ETV Bharat / city

ਸੀਐੱਮ ਮਾਨ ਵੱਲੋਂ ਵਿਧਾਇਕਾਂ ਦੀ ਪੈਨਸ਼ਨ ’ਤੇ ਵੱਡਾ ਫੈਸਲਾ, ਇੱਕ ਵਾਰ ਦੀ ਹੀ ਮਿਲੇਗੀ ਪੈਨਸ਼ਨ

author img

By

Published : Mar 25, 2022, 1:35 PM IST

Updated : Mar 25, 2022, 4:27 PM IST

ਵਿਧਾਇਕਾ ਨੂੰ ਮਿਲਣ ਵਾਲੀ ਪੈਨਸ਼ਨ ’ਤੇ ਸੀਐੱਮ ਭਗਵੰਤ ਮਾਨ ਨੇ ਕਿਹਾ ਕਿ ਵਿਧਾਇਕਾਂ ਨੂੰ ਮਿਲਣ ਵਾਲੀ ਪੈਨਸ਼ਨ ਸਿਰਫ ਇੱਕ ਵਾਰ ਦੀ ਹੀ ਪੈਨਸ਼ਨ (Only one pension for Punjab MLAs) ਦਿੱਤੀ ਜਾਵੇਗੀ। ਚਾਹੇ ਵਿਧਾਇਕ ਇੱਕ ਵਾਰ ਜਿੱਤੇ ਹੋਣ ਜਾਂ ਫਿਰ ਦੋ ਵਾਰ ਉਨ੍ਹਾਂ ਨੂੰ ਇੱਕ ਵਾਰ ਦੀ ਹੀ ਪੈਨਸ਼ਨ ਦਿੱਤੀ ਜਾਵੇਗੀ।

ਸੀਐੱਮ ਭਗਵੰਤ ਮਾਨ
ਸੀਐੱਮ ਭਗਵੰਤ ਮਾਨ

ਚੰਡੀਗੜ੍ਹ: ਪੰਜਾਬ ਦੇ ਸੀਐੱਮ ਭਗਵੰਤ ਮਾਨ ਵੱਲੋਂ ਵਿਧਾਇਕਾਂ ਨੂੰ ਦਿੱਤੀ ਜਾਣ ਵਾਲੀ ਪੈਨਸ਼ਨਾਂ ’ਤੇ ਅਹਿਮ ਫੈਸਲਾ ਲਿਆ ਗਿਆ ਹੈ। ਇਸ ਫੈਸਲੇ ਮੁਤਾਬਿਕ ਵਿਧਾਇਕ ਚਾਹੇ ਜਿਨ੍ਹੀ ਵਾਰ ਜਿੱਤ ਕੇ ਵਿਧਾਇਕ ਬਣੇ ਹੋਣ ਪਰ ਉਨ੍ਹਾਂ ਨੂੰ ਸਿਰਫ ਇੱਕ ਵਾਰ ਦੀ ਹੀ ਪੈਨਸ਼ਨ (Only one pension for Punjab MLAs) ਮਿਲੇਗੀ।

ਇਸ ਸਬੰਧੀ ਸੀਐੱਮ ਭਗਵੰਤ ਮਾਨ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਵਿਧਾਇਕ ਸੇਵਾ ਦੇ ਨਾਂ ’ਤੇ ਰਾਜਨੀਤੀ ’ਚ ਆਉਂਦੇ ਹਨ ਤਾਂ ਉਨ੍ਹਾਂ ਨੂੰ ਲੱਖਾਂ ਦੀ ਪੈਨਸ਼ਨ ਦੇਣਾ ਜਾਇਜ ਨਹੀਂ ਹੈ। ਐਮਐਲਏ ਹੱਥ ਜੋੜ ਕੇ ਲੋਕਾਂ ਤੋਂ ਵੋਟ ਮੰਗਦੇ ਹਨ ਅਤੇ ਰਾਜ ਦੀ ਨਹੀਂ ਸੇਵਾ ਦੀ ਗੱਲ ਕਰਦੇ ਹਨ। ਪਰ ਸਭ ਤੋਂ ਹੈਰਾਨੀ ਦੀ ਗੱਲ ਇਹ ਹੈ ਕਿ ਉਨ੍ਹਾਂ ਨੂੰ ਹਾਰਨ ਤੋਂ ਬਾਅਦ ਵੀ 3 ਲੱਖ ਤੋਂ 5 ਲੱਖ ਤੱਕ ਦੀ ਪੈਨਸ਼ਨ ਮਿਲਦੀ ਹੈ। ਜਿਸ ਨਾਲ ਪੰਜਾਬ ਦੇ ਖਜਾਨੇ ’ਤੇ ਭਾਰ ਪੈਂਦਾ ਹੈ ਜਿਸ ਦੇ ਚੱਲਦੇ ਇਹ ਫੈਸਲਾ ਲਿਆ ਗਿਆ ਹੈ ਕਿ ਜੋ ਵੀ ਵਿਧਾਇਕ ਚਾਹੇ ਉਹ ਇੱਕ ਵਾਰ ਜਿੱਤਿਆ ਹੈ ਜਾਂ ਫਿਰ ਦੋ ਵਾਰ ਉਸ ਨੂੰ ਇੱਕ ਵਾਰ ਦੀ ਹੀ ਪੈਨਸ਼ਨ ਦਿੱਤੀ ਜਾਵੇਗੀ।

