ETV Bharat / city

Punjab Assembly Elections 2022: ਪੰਜਾਬ ਭਾਜਪਾ ਜਲਦ ਕਰ ਸਕਦੀ ਹੈ ਵੱਡਾ ਧਮਾਕਾ !

author img

By

Published : Jan 11, 2022, 8:17 AM IST

ਪੰਜਾਬ ਭਾਜਪਾ ਜਲਦ ਕਰ ਸਕਦੀ ਹੈ ਵੱਡਾ ਧਮਾਕਾ
ਪੰਜਾਬ ਭਾਜਪਾ ਜਲਦ ਕਰ ਸਕਦੀ ਹੈ ਵੱਡਾ ਧਮਾਕਾ

ਪੰਜਾਬ ਵਿਧਾਨਸਭਾ ਚੋਣਾਂ 2022 (Punjab Assembly Elections 2022) ਨੂੰ ਲੈਕੇ ਭਾਜਪਾ ਲੀਡਰਸ਼ਿੱਪ ਵੱਲੋਂ ਮੀਟਿੰਗ ਕਰ ਨਵੀਂ ਰਣਨੀਤੀ ਘੜੀ ਗਈ ਹੈ। ਇਸ ਮੀਟਿੰਗ ਵਿੱਚ ਗਜੇਂਦਰ ਸ਼ੇਖਾਵਤ, ਹਰਦੀਪ ਪੁਰੀ ਅਤੇ ਪੰਜਾਬ ਭਾਜਪਾ ਲੀਡਰਸ਼ਿੱਪ ਮੌਜੂਦ ਰਹੀ। ਮੀਟਿੰਗ ਤੋਂ ਬਾਅਦ ਭਾਜਪਾ ਆਗੂ ਨੇ ਦੱਸਿਆ ਕਿ ਚੋਣਾਂ ਨੂੰ ਲੈਕੇ ਜਲਦ ਉਮੀਦਵਾਰਾਂ ਦੇ ਨਾਮ ਦਾ ਐਲਾਨ ਕੀਤਾ ਜਾਵੇਗਾ।

ਚੰਡੀਗੜ੍ਹ: ਸੂਬੇ ਵਿੱਚ ਵਿਧਾਨਸਭਾ ਚੋਣਾਂ 2022 (Assembly Elections 2022) ਨੂੰ ਲੈਕੇ ਸਿਆਸਤ ਭਖਦੀ ਜਾ ਰਹੀ ਹੈ। ਪੰਜਾਬ ਦੀ ਸੱਤਾ ਹਾਸਿਲ ਕਰਨ ਦੇ ਲਈ ਸਿਆਸੀ ਪਾਰਟੀਆਂ ਦੇ ਵੱਲੋਂ ਅੱਡੀ ਚੋਟੀ ਦਾ ਜ਼ੋਰ ਲਗਾਇਆ ਜਾ ਰਿਹਾ ਹੈ। ਇਸਦੇ ਚੱਲਦੇ ਹੀ ਸਿਆਸੀ ਪਾਰਟੀਆਂ ਕਈ ਤਰ੍ਹਾਂ ਦੀਆਂ ਰਣਨੀਤੀਆਂ ਬਣਾ ਰਹੀਆਂ ਹਨ। ਪਿਛਲੇ ਦਿਨੀਂ ਪੰਜਾਬ ਭਾਜਪਾ ਲੀਡਰਸ਼ਿੱਪ ਦੀ ਅਹਿਮ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਪੰਜਾਬ ਭਾਜਪਾ ਇੰਚਾਰਜ ਗਜੇਂਦਰ ਸ਼ੇਖਾਵਤ, ਕੇਂਦਰੀ ਮੰਤਰੀ ਹਰਦੀਪ ਪੁਰੀ ਸਮੇਤ ਪੰਜਾਬ ਭਾਜਪਾ ਦੀ ਲੀਡਰਸ਼ਿੱਪ ਮੌਜੂਦ ਰਹੀ।

