ETV Bharat / city

ਮੁੱਖ ਮੰਤਰੀ ਚਿਹਰੇ 'ਤੇ ਰਾਹੁਲ ਗਾਂਧੀ ਦਾ ਵੱਡਾ ਬਿਆਨ, ਕਿਹਾ...

author img

By

Published : Jan 27, 2022, 7:50 PM IST

ਰਾਹੁਲ ਗਾਂਧੀ ਦਾ ਪੰਜਾਬ ਕਾਂਗਰਸ ਦੇ ਸੀਐਮ ਚਿਹਰੇ ਨੂੰ ਲੈਕੇ ਬਿਆਨ ਸਾਹਮਣੇ ਆਇਆ ਹੈ। ਰਾਹੁਲ ਗਾਂਧੀ ਸੀਐਮ ਚਿਹਰੇ ’ਤੇ ਬੋਲਦਿਆਂ ਕਿਹਾ ਕਿ ਕਾਂਗਰਸ ਸੀਐਮ ਚਿਹਰੇ ਦਾ ਐਲਾਨ ਕਰਕੇ ਚੋਣ ਲੜੇਗੀ। ਨਾਲ ਹੀ ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਹੈ ਕਿ ਪੰਜਾਬ ਕਾਂਗਰਸ ਦੇ ਸੀਐਮ ਚਿਹਰੇ ਦਾ ਫੈਸਲਾ ਕਾਂਗਰਸ ਵਰਕਰਾਂ ਦੀ ਰਾਇ ਨਾਲ ਕੀਤਾ ਜਾਵੇਗਾ।

ਚੋਣਾਂ ਤੋਂ ਪਹਿਲਾਂ ਕਰਾਂਗੇ ਸੀਐਮ ਚਿਹਰੇ ਦਾ ਐਲਾਨ- ਰਾਹੁਲ ਗਾਂਧੀ
ਚੋਣਾਂ ਤੋਂ ਪਹਿਲਾਂ ਕਰਾਂਗੇ ਸੀਐਮ ਚਿਹਰੇ ਦਾ ਐਲਾਨ- ਰਾਹੁਲ ਗਾਂਧੀ

ਜਲੰਧਰ: ਪੰਜਾਬ ਵਿਧਾਨਸਭਾ ਚੋਣਾਂ 2022 (Punjab Assembly Elections 2022) ਨੂੰ ਲੈਕੇ ਸਿਆਸੀ ਅਖਾੜਾ ਭਖ ਚੁੱਕਿਆ ਹੈ। ਪੰਜਾਬ ਚੋਣਾਂ ਨੂੰ ਲੈਕੇ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਪੰਜਾਬ ਦੌਰੇ ਤੇ ਹਨ। ਜਲੰਧਰ ਵਿਖੇ ਵਰਚੁਅਲ ਰੈਲੀ ਨੂੰ ਸੰਬੋਧਨ ਕਰਦੇ ਸਮੇਂ ਰਾਹੁਲ ਗਾਂਧੀ ਦਾ ਸੀਐਮ ਚਿਹਰੇ ਨੂੰ ਲੈਕੇ ਬਿਆਨ ਸਾਹਮਣੇ ਆਇਆ ਹੈ।

ਸੀਐਮ ਚਿਹਰੇ ਦਾ ਫੈਸਲਾ ਵਰਕਰਾਂ ’ਤੇ ਛੱਡਿਆ

ਰਾਹੁਲ ਗਾਂਧੀ ਨੇ ਕਿਹਾ ਕਿ ਪੰਜਾਬ ’ਚ ਕਾਂਗਰਸ ਦੇ ਮੁੱਖ ਮੰਤਰੀ ਚਿਹਰੇ ਦਾ ਫ਼ੈਸਲਾ ਕਾਂਗਰਸੀ ਵਰਕਰ ਕਰਨਗੇ। ਉਨ੍ਹਾਂ ਕਿਹਾ ਕਿ ਕਾਂਗਰਸ ਵਰਕਰਾਂ ਦੀ ਰਾਇ ਨਾਲ ਹੀ ਸੀਐਮ ਚਿਹਰੇ ਦਾ ਫੈਸਲਾ ਲਿਆ ਜਾਵੇਗਾ।

