ETV Bharat / city

ਪੰਜਾਬ ਵਜ਼ਾਰਤ ਨੇ ਅੰਤਰ ਰਾਜੀ ਪਰਵਾਸੀ ਕਾਮੇ ਨਿਯਮਾਂ ਵਿੱਚ ਸੋਧ ਨੂੰ ਦਿੱਤੀ ਮਨਜ਼ੂਰੀ

author img

By

Published : Nov 18, 2020, 8:50 PM IST

ਸੂਬਾ ਸਰਕਾਰ ਨੇ ਅੰਤਰ ਰਾਜੀ ਪਰਵਾਸੀ ਕਾਮੇ ਨਿਯਮਾਂ ਵਿੱਚ ਸੋਧ ਕਰਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਕਦਮ ਸੂਬੇ 'ਚ ਵਾਤਾਵਰਣ ਪੱਖੀ ਮਾਹੌਲ ਰਾਹੀਂ ਵੱਡੇ ਨਿੇਵਸ਼ਾਂ ਨੂੰ ਆਪਣੇ ਵੱਲ ਖਿੱਚੇਗੀ।

ਪੰਜਾਬ ਵਜ਼ਾਰਤ ਦੀ ਬੈਠਕ
ਪੰਜਾਬ ਵਜ਼ਾਰਤ ਦੀ ਬੈਠਕ

ਚੰਡੀਗੜ੍ਹ: ਪੰਜਾਬ ਵਜ਼ਾਰਤ ਨੇ ਬੈਠਕ 'ਚ ਅੰਤਰ ਰਾਜੀ ਪਰਵਾਸੀ ਕਾਮੇ (ਰੋਜ਼ਗਾਰ ਦੇ ਨਿਯਮ ਤੇ ਸੇਵਾ ਦੀਆਂ ਸ਼ਰਤਾਂ) ਪੰਜਾਬ ਨਿਯਮ, 1983 ਦੇ ਨਿਯਮ 14 ਵਿੱਚ ਸੋਧ ਕਰਨ ਅਤੇ ਨਵਾਂ ਨਿਯਮ 53-ਏ ਸ਼ਾਮਲ ਕਰਨ ਦੀ ਮਨਜ਼ੂਰੀ ਦੇ ਦਿੱਤੀ।

ਇਹ ਨਿਵੇਸ਼ ਪੱਖੀ ਪਹਿਲਕਦਮੀ ਰਿਕਾਰਡ ਦੇ ਡਿਜਟਾਈਜੇਸ਼ਨ ਨੂੰ ਹੁਲਾਰਾ ਦੇਣ ਦੇ ਨਾਲ ਪਾਰਦਰਸ਼ਤਾ ਅਤੇ ਰਿਕਾਰਡ ਤੱਕ ਸੁਖਾਲੀ ਪਹੁੰਚ ਬਣਾਈ ਰੱਖਣ ਵਿੱਚ ਮੱਦਦ ਕਰੇਗੀ ਜਿਸ ਨਾਲ ਨਾ ਸਿਰਫ ਭਾਰਤ ਸਰਕਾਰ ਦੀਆਂ ਜ਼ਰੂਰਤਾਂ ਦੀ ਪਾਲਣਾ ਹੋਵੇਗੀ ਬਲਕਿ ਸੂਬੇ ਵਿੱਚ ਵਾਤਾਵਰਣ ਪੱਖੀ ਮਾਹੌਲ ਰਾਹੀਂ ਵੱਡੇ ਨਿਵੇਸ਼ਾਂ ਨੂੰ ਵੀ ਖਿੱਚੇਗੀ।

ਜ਼ਿਕਰਯੋਗ ਹੈ ਕਿ ਭਾਰਤ ਸਰਕਾਰ ਦੇ ਵਿੱਤ ਮੰਤਰਾਲੇ (ਖਰਚਾ ਵਿਭਾਗ) ਵੱਲੋਂ 17 ਮਈ 2020 ਨੂੰ ਜੀ.ਐਸ.ਡੀ.ਪੀ. ਦਾ 2 ਫੀਸਦੀ ਵਾਧੂ ਉਧਾਰ ਲੈਣ ਸਬੰਧੀ ਹਦਾਇਤਾਂ ਹਾਸਲ ਹੋਈਆਂ ਸਨ ਜਿਸ ਵਿੱਚ ਇਹ 2 ਫੀਸਦੀ ਵਾਧੂ ਉਧਾਰ ਲੈਣ ਲਈ ਕੁਝ ਸ਼ਰਤਾਂ ਲਗਾਈਆਂ ਸਨ। ਇੱਕ ਸ਼ਰਤ ਕਿਰਤ ਕਾਨੂੰਨਾਂ ਰਾਹੀਂ ਆਪਣੇ ਆਪ ਨਵਿਆਉਣ ਦੀ ਸੀ। ਮੌਜੂਦਾ ਸਮੇਂ ਅੰਤਰ ਰਾਜੀ ਪਰਵਾਸੀ ਕਾਮੇ (ਰੋਜ਼ਗਾਰ ਦੇ ਨਿਯਮ ਤੇ ਸੇਵਾ ਦੀਆਂ ਸ਼ਰਤਾਂ) ਪੰਜਾਬ ਨਿਯਮ ਅਧੀਨ ਲਾਇਸੈਂਸ ਆਪਣੇ ਆਪ ਨਵਿਆਉਣ ਦਾ ਕੋਈ ਉਪਬੰਧ ਨਹੀਂ ਸੀ। ਕੈਬਨਿਟ ਨੇ ਮਹਿਸੂਸ ਕੀਤਾ ਕਿ ਉਦਯੋਗਾਂ ਨੂੰ ਸਹੂਲਤ ਦੇਣ ਲਈ ਆਪਣੇ ਆਪ ਨਵਿਆਉਣ ਦੇ ਉਪਬੰਧ ਵਾਸਤੇ ਨਿਯਮਾਂ ਵਿੱਚ ਸੋਧ ਕਰਨ ਦੀ ਲੋੜ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.