ETV Bharat / city

ਪੰਜਾਬ ਵਿੱਚ ਜਲਦ ਲੱਗੇਗਾ ਪਲਾਂਟ, ਭਾਰਤ ਸਰਕਾਰ ਅਤੇ ਸਟੀਲ ਪਲਾਂਟ ਵਿਚਾਲੇ ਹੋਇਆ ਕਰਾਰ

author img

By

Published : Aug 26, 2022, 2:34 PM IST

Updated : Aug 26, 2022, 5:36 PM IST

plant will Set Up soon in Punjab
ਪੰਜਾਬ ਵਿੱਚ ਜਲਦ ਲੱਗੇਗਾ ਪਲਾਂਟ

ਪੰਜਾਬ ਦੇ ਵਿੱਚ ਪਲਾਂਟ ਲਗਾਉਣ ਦੇ ਲਈ ਭਾਰਤ ਸਰਕਾਰ ਤੇ ਟਾਟਾ ਸਟੀਲ ਕੰਪਨੀ ਵਿਚਾਲੇ ਕਰਾਰ ਹੋਇਆ ਹੈ। ਇਸ ਪਲਾਂਟ ਦੇ ਲੱਗਣ ਦੇ ਨਾਲ ਨੌਜਵਾਨਾਂ ਨੂੰ ਸੂਬੇ ਵਿੱਚ ਰੁਜ਼ਗਾਰ ਮਿਲੇਗਾ।

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬੀਆਂ ਦੇ ਨਾਲ ਇੱਕ ਖੁਸ਼ਖਬਰੀ ਸਾਂਝੀ ਕੀਤੀ ਹੈ। ਦੱਸ ਦਈਏ ਕਿ ਪੰਜਾਬ ਵਿੱਚ ਭਾਰਤ ਸਰਕਾਰ ਤੇ ਟਾਟਾ ਸਟੀਲ ਕੰਪਨੀ ਵਿਚਕਾਰ ਪੰਜਾਬ ਵਿੱਚ ਇੱਕ ਪਲਾਂਟ ਲਗਾਉਣਾ ਤੈਅ ਹੋਇਆ ਹੈ। ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਟਵੀਟ ਵੀ ਕੀਤ ਗਿਆ ਹੈ।

  • ਪੰਜਾਬੀਆਂ ਨਾਲ ਇੱਕ ਖੁਸ਼ਖ਼ਬਰੀ ਸਾਂਝੀ ਕਰ ਰਿਹਾ ਹਾਂ…ਮੇਰੀ ਸਰਕਾਰ ਤੇ TATA Steel ਕੰਪਨੀ ਵਿਚਕਾਰ ਪੰਜਾਬ ਵਿੱਚ ਇੱਕ ਪਲਾਂਟ ਲਗਾਉਣ ਦਾ ਕਰਾਰ ਹੋ ਚੁੱਕਿਆ ਹੈ…₹2600 ਕਰੋੜ ਦਾ ਨਿਵੇਸ਼ ਹੋਵੇਗਾ…ਸਾਡੇ ਨੌਜਵਾਨਾਂ ਨੂੰ ਰੁਜ਼ਗਾਰ ਮਿਲੇਗਾ…ਸੱਚੀਆਂ ਨੀਅਤਾਂ ਨੂੰ ਮੁਰਾਦਾਂ ਨੇ…ਪੰਜਾਬ ‘ਚ ਮੁੜ ਤੋਂ ਕੰਪਨੀਆਂ ਆਉਣੀਆਂ ਸ਼ੁਰੂ ਹੋ ਗਈਆਂ ਨੇ… pic.twitter.com/rdzxcZZf6E

    — Bhagwant Mann (@BhagwantMann) August 26, 2022 " class="align-text-top noRightClick twitterSection" data=" ">

ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦੇ ਹੋਏ ਕਿਹਾ ਹੈ ਕਿ ਪੰਜਾਬੀਆਂ ਨਾਲ ਇੱਕ ਖੁਸ਼ਖ਼ਬਰੀ ਸਾਂਝੀ ਕਰ ਰਿਹਾ ਹਾਂ। ਮੇਰੀ ਸਰਕਾਰ ਤੇ ਟਾਟਾ ਸਟੀਲ ਕੰਪਨੀ ਵਿਚਕਾਰ ਪੰਜਾਬ ਵਿੱਚ ਇੱਕ ਪਲਾਂਟ ਲਗਾਉਣ ਦਾ ਕਰਾਰ ਹੋ ਚੁੱਕਿਆ ਹੈ। 2600 ਰੁਪਏ ਕਰੋੜ ਦਾ ਨਿਵੇਸ਼ ਹੋਵੇਗਾ। ਸਾਡੇ ਨੌਜਵਾਨਾਂ ਨੂੰ ਰੁਜ਼ਗਾਰ ਮਿਲੇਗਾ। ਸੱਚੀਆਂ ਨੀਅਤਾਂ ਨੂੰ ਮੁਰਾਦਾਂ ਹਨ। ਪੰਜਾਬ ‘ਚ ਮੁੜ ਤੋਂ ਕੰਪਨੀਆਂ ਆਉਣੀਆਂ ਸ਼ੁਰੂ ਹੋ ਗਈਆਂ ਹਨ। ਇਸਦੇ ਨਾਲ ਹੀ

ਦੱਸ ਦਈਏ ਕਿ ਪੰਜਾਬ ਕੈਬਨਿਟ ਦੀ ਅਹਿਮ ਬੈਠਕ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਈ। ਬੈਠਕ ਤੋਂ ਬਾਅਦ ਸੀਐੱਮ ਮਾਨ ਵੱਲੋਂ ਇਸ ਸਬੰਧੀ ਜਾਣਕਾਰੀ ਦਿੱਤੀ ਗਈ। ਦੂਜੇ ਪਾਸੇ ਕੈਬਨਿਟ ਮੀਟਿੰਗ ਵਿੱਚ ਸਾਲ 2022 ਲਈ ਨਵੀਂ ‘ਪੰਜਾਬ ਅਨਾਜ ਲੇਬਰ ਨੀਤੀ’ ਅਤੇ ਸੋਧੀ ਹੋਈ ‘ਪੰਜਾਬ ਅਨਾਜ ਟਰਾਂਸਪੋਰਟ ਨੀਤੀ’ ਨੂੰ ਪ੍ਰਵਾਨਗੀ ਦੇ ਦਿੱਤੀ ਹੈ ਜਿਸ ਦਾ ਉਦੇਸ਼ ਪਾਰਦਰਸ਼ਤਾ ਨੂੰ ਹੋਰ ਯਕੀਨੀ ਬਣਾਉਣ ਲਈ ਵਿਆਪਕ ਭਾਈਵਾਲੀ ਵਧਾਉਣ ਨਾਲ-ਨਾਲ ਬੇਲੋੜੀ ਮੁਕੱਦਮੇਬਾਜ਼ੀ ਨੂੰ ਘਟਾਉਣਾ ਹੈ।

ਇਹ ਵੀ ਪੜੋ: ਮੰਤਰੀ ਧਾਲੀਵਾਲ ਨੇ ਬੇਅਦਬੀ ਤੇ ਗੋਲੀਕਾਂਡ ਨੂੰ ਲੈ ਕੇ ਸੁਖਬੀਰ ਬਾਦਲ ਨੂੰ ਘੇਰਿਆ

Last Updated :Aug 26, 2022, 5:36 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.