ETV Bharat / city

ਰਾਸ਼ਟਰਪਤੀ ਚੋਣਾਂ 2022: ਪੰਜਾਬ ’ਚ ਸ਼ਾਂਤੀਪੂਰਨ ਢੰਗ ਨਾਲ ਵੋਟਿੰਗ ਹੋਈ ਸਮਾਪਤ

author img

By

Published : Jul 18, 2022, 8:10 PM IST

ਪੰਜਾਬ ਵਿੱਚ ਸ਼ਾਂਤੀਪੂਰਨ ਢੰਗ ਨਾਲ ਵੋਟਿੰਗ ਹੋਈ ਸਮਾਪਤ
ਪੰਜਾਬ ਵਿੱਚ ਸ਼ਾਂਤੀਪੂਰਨ ਢੰਗ ਨਾਲ ਵੋਟਿੰਗ ਹੋਈ ਸਮਾਪਤ

ਰਾਸ਼ਟਰਪਤੀ ਚੋਣ ਨੂੰ ਲੈਕੇ ਪੰਜਾਬ ਵਿੱਚ ਸ਼ਾਂਤੀਪੂਰਵਕ ਢੰਗ ਨਾਲ ਵੋਟਿੰਗ ਦਾ ਕੰਮ ਨੇਪਰੇ ਚੜ੍ਹ ਗਿਆ ਹੈ। ਇਸ ਸਬੰਧੀ ਜਾਣਕਾਰੀ ਪੰਜਾਬ ਦੇ ਮੁੱਖ ਚੋਣ ਅਫਸਰ ਵੱਲੋਂ ਦਿੱਤੀ ਗਈ ਹੈ। ਇਸਦੇ ਨਾਲ ਹੀ ਮੁੱਖ ਚੋਣ ਅਧਿਕਾਰੀ ਡਾ. ਰਾਜੂ ਨੇ ਆਜ਼ਾਦ, ਨਿਰਪੱਖ, ਨਿਰਵਿਘਨ, ਸੁਰੱਖਿਅਤ ਅਤੇ ਸ਼ਾਂਤੀਪੂਰਨ ਢੰਗ ਨਾਲ ਪੋਲਿੰਗ ਨੂੰ ਯਕੀਨੀ ਬਣਾਉਣ ਲਈ ਵੋਟਰਾਂ ਦਾ ਧੰਨਵਾਦ ਕੀਤਾ ਹੈ।

ਚੰਡੀਗੜ: ਪੰਜਾਬ ਵਿੱਚ ਰਾਸ਼ਟਰਪਤੀ ਚੋਣਾਂ 2022 ਲਈ ਵੋਟਿੰਗ ਸ਼ਾਂਤੀ ਨਾਲ ਸਮਾਪਤ ਹੋਈ, ਜਿਸ ਵਿੱਚ 114 ਵਿਧਾਨ ਸਭਾ ਮੈਂਬਰਾਂ (ਵਿਧਾਇਕਾਂ) ਨੇ ਆਜ਼ਾਦ, ਨਿਰਪੱਖ, ਨਿਰਵਿਘਨ, ਸੁਰੱਖਿਅਤ ਅਤੇ ਸ਼ਾਂਤਮਈ ਢੰਗ ਨਾਲ ਆਪਣੀ ਵੋਟ ਪਾਈ। ਇਹ ਜਾਣਕਾਰੀ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਪੰਜਾਬ ਡਾ. ਐਸ. ਕਰੁਣਾ ਰਾਜੂ ਨੇ ਦਿੱਤੀ। ਉਨਾਂ ਅੱਗੇ ਦੱਸਿਆ ਕਿ ਦੂਜੇ ਸੂਬਿਆਂ ਦੇ ਕਿਸੇ ਵੀ ਵਿਧਾਇਕ ਅਤੇ ਸੰਸਦ ਮੈਂਬਰ ਨੇ ਸੂਬੇ ਦੇ ਪੋਲਿੰਗ ਸਥਾਨਾਂ ‘ਤੇ ਆਪਣੀ ਵੋਟ ਨਹੀਂ ਪਾਈ।



ਡਾ. ਰਾਜੂ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸਾਰੇ ਪ੍ਰਬੰਧ ਕੀਤੇ ਗਏ ਸਨ ਅਤੇ ਸਖ਼ਤ ਸੁਰੱਖਿਆ ਦਰਮਿਆਨ ਪੰਜਾਬ ਵਿਧਾਨ ਸਭਾ ਵਿਖੇ ਚੋਣ ਕਮਿਸ਼ਨ ਵੱਲੋਂ ਨਿਰਧਾਰਤ ਪ੍ਰੋਗਰਾਮ ਅਨੁਸਾਰ ਸਵੇਰੇ 10 ਵਜੇ ਵੋਟਾਂ ਪੈਣੀਆਂ ਸ਼ੁਰੂ ਹੋ ਗਈਆਂ ਸਨ। ਉਨਾਂ ਕਿਹਾ ਕਿ ਚੋਣ ਪ੍ਰਕਿਰਿਆ ਦੌਰਾਨ ਕੋਈ ਅਣਸੁਖਾਵੀਂ ਘਟਨਾ ਨਹੀਂ ਵਾਪਰੀ।



