ਪੰਜਾਬ ਦੇ 117 ਵਿਧਾਨ ਸਭਾ ਹਲਕਿਆਂ ਦੀਆਂ ਚੋਣਾਂ ਲਈ ਸ਼ਡਿਊਲ ਜਾਰੀ, ਆਦਰਸ਼ ਚੋਣ ਜ਼ਾਬਤਾ ਲਾਗੂ

author img

By

Published : Jan 8, 2022, 8:40 PM IST

ਪੰਜਾਬ ਦੀਆਂ ਸਿਆਸੀ ਪਾਰਟੀਆਂ ਲਈ ਚੋਣ ਕਮਿਸ਼ਨ ਦਾ ਫਰਮਾਨ

ਭਾਰਤੀ ਚੋਣ ਕਮਿਸ਼ਨ ਨੇ ਅੱਜ ਪੰਜਾਬ ਦੇ 117 ਵਿਧਾਨ ਸਭਾ ਹਲਕਿਆਂ ਦੀਆਂ ਆਮ ਚੋਣਾਂ ਲਈ ਸ਼ਡਿਊਲ ਜਾਰੀ ਕਰ ਦਿੱਤਾ ਹੈ। ਚੋਣ ਸ਼ਡਿਊਲ ਜਾਰੀ ਹੋਣ ਦੇ ਨਾਲ ਹੀ ਸੂਬੇ ਵਿੱਚ ਆਦਰਸ਼ ਚੋਣ ਜਾਬਤਾ ਲਾਗੂ ਹੋ ਗਿਆ ਹੈ।

ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾ. ਐਸ ਕਰੁਣਾ ਰਾਜੂ (Dr. S. Karuna Raju) ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਐਲਾਨੇ ਗਏ 7 ਪੜਾਵਾਂ ਦੇ ਚੋਣ ਪ੍ਰੋਗਰਾਮ ਅਨੁਸਾਰ ਪੰਜਾਬ ਰਾਜ ਵਿਚ ਦੂਸਰੇ ਪੜਾਅ ਦੋਰਾਨ ਇਕ ਗੇੜ ਵਿਚ ਹੋਣ ਵਾਲੀਆਂ ਪੰਜਾਬ ਰਾਜ ਚੋਣਾਂ (Punjab State Elections) ਦੀ ਸਮਾਂ ਸਾਰਣੀ ਮੁਤਾਬਿਕ ਪੰਜਾਬ ਦੇ ਸਮੂਹ 117 ਵਿਧਾਨ ਸਭਾ ਹਲਕਿਆਂ ਲਈ ਵੋਟਾਂ 14 ਫਰਵਰੀ, 2022 ਨੂੰ ਪੈਣਗੀਆਂ।

ਚੋਣਾਂ ਲਈ ਨੋਟੀਫ਼ਿਕੇਸ਼ਨ 21 ਜਨਵਰੀ 2022 ਨੂੰ ਹੋਵੇਗਾ ਜਾਰੀ

ਚੋਣ ਸਮਾਂ ਸਾਰਣੀ ਜਾਰੀ ਕਰਦਿਆਂ ਉਨ੍ਹਾਂ ਦੱਸਿਆ ਕਿ ਇਨ੍ਹਾਂ ਚੋਣਾਂ ਲਈ ਨੋਟੀਫ਼ਿਕੇਸ਼ਨ (Notification for elections) 21 ਜਨਵਰੀ 2022 ਨੂੰ ਜਾਰੀ ਹੋਵੇਗਾ ਅਤੇ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਆਖ਼ਰੀ ਤਰੀਕ 28 ਜਨਵਰੀ 2022 ਹੋਵੇਗੀ। 29 ਜਨਵਰੀ 2022 ਨੂੰ ਨਾਮਜ਼ਦਗੀਆਂ ਦੀ ਪੜਤਾਲ ਕੀਤੀ ਜਾਵੇਗੀ ਅਤੇ ਨਾਮਜ਼ਦਗੀ ਪੱਤਰ ਵਾਪਸ ਲੈਣ ਦੀ ਆਖ਼ਰੀ ਤਰੀਕ 31 ਜਨਵਰੀ 2022 ਹੈ। ਉਨ੍ਹਾਂ ਦੱਸਿਆ ਕਿ ਵੋਟਾਂ 14 ਫਰਵਰੀ 2022 ਪੈਣਗੀਆਂ ਅਤੇ ਵੋਟਾਂ ਦੀ ਗਿਣਤੀ 10 ਮਾਰਚ 2022 ਨੂੰ ਹੋਵੇਗੀ।

