ETV Bharat / city

ਪਨਬੱਸ ਤੇ PRTC ਦੇ ਠੇਕਾ ਮੁਲਾਜ਼ਮਾਂ ਨੇ ਸਰਕਾਰ ਦੇ ਨੋਟਿਸ ਦਾ ਦਿੱਤਾ ਇਹ ਜਵਾਬ

author img

By

Published : Sep 9, 2021, 4:22 PM IST

ਪਨਬੱਸ ਤੇ PRTC ਦੇ ਠੇਕਾ ਮੁਲਾਜ਼ਮਾਂ ਨੇ ਸਰਕਾਰ ਦੇ ਨੋਟਿਸ ਦਾ ਦਿੱਤਾ ਇਹ ਜਵਾਬ
ਪਨਬੱਸ ਤੇ PRTC ਦੇ ਠੇਕਾ ਮੁਲਾਜ਼ਮਾਂ ਨੇ ਸਰਕਾਰ ਦੇ ਨੋਟਿਸ ਦਾ ਦਿੱਤਾ ਇਹ ਜਵਾਬ

ਕੱਚੇ ਮੁਲਾਜ਼ਮਾਂ (contract employees) ਨੇ ਸਰਕਾਰ ਨੂੰ ਜਵਾਬ ਦਿੰਦੇ ਹੋਏ ਕਿਹਾ ਹੈ ਕਿ ਨੋਟਿਸ ਜਾ ਫੇਰ ਧਮਕੀਆਂ ਦੇਕੇ ਮੁਲਾਜ਼ਮਾਂ ਨੂੰ ਮਾਨਸਿਕ ਤੌਰ ’ਤੇ ਤੰਗ ਪਰੇਸ਼ਾਨ ਕੀਤਾ ਗਿਆ ਤਾਂ ਮੁਲਾਜ਼ਮਾਂ ਵੱਲੋਂ ਕੋਈ ਗਲਤ ਕਦਮ ਚੁਕਣ ਤੇ ਪਰਿਵਾਰ ਜਾ ਮੁਲਾਜ਼ਮ ਦੇ ਜਾਨੀ ਮਾਲੀ ਨੁਕਸਾਨ ਹੋਣ ਦੀ ਜ਼ਿਮੇਵਾਰੀ ਸਬੰਧਿਤ ਅਧਿਕਾਰੀਆਂ ਦੀ ਹੋਵੇਗੀ ਸਬੰਧਿਤ ਅਧਿਕਾਰੀਆਂ ਦਾ ਪੁਤਲਾ ਸਾੜਨ, ਪੰਜਾਬ ਬੰਦ ਕਰਨ, ਨੈਸ਼ਨਲ ਹਾਈਵੇ ਜਾਮ (National Highway Jam) ਕਰਨ ਸਮੇਤ ਤੀਖੇ ਸੰਘਰਸ਼ ਕਰਨ ਲਈ ਯੂਨੀਅਨ ਮਜਬੂਰ ਹੋਵੇਗੀ।

ਚੰਡੀਗੜ੍ਹ: ਪਨਬੱਸ (PUNBUS) ਅਤੇ ਪੀਆਰਟੀਸੀ (PRTC) ਦੇ ਠੇਕਾ ਮੁਲਾਜ਼ਮਾਂ (contract employees) ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ ਤੇ ਕਰੀਬ ਪੰਜਾਬ ਭਰ 250 ਸਰਕਾਰੀ ਬੱਸਾਂ ਨਹੀਂ ਚੱਲ ਰਹੀਆਂ ਹਨ ਕਿਉਂਕਿ ਕੱਚੇ ਮੁਲਾਜ਼ਮਾਂ ਵੱਲੋਂ ਹੜਤਾਲ ਕੀਤੀ ਗਈ ਹੈ। ਉਥੇ ਹੀ ਹੁਣ ਸਰਕਾਰ ਨੇ ਸਖ਼ਤ ਰੁੱਖ ਲੈਦਿਆ ਪਨਬੱਸ (PUNBUS) ਅਤੇ ਪੀਆਰਟੀਸੀ (PRTC) ਦੇ ਠੇਕਾ ਮੁਲਾਜ਼ਮਾਂ (contract employees) ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ ਜੋ ਮੁਲਾਜ਼ਮ ਡਿਊਟੀ ’ਤੇ ਨਹੀਂ ਆ ਰਹੇ ਹਨ।

