ETV Bharat / city

Punjab Assembly Election 2022: ਰਾਖਵੀਂ ਹੈ ਜਗਰਾਓਂ ਸੀਟ, ਜਾਣੋ ਇੱਥੇ ਕਿਸ-ਕਿਸ ’ਚ ਹੋਵੇਗਾ ਮੁਕਾਬਲਾ...

author img

By

Published : Nov 26, 2021, 9:09 AM IST

2022 ਦੀਆਂ ਵਿਧਾਨ ਸਭਾ ਚੋਣਾਂ ਜਗਰਾਓਂ ਸੀਟ
2022 ਦੀਆਂ ਵਿਧਾਨ ਸਭਾ ਚੋਣਾਂ ਜਗਰਾਓਂ ਸੀਟ

Assembly Election 2022: 2017 ਵਿੱਚ ਜਗਰਾਓਂ ਸੀਟ (Jagraon Assembly Constituency) ’ਤੇ ਆਮ ਆਦਮੀ ਪਾਰਟੀ (Aam Aadmi Party) ਦੀ ਵਿਧਾਇਕਾ ਸਰਬਜੀਤ ਕੌਰ ਮਾਣੂਕੇ (Saravjit Kaur Manuke) ਨੇ ਜਿੱਤ ਹਾਸਲ ਕੀਤੀ ਸੀ ਤੇ ਹੁਣ ਇਸ ਸੀਟ ’ਤੇ ਕਿਸ ਦਾ ਦਬਦਬਾ ਨਜ਼ਰ ਆ ਰਿਹਾ ਹੈ, ਇਸ ਲਈ ਪੜੋ ਪੂਰੀ ਖ਼ਬਰ...

ਚੰਡੀਗੜ੍ਹ: ਪੰਜਾਬ ਵਿੱਚ ਅਗਲੇ ਸਾਲ ਜਾਨੀ 2022 ਦੀਆਂ ਵਿਧਾਨ ਸਭਾ ਚੋਣਾਂ (Punjab Assembly Election 2022) ਹੋਣ ਜਾ ਰਹੀਆਂ ਹਨ ਤੇ ਹਰ ਪਾਰਟੀ ਵੱਲੋਂ ਸੱਤਾ ਹਾਸਲ ਕਰਨ ਲਈ ਪੂਰੀ ਵਾਹ ਲਗਾਈ ਜਾ ਰਹੀ ਹੈ। ਉਥੇ ਹੀ ਜੇਕਰ ਅਜਿਹੇ 'ਚ ਸਾਰੀਆਂ ਸਿਆਸੀ ਪਾਰਟੀਆਂ ਨੇ ਚੋਣਾਂ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਪੰਜਾਬ ਵਿੱਚ 117 ਵਿਧਾਨ ਸਭਾ ਸੀਟਾਂ ਹਨ, ਉਥੇ ਹੀ ਜੇਕਰ ਜਗਰਾਓਂ ਸੀਟ (Jagraon Assembly Constituency) ਦੀ ਗੱਲ ਕੀਤੀ ਜਾਵੇ ਤਾਂ ਅੱਜ ਅਸੀਂ ਇਸ ਸੀਟ ਬਾਰੇ ਵਿਸਥਾਨਪੂਰਵਕ ਜਾਣਕਾਰੀ ਲਵਾਂਗੇ।

ਇਹ ਵੀ ਪੜੋ: Punjab Assembly Election 2022: ਬਾਦਲਾਂ ਦਾ ਗੜ੍ਹ ਹੈ ਲੰਬੀ ਸੀਟ, ਜਾਣੋ ਇੱਥੇ ਦਾ ਸਿਆਸੀ ਹਾਲ...

ਜਗਰਾਓਂ ਸੀਟ (Jagraon Assembly Constituency)

ਜੇਕਰ ਜਗਰਾਓਂ ਸੀਟ (Jagraon Assembly Constituency) ਦੀ ਗੱਲ ਕੀਤੀ ਜਾਵੇ ਤਾਂ ਇਹ ਰਾਖਵੀਂ ਸੀਟ ਹੈ, ਜਿੱਥੇ ਹੁਣ ਇਸ ਸਮੇਂ ਆਮ ਆਦਮੀ ਪਾਰਟੀ (Aam Aadmi Party) ਦੇ ਸਰਬਜੀਤ ਕੌਰ ਮਾਣੂਕੇ (Saravjit Kaur Manuke) ਮੌਜੂਦਾ ਵਿਧਾਇਕਾ ਹਨ। ਮੌਜੂਦਾ ਹਾਲਾਤ ਵਿੱਚ ਇੱਥੇ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦਾ ਉਮੀਦਵਾਰ ਮਜ਼ਬੂਤ ​​ਮੰਨਿਆ ਜਾ ਰਿਹਾ ਹੈ ਕਿਉਂਕਿ ‘ਆਪ’ ਦੇ ਮੌਜੂਦਾ ਵਿਧਾਇਕਾ ਇਲਾਕੇ ਦੇ ਕਈ ਵਿਕਾਸ ਕਾਰਜ ਪੂਰੇ ਨਹੀਂ ਕਰ ਸਕੇ ਹਨ।

