ETV Bharat / city

ਚੰਡੀਗੜ੍ਹ 'ਚ ਦਾਖਲ ਹੋ ਰਹੇ ਕਿਸਾਨਾਂ ਨੂੰ ਪੁਲਿਸ ਨੇ ਰੋਕਿਆ, ਬਾਰਡਰ ਤੋਂ ਹੀ ਭੇਜਿਆ ਵਾਪਸ

author img

By

Published : Jan 19, 2021, 7:08 AM IST

ਚੰਡੀਗੜ੍ਹ 'ਚ ਦਾਖਲ ਹੋ ਰਹੇ ਕਿਸਾਨਾਂ ਨੂੰ ਪੁਲਿਸ ਨੇ ਰੋਕਿਆ
ਚੰਡੀਗੜ੍ਹ 'ਚ ਦਾਖਲ ਹੋ ਰਹੇ ਕਿਸਾਨਾਂ ਨੂੰ ਪੁਲਿਸ ਨੇ ਰੋਕਿਆ

ਸੋਮਵਾਰ ਨੂੰ ਵੱਡੀ ਗਿਣਤੀ 'ਚ ਕਿਸਾਨ ਚੰਡੀਗੜ੍ਹ 'ਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਹੇ ਸਨ,ਜਿਨ੍ਹਾਂ ਨੂੰ ਪੁਲਿਸ ਨੇ ਰੋਕ ਦਿੱਤਾ। ਐਸਐਸਪੀ ਕੁਲਦੀਪ ਸਿੰਘ ਚਾਹਲ ਨੇ ਕਿਹਾ ਕਿ ਇਨ੍ਹਾਂ ਲੋਕਾਂ ਨੇ ਨਾਂ ਤਾਂ ਪੁਲਿਸ ਨੂੰ ਸੂਚਨਾ ਦਿੱਤੀ ਸੀ ਤੇ ਨਾਂ ਹੀ ਪ੍ਰਦਰਸ਼ਨ ਦੀ ਇਜਾਜ਼ਤ ਲਈ ਸੀ। ਹਾਲਾਂਕਿ, ਸ਼ਹਿਰ ਦੀ ਵਿਵਸਥਾ ਨੂੰ ਵੇਖਦਿਆਂ, ਇੰਨੇ ਵੱਡੇ ਅੰਦੋਲਨ ਦੀ ਆਗਿਆ ਨਹੀਂ ਦਿੱਤੀ ਜਾ ਸਕਦੀ।

ਚੰਡੀਗੜ੍ਹ: ਸੋਮਵਾਰ ਨੂੰ ਹਰਿਆਣਾ ਪੰਜਾਬ ਦੇ ਕਈ ਜ਼ਿਲ੍ਹਿਆਂ ਤੋਂ ਹਜ਼ਾਰਾਂ ਕਿਸਾਨ ਚੰਡੀਗੜ੍ਹ 'ਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਹੇ ਸਨ, ਪਰ ਪੁਲਿਸ ਨੇ ਉਨ੍ਹਾਂ ਨੂੰ ਚੰਡੀਗੜ੍ਹ ਦੇ ਬਾਰਡਰ ‘ਤੇ ਹੀ ਰੋਕ ਲਿਆ। ਪੁਲਿਸ ਨੇ ਇਨ੍ਹਾਂ ਕਿਸਾਨਾਂ ਨੂੰ ਚੰਡੀਗੜ੍ਹ ਨਾਲ ਲੱਗਦੀ ਸੜਕ ਤੋਂ ਵਾਪਸ ਮੋਹਾਲੀ ਭੇਜ ਦਿੱਤਾ ਹੈ।

