ETV Bharat / city

PSEB ਨੇ ਵੀ ਜਾਰੀ ਕੀਤੇ 12ਵੀਂ ਦਾ results, ਇੱਥੇ ਕਲਿੱਕ ਕਰਕੇ ਵੇਖੋ ਨਤੀਜਾ

author img

By

Published : Jul 30, 2021, 3:07 PM IST

ਐਲਾਨ ਹੋਏ 12ਵੀਂ ਦੇ ਨਤੀਜੇ
ਐਲਾਨ ਹੋਏ 12ਵੀਂ ਦੇ ਨਤੀਜੇ

ਪੰਜਾਬ ਸਕੂਲ ਸਿੱਖਿਆ ਬੋਰਡ ( PSEB) ਵੱਲੋਂ 12ਵੀਂ ਜਮਾਤ ਦੇ ਨਤੀਜੇ ਐਲਾਨ ਦਿੱਤੇ ਗਏ ਹਨ। ਵਿਦਿਆਰਥੀ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਅਧਿਕਾਰਤ ਵੈਬਸਾਈਟ 'ਤੇ ਨਤੀਜੇ ਵੇਖ ਸਕਦੇ ਹਨ। ਇਸ ਸਾਲ 96.48 ਫੀਸਦੀ

ਚੰਡੀਗੜ੍ਹ : ਪੰਜਾਬ ਸਕੂਲ ਸਿੱਖਿਆ ਬੋਰਡ ( PSEB) ਵੱਲੋਂ 12ਵੀਂ ਜਮਾਤ ਦੇ ਨਤੀਜੇ ਐਲਾਨ ਦਿੱਤੇ ਗਏ ਹਨ। ਵਿਦਿਆਰਥੀ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਅਧਿਕਾਰਤ ਵੈਬਸਾਈਟ 'ਤੇ ਨਤੀਜੇ ਵੇਖ ਸਕਦੇ ਹਨ।

ਇਸ ਵਾਰ ਦਾ ਕੁੱਲ 96.48 ਫੀਸਦੀ ਵਿਦਿਆਰਥੀ ਪਾਸ ਹੋਏ ਹਨ। ਲੜਕੀਆਂ ਦੀਆਂ 97.34 ਫੀਸਦੀ ਹੈ, ਲੜਕਿਆਂ ਦੀਆਂ ਪਾਸ ਫੀਸਦੀ 95.74 ਬਣਦੀ ਹੈ। ਵਿਦਿਆਰਥੀ ਕੱਲ੍ਹ ਨੂੰ ਬੋਰਡ ਦੀ ਵੈਬਸਾਈਟ ਉਤੇ ਆਪਣਾ ਨਤੀਜਾ ਦੇਖ ਸਕਣਗੇ।

ਦੱਸਣਯੋਗ ਹੈ ਕਿ ਵਿਦਿਆਰਥੀ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਅਧਿਕਾਰਤ ਵੈਬਸਾਈਟ www.pseb.ac.in 'ਤੇ ਜਾ ਕੇ ਨਤੀਜੇ ਵੇਖ ਸਕਦੇ ਹਨ। ਇਸ ਤੋਂ ਇਲਾਵਾ ਨਤੀਜੇ ਡਿਜ਼ੀ ਲੌਕਰ (digilocker) ਉੱਤੇ ਵੀ ਅਪਡੇਟ ਕੀਤੇ ਜਾਣਗੇ।

ਬੋਰਡ ਦੀਆਂ 12ਵੀਂ ਦੀ ਪ੍ਰੀਖਿਆ ਇਸ ਸਾਲ ਕੋਵਿਡ ਦੀ ਦੂਜੀ ਲਹਿਰ ਦੇ ਕਾਰਨ ਨਹੀਂ ਹੋ ਸਕੀ ਸੀ । ਪੰਜਵੀਂ , ਅਠਵੀਂ , ਦਸਵੀਂ ਦਾ ਪ੍ਰੀਖਿਆ ਨਤੀਜਾ ਬੋਰਡ ਪਹਿਲਾਂ ਹੀ ਐਲਾਨ ਕਰ ਚੁੱਕਿਆ ਹੈ।

ਇਹ ਵੀ ਪੜ੍ਹੋ : CBSE 12th Result 2021: ਵਿਦਿਆਰਥੀਆਂ ਦਾ ਇੰਤਜ਼ਾਰ ਹੋਇਆ ਖ਼ਤਮ, ਵੇਖੋ ਐਲਾਨ ਹੋਏ ਨਤੀਜੇ

ETV Bharat Logo

Copyright © 2024 Ushodaya Enterprises Pvt. Ltd., All Rights Reserved.