2017 ਵਿਧਾਨ ਸਭਾ ਦੇ ਚੋਣ ਨਤੀਜੇ

ਜੇਕਰ ਗੱਲ 2017 ਦੀ ਕੀਤੀ ਜਾਵੇ ਤਾਂ ਜਗਰਾਓਂ ਸੀਟ (Jagraon Assembly Constituency) ’ਤੇ 77.32 ਫੀਸਦ ਵੋਟਿੰਗ ਹੋਈ ਸੀ ਤੇ ਆਮ ਆਦਮੀ ਪਾਰਟੀ (Aam Aadmi Party) ਦੇ ਸਰਬਜੀਤ ਕੌਰ ਮਾਣੂਕੇ (Saravjit Kaur Manuke) ਵਿਧਾਇਕਾ ਚੁਣੇ ਗਏ ਸਨ। ਮਾਣੂਕੇ ਨੇ ਕਾਂਗਰਸ ਦੇ ਉਮੀਦਵਾਰ ਮਲਕੀਤ ਸਿੰਘ ਦਾਖਾ (Malkit Singh Dakha) ਨੂੰ ਹਰਾਇਆ ਸੀ। ਇਸ ਦੌਰਾਨ ਆਮ ਆਦਮੀ ਪਾਰਟੀ (Aam Aadmi Party) ਦੀ ਉਮੀਦਵਾਰ ਨੂੰ 61,521 ਵੋਟਾਂ ਪਈਆਂ ਸਨ, ਜਦੋਂਕਿ ਦੂਜੇ ਨੰਬਰ ’ਤੇ ਰਹੇ ਕਾਂਗਰਸ ਦੇ ਉਮੀਦਵਾਰ ਮਲਕੀਤ ਸਿੰਘ ਦਾਖਾ (Malkit Singh Dakha) ਨੂੰ 35,945 ਤੇ ਤੀਜੇ ਨੰਬਰ ’ਤੇ ਰਹੇ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੀ ਉਮੀਦਵਾਰ ਅਮਰਜੀਤ ਕੌਰ ਸਾਹੋਕੇ (AMARJIT KAUR SAHOKE) ਨੂੰ 33,295 ਵੋਟਾਂ ਪਈਆਂ ਸਨ।

2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀਆਂ ਦਾ ਵੋਟ ਸ਼ੇਅਰ

2017 ਦੀਆਂ ਵਿਧਾਨ ਸਭਾ ਚੋਣਾਂ (Assembly Elections) ਵਿੱਚ ਇਸ ਸੀਟ 'ਤੇ ਆਮ ਆਦਮੀ ਪਾਰਟੀ (Aam Aadmi Party) ਨੂੰ ਸਭ ਤੋਂ ਵੱਧ 45.69 ਫੀਸਦ ਵੋਟ ਸ਼ੇਅਰ ਰਿਹਾ, ਜਦਕਿ ਕਾਂਗਰਸ ਦਾ 26.69 ਫੀਸਦ ਤੇ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦਾ 24.72 ਫੀਸਦ ਵੋਟ ਸ਼ੇਅਰ ਰਿਹਾ ਸੀ।

2012 ਵਿਧਾਨ ਸਭਾ ਦੇ ਚੋਣ ਨਤੀਜੇ

2012 ਦੀਆਂ ਵਿਧਾਨ ਸਭਾ ਚੋਣਾਂ (Assembly Elections) ਵਿੱਚ ਜਗਰਾਓਂ ਸੀਟ (Jagraon Assembly Constituency) 'ਤੇ 76.39 ਫੀਸਦ ਵੋਟਿੰਗ ਹੋਈ ਸੀ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਉਮੀਦਵਾਰ ਐਸ ਆਰ ਕਲੇਰ (S R Kaler) ਦੀ ਜਿੱਤ ਹੋਈ ਸੀ ਜਿਹਨਾਂ ਨੂੰ 53,031 ਵੋਟਾਂ ਪਈਆਂ ਸਨ। ਉਥੇ ਹੀ ਦੂਜੇ ਨੰਬਰ ਦੇ ਰਹੇ ਕਾਂਗਰਸ ਦੇ ਉਮੀਦਵਾਰ ਈਸ਼ਰ ਸਿੰਘ (Ishar Singh) ਨੂੰ 52,825 ਵੋਟਾਂ ਪਈਆਂ ਸਨ ਤੇ ਇਸ ਦੇ ਨਾਲ ਹੀ ਤੀਜੇ ਨੰਬਰ ’ਤੇ ਪੀਪਲਜ਼ ਪਾਰਟੀ ਆਫ ਪੰਜਾਬ ਦੇ ਉਮੀਦਵਾਰ ਮੇਜਰ ਸਿੰਘ (MAJOR SINGH) ਨੂੰ 9546 ਵੋਟਾਂ ਪਈਆਂ ਸਨ।

