ETV Bharat / city

ਕੈਪਟਨ ਵਲੋਂ ਸੰਸਦ ਮੈਂਬਰਾਂ ਨਾਲ ਕੀਤੀ ਮੁਲਾਕਾਤ, ਜਾਣੋ ਕਿਉਂ...

author img

By

Published : Aug 11, 2021, 1:36 PM IST

Updated : Aug 11, 2021, 4:09 PM IST

ਕੈਪਟਨ ਵੱਲੋਂ ਮੁਲਾਕਾਤਾਂ ਦਾ ਦੌਰ ਜਾਰੀ
ਕੈਪਟਨ ਵੱਲੋਂ ਮੁਲਾਕਾਤਾਂ ਦਾ ਦੌਰ ਜਾਰੀ

ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਮੰਤਰੀ ਮਨਸੁਖ ਮੰਡਾਵੀਆ ਦੇ ਨਾਲ ਮੁਲਾਕਾਤ ਕੀਤੀ। ਉਥੇ ਹੀ ਸੂਤਰਾਂ ਦੇ ਹਵਾਲੇ ਤੋਂ ਖ਼ਬਰ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰ ਸਕਦੇ ਹਨ।

ਚੰਡੀਗੜ੍ਹ: ਪੰਜਾਬ ਦੇ ਸੀਐੱਮ ਅਮਰਿੰਦਰ ਸਿੰਘ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ ਕੇਂਦਰੀ ਮੰਤਰੀਆਂ ਦੇ ਨਾਲ ਮੁਲਾਕਾਤ ਕਰ ਰਹੇ ਹਨ। ਇਸ ਦੇ ਚੱਲਦਿਆਂ ਕੈਪਟਨ ਵਲੋਂ ਕਾਂਗਰਸੀ ਸੰਸਦ ਮੈਂਬਰਾਂ ਨਾਲ ਮੁਲਾਕਾਤ ਵੀ ਕੀਤੀ ਗਈ ਹੈ। ਉਥੇ ਹੀ ਸੂਤਰਾਂ ਦੇ ਹਵਾਲੇ ਤੋਂ ਖ਼ਬਰ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰ ਸਕਦੇ ਹਨ।

ਕੈਪਟਨ ਵੱਲੋਂ ਮੁਲਾਕਾਤਾਂ ਦਾ ਦੌਰ ਜਾਰੀ
ਕੈਪਟਨ ਵੱਲੋਂ ਮੁਲਾਕਾਤਾਂ ਦਾ ਦੌਰ ਜਾਰੀ

ਦੱਸ ਦਈਏ ਕਿ ਬੀਤੇ ਦਿਨ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਸੀ। ਇਸ ਮੌਕੇ ਮੁੱਖ ਮੰਤਰੀ ਨੇ ਅਮਿਤ ਸ਼ਾਹ ਨੂੰ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਜੂਨ, 2020 'ਚ ਲਿਆਂਦੇ ਆਰਡੀਨੈਂਸਾਂ ਦੇ ਸਮੇਂ ਤੋਂ ਲੈ ਕੇ ਪੰਜਾਬ 'ਚ ਪ੍ਰਦਰਸ਼ਨ ਚੱਲ ਰਹੇ ਹਨ। ਉਨਾਂ ਨੇ ਚਿਤਾਵਨੀ ਦਿੰਦਿਆਂ ਕਿਹਾ, “ਭਾਵੇਂ ਹੁਣ ਤੱਕ ਇਹ ਪ੍ਰਦਰਸ਼ਨ ਵੱਡੇ ਪੱਧਰ ਉਤੇ ਸ਼ਾਂਤਮਈ ਰਹੇ ਹਨ ਪਰ ਇਸ ਤੋਂ ਲੋਕਾਂ 'ਚ ਵਧ ਰਹੇ ਗੁੱਸੇ ਦਾ ਪ੍ਰਗਟਾਵਾ ਹੁੰਦਾ ਹੈ, ਖਾਸ ਕਰਕੇ ਉਸ ਵੇਲੇ, ਜਦੋਂ ਸੂਬਾ ਸਾਲ 2022 ਦੇ ਆਰੰਭ 'ਚ ਹੋ ਰਹੀਆਂ ਵਿਧਾਨ ਸਭਾ ਚੋਣਾਂ ਵੱਲ ਵਧ ਰਿਹਾ ਹੈ।”

ਇਹ ਵੀ ਪੜੋ: ਕੈਪਟਨ ਅਮਰਿੰਦਰ ਸਿੰਘ PM ਮੋਦੀ ਨਾਲ ਕਰ ਸਕਦੇ ਹਨ ਮੁਲਾਕਾਤ

ਕਾਬਿਲੇਗੌਰ ਹੈ ਕਿ ਪਿਛਲੇ ਲੰਬੇ ਸਮੇਂ ਤੋਂ ਕਿਸਾਨਾਂ ਦਾ ਤਿੰਨ ਖੇਤੀਬਾੜੀ ਕਾਨੂੰਨਾਂ ਦੇ ਖਿਲਾਫ ਸੰਘਰਸ਼ ਕੀਤਾ ਜਾ ਰਿਹਾ ਹੈ। ਕਿਸਾਨਾਂ ਦੀ ਮੰਗ ਹੈ ਕਿ ਸਰਕਾਰ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰੇ। ਕਿਸਾਨਾਂ ਦਾ ਸਾਫ ਕਹਿਣਾ ਹੈ ਕਿ ਜਦੋ ਤੱਕ ਤਿੰਨ ਖੇਤੀਬਾੜੀ ਕਾਨੂੰਨ ਰੱਦ ਨਹੀਂ ਹੁੰਦੇ ਉਸ ਸਮੇਂ ਤੱਕ ਉਹ ਆਪਣਾ ਪ੍ਰਦਰਸ਼ਨ ਜਾਰੀ ਰੱਖਣਗੇ।

Last Updated :Aug 11, 2021, 4:09 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.