ETV Bharat / city

ਪੰਜਾਬ ਭਾਜਪਾ ਵਿੱਚ ਜਲਦ ਹੋ ਸਕਦਾ ਹੈ ਫੇਰਬਦਲ ਦੂਜੀਆਂ ਪਾਰਟੀਆਂ ਤੋਂ ਆਉਣ ਵਾਲਿਆਂ ਨੂੰ ਮਿਲ ਸਕਦੀਆਂ ਅਹਿਮ ਜ਼ਿੰਮੇਵਾਰੀਆਂ

author img

By

Published : Aug 29, 2022, 2:38 PM IST

Updated : Aug 29, 2022, 5:55 PM IST

ਪੰਜਾਬ ਭਾਜਪਾ ਦੇ ਸੰਗਠਨ ਵਿਚ ਜਲਦ ਹੀ ਫੇਰਬਦਲ ਹੋ ਸਕਦਾ ਹੈ। ਦੂਜੀਆਂ ਪਾਰਟੀਆਂ ਤੋਂ ਆਉਣ ਵਾਲੇ ਲੋਕਾਂ ਨੂੰ ਸੰਗਠਨ ਵਿਚ ਜ਼ਿੰਮੇਵਾਰੀਆਂ ਅਹਿਮ ਮਿਲ ਸਕਦੀਆਂ। ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਕੱਲ ਪੰਜਾਬ ਫੇਰੀ ਉਤੇ ਆ ਰਹੇ ਹਨ ਉਨ੍ਹਾਂ ਦੀ ਫੇਰੀ ਦਾ ਪੰਜਾਬ ਭਾਜਪਾ ਦੇ ਅਹੁਦੇਦਾਰਾ ਲਈ ਖਾਸ਼ ਮਤਲਬ ਹੈ।

Punjab BJP will be reshuffled
Punjab BJP will be reshuffled

ਚੰਡੀਗੜ੍ਹ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਪੰਜਾਬ ਭਾਜਪਾ ਵਿਚ ਵੱਡੇ ਬਦਲਾਅ ਦੀ ਰਣਨੀਤੀ ਤਿਆਰ ਕਰਨ ਲਈ ਭਲਕੇ ਪੰਜਾਬ ਆ ਰਹੇ ਹਨ। ਇਸ ਦੌਰਾਨ ਉਹ ਪਾਰਟੀ ਦੇ ਸਾਰੇ ਅਹੁਦੇਦਾਰਾਂ ਨਾਲ ਮੁਲਾਕਾਤ ਕਰਨਗੇ। ਇਸ ਤੋਂ ਪਹਿਲਾਂ ਵੀ ਪਾਰਟੀ ਦੇ ਕਈ ਵੱਡੇ ਆਗੂ ਪੰਜਾਬ ਦਾ ਦੌਰਾ ਕਰ ਚੁੱਕੇ ਹਨ ਅਤੇ ਪੰਜਾਬ ਭਾਜਪਾ ਦੇ ਸੱਤ ਆਗੂ ਪੰਜਾਬ ਦੀਆਂ ਵੱਖ-ਵੱਖ ਥਾਵਾਂ 'ਤੇ ਬੈਠੇ ਹਨ। ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮੋਹਾਲੀ ਫੇਰੀ ਦੌਰਾਨ ਪੰਜਾਬ 'ਚ ਭਾਜਪਾ ਦੇ ਵੱਡੇ ਚਿਹਰਿਆਂ ਨਾਲ ਗੱਲਬਾਤ ਹੋਈ।

ਅਜਿਹੇ 'ਚ ਮੰਨਿਆ ਜਾ ਰਿਹਾ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਬਾਅਦ ਹੁਣ ਪੰਜਾਬ ਭਾਜਪਾ 'ਚ ਵੱਡਾ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਇਸ ਦੇ ਲਈ ਭਾਜਪਾ ਦੀ ਕੇਂਦਰੀ ਲੀਡਰਸ਼ਿਪ ਨੇ ਵੀ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਮੰਨਿਆ ਜਾ ਰਿਹਾ ਹੈ ਕਿ ਜਲਦ ਹੀ ਪੰਜਾਬ ਭਾਜਪਾ ਨੂੰ ਨਵਾਂ ਪ੍ਰਧਾਨ ਵੀ ਮਿਲ ਸਕਦਾ ਹੈ। ਇਸ ਦੇ ਨਾਲ ਹੀ ਪਾਰਟੀ ਸਾਰੇ ਜਥੇਬੰਦਕ ਬਦਲਾਅ ਕਰਨ ਦੀ ਵੀ ਤਿਆਰੀ ਕਰ ਰਹੀ ਹੈ। ਜਿਸ ਨੂੰ 2024 ਦੀਆਂ ਲੋਕ ਸਭਾ ਚੋਣਾਂ ਨਾਲ ਵੀ ਜੋੜਿਆ ਜਾ ਰਿਹਾ ਹੈ।

