Punjab Assembly Election 2022: ਚੁਣੌਤੀਆਂ ਭਰੀ ਹੈ ਨਿਹਾਲ ਸਿੰਘ ਵਾਲਾ ਸੀਟ, ਜਾਣੋ ਇੱਥੋਂ ਦਾ ਸਿਆਸੀ ਹਾਲ...

author img

By

Published : Nov 26, 2021, 11:14 AM IST

ਵਿਧਾਨ ਸਭਾ ਚੋਣਾਂ 2022 ਨਿਹਾਲ ਸਿੰਘ ਵਾਲਾ ਸੀਟ

Assembly Election 2022: 2017 ਵਿੱਚ ਨਿਹਾਲ ਸਿੰਘ ਵਾਲਾ ਸੀਟ (Nihal Singh Wala Assembly Constituency) ’ਤੇ ਆਮ ਆਦਮੀ ਪਾਰਟੀ (Aam Aadmi Party) ਦੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ (MANJIT SINGH) ਨੇ ਜਿੱਤ ਹਾਸਲ ਕੀਤੀ ਸੀ ਤੇ ਆਖਿਰਕਾਰ ਹੁਣ ਇਸ ਸੀਟ ’ਤੇ ਕਿਸ ਦਾ ਦਬਦਬਾ ਹੈ, ਜਾਣੋ ਇਸ ਸੀਟ ਦਾ ਸਿਆਸੀ ਹਾਲ...

ਚੰਡੀਗੜ੍ਹ: ਪੰਜਾਬ ਵਿੱਚ ਅਗਲੇ ਸਾਲ ਜਾਨੀ 2022 ਦੀਆਂ ਵਿਧਾਨ ਸਭਾ ਚੋਣਾਂ (Punjab Assembly Election 2022) ਹੋਣ ਜਾ ਰਹੀਆਂ ਹਨ ਤੇ ਹਰ ਪਾਰਟੀ ਵੱਲੋਂ ਸੱਤਾ ਹਾਸਲ ਕਰਨ ਲਈ ਪੂਰੀ ਵਾਹ ਲਗਾਈ ਜਾ ਰਹੀ ਹੈ। ਉਥੇ ਹੀ ਜੇਕਰ ਅਜਿਹੇ 'ਚ ਸਾਰੀਆਂ ਸਿਆਸੀ ਪਾਰਟੀਆਂ ਨੇ ਚੋਣਾਂ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਪੰਜਾਬ ਵਿੱਚ 117 ਵਿਧਾਨ ਸਭਾ ਸੀਟਾਂ ਹਨ, ਉਥੇ ਹੀ ਜੇਕਰ ਨਿਹਾਲ ਸਿੰਘ ਵਾਲਾ ਸੀਟ (Nihal Singh Wala Assembly Constituency) ਦੀ ਗੱਲ ਕੀਤੀ ਜਾਵੇ ਤਾਂ ਅੱਜ ਅਸੀਂ ਇਸ ਸੀਟ ਬਾਰੇ ਵਿਸਥਾਨਪੂਰਵਕ ਜਾਣਕਾਰੀ ਲਵਾਂਗੇ।

ਇਹ ਵੀ ਪੜੋ: Punjab Assembly Election 2022: ਰਾਖਵੀਂ ਹੈ ਜਗਰਾਓਂ ਸੀਟ, ਜਾਣੋ ਇੱਥੇ ਕਿਸ-ਕਿਸ ’ਚ ਹੋਵੇਗਾ ਮੁਕਾਬਲਾ...

ਨਿਹਾਲ ਸਿੰਘ ਵਾਲਾ ਸੀਟ Nihal Singh Wala Assembly Constituency

ਜੇਕਰ ਨਿਹਾਲ ਸਿੰਘ ਵਾਲਾ ਸੀਟ (Nihal Singh Wala Assembly Constituency) ਦੀ ਗੱਲ ਕੀਤੀ ਜਾਵੇ ਤਾਂ ਇਹ ਰਾਖਵੀਂ ਸੀਟ ਹੈ, ਜਿੱਥੇ ਮੌਜੂਦਾ ਸਮੇਂ ਵਿੱਚ ਆਮ ਆਦਮੀ ਪਾਰਟੀ (Aam Aadmi Party) ਦੇ ਮਨਜੀਤ ਸਿੰਘ (MANJIT SINGH) ਵਿਧਾਇਕ ਹਨ। ਮੌਜੂਦਾ ਹਾਲਾਤ ਦੀ ਗੱਲ ਕੀਤੀ ਜਾਵੇ ਤਾਂ ਇਸ ਵਾਰ 'ਆਪ' ਅਤੇ ਅਕਾਲੀਆਂ ਲਈ ਆਜ਼ਾਦ ਤੌਰ 'ਤੇ ਚੋਣ ਲੜਨ ਦੀ ਤਿਆਰੀ ਕਰ ਰਹੇ ਭੁਪਿੰਦਰ ਸਿੰਘ ਸਾਹੋਕੇ ਇਸ ਸੀਟ 'ਤੇ ਚੁਣੌਤੀ ਪੇਸ਼ ਕਰ ਰਹੇ ਹਨ।