ਹੋਰ ਪੈਨਸ਼ਨਾਂ ਵੀ ਕੀਤੀਆਂ ਜਾਣਗੀਆਂ ਘੱਟ: ਸੀਐੱਮ ਭਗਵੰਤ ਮਾਨ ਨੇ ਅੱਗੇ ਕਿਹਾ ਕਿ ਅਜਿਹੇ ਵੀ ਹਨ ਜੋ ਐਮਐਲਏ ਅਤੇ ਸਾਂਸਦ ਦੋਹਾਂ ਦੀ ਪੈਨਸ਼ਨਾਂ ਲੈ ਰਹੇ ਹਨ। ਜਿਸ ਦਾ ਭਾਰ ਸਿੱਧਾ-ਸਿੱਧਾ ਖਜਾਨੇ ’ਤੇ ਪੈਂਦਾ ਹੈ। ਸੀਐੱਮ ਮਾਨ ਨੇ ਕਿਹਾ ਕਿ ਕਈ ਵਿਧਾਇਕਾਂ ਦੇ ਫੈਮਿਲੀ ਪੈਨਸ਼ਨ ਵੀ ਬਹੁਤ ਜਿਆਦਾ ਹੈ ਉਨ੍ਹਾਂ ਨੂੰ ਵੀ ਆਉਣ ਵਾਲੇ ਸਮੇਂ ’ਚ ਘੱਟ ਕੀਤਾ ਜਾਵੇਗਾ। ਇਨ੍ਹਾਂ ਪੈਨਸ਼ਨਾਂ ਤੋਂ ਬਚਣ ਵਾਲਾ ਕਰੋੜਾ ਦਾ ਪੈਸਾ ਲੋਕਾਂ ਦੀ ਭਲਾਈ ਦੇ ਲਈ ਖਰਚਿਆ ਜਾਵੇਗਾ।

ਪ੍ਰਕਾਸ਼ ਸਿੰਘ ਬਾਦਲ ਨੇ ਛੱਡੀ ਸੀ ਪੈਨਸ਼ਨ: ਕੁਝ ਸਮਾਂ ਪਹਿਲਾਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਵਿਧਾਨਸਭਾ ਚੋਣ ਹਾਰਨ ਤੋਂ ਬਾਅਦ ਤੋਂ ਮਿਲਣ ਵਾਲੀ ਪੈਨਸ਼ਨ ਲੈਣ ਤੋਂ ਇਨਕਾਰ ਕਰ ਦਿੱਤਾ ਸੀ। ਇਸ ਲਈ ਉਨ੍ਹਾਂ ਵੱਲੋਂ ਪੰਜਾਬ ਦੇ ਸਪੀਕਰ ਨੂੰ ਲਿਖਿਆ ਗਿਆ ਸੀ। ਉਨ੍ਹਾਂ ਵੱਲੋਂ ਮਿਲਣ ਵਾਲੀ ਆਪਣੀ ਪੈਨਸ਼ਨ ਲੋਕ ਹਿੱਤ ਵਿੱਚ ਵਰਤਣ ਦੀ ਗੱਲ ਕਹੀ ਗਈ ਸੀ।

ਇਨ੍ਹਾਂ ਲੀਡਰਾਂ ਨੂੰ ਮਿਲਦੀ ਸੀ ਇੰਨ੍ਹੀ ਪੈਨਸ਼ਨ: ਉੱਥੇ ਹੀ ਜੇਕਰ ਗੱਲ ਕੀਤੀ ਜਾਵੇ ਉਨ੍ਹਾਂ ਵਿਧਾਇਕਾਂ ਦੀ ਜਿਨ੍ਹਾਂ ਨੂੰ ਪੈਨਸ਼ਨ ਮਿਲਦੀ ਹੈ। ਇਸ ਮੁਤਾਬਿਕ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਸਭ ਤੋਂ ਜਿਆਦਾ ਪੈਨਸ਼ਨ ਬਣਦੀ ਹੈ। ਉਨ੍ਹਾਂ ਨੂੰ ਤਕਰੀਬਨ ਪੌਨੇ 6 ਲੱਖ ਦੀ ਪੈਨਸ਼ਨ ਮਿਲਦੀ ਸੀ। ਹਾਲਾਂਕਿ ਹੁਣ ਉਨ੍ਹਾਂ ਨੇ ਆਪਣੀ ਪੈਨਸ਼ਨ ਲੈਣ ਨੂੰ ਮਨਾ ਕਰ ਦਿੱਤਾ ਹੈ। ਇਨ੍ਹਾਂ ਤੋਂ ਇਲਾਵਾ ਪੰਜਾਬ ਦੀ ਸਾਬਕਾ ਮੁੱਖ ਮੰਤਰੀ ਰਾਜਿੰਦਰ ਕੌਰ ਭੱਠਲ, ਸਾਬਕਾ ਮੰਤਰੀ ਸਰਵਣ ਸਿੰਘ ਫਿਲੌਰ ਅਤੇ ਲਾਲ ਸਿੰਘ ਨੂੰ 3.25 ਲੱਖ ਰੁਪਏ ਤੱਕ ਦੀ ਪੈਨਸ਼ਨ ਮਿਲਦੀ ਹੈ। ਇਨ੍ਹਾਂ ਤੋਂ ਇਲਾਵਾ 5 ਵਾਰ ਵਿਧਾਇਕ ਰਹੇ ਬਲਵਿੰਦਰ ਸਿੰਘ ਭੁੰਦੜ ਨੂੰ 2 ਲੱਖ ਰੁਪਏ ਪੈਨਸ਼ਨ ਮਿਲਦੀ ਹੈ।

