ETV Bharat / city

ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈਕੇ ਪੰਜਾਬ ਚੋਣ ਕਮਿਸ਼ਨ ਦਾ ਵੱਡਾ ਐਲਾਨ

author img

By

Published : Aug 13, 2021, 8:09 PM IST

ਪੰਜਾਬ ਵਿੱਚ ਵਿਧਾਨ ਸਭਾ ਦੀਆਂ ਆਗਾਮੀ ਚੋਣਾਂ (Punjab Assembly elections) ਦੇ ਮੱਦੇਨਜ਼ਰ ਵੋਟਰ ਸੂਚੀ ਦੀ ਸੋਧ ਪ੍ਰਕ੍ਰਿਆ ਵਿੱਚ ਤੇਜ਼ੀ ਲਿਆਂਦੀ ਗਈ ਹੈ। ਇਹ ਪ੍ਰਗਟਾਵਾ ਕਰਦਿਆਂ ਮੁੱਖ ਚੋਣ ਅਧਿਕਾਰੀ (Chief Electoral Officer) ਪੰਜਾਬ, ਡਾ. ਐਸ. ਕਰੁਣਾ ਰਾਜੂ ਨੇ ਕਿਹਾ ਕਿ ਕੋਵਿਡ -19 ਮਹਾਮਾਰੀ (Covid-19 epidemic) ਦੇ ਮੱਦੇਨਜ਼ਰ ਮੌਜੂਦਾ ਸਥਿਤੀ ਵਿੱਚ ਚੋਣਾਂ ਕਰਵਾਉਣ ਲਈ ਕਈ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹਾਲਾਂਕਿ, ਚੋਣ ਕਮਿਸ਼ਨ ਇਸ ਅਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ।

ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈਕੇ ਪੰਜਾਬ ਚੋਣ ਕਮਿਸ਼ਨ ਦਾ ਵੱਡਾ ਐਲਾਨ
ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈਕੇ ਪੰਜਾਬ ਚੋਣ ਕਮਿਸ਼ਨ ਦਾ ਵੱਡਾ ਐਲਾਨ

ਚੰਡੀਗੜ੍ਹ: ਡਾ. ਐਸ. ਕਰੁਣਾ ਰਾਜੂ ਨੇ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ, ਵੋਟਰ ਸੂਚੀ ਵਿੱਚ ਵੇਰਵੇ ਰਜਿਸਟਰ ਕਰਨ, ਹਟਾਉਣ ਅਤੇ ਸੋਧਣ ਲਈ ਮਿਤੀ 01.01.2022 ਤੋਂ ਇੱਕ ਵਿਸ਼ੇਸ਼ ਮੁਹਿੰਮ ਸ਼ੁਰੂ ਹੋ ਰਹੀ ਹੈ। ਇਸ ਵਿਸ਼ੇਸ਼ ਮੁਹਿੰਮ ਨੂੰ ਸਪੈਸ਼ਲ ਸਮਰੀ ਰਿਵੀਜ਼ਨ ਵਜੋਂ ਜਾਣਿਆ ਜਾਂਦਾ ਹੈ, ਇਸ ਨਾਲ ਨਾਗਰਿਕਾਂ ਨੂੰ ਆਪਣੇ ਆਪ ਨੂੰ ਵੋਟਰ ਵਜੋਂ ਰਜਿਸਟਰ ਕਰਨ ਅਤੇ ਆਫਲਾਈਨ ਜਾਂ ਆਨਲਾਈਨ ਮਾਧਿਅਮ ਰਾਹੀਂ ਆਪਣੇ ਚੋਣ ਵੇਰਵਿਆਂ ਦੀ ਤਸਦੀਕ ਕਰਨ ਦਾ ਮੌਕਾ ਮਿਲਦਾ ਹੈ।

ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈਕੇ ਪੰਜਾਬ ਚੋਣ ਕਮਿਸ਼ਨ ਦਾ ਵੱਡਾ ਐਲਾਨ

ਅਗਲੇ ਸਾਲ ਦੀ ਪਹਿਲੀ ਤਿਮਾਹੀ ਵਿੱਚ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ, ਇਹ ਮੁਹਿੰਮ ਸੂਬੇ ਭਰ ਵਿੱਚ ਹਰੇਕ ਜ਼ਿਲ੍ਹੇ ਵਿੱਚ ਹਲਕਾ ਪੱਧਰ ਤੋਂ ਲੈ ਕੇ ਬੂਥ ਪੱਧਰ ਤੱਕ ਵਿਆਪਕ ਰੂਪ ਵਿੱਚ ਚਲਾਈ ਜਾਵੇਗੀ। ਬੂਥ ਲੈਵਲ ਅਫ਼ਸਰਾਂ (ਬੀਐਲਓਜ਼) ਵੱਲੋਂ 09.08.2021 ਤੋਂ 31.10.2021 ਵਿਚਕਾਰ ਘਰ-ਘਰ ਜਾ ਕੇ ਪ੍ਰਚਾਰ ਕੀਤਾ ਜਾਵੇਗਾ ਤਾਂ ਜੋ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾ ਸਕੇ ਅਤੇ ਮੌਜੂਦਾ ਪਾੜੇ ਨੂੰ ਦੂਰ ਕੀਤਾ ਜਾ ਸਕੇ।