ਰਾਜ ਅੰਦਰ ਕੁੱਲ 2 ਕਰੋੜ 12 ਲੱਖ 75 ਹਜ਼ਾਰ 66 ਵੋਟਰ

ਉਨ੍ਹਾਂ ਅੱਗੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਆਮ ਚੋਣਾਂ ਦੇ ਐਲਾਨ ਨਾਲ ਹੀ ਸੂਬੇ ਅੰਦਰ ਆਦਰਸ਼ ਚੋਣ ਜ਼ਾਬਤਾ ਤੁਰੰਤ ਪ੍ਰਭਾਵ ਤੋਂ ਲਾਗੂ ਹੋ ਗਿਆ ਹੈ
ਉਨ੍ਹਾਂ ਦੱਸਿਆ ਕਿ ਰਾਜ ਅੰਦਰ ਕੁੱਲ 2 ਕਰੋੜ 12 ਲੱਖ 75 ਹਜ਼ਾਰ 66 ਵੋਟਰ ਹਨ। ਉਨ੍ਹਾਂ ਅੱਗੇ ਦੱਸਿਆ ਕਿ ਰਾਜ ਅੰਦਰ ਕੁੱਲ 14 ਹਜ਼ਾਰ 751 ਸਥਾਨਾਂ 'ਤੇ 24689 ਪੋਲਿੰਗ ਸਟੇਸ਼ਨ ਬਣਾਏ ਗਏ ਹਨ।

ਕਿਸੇ ਵੀ ਕਿਸਮ ਦੀ ਢਿੱਲ ਨਹੀਂ ਕੀਤੀ ਜਾਵੇਗੀ ਬਰਦਾਸ਼ਤ

ਉਨ੍ਹਾਂ ਕਿਹਾ ਕਿ ਇਸ ਪੰਜਾਬ ਰਾਜ ਵਿਚ ਚੋਣ ਪ੍ਰਕਿਰਿਆ ਦੋਰਾਨ ਕੋਵਿਡ ਨਿਯਮਾਂ ਦੀ ਪਾਲਣਾ ਇੰਨ-ਬਿੰਨ ਕੀਤੀ ਜਾਵੇਗੀ ਅਤੇ ਕਿਸੇ ਵੀ ਕਿਸਮ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਡਾ. ਰਾਜੂ ਨੇ ਕਿਹਾ ਕਿ ਭਾਰਤ ਚੋਣ ਕਮਿਸ਼ਨ ਦੇ ਹੁਕਮਾਂ ਅਨੁਸਾਰ 15 ਜਨਵਰੀ 2022 ਤੱਕ ਕਿਸੇ ਵੀ ਉਮੀਦਵਾਰ, ਰਾਜਨੀਤਕ ਪਾਰਟੀਆਂ ਅਤੇ ਚੋਣਾਂ ਨਾਲ ਸਬੰਧਤ ਕਿਸੇ ਵੀ ਤਰ੍ਹਾਂ ਚੋਣ ਰੈਲੀ,ਰੋਡ ਸ਼ੋਅ,ਪਦ ਯਾਤਰਾ, ਸਾਈਕਲ,ਵਹੀਕਲਜ ਯਾਤਰਾ, ਕੱਢਣ ਅਤੇ ਨੁੱਕੜ ਮੀਟਿੰਗ ਅਤੇ ਸਭਾ ਕਰਨ ਦੀ ਇਜਾਜ਼ਤ ਨਹੀਂ ਹੈ।

ਉਨ੍ਹਾਂ ਦੱਸਿਆ ਕਿ ਕਮਿਸ਼ਨ ਵੱਲੋਂ ਸਵੇਰੇ 8 ਵਜੇ ਤੋਂ ਸ਼ਾਮ 8 ਵਜੇ ਤੱਕ ਕਿਸੇ ਵੀ ਕਿਸਮ ਦੇ ਚੋਣ ਪ੍ਰਚਾਰ ਕਰਨ 'ਤੇ ਅਗਲੇ ਹੁਕਮਾਂ ਤੱਕ ਪਾਬੰਦੀ ਲਗਾਈ ਗਈ ਹੈ।
ਉਨ੍ਹਾਂ ਕਿਹਾ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਹੁਣ ਤੱਕ ਪੰਜਾਬ ਰਾਜ ਨੂੰ 75 ਕੰਪਨੀ ਕੇਂਦਰੀ ਹਥਿਆਰਬੰਦ ਸੁਰੱਖਿਆ ਦਸਤਿਆਂ ਦੀ ਭੇਜੀਆਂ ਗਈਆਂ ਹਨ, 50 ਕੰਪਨੀਆਂ 10 ਜਨਵਰੀ 2022 ਨੂੰ ਸੂਬੇ ਵਿਚ ਪਹੁੰਚ ਜਾਣਗੀਆਂ। ਉਨ੍ਹਾਂ ਦੱਸਿਆ ਕਿ ਰਾਜ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ਵਿੱਚ ਵੋਟਾਂ ਪਾਉਣ ਦਾ ਕੰਮ ਈ.ਵੀ. ਐਮ ਅਤੇ ਵੀ.ਵੀ.ਪੈਟ ਦੀ ਮਦਦ ਨਾਲ ਕੀਤਾ ਜਾਵੇਗਾ।