ਪੰਜਾਬ ਭਾਜਪਾ ਜਲਦ ਚੋਣਾਂ ਨੂੰ ਲੈਕੇ ਉਮੀਦਵਾਰਾਂ ਦਾ ਕਰ ਸਕਦੀ ਹੈ ਐਲਾਨ

ਇਸ ਸਬੰਧੀ ਪੂਰੀ ਜਾਣਕਾਰੀ ਪੰਜਾਬ ਭਾਜਪਾ ਦੇ ਜਨਰਲ ਸਕੱਤਰ ਜੀਵਨ ਗੁਪਤਾ ਵੱਲੋਂ ਦਿੱਤੀ ਗਈ ਹੈ। ਜੀਵਨ ਗੁਪਤਾ ਨੇ ਦੱਸਿਆ ਕਿ ਪੰਜਾਬ ਵਿੱਚ 14 ਫਰਵਰੀ ਨੂੰ ਵੋਟਾਂ ਪੈਣ ਨੂੰ ਲੈਕੇ ਮੀਟਿੰਗ ਹੋਈ ਹੈ। ਉਨ੍ਹਾਂ ਦੱਸਿਆ ਕਿ ਭਾਜਪਾ ਵੱਲੋਂ ਕਈ ਕਮੇਟੀਆਂ ਬਣਾਈਆਂ ਜਾਣੀਆਂ ਸਨ ਜਿਸ ਸਬੰਧੀ ਵਿਸਥਾਰ ਵਿੱਚ ਚਰਚਾ ਹੋਈ ਅਤੇ ਚਰਚਾ ਤੋਂ ਬਾਅਦ ਲਿਸਟ ਭਾਜਪਾ ਦੇ ਕੌਮੀ ਪ੍ਰਧਾਨ ਕੋਲ ਭੇਜ ਦਿੱਤੀ ਗਈ ਹੈ।

ਚੋਣ ਪਿੜ ਵਿੱਚ ਉਮੀਦਵਾਰ ਉਤਾਰਨ ਨੂੰ ਲੈਕੇ ਉਨ੍ਹਾਂ ਦੱਸਿਆ ਕਿ ਇਸ ਸਬੰਧੀ ਇੱਕ ਮੀਟਿੰਗ ਭਾਜਪਾ ਦੀ ਪਹਿਲਾਂ ਹੀ ਹੋ ਚੁੱਕੀ ਹੈ ਅਤੇ ਜਲਦ ਇੱਕ ਹੋਰ ਮੀਟਿੰਗ ਹੋਵੇਗੀ। ਭਾਜਪਾ ਆਗੂ ਨੇ ਦੱਸਿਆ ਕਿ ਜਲਦ ਹੀ ਉਮੀਦਵਾਰਾਂ ਬਾਰੇ ਐਲਾਨ ਕਰ ਦਿੱਤਾ ਜਾਵੇਗਾ।

ਇਸ ਮੌਕੇ ਉਨ੍ਹਾਂ ਹਾਈਕੋਰਟ ਤੋਂ ਮਜੀਠੀਆ ਨੂੰ ਮਿਲੀ ਰਾਹਤ ਬਾਰੇ ਬੋਲਦਿਆਂ ਕਿਹਾ ਕਿ ਸਾਨੂੰ ਕੋਰਟ ਦੇ ਫੈਸਲੇ ਦਾ ਸੁਆਗਤ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੇ ਕੋਈ ਸਿਆਸੀ ਕਿੜ੍ਹਾਂ ਕੱਢਣ ਦੇ ਲਈ ਝੂਠੇ ਪਰਚੇ ਕਰਦਾ ਹੈ ਉਹ ਗਲਤ ਹੈ ਪਰ ਜੇ ਕੋਈ ਸੱਚਮੁਚ ਮੁਲਜ਼ਮ ਹੈ ਉਸ ਖਿਲਾਫ਼ ਕਾਰਵਾਈ ਹੋਣੀ ਚਾਹੀਦੀ ਹੈ।

ਪ੍ਰਧਾਨ ਮੰਤਰੀ ਦੀ ਸੁਰੱਖਿਆ ਵਿੱਚ ਕੁਤਾਹੀ ਦੇ ਮਸਲੇ ਤੇ ਬੋਲਦਿਆਂ ਕਿਹਾ ਕਿ ਹੁਣ ਇਹ ਮਸਲਾ ਅਦਾਲਤ ਵਿੱਚ ਚਲਾ ਗਿਆ ਹੈ ਅਤੇ ਹੁਣ ਦੁੱਧ ਦਾ ਦੁੱਧ ਅਤੇ ਪਾਣੀ ਦਾ ਪਾਣੀ ਹੋ ਜਾਵੇਗਾ। ਉਨ੍ਹਾਂ ਦਾਅਵਾ ਕੀਤਾ ਕਿ ਜਾਂਚ ਵਿੱਚ ਕਾਂਗਰਸ ਸਰਕਾਰ ਦੀ ਸਾਜ਼ਿਸ਼ ਦਾ ਪਰਦਾਫਾਸ਼ ਹੋਵੇਗਾ।

ਇਹ ਵੀ ਪੜ੍ਹੋ: ਸੋਨੂੰ ਸੂਦ ਦੀ ਭੈਣ ਮਾਲਵਿਕਾ ਸੂਦ ਕਾਂਗਰਸ 'ਚ ਸ਼ਾਮਲ

ETV Bharat Logo

Copyright © 2024 Ushodaya Enterprises Pvt. Ltd., All Rights Reserved.