ਪੰਜਾਬ ’ਤੇ ਕਰੋੜਾਂ ਦਾ ਕਰਜ਼ਾ: ਕਾਬਿਲੇਗੌਰ ਹੈ ਕਿ ਇਸ ਸਮੇਂ ਪੰਜਾਬ ਤਿੰਨ ਲੱਖ ਕਰੋੜ ਰੁਪਏ ਦਾ ਕਰਜ਼ਾ ਚੜਿਆ ਹੋਇਆ ਹੈ। ਬੀਤੇ ਦਿਨ ਸੀਐੱਮ ਭਗਵੰਤ ਮਾਨ ਵੱਲੋਂ ਪੀਐੱਮ ਨਰਿੰਦਰ ਮੋਦੀ ਦੇ ਨਾਲ ਮੁਲਾਕਾਤ ਕੀਤੀ ਗਈ ਸੀ ਜਿਸ ਚ ਉਨ੍ਹਾਂ ਨੇ ਕਿਹਾ ਕਿ ਇਸ ਸਮੇਂ ਪੰਜਾਬ ਦੀ ਆਰਥਿਕ ਹਾਲਤ ਡਾਵਾਡੋਲ ਹੋਈ ਪਈ ਹੈ। ਜਿਸ ਕਾਰਨ ਉਨ੍ਹਾਂ ਨੂੰ ਕੇਂਦਰ ਦੀ ਮਦਦ ਦੀ ਲੋੜ ਹੈ।

ਸੀਐਮ ਮਾਨ ਨੇ ਕੀਤੀ ਸਪੈਸ਼ਲ ਪੈਕੇਜ ਦੀ ਮੰਗ: ਸੀਐੱਮ ਭਗਵੰਤ ਮਾਨ ਨੇ ਮੁਲਾਕਾਤ ਦੌਰਾਨ ਪੀਐੱਮ ਮੋਦੀ ਤੋਂ ਮੰਗ ਕੀਤੀ ਸੀ ਜਿਸ ਸਬੰਧੀ ਸੀਐੱਮ ਭਗਵੰਤ ਮਾਨ ਨੇ ਕਿਹਾ ਸੀ ਕਿ ਰਾਸ਼ਟਰੀ ਸੁਰੱਖਿਆ ਨੂੰ ਬਣਾਈ ਰੱਖਣ ਲਈ ਉਨ੍ਹਾਂ ਨੂੰ ਕੇਂਦਰ ਦੇ ਸਹਿਯੋਗ ਦੀ ਲੋੜ ਹੈ। ਪੰਜਾਬ ਦੀ ਆਰਥਿਕ ਹਾਲਤ ਡਾਵਾਂਡੋਲ ਹੈ। ਉਨ੍ਹਾਂ ਵੱਲੋਂ ਪੀਐੱਮ ਮੋਦੀ ਨੂੰ ਸੂਬੇ ਦੀ ਵਿੱਤੀ ਸਥਿਤੀ ਨੂੰ ਸੁਧਾਰਨ ਲਈ 2 ਸਾਲਾਂ ਲਈ ਪ੍ਰਤੀ ਸਾਲ 50,000 ਕਰੋੜ ਰੁਪਏ ਦੇ ਪੈਕੇਜ ਦੀ ਮੰਗ ਕੀਤੀ ਗਈ ਹੈ।

ਇਹ ਵੀ ਪੜੋ: ਸੀਐੱਮ ਮਾਨ ਦੀ ਕੇਂਦਰ ਕੋਲੋਂ ਸਪੈਸ਼ਲ ਪੈਕੇਜ ਦੀ ਮੰਗ ਤੋਂ ਬਾਅਦ ਵਿਰੋਧੀਆਂ ਦੇ ਨਿਸ਼ਾਨੇ ’ਤੇ 'ਆਪ'

Last Updated :Mar 25, 2022, 4:27 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.