ETV Bharat / city

ਪੀਐੱਮ ਮੋਦੀ ਅਤੇ ਸੀਐੱਮ ਮਾਨ ਸਣੇ ਕਈ ਸਿਆਸੀ ਆਗੂਆਂ ਨੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

author img

By

Published : Mar 23, 2022, 9:49 AM IST

ਅੱਜ ਯਾਨੀ 23 ਮਾਰਚ ਨੂੰ ਅੰਗ੍ਰੇਜ਼ੀ ਹਕੂਮਤ ਦੀਆਂ ਜੜ੍ਹਾਂ ਨੂੰ ਆਪਣੇ ਹੌਂਸਲੇ ਨਾਲ ਹਿਲਾ ਦੇਣ ਵਾਲੇ ਭਗਤ ਸਿੰਘ ਨੇ 23 ਸਾਲ ਦੀ ਉਮਰ ’ਚ ਸ਼ਹੀਦੀ ਦਾ ਜਾਮ ਪਿਆ। ਦੇਸ਼ ਵਾਸੀਆਂ ਸਣੇ ਕਈ ਸਿਆਸੀ ਆਗੂਆਂ ਵੱਲੋਂ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ।

ਕਈ ਸਿਆਸੀ ਆਗੂਆਂ ਨੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ
ਕਈ ਸਿਆਸੀ ਆਗੂਆਂ ਨੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

ਚੰਡੀਗੜ੍ਹ: ਦੇਸ਼ ਦੇ ਸਭ ਤੋਂ ਵੱਡੇ ਕ੍ਰਾਂਤੀਕਾਰੀ ਤੇ ਅੰਗ੍ਰੇਜ਼ੀ ਹਕੂਮਤ ਦੀਆਂ ਜੜ੍ਹਾਂ ਨੂੰ ਆਪਣੇ ਹੌਂਸਲੇ ਨਾਲ ਹਿਲਾ ਦੇਣ ਵਾਲੇ ਭਗਤ ਸਿੰਘ ਨੇ ਮਹਿਜ਼ 23 ਸਾਲ ਦੀ ਉਮਰ 'ਚ ਦੇਸ਼ ਦੀ ਆਜ਼ਾਦੀ ਲਈ ਕੁਰਬਾਨੀ ਦੇ ਦਿੱਤੀ। 23 ਮਾਰਚ ਨੂੰ ਦੇਸ਼ ਵਾਸੀ ਸ਼ਹੀਦ ਭਗਤ ਸਿੰਘ ਤੇ ਉਨ੍ਹਾਂ ਦੇ ਸਾਥੀ ਰਾਜਗੁਰੂ ਤੇ ਸੁਖਦੇਵ ਸਣੇ ਉਨ੍ਹਾਂ ਦੀ ਸ਼ਹਾਦਤ ਨੂੰ ਯਾਦ ਕਰ ਉਨ੍ਹਾਂ ਨੂੰ ਸ਼ਰਧਾਂਜਲੀ ਦੇ ਰਹੇ ਹਨ।

ਦੂਜੇ ਪਾਸੇ ਕਈ ਸਿਆਸੀ ਆਗੂਆਂ ਨੇ ਵੀ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਵੀ ਸ਼ਰਧਾਂਜਲੀ ਦਿੱਤੀ। ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ। ਉਨ੍ਹਾਂ ਨੇ ਟਵੀਟ ਕਰਦੇ ਹੋਏ ਕਿਹਾ ਕਿ ਸ਼ਹੀਦ ਦਿਵਸ ਤੇ ਭਾਰਤ ਮਾਤਾ ਦੇ ਅਮਰ ਸਪੂਤ ਵੀਰ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਨੂੰ ਕੋਟਿ ਕੋਟਿ ਪ੍ਰਣਾਮ। ਮਾਤਭੂਮੀ ਦੇ ਲਈ ਮਰ ਮਿਟਣ ਦਾ ਉਨ੍ਹਾਂ ਦਾ ਜ਼ਜਬਾ ਦੇਸ਼ਵਾਸੀਆਂ ਨੂੰ ਹਰ ਸਮੇਂ ਪ੍ਰੇਰਿਤ ਕਰਦਾ ਰਹੇਗਾ। ਜੈ ਹਿੰਦ।

  • शहीद दिवस पर भारत माता के अमर सपूत वीर भगत सिंह, सुखदेव और राजगुरु को कोटि-कोटि नमन। मातृभूमि के लिए मर मिटने का उनका जज्बा देशवासियों को सदैव प्रेरित करता रहेगा। जय हिंद!

    — Narendra Modi (@narendramodi) March 23, 2022 " class="align-text-top noRightClick twitterSection" data=" ">

ਪੰਜਾਬ ਦੇ ਸੀਐੱਮ ਭਗਵੰਤ ਮਾਨ ਨੇ ਵੀ ਟਵੀਟ ਕਰਦੇ ਹੋਏ ਕਿਹਾ ਕਿ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਿਜਦਾ ਕਰਦਾ ਹਾਂ। ਆਓ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਕੀਮਤੀ ਜਾਨਾਂ ਨਿਸ਼ਾਵਰ ਕਰਨ ਵਾਲੇ ਮਹਾਨ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਦੇ ਹੋਏ ਪੰਜਾਬ ਨੂੰ ਭ੍ਰਿਸ਼ਟਾਚਾਰ ਮੁਕਤ ਖ਼ੁਸ਼ਹਾਲ ਅਤੇ ਸੁਨਹਿਰਾ ਪੰਜਾਬ ਬਣਾਈਏ।

  • ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਿਜਦਾ ਕਰਦਾ ਹਾਂ।

    ਆਓ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਕੀਮਤੀ ਜਾਨਾਂ ਨਿਸ਼ਾਵਰ ਕਰਨ ਵਾਲੇ ਮਹਾਨ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਦੇ ਹੋਏ ਪੰਜਾਬ ਨੂੰ ਭ੍ਰਿਸ਼ਟਾਚਾਰ ਮੁਕਤ ਖ਼ੁਸ਼ਹਾਲ ਅਤੇ ਸੁਨਹਿਰਾ ਪੰਜਾਬ ਬਣਾਈਏ। pic.twitter.com/Cagx3mAeLH

    — Bhagwant Mann (@BhagwantMann) March 23, 2022 " class="align-text-top noRightClick twitterSection" data=" ">

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੰਦੇ ਹੋਏ ਕਿਹਾ ਕਿ ਅੱਜ ਸ਼ਹੀਦ ਭਗਤ ਸਿੰਘ ਜੀ, ਰਾਜਗੁਰੂ ਜੀ ਅਤੇ ਸੁਖਦੇਵ ਥਾਪਰ ਜੀ ਦੇ ਸ਼ਹੀਦੀ ਦਿਵਸ 'ਤੇ, ਇਨ੍ਹਾਂ ਸੂਰਬੀਰਾਂ ਦੀ ਲਾਸਾਨੀ ਸ਼ਹਾਦਤ ਨੂੰ ਸਨਿਮਰ ਸ਼ਰਧਾਂਜਲੀ। ਇਨ੍ਹਾਂ ਦੇਸ਼ਭਗਤਾਂ ਵੱਲੋਂ ਮਾਤ ਭੂਮੀ ਦੀ ਅਜ਼ਾਦੀ ਲਈ ਚੜ੍ਹਦੀ ਉਮਰੇ ਦਿੱਤੀ ਗਈ ਸ਼ਹਾਦਤ, ਹਰ ਭਾਰਤੀ ਅੰਦਰ ਵਤਨਪ੍ਰਸਤੀ ਦੀ ਲੌਅ ਜਗਾਉਂਦੀ ਰਹੇਗੀ।

  • ਅੱਜ ਸ਼ਹੀਦ ਭਗਤ ਸਿੰਘ ਜੀ, ਰਾਜਗੁਰੂ ਜੀ ਅਤੇ ਸੁਖਦੇਵ ਥਾਪਰ ਜੀ ਦੇ ਸ਼ਹੀਦੀ ਦਿਵਸ 'ਤੇ, ਇਨ੍ਹਾਂ ਸੂਰਬੀਰਾਂ ਦੀ ਲਾਸਾਨੀ ਸ਼ਹਾਦਤ ਨੂੰ ਸਨਿਮਰ ਸ਼ਰਧਾਂਜਲੀ। ਇਨ੍ਹਾਂ ਦੇਸ਼ਭਗਤਾਂ ਵੱਲੋਂ ਮਾਤ ਭੂਮੀ ਦੀ ਅਜ਼ਾਦੀ ਲਈ ਚੜ੍ਹਦੀ ਉਮਰੇ ਦਿੱਤੀ ਗਈ ਸ਼ਹਾਦਤ, ਹਰ ਭਾਰਤੀ ਅੰਦਰ ਵਤਨਪ੍ਰਸਤੀ ਦੀ ਲੌਅ ਜਗਾਉਂਦੀ ਰਹੇਗੀ।#MartyrdomDay #ShaheedBhagatSingh pic.twitter.com/BusRtSfemK

    — Sukhbir Singh Badal (@officeofssbadal) March 23, 2022 " class="align-text-top noRightClick twitterSection" data=" ">

ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਵੀ ਟਵੀਟ ਕਰਦੇ ਹੋਏ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ। ਨਾਲ ਕਿਹਾ ਕਿ ਦੇਸ਼ ਦੀ ਆਜ਼ਾਦੀ ਦੀ ਲਹਿਰ ਦੇ ਅਮਰ ਪ੍ਰਤੀਕ ਸ਼ਹੀਦ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਦੇ ਸ਼ਹੀਦੀ ਦਿਹਾੜੇ 'ਤੇ ਮੈਂ ਉਨ੍ਹਾਂ ਨੂੰ ਪ੍ਰਣਾਮ ਕਰਦਾ ਹਾਂ। ਦੇਸ਼ ਦੇ ਇਨ੍ਹਾਂ ਨਾਇਕਾਂ ਦੀ ਅਮਰ ਕੁਰਬਾਨੀ ਦਾ ਹਰ ਦੇਸ਼ ਵਾਸੀ ਹਮੇਸ਼ਾ ਕਰਜ਼ਦਾਰ ਰਹੇਗਾ।

  • देश के स्वतंत्रता आंदोलन के अमर प्रतीक शहीद भगत सिंह, सुखदेव एवं राजगुरु के शहीदी दिवस पर मैं उन्हें कोटि-कोटि नमन करता हूँ। देश के इन वीरों के अमर बलिदान का हर देशवासी सदा ऋणी रहेगा।

    — Arvind Kejriwal (@ArvindKejriwal) March 23, 2022 " class="align-text-top noRightClick twitterSection" data=" ">

ਇਹ ਵੀ ਪੜੋ: ਇਨਕਲਾਬੀ ਸੋਚ ਵਾਲੇ ਸ਼ਹੀਦ ਭਗਤ ਸਿੰਘ ਦੇ 10 ਵਿਚਾਰ, ਪੜ੍ਹੋ

ETV Bharat Logo

Copyright © 2024 Ushodaya Enterprises Pvt. Ltd., All Rights Reserved.