ਬੈਲਟ ਪੇਪਰ ਰਾਹੀਂ ਆਪਣੀ ਵੋਟ ਪਾਉਣ ਵਾਲੀਆਂ ਪ੍ਰਮੁੱਖ ਸਖਸ਼ੀਅਤਾਂ ਵਿੱਚ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ, ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾ, ਸੂਚਨਾ ਤੇ ਲੋਕ ਸੰਪਰਕ ਮੰਤਰੀ ਅਮਨ ਅਰੋੜਾ ਅਤੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਸ਼ਾਮਲ ਹਨ।




ਇਸ ਸਬੰਧੀ ਹੋਰ ਜਾਣਕਾਰੀ ਸਾਂਝੀ ਕਰਦੇ ਹੋਏ, ਸੀ.ਈ.ਓ. ਨੇ ਕਿਹਾ ਕਿ ਚੋਣ ਦੇ ਅੰਤ ਵਿੱਚ ਚੋਣ ਲੜ ਰਹੇ ਹਰੇਕ ਉਮੀਦਵਾਰ ਦੇ ਅਧਿਕਾਰਤ ਪ੍ਰਤੀਨਿਧੀ ਨੂੰ ਫਾਰਮ 6 (ਬੈਲਟ ਪੇਪਰ ਅਕਾਉਂਟ) ਦੀ ਇੱਕ ਕਾਪੀ ਉਪਲਬਧ ਕਰਵਾਈ ਗਈ ਹੈ।ਦੱਸਣਯੋਗ ਹੈ ਕਿ ਵੋਟਾਂ ਦਾ ਕੰਮ ਮੁਕੰਮਲ ਹੋਣ ਤੋਂ ਬਾਅਦ ਚੋਣ ਲੜ ਰਹੇ ਉਮੀਦਵਾਰਾਂ ਦੇ ਨੁਮਾਇੰਦਿਆਂ ਅਤੇ ਨਿਗਰਾਨ ਦੀ ਹਾਜ਼ਰੀ ਵਿੱਚ ਬੈਲਟ ਬਾਕਸ ਅਤੇ ਹੋਰ ਦਸਤਾਵੇਜ਼ਾਂ ਨੂੰ ਲੱਕੜ ਦੇ ਡੱਬੇ ਵਿੱਚ ਸੀਲ ਕਰ ਦਿੱਤਾ ਗਿਆ।




ਸੀਲਬੰਦ ਪੋਲਡ ਬੈਲਟ ਬਾਕਸ ਅਤੇ ਵਰਤੀ ਗਈ ਤੇ ਅਣਵਰਤੀ ਚੋਣ ਸਮੱਗਰੀ ,ਅੱਜ ਸ਼ਾਮ ਸਹਾਇਕ ਰਿਟਰਨਿੰਗ ਅਫਸਰ-ਕਮ-ਸਕੱਤਰ, ਪੰਜਾਬ ਵਿਧਾਨ ਸਭਾ ਸੁਰਿੰਦਰ ਪਾਲ ਅਤੇ ਸਹਾਇਕ ਰਿਟਰਨਿੰਗ ਅਫਸਰ-ਕਮ-ਸੰਯੁਕਤ ਸਕੱਤਰ, ਪੰਜਾਬ ਵਿਧਾਨ ਸਭਾ ਰਾਮ ਲੋਕ ਖਟਾਨਾ ਵੱਲੋਂ ਹਵਾਈ ਜਹਾਜ਼ ਰਾਹੀਂ ਰਿਟਰਨਿੰਗ ਅਫਸਰ ਨੂੰ ਭੇਜੀ ਜਾਵੇਗੀ। ਇਸ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ, ਚੋਣ ਲੜ ਰਹੇ ਉਮੀਦਵਾਰਾਂ ਦੇ ਨੁਮਾਇੰਦਿਆਂ ਨੂੰ ਪਹਿਲਾਂ ਹੀ ਸੂਚਿਤ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ: ਪੰਜਾਬ ਪੁਲਿਸ ਦਾ ਵੱਡਾ ਦਾਅਵਾ, ਇੱਕ ਹਫਤੇ ਅੰਦਰ 155 ਕਿੱਲੋ ਹੈਰੋਇਨ ਕੀਤੀ ਬਰਾਮਦ

ETV Bharat Logo

Copyright © 2024 Ushodaya Enterprises Pvt. Ltd., All Rights Reserved.