ETV Bharat / city

ਪੰਜਾਬ ਮੰਤਰੀ ਮੰਡਲ ਵਲੋਂ ਸਟਾਫ਼ ਨਰਸਾਂ ਦੀ 473 ਅਸਾਮੀਆਂ ਭਰਨ ਲਈ ਹਰੀ ਝੰਡੀ

author img

By

Published : Apr 26, 2021, 7:18 PM IST

ਕੋਰੋਨਾ ਮਹਾਂਮਾਰੀ ਸੂਬੇ 'ਚ ਆਪਣੇ ਪੈਰ ਪਸਾਰ ਰਹੀ ਹੈ। ਜਿਸ ਕਾਰਨ ਕੋਰੋਨਾ ਦੇ ਕਈ ਪੌਜ਼ੀਟਿਵ ਮਾਮਲੇ ਸਾਹਮਣੇ ਆ ਚੁੱਕੇ ਹਨ, ਜਦਕਿ ਕਈ ਲੋਕ ਆਪਣੀ ਜਾਨ ਵੀ ਗੁਆ ਚੁੱਕੇ ਹਨ। ਇਸ ਦੇ ਚੱਲਦਿਆਂ ਕੋਰੋਨਾ ਦੀ ਸਥਿਤੀ ਨਾਲ ਪ੍ਰਭਾਵੀ ਢੰਗ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਵਲੋਂ ਅਹਿਮ ਫੈਸਲਾ ਲਿਆ ਗਿਆ ਹੈ।

ਪੰਜਾਬ ਮੰਤਰੀ ਮੰਡਲ ਵਲੋਂ ਸਟਾਫ਼ ਨਰਸਾਂ ਦੀ 473 ਅਸਾਮੀਆਂ ਭਰਨ ਲਈ ਹਰੀ ਝੰਡੀ
ਪੰਜਾਬ ਮੰਤਰੀ ਮੰਡਲ ਵਲੋਂ ਸਟਾਫ਼ ਨਰਸਾਂ ਦੀ 473 ਅਸਾਮੀਆਂ ਭਰਨ ਲਈ ਹਰੀ ਝੰਡੀ

ਚੰਡੀਗੜ੍ਹ: ਕੋਰੋਨਾ ਮਹਾਂਮਾਰੀ ਸੂਬੇ 'ਚ ਆਪਣੇ ਪੈਰ ਪਸਾਰ ਰਹੀ ਹੈ। ਜਿਸ ਕਾਰਨ ਕੋਰੋਨਾ ਦੇ ਕਈ ਪੌਜ਼ੀਟਿਵ ਮਾਮਲੇ ਸਾਹਮਣੇ ਆ ਚੁੱਕੇ ਹਨ, ਜਦਕਿ ਕਈ ਲੋਕ ਆਪਣੀ ਜਾਨ ਵੀ ਗੁਆ ਚੁੱਕੇ ਹਨ। ਇਸ ਦੇ ਚੱਲਦਿਆਂ ਕੋਰੋਨਾ ਦੀ ਸਥਿਤੀ ਨਾਲ ਪ੍ਰਭਾਵੀ ਢੰਗ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਵਲੋਂ ਅਹਿਮ ਫੈਸਲਾ ਲਿਆ ਗਿਆ ਹੈ।

ਪੰਜਾਬ ਮੰਤਰੀ ਮੰਡਲ ਵਲੋਂ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਅਤੇ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ 'ਚ ਸਟਾਫ਼ ਨਰਸਾਂ ਦੀ 473 ਅਸਾਮੀਆਂ ਦੀ ਭਰਤੀ ਕਰਨ ਦੀ ਇਜਾਜ਼ਤ ਦਿੱਤੀ ਗਈ ਹੈ। ਪੰਜਾਬ ਸਰਕਾਰ ਦੀਆਂ ਇਹ ਅਸਾਮੀਆਂ ਅਧੀਨ ਸੇਵਾਵਾਂ ਚੋਣ ਬੋਰਡ ਦੇ ਦਾਇਰੇ 'ਚ ਕੱਢ ਕੇ ਬਾਬਾ ਫਰੀਦ ਯੂਨੀਵਰਸਿਟੀ, ਫਰੀਦਕੋਟ ਰਾਹੀਂ ਮੈਰਿਟ ਦੇ ਅਧਾਰ 'ਤੇ ਲਿਖਤੀ ਪ੍ਰੀਖਿਆ ਰਾਹੀ ਭਰੀਆਂ ਜਾਣਗੀਆਂ।

ਇਹ ਵੀ ਪੜ੍ਹੋ:ਕੈਪਟਨ ਦੇ ਸ਼ਾਹੀ ਸ਼ਹਿਰ ’ਚ ਕੋਰੋਨਾ ਦਾ ਕਹਿਰ, 24 ਘੰਟੇ ’ਚ 31 ਮੌਤਾਂ

ਮੁੱਖ ਮੰਤਰੀ ਦਫ਼ਤਰ ਦੇ ਇੱਕ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਵੀਆਂ ਭਰਤੀ ਸਟਾਫ ਨਰਸਾਂ ਨੂੰ ਵਿੱਤ ਵਿਭਾਗ ਵੱਲੋਂ ਪ੍ਰਵਾਨਿਤ ਕੀਤੀ ਜਾ ਚੁੱਕੀ 29,200 ਰੁਪਏ ਪ੍ਰਤੀ ਮਹੀਨਾ ਤਨਖ਼ਾਹ ਦਿੱਤੀ ਜਾਵੇਗੀ। ਜਿਕਰਯੋਗ ਹੈ ਕਿ ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਦੇ ਕੰਮਕਾਜ 'ਚ ਹੋਰ ਵਧੇਰੇ ਕੁਸ਼ਲਤਾ ਲਿਆਉਣ ਲਈ ਸੂਬਾ ਸਰਕਾਰ ਦੀ ਪੁਨਰਗਠਨ ਯੋਜਨਾ ਦੇ ਤਹਿਤ ਇਹ ਅਸਾਮੀਆਂ ਸਿਰਜੀਆਂ ਗਈਆਂ ਹਨ।

ਇਹ ਵੀ ਪੜ੍ਹੋ:ਕੋਰੋਨਾ ਖਿਲਾਫ਼ ਜੰਗ 'ਚ ਫੌਜ ਕਰੇਗੀ ਪੰਜਾਬ ਦੀ ਸਹਾਇਤਾ

ETV Bharat Logo

Copyright © 2024 Ushodaya Enterprises Pvt. Ltd., All Rights Reserved.