ਦੱਸ ਦੇਈਏ ਕਿ ਪੰਜਾਬ ਪ੍ਰਦੇਸ਼ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਕਾਰਜਕਾਲ ਆਉਣ ਵਾਲੇ ਜਨਵਰੀ ਮਹੀਨੇ ਖ਼ਤਮ ਹੋ ਰਿਹਾ ਹੈ। ਇਸ ਤੋਂ ਪਹਿਲਾਂ ਵੀ ਪਾਰਟੀ ਸਤੰਬਰ ਮਹੀਨੇ ਵਿੱਚ ਹੀ ਪੰਜਾਬ ਭਾਜਪਾ ਵਿੱਚ ਵੱਡੇ ਬਦਲਾਅ ਕਰਨ ਦੀ ਤਿਆਰੀ ਕਰ ਰਹੀ ਹੈ। ਇਸ ਕਾਰਨ ਪਾਰਟੀ ਦੇ ਕਈ ਦਿੱਗਜ ਲਗਾਤਾਰ ਪੰਜਾਬ ਵੱਲ ਆ ਰਹੇ ਹਨ। ਇਸੇ ਲੜੀ ਤਹਿਤ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਵੀ ਪੰਜਾਬ ਆ ਰਹੇ ਹਨ।

ਵਿਧਾਨ ਸਭਾ ਚੋਣਾਂ ਦੌਰਾਨ ਕਈ ਦਿੱਗਜ ਕਾਂਗਰਸੀ ਆਗੂ ਪੰਜਾਬ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ। ਉਸ ਤੋਂ ਬਾਅਦ ਵੀ ਕਈ ਆਗੂ ਪਾਰਟੀ ਵਿੱਚ ਸ਼ਾਮਲ ਹੋ ਗਏ। ਅਜਿਹੇ 'ਚ ਕਿਆਸ ਲਗਾਏ ਜਾ ਰਹੇ ਹਨ ਕਿ ਭਾਜਪਾ ਵੀ ਇਨ੍ਹਾਂ ਆਗੂਆਂ ਨੂੰ ਸੰਗਠਨ 'ਚ ਅਹਿਮ ਜ਼ਿੰਮੇਵਾਰੀਆਂ ਦੇਣ ਦੀ ਤਿਆਰੀ ਕਰ ਰਹੀ ਹੈ। ਇਨ੍ਹਾਂ ਵੱਡੇ ਨਾਵਾਂ ਵਿੱਚ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ, ਫਤਿਹਜੰਗ ਸਿੰਘ ਬਾਜਵਾ, ਸੁੰਦਰ ਸ਼ਿਆਮ ਅਰੋੜਾ, ਗੁਰਪ੍ਰੀਤ ਸਿੰਘ ਕਾਂਗੜ, ਡਾ: ਰਾਜਕੁਮਾਰ ਵੇਰਕਾ, ਬਲਬੀਰ ਸਿੰਘ ਸਿੱਧੂ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ।

ਦੱਸ ਦੇਈਏ ਕਿ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਨੂੰ ਕਰੀਬ 6% ਵੋਟਾਂ ਮਿਲੀਆਂ ਸਨ। ਅਗਲੀਆਂ ਲੋਕ ਸਭਾ ਚੋਣਾਂ ਵਿੱਚ ਭਾਜਪਾ ਪੰਜਾਬ ਵਿੱਚ ਇਕੱਲੇ ਮੈਦਾਨ ਵਿੱਚ ਉਤਰਨ ਦੀ ਤਿਆਰੀ ਕਰ ਰਹੀ ਹੈ। ਹਾਲਾਂਕਿ ਇਸ ਤੋਂ ਪਹਿਲਾਂ ਭਾਜਪਾ ਲੋਕ ਸਭਾ ਚੋਣਾਂ ਵਿੱਚ ਵੀ ਆਪਣੇ ਭਾਈਵਾਲ ਅਕਾਲੀ ਦਲ ਨਾਲ ਮਿਲ ਕੇ ਚੋਣਾਂ ਲੜਦੀ ਸੀ। ਪਰ ਹੁਣ ਮੌਜੂਦਾ ਹਾਲਾਤਾਂ 'ਚ ਭਾਜਪਾ 2024 ਦੀਆਂ ਲੋਕ ਸਭਾ ਚੋਣਾਂ 'ਚ ਸਾਰੀਆਂ 13 ਸੀਟਾਂ 'ਤੇ ਇਕੱਲਿਆਂ ਹੀ ਚੋਣ ਲੜੇਗੀ।

ਇਹ ਵੀ ਪੜ੍ਹੋ:- ਭਾਜਪਾ ਲਈ ਰੋੜਾ ਬਣੇ ਸਾਂਸਦ ਮੈਂਬਰ ਸੰਨੀ ਦਿਓਲ, ਗੁਰਦਾਸਪੁਰ ਪਹੁੰਚੀ ਕੇਂਦਰੀ ਮੰਤਰੀ ਮੀਨਾਕਸ਼ੀ ਲੇਖੀ ਗਿਣਾ ਰਹੀ ਪ੍ਰਾਪਤੀਆਂ

Last Updated : Aug 29, 2022, 5:55 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.