2017 ਵਿਧਾਨ ਸਭਾ ਦੇ ਚੋਣ ਨਤੀਜੇ

ਜੇਕਰ ਗੱਲ 2017 ਦੀ ਕੀਤੀ ਜਾਵੇ ਤਾਂ ਨਿਹਾਲ ਸਿੰਘ ਵਾਲਾ ਸੀਟ (Nihal Singh Wala Assembly Constituency) ’ਤੇ 78.73 ਫੀਸਦ ਵੋਟਿੰਗ ਹੋਈ ਸੀ ਤੇ ਆਮ ਆਦਮੀ ਪਾਰਟੀ (Aam Aadmi Party) ਦੇ ਮਨਜੀਤ ਸਿੰਘ (MANJIT SINGH) ਵਿਧਾਇਕ ਚੁਣੇ ਗਏ ਸਨ। ਵਿਧਾਇਕ ਮਨਜੀਤ ਸਿੰਘ ਨੇ ਕਾਂਗਰਸ ਦੀ ਉਮੀਦਵਾਰ ਰਾਜਵਿੰਦਰ ਕੌਰ (Rajwinder Kaur) ਨੂੰ ਹਰਾਇਆ ਸੀ। ਇਸ ਦੌਰਾਨ ਆਮ ਆਦਮੀ ਪਾਰਟੀ (Aam Aadmi Party) ਦੇ ਉਮੀਦਵਾਰ ਨੂੰ 67,313 ਵੋਟਾਂ ਪਈਆਂ ਸਨ, ਜਦੋਂਕਿ ਦੂਜੇ ਨੰਬਰ ’ਤੇ ਰਹੇ ਕਾਂਗਰਸ ਦੀ ਉਮੀਦਵਾਰ ਰਾਜਵਿੰਦਰ ਕੌਰ (Rajwinder Kaur) ਨੂੰ 39,739 ਵੋਟਾਂ ਤੇ ਤੀਜੇ ਨੰਬਰ ’ਤੇ ਰਹੇ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਉਮੀਦਵਾਰ ਐੱਸ.ਆਰ. ਕਲੇਰ (S.R. KALER) ਨੂੰ 34,865 ਵੋਟਾਂ ਪਈਆਂ ਸਨ।

2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀਆਂ ਦਾ ਵੋਟ ਸ਼ੇਅਰ

2017 ਦੀਆਂ ਵਿਧਾਨ ਸਭਾ ਚੋਣਾਂ (Assembly Elections) ਵਿੱਚ ਇਸ ਸੀਟ 'ਤੇ ਆਮ ਆਦਮੀ ਪਾਰਟੀ (Aam Aadmi Party) ਨੂੰ ਸਭ ਤੋਂ ਵੱਧ 44.77 ਫੀਸਦ ਵੋਟ ਸ਼ੇਅਰ ਰਿਹਾ, ਜਦਕਿ ਕਾਂਗਰਸ ਦਾ 26.43 ਫੀਸਦ ਤੇ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦਾ 23.19 ਫੀਸਦ ਵੋਟ ਸ਼ੇਅਰ ਰਿਹਾ ਸੀ।

2012 ਵਿਧਾਨ ਸਭਾ ਦੇ ਚੋਣ ਨਤੀਜੇ

2012 ਦੀਆਂ ਵਿਧਾਨ ਸਭਾ ਚੋਣਾਂ (Assembly Elections) ਵਿੱਚ ਨਿਹਾਲ ਸਿੰਘ ਵਾਲਾ ਸੀਟ (Nihal Singh Wala Assembly Constituency) ’ਤੇ 77.75 ਫੀਸਦ ਵੋਟਿੰਗ ਹੋਈ ਸੀ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੀ ਉਮੀਦਵਾਰ ਰਾਜਵਿੰਦਰ ਕੌਰ (Rajwinder Kaur) ਦੀ ਜਿੱਤ ਹੋਈ ਸੀ, ਜਿਹਨਾਂ ਨੂੰ 57,652 ਵੋਟਾਂ ਪਈਆਂ ਸਨ। ਉਥੇ ਹੀ ਦੂਜੇ ਨੰਬਰ ਦੇ ਰਹੇ ਕਾਂਗਰਸ ਦੇ ਉਮੀਦਵਾਰ ਅਜੀਤ ਸਿੰਘ ਸੰਤ (AJIT SINGH SHANT) ਨੂੰ 57,061 ਵੋਟਾਂ ਪਈਆਂ ਸਨ ਤੇ ਇਸ ਦੇ ਨਾਲ ਹੀ ਤੀਜੇ ਨੰਬਰ ’ਤੇ ਸੀਪੀਆਈ (CPI) ਦੇ ਉਮੀਦਵਾਰ ਮਹਿੰਦਰ ਸਿੰਘ (MOHINDER SINGH) ਨੂੰ 17,513 ਵੋਟਾਂ ਪਈਆਂ ਸਨ।