ਉਨ੍ਹਾਂ ਅੱਗੇ ਕਿਹਾ ਕਿ ਵੋਟਰ ਸੂਚੀਆਂ ਵਿੱਚ ਸੁਧਾਰ ਲਿਆਉਣ ਅਤੇ ਸਾਰੇ ਯੋਗ ਨਾਗਰਿਕਾਂ ਦੀ ਰਜਿਸਟ੍ਰੇਸ਼ਨ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ, ਸਾਰੇ ਸੂਬਿਆਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਹਰ ਸਾਲ ਦੇ ਅੰਤ ਵਿੱਚ ਸਪੈਸ਼ਲ ਸਮਰੀ ਰਿਵੀਜ਼ਨ ਕੀਤੀ ਜਾਂਦੀ ਹੈ। ਉਹ ਲੋਕ ਜੋ ਆਪਣੇ ਆਪ ਨੂੰ ਵੋਟਰ ਵਜੋਂ ਰਜਿਸਟਰ ਨਹੀਂ ਕਰਾ ਸਕੇ ਅਤੇ ਜਿਹੜੇ ਵੋਟਰਾਂ ਨੂੰ ਵੋਟਰ ਸੂਚੀਆਂ ਵਿੱਚ ਗਲਤੀਆਂ ਮਿਲਦੀਆਂ ਹਨ ਜਾਂ ਜਿਹੜੇ ਵੋਟਰ ਕਿਸੇ ਹੋਰ ਹਲਕੇ ਵਿੱਚ ਚਲੇ ਗਏ ਹਨ, ਉਹ 1 ਜਨਵਰੀ, 2022 ਸਪੈਸ਼ਲ ਸਮਰੀ ਰਿਵੀਜ਼ਨ ਦੀ ਵਰਤੋਂ ਕਰ ਸਕਦੇ ਹਨ, ਜਿਨ੍ਹਾਂ ਦੀ ਉਮਰ 18 ਸਾਲ ਪੂਰੀ ਹੋ ਚੁੱਕੀ ਹੈ ਜਾਂ ਜੋ ਮਿਤੀ 01.01.2022 ਤੋਂ ਪਹਿਲਾਂ 18 ਸਾਲ ਦੇ ਹੋ ਜਾਣਗੇ।

ਸੀਈਓ ਨੇ ਕਿਹਾ ਕਿ ਜਨਸੰਖਿਆ ਰਜਿਸਟਰ ਅਨੁਸੂਚੀ ਵਿੱਚ ਇੰਤਰਾਜਾਂ (ਡੀਐਸਈਜ਼), ਮਲਟੀਪਲ ਐਂਟਰੀਆਂ ਅਤੇ ਤਰਕਸੰਗਤ ਗਲਤੀ ਨੂੰ ਹਟਾਉਣ ਦੀ ਪ੍ਰਕਿਰਿਆ 09.08.2021 ਤੋਂ 31.10.2021 ਵਿਚਕਾਰ ਹੋਵੇਗੀ। ਇਸ ਉਪਰੰਤ 01.11.2021 ਨੂੰ ਡਰਾਫਟ ਪ੍ਰਕਾਸ਼ਿਤ ਕੀਤਾ ਜਾਵੇਗਾ।

ਦਾਅਵਿਆਂ ਅਤੇ ਇਤਰਾਜਾਂ ਦੀ ਮਿਆਦ 01.11.2021 ਤੋਂ 30.11.2021 ਵਿਚਕਾਰ ਰੱਖੀ ਗਈ ਹੈ। ਸਾਰੇ ਪੋਲਿੰਗ ਸਟੇਸ਼ਨਾਂ 'ਤੇ 06.11.2021, 07.11.2021, 20.11.2021 ਅਤੇ 21.11.2021 ਨੂੰ ਵਿਸ਼ੇਸ਼ ਕੈਂਪ ਵੀ ਲਗਾਏ ਜਾਣਗੇ।

ਉਨ੍ਹਾਂ ਕਿਹਾ ਕਿ ਸੋਧੇ ਦਿਸ਼ਾ ਨਿਰਦੇਸ਼ਾਂ ਅਨੁਸਾਰ, ਈਸੀਆਈ ਵੱਲੋਂ ਸੀਨੀਅਰ ਨਾਗਰਿਕਾਂ (80 ਸਾਲ ਤੋਂ ਵੱਧ), ਵੋਟਰ ਸੂਚੀ ਵਿੱਚ ਦਿਵਿਆਂਗ ਵਿਅਕਤੀਆਂ ਅਤੇ ਕੋਵਿਡ -19 ਦੇ ਸ਼ੱਕੀ ਜਾਂ ਪ੍ਰਭਾਵਤ ਵਿਅਕਤੀਆਂ ਨੂੰ ਪੋਸਟਲ ਬੈਲਟਸ (ਪੀਬੀ) ਪੇਪਰ ਰਾਹੀਂ ਵੋਟਿੰਗ ਦੀ ਸਹੂਲਤ ਪ੍ਰਦਾਨ ਕੀਤੀ ਗਈ ਹੈ। ਈਸੀਆਈ ਨੇ ਮਹਾਂਮਾਰੀ ਸਦਕਾ ਦਰਪੇਸ਼ ਚੁਣੌਤੀਆਂ ਨੂੰ ਘੱਟ ਕਰਨ ਲਈ ਕਈ ਪਹਿਲਕਦਮੀਆਂ ਕੀਤੀਆਂ ਹਨ। 80 ਤੋਂ ਵੱਧ ਵੋਟਰਾਂ ਅਤੇ ਅਪਾਹਜ ਵਿਅਕਤੀਆਂ ਲਈ ਪੋਸਟਲ ਬੈਲਟ ਸੁਵਿਧਾ ਇੱਕ ਅਜਿਹੀ ਹੀ ਪਹਿਲ ਹੈ।

ਇਹ ਵੀ ਪੜ੍ਹੋ:ਪ੍ਰਦੀਪ ਛਾਬੜਾ ਨੇ ਫੜਿਆ ਆਪ ਦਾ ਹੱਥ

ETV Bharat Logo

Copyright © 2024 Ushodaya Enterprises Pvt. Ltd., All Rights Reserved.