ਚੰਡੀਗੜ੍ਹ 'ਚ ਦਾਖਲ ਹੋ ਰਹੇ ਕਿਸਾਨਾਂ ਨੂੰ ਪੁਲਿਸ ਨੇ ਰੋਕਿਆ

ਇਸ ਬਾਰੇ ਈਟੀਵੀ ਭਾਰਤ ਨਾਲ ਗੱਲਬਾਤ ਕਰਦਿਆਂ ਚੰਡੀਗੜ੍ਹ ਦੇ ਐਸਐਸਪੀ ਕੁਲਦੀਪ ਸਿੰਘ ਚਾਹਲ ਨੇ ਦੱਸਿਆ ਕਿ ਇਹ ਲੋਕ ਮੁਹਾਲੀ ਤੋਂ ਆਏ ਹਨ। ਇਨ੍ਹਾਂ ਵੱਲੋਂ ਵੱਡੀ ਗਿਣਤੀ 'ਚ ਆਪਣੇ ਵਾਹਨ ਵੀ ਆਪਣੇ ਨਾਲ ਲਿਆਂਦੇ ਗਏ ਹਨ। ਉਨ੍ਹਾਂ ਕਿਹਾ ਕਿ ਇਹ ਲੋਕ ਇੱਥੋਂ ਚੰਡੀਗੜ੍ਹ ਸੈਕਟਰ 17 ਜਾਣਾ ਚਾਹੁੰਦੇ ਸਨ ਤੇ ਉਸ ਤੋਂ ਬਾਅਦ ਉਨ੍ਹਾਂ ਦੀ ਅਗਲੀ ਰਣਨੀਤੀ ਮੋਹਾਲੀ ਲਈ ਰਵਾਨਾ ਹੋਣਾ ਸੀ।

ਚੰਡੀਗੜ੍ਹ 'ਚ ਦਾਖਲ ਹੋ ਰਹੇ ਕਿਸਾਨਾਂ ਨੂੰ ਪੁਲਿਸ ਨੇ ਰੋਕਿਆ,
ਚੰਡੀਗੜ੍ਹ 'ਚ ਦਾਖਲ ਹੋ ਰਹੇ ਕਿਸਾਨਾਂ ਨੂੰ ਪੁਲਿਸ ਨੇ ਰੋਕਿਆ

ਐਸਐਸਪੀ ਨੇ ਕਿਹਾ ਕਿ ਚੰਡੀਗੜ੍ਹ ਵਰਗੇ ਵੱਡੇ ਸ਼ਹਿਰ ਦੀ ਵਿਵਸਥਾ ਨੂੰ ਵੇਖਦਿਆਂ ਇੰਨੇ ਵੱਡੇ ਅੰਦੋਲਨ ਦੀ ਆਗਿਆ ਨਹੀਂ ਦਿੱਤੀ ਜਾ ਸਕਦੀ। ਇਸ ਲਈ ਅਸੀਂ ਕਿਸਾਨ ਆਗੂਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਨੂੰ ਸ਼ਾਂਤਮਈ ਢੰਗ ਨਾਲ ਵਾਪਸ ਮੋਹਾਲੀ ਭੇਜ ਦਿੱਤਾ ਤੇ ਚੰਡੀਗੜ੍ਹ 'ਚ ਦਾਖਲ ਨਹੀਂ ਹੋਣ ਦਿੱਤਾ।

ਐਸਐਸਪੀ ਕੁਲਦੀਪ ਸਿੰਘ ਚਾਹਲ ਨੇ ਕਿਹਾ ਕਿ ਇਨ੍ਹਾਂ ਲੋਕਾਂ ਨੇ ਨਾਂ ਤਾਂ ਪੁਲਿਸ ਨੂੰ ਸੂਚਨਾ ਦਿੱਤੀ ਸੀ ਤੇ ਨਾਂ ਹੀ ਪ੍ਰਦਰਸ਼ਨ ਦੀ ਇਜਾਜ਼ਤ ਲਈ ਸੀ। ਹਾਲਾਂਕਿ, ਸ਼ਹਿਰ ਦੀ ਵਿਵਸਥਾ ਨੂੰ ਵੇਖਦਿਆਂ, ਇੰਨੇ ਵੱਡੇ ਅੰਦੋਲਨ ਦੀ ਆਗਿਆ ਨਹੀਂ ਦਿੱਤੀ ਜਾ ਸਕਦੀ। ਇਸ ਲਈ ਅਸੀਂ ਕਿਸਾਨਾਂ ਦੀ ਵੱਡੀ ਗਿਣਤੀ ਵੇਖਦੇ ਹੋਏ ਪੁਖ਼ਤਾ ਇੰਤਜ਼ਾਮ ਕੀਤੇ ਹੋਏ ਸਨ।

ETV Bharat Logo

Copyright © 2024 Ushodaya Enterprises Pvt. Ltd., All Rights Reserved.