ETV Bharat / city

ਪੰਜਾਬ ਵਿਧਾਨਸਭਾ ਭਰਤੀ ਘੁਟਾਲਾ: ਸਪੀਕਰ ਸੰਧਵਾਂ ਵੱਲੋਂ ਕਰਵਾਈ ਜਾਵੇਗੀ ਜਾਂਚ

author img

By

Published : Apr 28, 2022, 12:28 PM IST

Updated : Apr 28, 2022, 1:03 PM IST

ਪੰਜਾਬ ਵਿਧਾਨਸਭਾ ਚ ਹੋਏ ਭਰਤੀ ਘੁਟਾਲੇ ਦੇ ਮਾਮਲੇ ਦੀ ਜਾਂਚ ਹੁਣ ਪੰਜਾਬ ਵਿਧਾਨਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਕਰਵਾਈ ਜਾਵੇਗੀ। ਦੱਸ ਦਈਏ ਕਿ ਇਸ ਸਬੰਧੀ ਕੈਬਨਿਟ ਮੰਤਰੀ ਹਰਜੋਤ ਬੈਂਸ ਵੱਲੋਂ ਸ਼ਿਕਾਇਤ ਕੀਤੀ ਗਈ ਸੀ ਜਿਸ ’ਚ ਉਨ੍ਹਾਂ ਨੇ ਇਲਜ਼ਾਮ ਲਗਾਏ ਸੀ ਕਿ ਕਾਂਗਰਸੀਆਂ ਵੱਲੋ ਆਪਣੇ ਰਿਸ਼ਤੇਦਾਰਾਂ ਦੀ ਭਰਤੀ ਕਰਵਾਈ ਗਈ ਸੀ।

ਪੰਜਾਬ ਵਿਧਾਨਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ
ਪੰਜਾਬ ਵਿਧਾਨਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ

ਚੰਡੀਗੜ੍ਹ: ਪੰਜਾਬ ਵਿਧਾਨਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪੰਜਾਬ ਵਿਧਾਨਸਭਾ ਚ ਹੋਏ ਭਰਤੀ ਘੁਟਾਲੇ ਦੀ ਜਾਂਚ (Punjab Assembly Recruitment Scam) ਕਰਵਾਈ ਜਾਵੇਗੀ। ਇਸ ਮਾਮਲੇ ਸਬੰਧੀ ਕੈਬਨਿਟ ਮੰਤਰੀ ਹਰਜੋਤ ਬੈਂਸ ਵੱਲੋਂ ਘੁਟਾਲੇ ਸਬੰਧੀ ਸ਼ਿਕਾਇਤ ਕੀਤੀ ਗਈ ਸੀ। ਜਿਸ ਚ ਉਨ੍ਹਾਂ ਵੱਲੋਂ ਕਾਂਗਰਸੀਆਂ ਦੇ ਰਿਸ਼ਤੇਦਾਰ ਦੀ ਭਰਤੀ ਕਰਵਾਉਣ ਦੇ ਇਲਜ਼ਾਮ ਲਗਾਏ ਗਏ ਸੀ। ਫਿਲਹਾਲ ਹੁਣ ਸਪੀਕਰ ਕੁਲਤਾਰ ਸਿੰਘ ਸੰਧਵਾਂ ਪਿਛਲੇ 5 ਸਾਲ ਚ ਹੋਈ ਭਰਤੀ ਦੀ ਉੱਚ ਪੱਧਰੀ ਜਾਂਚ ਕਰਵਾਉਣਗੇ।

ਪੰਜਾਬ ਵਿਧਾਨਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ

ਇਸ ਸਬੰਧ ’ਚ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਇੱਕ ਅਰਜ਼ੀ ਮਿਲੀ ਹੈ ਜਿਸ ’ਚ ਦੱਸਿਆ ਗਿਆ ਹੈ ਕਿ ਪਿਛਲੇ ਸਮੇਂ ਪੰਜਾਬ ਵਿਧਾਨਸਭਾ ’ਚ ਭਰਤੀ ਮਾਮਲੇ ਚ ਘੁਟਾਲਾ ਹੋਇਆ ਸੀ, ਜਿਸ ਦੇ ਖਿਲਾਫ ਉਨ੍ਹਾਂ ਵੱਲੋਂ ਜਾਂਚ ਕਰਵਾਈ ਜਾਵੇਗੀ। ਜਾਂਚ ’ਚ ਜੋ ਵੀ ਕਾਨੂੰਨ ਦੇ ਖਿਲਾਫ ਹੁੰਦਾ ਹੋਇਆ ਪਾਇਆ ਗਿਆ ਤਾਂ ਉਸ ਖਿਲਾਫ ਕਾਰਵਾਈ ਕੀਤੀ ਜਾਵੇਗੀ।

ਕੈਬਨਿਟ ਮੰਤਰੀ ਬੈਂਸ ਨੇ ਕੀਤਾ ਸੀ ਇਹ ਖੁਲਾਸਾ: ਦੱਸ ਦਈਏ ਕਿ ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਪੰਜਾਬ ਵਿਧਾਨਸਭਾ ਚੋਣਾਂ ਤੋਂ ਪਹਿਲਾਂ ਇਹ ਖੁਲਾਸਾ ਕੀਤਾ ਗਿਆ ਸੀ। ਉਨ੍ਹਾਂ ਦਾ ਕਹਿਣਾ ਸੀ ਕਿ 154 ਅਸਾਮੀਆਂ ’ਤੇ ਸਪੀਕਰ ਤੋਂ ਲੈ ਕੇ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਰਿਸ਼ਤੇਦਾਰਾਂ ਨੂੰ ਭਰਤੀ ਕਰਵਾਇਆ ਗਿਆ ਸੀ। ਉਨ੍ਹਾਂ ਖੁਲਾਸਾ ਕਰਦਿਆਂ ਕਿਹਾ ਸੀ ਕਿ ਪੰਜਾਬ ਵਿਧਾਨਸਭਾ ਅਸਾਮੀ ਭਰਤੀ ਚ ਕਾਂਗਰਸ ਦੇ ਕਰੀਬੀਆਂ ਦੇ ਨਾਲ ਨਾਲ ਦੂਜੇ ਰਾਜਾਂ ਦੇ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਗਈਆਂ ਹਨ। ਜੋ ਪੰਜਾਬ ਦੇ ਨੌਜਵਾਨਾਂ ਦੇ ਨਾਲ ਧੱਕਾ ਹੈ।

ਇਹ ਵੀ ਪੜੋ: ਮਹਿਲਾਵਾਂ ਨੂੰ ਜਲਦ ਮਿਲਣਗੇ 1000 ਰੁਪਏ, ਕੈਬਨਿਟ ਮੰਤਰੀ ਨੇ ਦਿੱਤਾ ਇਹ ਬਿਆਨ...

Last Updated : Apr 28, 2022, 1:03 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.