ਇਹ ਵੀ ਪੜੋ: PUNBUS ਅਤੇ PRTC ਦੇ ਠੇਕਾ ਮੁਲਾਜ਼ਮਾਂ ਵੱਲੋਂ ਚੱਕਾ ਜਾਮ

ਕੱਚੇ ਮੁਲਾਜ਼ਮਾਂ ਨੇ ਸਰਕਾਰ ਨੂੰ ਦਿੱਤਾ ਜਵਾਬ

ਉਥੇ ਹੀ ਹੜਤਾਲ ’ਤੇ ਚੱਲ ਰਹੇ ਕੱਚੇ ਮੁਲਾਜ਼ਮਾਂ (contract employees) ਨੇ ਸਰਕਾਰ ਨੂੰ ਜਵਾਬ ਦਿੰਦੇ ਹੋਏ ਕਿਹਾ ਹੈ ਕਿ ਅਸੀਂ ਪੰਜਾਬ ਰੋਡਵੇਜ, ਪਨਬਸ ਤੇ ਪੀਆਰਟੀਸੀ ਕਾਂਟਰੈਕਟ ਵਰਕਰ ਯੂਨੀਅਨ ਪੰਜਾਬ (Contract Workers Union Punjab) ਵੱਲੋਂ ਆਪ ਜੀ ਦੇ ਧਿਆਨ ਵਿੱਚ ਲਿਆਉਣਾ ਚਾਹੁੰਦੇ ਹਾਂ ਕਿ ਪਿਛਲੇ ਲੰਬੇ ਸਮੇਂ ਤੋਂ ਯੂਨੀਅਨ ਵੱਲੋਂ ਸੰਘਰਸ਼ ਕੀਤਾ ਜਾ ਰਿਹਾ ਹੈ ਅਤੇ ਹੁਣ 06 ਅਗਸਤ 2021 ਨੂੰ ਟ੍ਰਾਂਸਪੋਰਟ ਮੰਤਰੀ ਪੰਜਾਬ ਨਾਲ ਮੀਟਿੰਗ ਤੋਂ ਬਾਅਦ ਯੂਨੀਅਨ ਵੱਲੋਂ ਲਿਖਤੀ ਨੋਟਿਸ ਪੰਜਾਬ ਸਰਕਾਰ ਅਤੇ ਮਹਿਕਮੇ ਦੇ ਉਚ ਅਧਿਕਾਰੀਆਂ ਨੂੰ ਦਿੱਤਾ ਸੀ। ਸੋ ਇਸ ਸਬੰਧ ਵਿੱਚ ਸਾਡੀ ਅਣਮਿਥੇ ਸਮੇਂ ਦੀ ਹੜਤਾਲ 06 ਸਤੰਬਰ 2021 ਤੋਂ ਸ਼ੁਰੂ ਹੋ ਚੁੱਕੀ ਹੈ ਜਿਸ ਸਬੰਧ ਸਰਕਾਰ ਵੱਲੋਂ 08 ਸਤੰਬਰ 2021 ਨੂੰ ਮੁੱਖ ਮੰਤਰੀ ਪੰਜਾਬ ਨਾਲ ਮੀਟਿੰਗ ਵੀ ਕੀਤੀ ਗਈ ਹੈ। ਹੜਤਾਲ ਕਰਨਾ ਜਾਂ ਮੰਗਾਂ ਲਈ ਸਾਂਤ ਮਈ ਸੰਘਰਸ਼ ਕਰਨਾ ਭਾਰਤੀ ਸੰਵਿਧਾਨ ਵਲੋਂ ਦਿੱਤੇ ਅਧਿਕਾਰਾਂ ਤਹਿਤ ਹਰ ਵਿਅਕਤੀ ਦਾ ਅਧਿਕਾਰ ਹੈ। ਇਸ ਲਈ ਮਹਿਕਮੇ ਦੇ ਹਰ ਨੋਟਿਸ ਦਾ ਜਵਾਬ ਯੂਨੀਅਨ ਵੱਲੋਂ ਦਿੱਤੇ ਹੜਤਾਲ ਦੇ ਨੋਟਿਸ ਨੂੰ ਸਮਝਿਆ ਜਾਵੇ ਅਤੇ ਮੰਗਾਂ ਦਾ ਹੱਲ ਕੀਤਾ ਜਾਵੇ।

