ETV Bharat / city

ਚੋਣ ਕਮਿਸ਼ਨ ਵੱਲੋਂ ਚੋਣ ਪ੍ਰਚਾਰ ਦੀਆਂ ਪਾਬੰਦੀਆਂ 'ਚ ਢਿੱਲ

author img

By

Published : Feb 12, 2022, 9:06 PM IST

ਚੋਣ ਕਮਿਸ਼ਨ ਵੱਲੋਂ ਚੋਣ ਪ੍ਰਚਾਰ ਦੀਆਂ ਪਾਬੰਦੀਆਂ 'ਚ ਢਿੱਲ
ਚੋਣ ਕਮਿਸ਼ਨ ਵੱਲੋਂ ਚੋਣ ਪ੍ਰਚਾਰ ਦੀਆਂ ਪਾਬੰਦੀਆਂ 'ਚ ਢਿੱਲ

ਚੋਣ ਕਮਿਸ਼ਨ ਨੇ ਲਗਾਈਆਂ ਪਾਬੰਦੀਆਂ ਵਿੱਚ ਢਿੱਲ ਦਿੱਤੀ ਹੈ। ਕਮਿਸ਼ਨ ਨੇ ਫੈਸਲਾ ਲੈਂਦਿਆਂ ਕਿਹਾ ਸਿਆਸੀ ਪਾਰਟੀਆਂ ਅਤੇ ਉਮੀਦਵਾਰ ਸਵੇਰੇ 6 ਵਜੇ ਤੋਂ ਰਾਤ 10 ਵਜੇ ਤੱਕ ਚੋਣ ਪ੍ਰਚਾਰ ਕਰ ਸਕਣਗੇ ਪਰ ਇਸ ਦੌਰਾਨ ਜਾਰੀ ਹਦਾਇਤਾਂ ਦੀ ਪਾਲਣਾ ਕਰਨੀ ਲਾਜ਼ਮੀ ਹੋਵੇਗੀ।

ਚੰਡੀਗੜ੍ਹ: ਭਾਰਤੀ ਚੋਣ ਕਮਿਸ਼ਨ ਨੇ 5 ਸੂਬਿਆਂ ਵਿੱਚ ਹੋਣ ਵਾਲੀਆਂ ਚੋਣਾਂ ਨੂੰ ਲੈਕੇ ਅਹਿਮ ਫੈਸਲਾ ਲਿਆ ਹੈ। ਕੋਰੋਨਾ ਦੇ ਘਟ ਰਹੇ ਮਾਮਲਿਆਂ ਦੇ ਚੱਲਦੇ ਚੋਣ ਪ੍ਰਚਾਰ ਨੂੰ ਨੇੜੇ ਆਉਂਦਾ ਵੇਖ ਚੋਣ ਕਮਿਸ਼ਨ ਵੱਲੋਂ ਲਗਾਈਆਂ ਗਈਆਂ ਪਾਬੰਦੀਆਂ ਵਿੱਚ ਢਿੱਲ ਦਿੱਤੀ ਗਈ ਹੈ।

ਚੋਣ ਕਮਿਸ਼ਨ ਨੇ ਫੈਸਲਾ ਲੈਂਦਿਆਂ ਕਿਹਾ ਹੈ ਕਿ ਸਿਆਸੀ ਪਾਰਟੀਆਂ ਅਤੇ ਉਮੀਦਵਾਰ ਸਵੇਰੇ 6 ਵਜੇ ਤੋਂ ਰਾਤ 10 ਵਜੇ ਤੱਕ ਚੋਣ ਪ੍ਰਚਾਰ ਕਰ ਸਕਣਗੇ। ਜਦਕਿ ਇਸ ਤੋਂ ਪਹਿਲਾਂ ਸਵੇਰੇ 8 ਵਜੇ ਤੋਂ ਰਾਤ 8 ਵਜੇ ਤੱਕ ਚੋਣ ਪ੍ਰਚਾਰ ਕਰਨ ਦੀ ਇਜਾਜ਼ਤ ਦਿੱਤੀ ਗਈ ਸੀ।

ਇਸਦੇ ਨਾਲ ਹੀ ਚੋਣ ਕਮਿਸ਼ਨ ਨੇ ਕਿਹਾ ਹੈ ਕਿ ਸਿਆਸੀ ਪਾਰਟੀਆਂ ਅਤੇ ਉਮੀਦਾਵਰ ਖੁੱਲੀ ਥਾਂ ’ਤੇ 50 ਫੀਸਦ ਸਮਰੱਥਾ ਤੱਕ ਇਕੱਠ ਕਰ ਸਕਦੇ ਹਨ। ਪੈਦਲ ਯਾਤਰਾ 'ਚ ਐੱਸਡੀਐੱਮਏ ਦੀਆਂ ਸੀਮਾਵਾਂ ਮੁਤਾਬਕ ਮਨਜ਼ੂਰੀਸ਼ੁਦਾ ਗਿਣਤੀ ਤੋਂ ਵੱਧ ਲੋਕ ਨਹੀਂ ਹੋਣੇ ਚਾਹੀਦੇ।

ਦੱਸ ਦਈਏ ਕਿ ਇਸ ਤੋਂ ਪਹਿਲਾਂ ਚੋਣ ਕਮਿਸ਼ਨ ਵੱਲੋਂ ਕੋਰੋਨਾ ਦੇ ਚੱਲਦੇ ਸਖ਼ਤ ਹਦਾਇਤਾਂ ਦਿੱਤੀਆਂ ਸਨ ਜਿਸਦੇ ਚੱਲਦੇ ਸਿਆਸੀ ਪਾਰਟੀਆਂ ਲਗਾਤਾਰ ਭਾਰਤੀ ਚੋਣ ਕਮਿਸ਼ਨ ਤੋਂ ਪਾਬੰਦੀਆਂ ਵਿੱਚ ਢਿੱਲ ਦੇਣ ਦੀ ਮੰਗ ਕਰ ਰਹੀਆਂ ਸਨ। ਇਸ ਤੋਂ ਬਾਅਦ ਹੁਣ ਚੋਣ ਕਮਿਸ਼ਨ ਵਲੋਂ ਪਾਬੰਦੀਆਂ ਵਿੱਚ ਢਿੱਲ ਦਿੱਤੀ ਗਈ ਹੈ ਜੋ ਕਿ ਸਿਆਸੀ ਪਾਰਟੀਆਂ ਲਈ ਰਾਹਤ ਸਾਬਿਤ ਹੋਵੇਗੀ।

ਇਹ ਵੀ ਪੜ੍ਹੋ: ਪੰਜਾਬ ਪਹੁੰਚਦੇ ਹੀ ਅਰਵਿੰਦ ਕੇਜਰੀਵਾਲ ਦਾ ਵੱਡਾ ਧਮਾਕਾ !

ETV Bharat Logo

Copyright © 2024 Ushodaya Enterprises Pvt. Ltd., All Rights Reserved.