂ ਕੀਮਤਾਂ ਘਟਾਉਣ ਲਈ ਫੈਸਲਾ ਲੈਣ ਲਈ ਮਜਬੂਰ ਹੋਣਾ ਪਿਆ।

ਚੰਡੀਗੜ੍ਹ: ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਜੀਵਨ ਗੁਪਤਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕਟੌਤੀ ਕਰਕੇ ਭਾਵੇਂ ਸੂਬੇ ਦੇ ਲੋਕਾਂ ਨੂੰ ਕੁਝ ਰਾਹਤ ਦਿੱਤੀ ਹੈ। ਇਸ ਲਈ ਮੁੱਖ ਮੰਤਰੀ ਚਰਨਜੀਤ ਚੰਨੀ ਖੁਦ ਹੀ ਆਪਣੀ ਪਿਠ ਥਾਪੜ ਰਹੇ ਹਨ, ਪਰ ਸ਼ਾਇਦ ਉਨ੍ਹਾਂ ਨੂੰ ਇਹ ਨਹੀਂ ਪਤਾ ਕਿ ਮੁਹਾਲੀ ਸਮੇਤ ਪੂਰੇ ਪੰਜਾਬ ਵਿੱਚ ਅੱਜ ਵੀ ਪੈਟਰੋਲ-ਡੀਜ਼ਲ ਦੇ ਰੇਟ ਚੰਡੀਗੜ੍ਹ ਅਤੇ ਗੁਆਂਢੀ ਸੂਬਿਆਂ ਨਾਲੋਂ ਕੀਤੇ ਜਿਆਦਾ ਹਨ।

ਗੁਪਤਾ ਨੇ ਕਿਹਾ ਕਿ ਅਸਲ ਵਿੱਚ ਕੇਂਦਰ ਸਰਕਾਰ ਵੱਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕਟੌਤੀ ਤੋਂ ਬਾਅਦ ਪੰਜਾਬ ਭਾਜਪਾ ਵੱਲੋਂ ਪੰਜਾਬ ਸਰਕਾਰ ਤੋਂ ਵਾਰ-ਵਾਰ ਸੂਬੇ ਵਿੱਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਘਟਾਉਣ ਦੀ ਮੰਗ ਕੀਤੀ ਜਾ ਰਹੀ ਸੀ। ਇਸ ਸਬੰਧੀ ਭਾਜਪਾ ਵੱਲੋਂ ਇੱਕ ਪੱਤਰ ਵੀ ਪੰਜਾਬ ਸਰਕਾਰ ਨੂੰ ਲਿਖਿਆ ਗਿਆ ਸੀ, ਜਿਸ 'ਤੇ ਮੁੱਖ ਮੰਤਰੀ ਨੂੰ ਤੇਲ ਦੀਆਂ ਕੀਮਤਾਂ ਘਟਾਉਣ ਲਈ ਫੈਸਲਾ ਲੈਣ ਲਈ ਮਜਬੂਰ ਹੋਣਾ ਪਿਆ। ਉਨ੍ਹਾਂ ਕਿਹਾ ਕਿ ਫਿਰ ਵੀ ਮੁਹਾਲੀ ਨਾਲੋਂ ਚੰਡੀਗੜ੍ਹ ਵਿੱਚ ਪੈਟਰੋਲ 2 ਰੁਪਏ ਸਸਤਾ ਹੈ। ਪੰਚਕੂਲਾ ਦੇ ਮੁਕਾਬਲੇ ਚੰਡੀਗੜ੍ਹ ਵਿੱਚ ਪੈਟਰੋਲ ਅਤੇ ਡੀਜ਼ਲ ਸਸਤਾ ਹੈ।

ਜੀਵਨ ਗੁਪਤਾ ਨੇ ਕਿਹਾ ਕਿ ਮੁੱਖ ਮੰਤਰੀ ਚੰਨੀ ਨੇ ਪੰਜਾਬ ਦੇ ਲੋਕਾਂ ਨੂੰ ਪੈਟਰੋਲ ਦੀ ਕੀਮਤ 10 ਰੁਪਏ ਅਤੇ ਡੀਜ਼ਲ ਦੀ ਕੀਮਤ 5 ਰੁਪਏ ਘਟਾਉਣ ਦਾ ਐਲਾਨ ਕੀਤਾ ਸੀ, ਪਰ ਅਸਲ ਵਿੱਚ ਇਹ 8:50 ਰੁਪਏ ਅਤੇ 4 ਰੁਪਏ ਦੇ ਕਰੀਬ ਹੀ ਕੀਤਾ ਹੈ। ਇਸ ਤੋਂ ਸਪੱਸ਼ਟ ਹੁੰਦਾ ਹੈ ਕਿ ਪੰਜਾਬ ਸਰਕਾਰ ਦੀ ਸੂਬੇ ਦੇ ਲੋਕਾਂ ਪ੍ਰਤੀ ਨੀਅਤ ਕਿੰਨੀ ਸਾਫ਼ ਹੈ? ਪੰਜਾਬ ਸਰਕਾਰ ਦੀ ਕਹਿਣੀ ਤੇ ਕਰਨੀ ਵਿਚਲਾ ਫਰਕ ਜਨਤਾ ਚੰਗੀ ਤਰ੍ਹਾਂ ਜਾਣਦੀ ਹੈ।