2012 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀਆਂ ਦਾ ਵੋਟ ਸ਼ੇਅਰ

2012 ਦੀਆਂ ਵਿਧਾਨ ਸਭਾ ਚੋਣਾਂ (Assembly Elections) ਵਿੱਚ ਨਿਹਾਲ ਸਿੰਘ ਵਾਲਾ ਸੀਟ (Nihal Singh Wala Assembly Constituency) ’ਤੇ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦਾ ਵੋਟ ਸ਼ੇਅਰ 41.57 ਫੀਸਦ ਸੀ, ਜਦਕਿ ਕਾਂਗਰਸ ਦਾ 41.15 ਫੀਸਦ ਤੇ ਸੀਪੀਆਈ (CPI) ਦਾ 12.63 ਫੀਸਦੀ ਸੀ।

ਇਹ ਵੀ ਪੜੋ: Punjab Assembly Election 2022: AAP ਦੇ ਕਬਜੇ ’ਚ ਹੈ ਗੜ੍ਹਸ਼ੰਕਰ ਸੀਟ, ਜਾਣੋ ਇੱਥੋਂ ਦਾ ਸਿਆਸੀ ਹਾਲ...

ਵਿਧਾਨ ਸਭਾ ਹਲਕਾ ਨਿਹਾਲ ਸਿੰਘ ਵਾਲਾ ਦਾ ਸਿਆਸੀ ਸਮੀਕਰਨ

ਨਿਹਾਲ ਸਿੰਘ ਵਾਲਾ ਸੀਟ (Nihal Singh Wala Assembly Constituency) ’ਤੇ ਪੰਜਾਬ ਵਿਧਾਨ ਸਭਾ ਚੋਣਾਂ 2022 (Punjab Assembly Election 2022) ’ਚ ਆਮ ਆਦਮੀ ਪਾਰਟੀ (Aam Aadmi Party) ਦੇ ਮੌਜੂਦਾ ਵਿਧਾਇਕ ਮਨਜੀਤ ਬਿਲਾਸਪੁਰ (Manjit Bilaspur) ਦਾ ਮੁਕਾਬਲਾ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਉਮੀਦਵਾਰ ਬਲਦੇਵ ਸਿੰਘ ਮਾਣੂਕੇ ਨਾਲ ਹੋਵੇਗਾ।

ਇਸ ਵਾਰ 'ਆਪ' ਅਤੇ ਅਕਾਲੀਆਂ ਲਈ ਆਜ਼ਾਦ ਤੌਰ 'ਤੇ ਚੋਣ ਲੜਨ ਦੀ ਤਿਆਰੀ ਕਰ ਰਹੇ ਭੁਪਿੰਦਰ ਸਿੰਘ ਸਾਹੋਕੇ ਇਸ ਸੀਟ 'ਤੇ ਚੁਣੌਤੀ ਪੇਸ਼ ਕਰ ਰਹੇ ਹਨ। 'ਆਪ' ਦੇ ਮਨਜੀਤ ਬਿਲਾਸਪੁਰ ਤੋਂ ਲੋਕ ਨਾਰਾਜ਼ ਹਨ, ਕਿਉਂਕਿ ਉਨ੍ਹਾਂ ਦੇ ਕਾਰਜਕਾਲ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਨਹੀਂ ਜਾ ਸਕੀਆਂ ਹਨ।

ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੀ ਵੀ ਕੁਝ ਅਜਿਹੀ ਹੀ ਸਥਿਤੀ ਹੈ। ਇਸ ਦੇ ਨਾਲ ਹੀ ਕਾਂਗਰਸ ਨੇ ਹੁਣ ਤੱਕ ਉਮੀਦਵਾਰ ਦਾ ਐਲਾਨ ਨਹੀਂ ਕੀਤਾ ਹੈ, ਨਾਲ ਹੀ ਭਾਜਪਾ ਨੇ ਵੀ ਆਪਣੇ ਉਮੀਦਵਾਰ ਬਾਰੇ ਅੰਤਿਮ ਫੈਸਲਾ ਲੈਣਾ ਹੈ। ਜਦੋਂ ਇਹ ਦੋਵੇਂ ਪਾਰਟੀਆਂ ਆਪਣੇ ਉਮੀਦਵਾਰ ਮੈਦਾਨ ਵਿੱਚ ਲੈਕੇ ਆਉਣਗੀਆਂ ਤਾਂ ਸਿਆਸੀ ਸਮੀਕਰਨ ਬਦਲਣਾ ਤੈਅ ਹੈ।

ਇਹ ਵੀ ਪੜੋ: Punjab Assembly Election 2022: ਬਾਦਲਾਂ ਦਾ ਗੜ੍ਹ ਹੈ ਲੰਬੀ ਸੀਟ, ਜਾਣੋ ਇੱਥੇ ਦਾ ਸਿਆਸੀ ਹਾਲ...

ETV Bharat Logo

Copyright © 2024 Ushodaya Enterprises Pvt. Ltd., All Rights Reserved.