ਨਵਜੋਤ ਸਿੱਧੂ ਵੱਲੋਂ ਰਾਹੁਲ ਗਾਂਧੀ ਤੋਂ ਸੀਐਮ ਚਿਹਰੇ ਦੀ ਮੰਗ

ਦੱਸ ਦਈਏ ਕਿ ਰਾਹੁਲ ਗਾਂਧੀ ਨੇ ਜਲੰਧਰ ਦੇ ਮਿੱਠਾਪੁਰ ਵਿਖੇ ਵ੍ਹਾਈਟ ਡਾਇਮੰਡ ਹੋਟਲ ਤੋਂ ‘ਨਵੀਂ ਸੋਚ ਨਵਾਂ ਪੰਜਾਬ’ ਅਧੀਨ ਵਰਚੂਅਲ ਰੈਲੀ ਦੀ ਸ਼ੁਰੂਆਤ ਕੀਤੀ। ‘ਨਵੀਂ ਸੋਚ ਨਵਾਂ ਪੰਜਾਬ’ ਅਧੀਨ ਨਵਜੋਤ ਸਿੰਘ ਸਿੱਧੂ ਨੇ ਵਰਚੁਅਲ ਰੈਲੀ ਦੌਰਾਨ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਨਵੇਂ ਦੌਰ ’ਚ ਨਵੀਂ ਕਹਾਣੀ ਲਿਖੀ ਜਾਵੇਗੀ, ਜੋਕਿ ਰਾਹੁਲ ਗਾਂਧੀ ਦੀ ਜ਼ੁਬਾਨੀ ਹੋਵੇਗੀ। ਵਰਚੁਅਲ ਰੈਲੀ ਦੌਰਾਨ ਸਿੱਧੂ ਨੇ ਰਾਹੁਲ ਗਾਂਧੀ ਨੂੰ ਸਵਾਲ ਕੀਤੇ ਗਏ।

ਨਵਜੋਤ ਸਿੱਧੂ ਵੱਲੋਂ ਪੰਜਾਬ ਦੇ ਮਸਲਿਆਂ ਨੂੰ ਲੈਕੇ ਕਿਹਾ ਕਿ ਸਾਨੂੰ ਇੰਨ੍ਹਾਂ ਸੰਜੀਦਾ ਮਸਲਿਆਂ ਵਿੱਚੋਂ ਕੌਣ ਕੱਢੇਗਾ। ਸਿੱਧੂ ਵੱਲੋਂ ਆਪਣੇ ਸਵਾਲਾਂ ਵਿੱਚ ਕਰਜ਼ੇ ਦਾ ਜ਼ਿਕਰ ਕੀਤਾ ਗਿਆ ਹੈ। ਇਸਦੇ ਨਾਲ ਹੀ ਉਨ੍ਹਾਂ ਪਾਰਟੀ ਦੇ ਏਜੰਡਾ ਬਾਰੇ ਸਵਾਲ ਕੀਤਾ ਹੈ ਅਤੇ ਇਸ ਨੂੰ ਲਾਗੂ ਕਰਨ ਬਾਰੇ ਸਵਾਲ ਕੀਤਾ ਹੈ। ਇਸ ਮੌਕੇ ਨਵਜੋਤ ਸਿੱਧੂ ਨੇ ਰਾਹੁਲ ਨੂੰ ਇਹ ਸਵਾਲ ਵੀ ਕੀਤਾ ਹੈ ਕਿ ਇਸ ਏਜੰਡੇ ਨੂੰ ਲਾਗੂ ਕਰਨ ਵਾਲਾ ਚਿਹਰਾ ਕੌਣ ਹੋਵੇਗਾ।

ਸੀਐਮ ਚਿਹਰੇ ’ਤੇ ਬੋਲੇ ਚੰਨੀ

ਨਵਜੋਤ ਸਿੱਧੂ ਦੇ ਭਾਸ਼ਣ ਤੋਂ ਬਾਅਦ ਸੀਐਮ ਚਿਹਰੇ ਨੂੰ ਲੈਕੇ ਚਰਨਜੀਤ ਚੰਨੀ ਦਾ ਸਟੇਜ ਤੋਂ ਬਿਆਨ ਸਾਹਮਣੇ ਆਇਆ ਹੈ। ਚੰਨੀ ਨੇ ਆਪਣੇ ਭਾਸ਼ਣ ਵਿੱਚ ਕਿਹਾ ਹੈ ਕਿ ਉਹ ਕਾਂਗਰਸ ਖਾਤਰ ਆਪਣਾ ਸੀਐਮ ਪਦ ਤਿਆਗ ਸਕਦੇ ਹਨ। ਉਨ੍ਹਾਂ ਕਿਹਾ ਉਨ੍ਹਾਂ ਨੂੰ ਸੀਐਮ ਚਿਹਰੇ ਦੀ ਕੋਈ ਭੁੱਖ ਨਹੀਂ ਹੈ ਇਸਦੇ ਨਾਲ ਹੀ ਚੰਨੀ ਨੇ ਸਪੱਸ਼ਟ ਕੀਤਾ ਹੈ ਕਿ ਜੋ ਵੀ ਸੀਐਮ ਚਿਹਰਾ ਹੋਵੇਗਾ ਉਨ੍ਹਾਂ ਨੂੰ ਪ੍ਰਵਾਨ ਹੋਵੇਗਾ।