ਵੋਟਰ ਹੈਲਪ ਲਾਈਨ ਕੀਤਾ ਗਿਆ ਹੈ ਲਾਂਚ
ਇਸ ਤੋਂ ਇਲਾਵਾ ਚੋਣਾ ਨੁੰ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਸੁਵਿਧਾ ਐਪ, ਸੀ.ਵੀਜਲ,ਪੀ.ਡਬਲਿਊ.ਡੀ (PWD) ਨਾਮੀ ਐਪ ਅਤੇ ਵੋਟਰ ਹੈਲਪ ਲਾਈਨ (Voter helpline) ਐਪ ਲਾਂਚ ਕੀਤਾ ਗਿਆ ਹੈ। ਸੀ ਵੀਜਲ ਐਪ ਰਾਹੀ ਰਜਿਸਟਰ ਕੀਤੀ ਗਈ ਸ਼ਿਕਾਇਤ ਨੂੰ 100 ਮਿੰਟ ਵਿੱਚ ਹੱਲ ਕੀਤਾ ਜਾਵੇਗਾ। ਇਸੇ ਤਰ੍ਹਾ ਸੁਵਿਧਾ ਐਪ ਰਾਹੀ ਉਮੀਦਵਾਰ ਹਰ ਤਰ੍ਹਾ ਦੀ ਪ੍ਰਵਾਨਗੀ ਜਿਵੇ ਕਿ ਰੈਲੀ ਆਦਿ ਲਈ ਵੀ ਜਲਦ ਹਾਸਲ ਕਰ ਸਕਦਾ ਹੈ। ਉਨ੍ਹਾ ਕਿਹਾ ਕਿ ਰਾਜ ਵਿੱਚ ਭੈਅ ਮੁਕਤ ਅਤੇ ਸ਼ਾਂਤੀ ਪੂਰਵਕ ਚੋਣਾਂ ਕਰਵਾਉਣ ਲਈ ਸਰਵਾਈਲੈਸ਼ ਟੀਮਾਂ, ਫਲਾਈਇੰਗ ਸੂਕੈਅਡ ਆਦਿ ਵਰਗੀਆ ਕਈ ਟੀਮਾਂ ਕੰਮ ਕਰਨਗੀਆ ਅਤੇ ਵੱਡੀ ਗਿਣਤੀ ਵਿੱਚ ਸੁਰੱਖਿਆ ਦਸਤੇ ਵੀ ਤਾਇਨਾਤ ਕੀਤੇ ਜਾਣਗੇ।

ਡਾ. ਰਾਜੂ ਵੱਲੋਂ ਚੋਣ ਜਾਬਤਾ ਲਾਗੂ ਹੋਣ ਉਪਰੰਤ ਰਾਜ ਦੇ ਸਮੂਹ ਵਿਭਾਗਾਂ ਦੇ ਮੁੱਖੀਆਂ ਨੂ ਲੋੜੀਂਦੇ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ। ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰਜ਼, ਸੀਨੀਅਰ ਸੁਪਰੀਡੈਂਟ ਆਫ ਪੁਲਿਸ, ਕਮਿਸ਼ਨਰ ਆਫ ਪੁਲਿਸ ਨਾਲ ਆਦਰਸ ਚੋਣ ਜਾਬਤੇ ਨੂੰ ਲਾਗੂ ਕਰਨ ਹਿੱਤ ਵੀਡੀਓ ਕਾਨਫਰੰਸ ਕੀਤੀ ਗਈ ਅਤੇ ਉਨ੍ਹਾ ਨੁੰ ਲੋੜੀਂਦੇ ਨਿਰਦੇਸ਼ ਜਾਰੀ ਕੀਤੇ ਗਏ ਅਤੇ ਚੋਣ ਤਿਆਰੀਆਂ ਦਾ ਜਾਇਜਾਂ ਲਿਆ ਗਿਆ।

ਇਹ ਵੀ ਪੜ੍ਹੋ: ਪੰਜਾਬ 'ਚ 14 ਫਰਵਰੀ ਨੂੰ ਚੋਣਾਂ: ਯੂਪੀ ਵਿੱਚ 10 ਨੂੰ ਪਹਿਲਾ ਪੜਾਅ - 10 ਮਾਰਚ ਨੂੰ ਵੋਟਾਂ ਦੀ ਗਿਣਤੀ

ETV Bharat Logo

Copyright © 2024 Ushodaya Enterprises Pvt. Ltd., All Rights Reserved.