2012 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀਆਂ ਦਾ ਵੋਟ ਸ਼ੇਅਰ

2012 ਦੀਆਂ ਵਿਧਾਨ ਸਭਾ ਚੋਣਾਂ (Assembly Elections) ਵਿੱਚ ਜਗਰਾਓਂ ਸੀਟ (Jagraon Assembly Constituency) 'ਤੇ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦਾ ਵੋਟ ਸ਼ੇਅਰ 43.49 ਫੀਸਦ ਸੀ, ਜਦਕਿ ਕਾਂਗਰਸ ਦਾ 43.32 ਫੀਸਦ ਤੇ ਪੀਪਲਜ਼ ਪਾਰਟੀ ਆਫ ਪੰਜਾਬ ਦਾ 7.83 ਫੀਸਦੀ ਸੀ।

ਇਹ ਵੀ ਪੜੋ: Punjab Assembly Election 2022: AAP ਦੇ ਕਬਜੇ ’ਚ ਹੈ ਗੜ੍ਹਸ਼ੰਕਰ ਸੀਟ, ਜਾਣੋ ਇੱਥੋਂ ਦਾ ਸਿਆਸੀ ਹਾਲ...

ਸੋ ਹੁਣ 2022 ਵਿੱਚ ਜਗਰਾਓਂ ਸੀਟ (Jagraon Assembly Constituency) ’ਤੇ ਆਮ ਆਦਮੀ ਪਾਰਟੀ (Aam Aadmi Party) ਦੀ ਵਿਧਾਇਕਾ ਸਰਬਜੀਤ ਕੌਰ ਮਾਣੂਕੇ (Saravjit Kaur Manuke) ਦਾ ਮੁਕਾਬਲਾ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਉਮੀਦਵਾਰ ਐਸ ਆਰ ਕਲੇਰ (S R Kaler) ਨਾਲ ਹੋਣ ਜਾ ਰਿਹਾ ਹੈ।

ਮੌਜੂਦਾ ਹਾਲਾਤ ਵਿੱਚ ਇੱਥੇ ਅਕਾਲੀ ਦਲ ਦਾ ਉਮੀਦਵਾਰ ਮਜ਼ਬੂਤ ​​ਮੰਨਿਆ ਜਾ ਰਿਹਾ ਹੈ ਕਿਉਂਕਿ ‘ਆਪ’ ਦੇ ਮੌਜੂਦਾ ਵਿਧਾਇਕਾ ਇਲਾਕੇ ਦੇ ਕਈ ਵਿਕਾਸ ਕਾਰਜ ਪੂਰੇ ਨਹੀਂ ਕਰ ਸਕੇ। ਇਸ ਦੇ ਨਾਲ ਹੀ ‘ਆਪ’ ਦੀ ਇਸ ਸੀਟ ਨਾਲ ਲੱਗਦੇ ਦੋ ਵਿਧਾਨ ਸਭਾ ਹਲਕਿਆਂ ਦੇ ਵਿਧਾਇਕ ਪਹਿਲਾਂ ਹੀ ਆਪਣੀਆਂ ਸੀਟਾਂ ਛੱਡ ਚੁੱਕੇ ਹਨ। ਅਜਿਹੇ 'ਚ ਇਸ ਸੀਟ 'ਤੇ 'ਆਪ' ਲਈ ਵੱਡੀਆਂ ਚੁਣੌਤੀਆਂ ਸਾਹਮਣੇ ਹੋਣਗੀਆਂ।

ਉਥੇ ਹੀ ਕਾਂਗਰਸ ਵੱਲੋਂ ਮਲਕੀਤ ਸਿੰਘ ਦਾਖਾ ਨੂੰ ਮੁੱਖ ਦਾਅਵੇਦਾਰ ਮੰਨਿਆ ਜਾ ਰਿਹਾ ਹੈ। ਜੇਕਰ ਅਜਿਹਾ ਹੁੰਦਾ ਹੈ ਤਾਂ ਇਸ ਸੀਟ 'ਤੇ ਕਾਂਗਰਸ ਅਤੇ ਅਕਾਲੀ ਦਲ ਵਿਚਾਲੇ ਮੁਕਾਬਲਾ ਹੋਵੇਗਾ। ਇਹ ਪੇਂਡੂ ਇਲਾਕਾ ਹੈ ਅਤੇ ਇਸ ਹਲਕੇ ਦੇ ਬਹੁਗਿਣਤੀ ਵੋਟਰ ਸਿੱਖ ਅਤੇ ਦਲਿਤ ਹਨ।

ETV Bharat Logo

Copyright © 2024 Ushodaya Enterprises Pvt. Ltd., All Rights Reserved.