ਸੋ ਜਿਨ੍ਹਾਂ ਚਿਰ ਸਾਡੀਆਂ ਮੰਗਾਂ ਦਾ ਹੱਲ ਨਹੀਂ ਹੁੰਦਾ ਪਨਬਸ ਅਤੇ ਪੀ.ਆਰ.ਟੀ.ਸੀ. ਸਮੁੱਚੇ ਕੱਚੇ ਮੁਲਾਜ਼ਮ ਹੜਤਾਲ ’ਤੇ ਬੈਠੇ ਹਨ। ਇਸ ਸਬੰਧੀ ਨੋਟਿਸ ਜਾ ਫੇਰ ਧਮਕੀਆਂ ਦੇਕੇ ਮੁਲਾਜ਼ਮਾਂ ਨੂੰ ਮਾਨਸਿਕ ਤੌਰ ’ਤੇ ਤੰਗ ਪਰੇਸ਼ਾਨ ਕੀਤਾ ਗਿਆ ਤਾਂ ਮੁਲਾਜ਼ਮਾਂ ਵੱਲੋਂ ਕੋਈ ਗਲਤ ਕਦਮ ਚੁਕਣ ਤੇ ਪਰਿਵਾਰ ਜਾ ਮੁਲਾਜ਼ਮ ਦੇ ਜਾਨੀ ਮਾਲੀ ਨੁਕਸਾਨ ਹੋਣ ਦੀ ਜ਼ਿਮੇਵਾਰੀ ਸਬੰਧਿਤ ਅਧਿਕਾਰੀਆਂ ਦੀ ਹੋਵੇਗੀ ਸਬੰਧਿਤ ਅਧਿਕਾਰੀਆਂ ਦਾ ਪੁਤਲਾ ਸਾੜਨ, ਪੰਜਾਬ ਬੰਦ ਕਰਨ, ਨੈਸ਼ਨਲ ਹਾਈਵੇ ਜਾਮ (National Highway Jam) ਕਰਨ ਸਮੇਤ ਤੀਖੇ ਸੰਘਰਸ਼ ਕਰਨ ਲਈ ਯੂਨੀਅਨ ਮਜਬੂਰ ਹੋਵੇਗੀ।

ਇਹ ਵੀ ਪੜੋ: ਸ਼੍ਰੀ ਗੁਰੂ ਰਾਮਦਾਸ ਜੀ ਦੇ ਜੋਤੀ ਜੋਤਿ ਦਿਵਸ

ਮੁੱਖ ਮੰਤਰੀ ਦਾ ਕੀਤਾ ਜਾਵੇਗਾ ਘਿਰਾਓ

ਇਸ ਦੇ ਨਾਲ ਹੀ ਮੁਲਾਜ਼ਮਾਂ ਦਾ ਕਹਿਣਾ ਹੈ ਕਿ 10 ਸਤੰਬਰ ਨੂੰ ਪੰਜਾਬ ਦੇ ਸੀਐਮ ਕੈਪਟਨ ਅਮਰਿੰਦਰ ਸਿੰਘ ਦੇ ਸਿਸਵਾਂ ਹਾਊਸ ਦਾ ਘਿਰਾਓ ਕੀਤਾ ਜਾਵੇਗਾ। ਜੇਕਰ ਸਾਡੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਤਾਂ ਵੱਡਾ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।

ਇਸ ਮੌਕੇ ਪ੍ਰਦਰਸ਼ਨਕਾਰੀ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਹੜਤਾਲ ਜਾਰੀ ਰਹੇਗੀ। ਉਨ੍ਹਾਂ ਨੇ ਕਿਹਾ ਜਦੋਂ ਤੱਕ ਸਾਡੀਆਂ ਮੰਗਾਂ ਨਹੀਂ ਮੰਨੀਆਂ ਤਾਂ ਵੱਡਾ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਹੈ ਕਿ ਅਸੀਂ ਸਰਕਾਰ ਕੋਲੋਂ ਮੰਗ ਕਰਦੇ ਹਾਂ ਕਿ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕੀਤਾ ਜਾਵੇ। ਪਨਬੱਸ ਅਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਘੱਟ ਤਨਖਾਹਾਂ ਉਤੇ ਸਾਡੇ ਪਰਿਵਾਰਾਂ ਦਾ ਗੁਜ਼ਾਰਾ ਨਹੀਂ ਹੋ ਰਿਹਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਮਹਿੰਗਾਈ ਦਿਨੋ ਦਿਨ ਵੱਧਦੀ ਜਾ ਰਹੀ ਹੈ ਅਤੇ ਅਸੀਂ ਹੁਣ ਬਹੁਤ ਘੱਟ ਤਨਖਾਹ ਉਤੇ ਕੰਮ ਕਰ ਰਹੇ ਹਾਂ।

ETV Bharat Logo

Copyright © 2024 Ushodaya Enterprises Pvt. Ltd., All Rights Reserved.