ਇਹ ਵੀ ਪੜ੍ਹੋ : ਸਿੱਧੂ ਆਪਣੀ ਗੱਲ ਮਨਵਾਉਣ 'ਚ ਕਾਮਯਾਬ, ਏਜੀ ਦਾ ਅਸਤੀਫਾ ਮੰਜੂਰ

ਗੁਪਤਾ ਨੇ ਕਿਹਾ ਕਿ ਮੁੱਖ ਮੰਤਰੀ ਚੰਨੀ ਨੇ ਆਪਣੇ ਪੱਖ ਤੋਂ ਲੋਕਾਂ ਨੂੰ ਰਾਹਤ ਦਿੱਤੀ ਹੈ ਪਰ ਫਿਰ ਵੀ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਅਸਮਾਨੀ ਚੜ੍ਹਨ ਤੋਂ ਲੋਕ ਕਾਫੀ ਪਰੇਸ਼ਾਨ ਹਨ। ਗੁਪਤਾ ਨੇ ਕਿਹਾ ਕਿ ਪੰਜਾਬ ਵਿੱਚ ਡੀਜ਼ਲ ਦੀ ਸਭ ਤੋਂ ਵੱਧ ਖਪਤ ਕਿਸਾਨ ਹੀ ਕਰਦੇ ਹਨ ਅਤੇ ਕਿਸਾਨ ਹਿਤੈਸ਼ੀ ਹੋਣ ਦਾ ਦਾਅਵਾ ਕਰਨ ਵਾਲੀ ਪੰਜਾਬ ਸਰਕਾਰ ਕਿਸਾਨਾਂ ਨਾਲ ਧੋਖਾ ਕਰ ਰਹੀ ਹੈ। ਗੁਪਤਾ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਡੀਜ਼ਲ ਦੀ ਕੀਮਤ 10 ਰੁਪਏ ਹੋਰ ਘੱਟ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਡੀਜ਼ਲ ਸਸਤਾ ਹੋਣ ਨਾਲ ਸਾਰੀਆਂ ਚੀਜ਼ਾਂ ਦੀਆਂ ਕੀਮਤਾਂ ਹੇਠਾਂ ਆ ਜਾਣਗੀਆਂ।

ਜੀਵਨ ਗੁਪਤਾ ਨੇ ਕਿਹਾ ਕਿ ਭਾਜਪਾ ਸ਼ਾਸਤ ਸੂਬਿਆਂ ਨੇ ਪੈਟਰੋਲ ਦੀਆਂ ਕੀਮਤਾਂ ਵਿੱਚ 8 ਰੁਪਏ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ 9 ਰੁਪਏ ਪ੍ਰਤੀ ਲੀਟਰ ਦੀ ਕਟੌਤੀ ਕੀਤੀ ਹੈ। ਬੀਜੇਪੀ ਸ਼ਾਸਿਤ ਲੱਦਾਖ ਤੋਂ ਲੈ ਕੇ ਪੁਡੂਚੇਰੀ ਤੱਕ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵੱਡੀ ਕਟੌਤੀ ਕੀਤੀ ਗਈ ਹੈ। ਪੈਟਰੋਲ ਦੀ ਕੀਮਤ ਵਿੱਚ 8.75 ਪੈਸੇ ਪ੍ਰਤੀ ਲੀਟਰ ਤੱਕ ਦੀ ਕਟੌਤੀ ਕੀਤੀ ਗਈ ਹੈ ਜਦਕਿ ਡੀਜ਼ਲ ਦੀ ਕੀਮਤ ਵਿੱਚ 9.52 ਰੁਪਏ ਤੱਕ ਦੀ ਕਟੌਤੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੀ ਸਰਕਾਰ ਵਾਲੇ ਸੂਬੇ ਅਜੇ ਵੀ ਪੈਟਰੋਲ ਅਤੇ ਡੀਜ਼ਲ ਵਿੱਚ ਕਟੌਤੀ ਕਰਨ ਲਈ ਤਿਆਰ ਨਹੀਂ ਹਨ, ਹਾਲਾਂਕਿ ਕੇਂਦਰ ਸਰਕਾਰ ਵੱਲੋਂ ਕੀਮਤਾਂ ਵਿੱਚ ਕਟੌਤੀ ਕਰਨ ਤੋਂ ਬਾਅਦ ਪੰਜਾਬ ਸਰਕਾਰ ਨੂੰ ਇਹ ਕਟੌਤੀ ਮਜਬੂਰਨ ਕਰਨੀ ਪਈ ਹੈ।

ਇਹ ਵੀ ਪੜ੍ਹੋ : ਕਰਤਾਰਪੁਰ ਸਾਹਿਬ ਲਾਂਘੇ ਨੂੰ ਲੈਕੇ ਹਰਸਿਮਰਤ ਬਾਦਲ ਨੇ ਪ੍ਰਧਾਨ ਮੰਤਰੀ ਨੂੰ ਕੀਤੀ ਇਹ ਅਪੀਲ...

ETV Bharat Logo

Copyright © 2024 Ushodaya Enterprises Pvt. Ltd., All Rights Reserved.