ਇਸ ਮੌਕੇ ਚੰਨੀ ਦਾ ਕਾਂਗਰਸੀ ਕਲੇਸ਼ ਨੂੰ ਲੈਕੇ ਵੀ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਸਟੇਜ ਤੋਂ ਸਿੱਧੂ ਨੂੰ ਕੋਲ ਬੁਲਾ ਕੇ ਜੱਫੀ ਪਾਈ ਹੈ ਅਤੇ ਕਿਹਾ ਹੈ ਕਿ ਉਨ੍ਹਾਂ ਵਿਚਕਾਰ ਕੋਈ ਮਤਭੇਦ ਨਹੀਂ ਹੈ। ਚੰਨੀ ਨੇ ਕਿਹਾ ਕਿ ਉਹ ਇੱਕ ਹਨ ਅਤੇ ਉਹ ਪੰਜਾਬ ਦੀ ਬਿਹਤਰੀ ਲਈ ਕੰਮ ਕਰ ਰਹੇ ਹਨ। ਇਸ ਦੌਰਾਨ ਚੰਨੀ ਵੱਲੋਂ ਅਰਵਿੰਦ ਕੇਜਰੀਵਾਲ ਖਿਲਾਫ਼ ਜੰਮਕੇ ਭੜਾਸ ਕੱਢੀ ਗਈ ਹੈ।

ਸਿੱਧੂ ਤੇ ਚੰਨੀ ਦੇ ਬਿਆਨ ਤੋਂ ਬਾਅਦ ਰਾਹੁਲ ਗਾਂਧੀ ਦਾ ਸੀਐਮ ਚਿਹਰੇ ਨੂੰ ਲੈਕੇ ਬਿਆਨ

ਨਵਜੋਤ ਸਿੱਧੂ ਅਤੇ ਚਰਨਜੀਤ ਚੰਨੀ ਦੇ ਸੀਐਮ ਚਿਹਰੇ ਨੂੰ ਲੈਕੇ ਸਾਹਮਣੇ ਆਏ ਬਿਆਨ ਤੋਂ ਬਾਅਦ ਰਾਹੁਲ ਗਾਂਧੀ ਦਾ ਪੰਜਾਬ ਕਾਂਗਰਸ ਦੇ ਸੀਐਮ ਚਿਹਰੇ ਸਬੰਧੀ ਬਿਆਨ ਦਿੱਤਾ ਹੈ ਜਿਸ ਵਿੱਚ ਉਨ੍ਹਾਂ ਸਪੱਸ਼ਟ ਕਰ ਦਿੱਤਾ ਹੈ ਕਿ ਕਾਂਗਰਸ ਸੀਐਮ ਚਿਹਰੇ ਤੋਂ ਚੋਣ ਲੜੇਗੀ। ਨਾਲ ਹੀ ਉਨ੍ਹਾਂ ਕਿਹਾ ਕਿ ਸੀਐਮ ਚਿਹਰੇ ਦਾ ਫੈਸਲਾ ਕਾਂਗਰਸ ਦੇ ਵਰਕਰ ਕਰਨਗੇ।

ਇਹ ਵੀ ਪੜ੍ਹੋ: ਰਾਹੁਲ ਗਾਂਧੀ ਦੀ ਫੇਰੀ ਨਾਲ ਪੁੱਜੇਗਾ ਕਾਂਗਰਸ ਨੂੰ ਮਾਝੇ ਤੇ ਦੋਆਬੇ ਵਿੱਚ ਫਾਇਦਾ?

ETV Bharat Logo

Copyright © 2024 Ushodaya Enterprises Pvt. Ltd., All Rights Reserved.