ETV Bharat / city

ਦਿੱਲੀ ਏਅਰਪੋਰਟ ਤੱਕ ਜਾਣਗੀਆਂ ਪੰਜਾਬ ਦੀਆਂ ਸਰਕਾਰੀ ਬੱਸਾਂ, ਸਾਰੇ ਡਿਪੂਆਂ ਦੀ ਵੋਲਵੋਜ਼ ਤਿਆਰ ਕਰਨ ਦੇ ਹੁਕਮ

author img

By

Published : May 25, 2022, 9:20 PM IST

Updated : May 25, 2022, 9:58 PM IST

ਦਿੱਲੀ ਏਅਰਪੋਰਟ ਤੱਕ ਜਾਣਗੀਆਂ ਪੰਜਾਬ ਦੀਆਂ ਸਰਕਾਰੀ ਬੱਸਾਂ
ਦਿੱਲੀ ਏਅਰਪੋਰਟ ਤੱਕ ਜਾਣਗੀਆਂ ਪੰਜਾਬ ਦੀਆਂ ਸਰਕਾਰੀ ਬੱਸਾਂ

ਪੰਜਾਬ ਤੋਂ ਦਿੱਲੀ ਏਅਰਪੋਰਟ ਜਾਣ ਵਾਲੇ ਯਾਤਰੀਆਂ ਲਈ ਖੁਸ਼ਖਬਰੀ ਹੈ। ਜਲਦੀ ਹੀ ਪੰਜਾਬ ਤੋਂ ਏਅਰਪੋਰਟ ਤੱਕ ਸਰਕਾਰੀ ਬੱਸਾਂ ਚੱਲਣੀਆਂ ਸ਼ੁਰੂ ਹੋ ਜਾਣਗੀਆਂ।

ਚੰਡੀਗੜ੍ਹ: ਪੰਜਾਬ ਤੋਂ ਦਿੱਲੀ ਏਅਰਪੋਰਟ ਜਾਣ ਵਾਲੇ ਯਾਤਰੀਆਂ ਲਈ ਖੁਸ਼ਖਬਰੀ ਹੈ। ਜਲਦੀ ਹੀ ਪੰਜਾਬ ਤੋਂ ਏਅਰਪੋਰਟ ਤੱਕ ਸਰਕਾਰੀ ਬੱਸਾਂ ਚੱਲਣੀਆਂ ਸ਼ੁਰੂ ਹੋ ਜਾਣਗੀਆਂ। ਇਸ ਦੇ ਲਈ ਸਾਰੇ ਡਿਪੂਆਂ ਨੂੰ ਆਪਣੇ ਵਾਲਵ ਬੱਸਾਂ ਤਿਆਰ ਕਰਨ ਲਈ ਕਿਹਾ ਗਿਆ ਹੈ। ਡਿੱਪੂ ਪ੍ਰਬੰਧਕਾਂ ਨੂੰ ਵੋਲਵੋ ਦੀ ਜਾਂਚ ਕਰਨ ਲਈ ਕਿਹਾ ਗਿਆ ਹੈ।

ਇਹ ਵੀ ਪੜ੍ਹੋ: ਸਾਊਦੀ 'ਚ ਗਏ ਨੌਜਵਾਨਾਂ ਨੇ ਵੀਡੀਓ ਵਾਇਰਲ ਕਰ ਟਰੈਵਲ ਏਜੰਟ 'ਤੇ ਲਗਾਏ ਦੋਸ਼

ਉਸ ਨੂੰ ਤਕਨੀਕੀ ਤੌਰ 'ਤੇ ਫਿੱਟ ਹੋਣਾ ਚਾਹੀਦਾ ਹੈ। ਇਸ ਤੋਂ ਇਲਾਵਾ ਬੱਸਾਂ ਵੀ ਵਧੀਆ ਲੱਗਣੀਆਂ ਚਾਹੀਦੀਆਂ ਹਨ। ਦਿੱਲੀ ਏਅਰਪੋਰਟ ਨੂੰ ਜਾਣ ਵਾਲੀਆਂ ਸਰਕਾਰੀ ਬੱਸਾਂ 'ਤੇ ਲੰਬੇ ਸਮੇਂ ਤੋਂ ਪਾਬੰਦੀ ਲੱਗੀ ਹੋਈ ਹੈ।

ਹਾਲਾਂਕਿ ਹੁਣ ਦਿੱਲੀ ਅਤੇ ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਅਧਿਕਾਰੀਆਂ ਦੀ ਬੈਠਕ 'ਚ ਇਸ 'ਤੇ ਸਹਿਮਤੀ ਬਣ ਗਈ ਹੈ।

ਇਹ ਵੀ ਪੜ੍ਹੋ: ਸਰਹੱਦੀ ਖੇਤਰ ਅਤੇ ਸੁਰੱਖਿਆ ਏਜੰਸੀਆਂ ਦੇ ਦਫ਼ਤਰ ਬਾਹਰ ਡਰੋਨ 'ਤੇ ਪਾਬੰਦੀ

ਦੱਸ ਦੇਈਏ ਕਿ ਟਰਾਂਸਪੋਰਟ ਵਿਭਾਗ ਨੂੰ ਬੱਸਾਂ ਦਾ ਸਮਾਂ ਸਾਰਣੀ ਵੀ ਤਿਆਰ ਕਰਨ ਲਈ ਕਿਹਾ ਹੈ। ਇਸ ਵਿੱਚ ਸਪੱਸ਼ਟ ਤੌਰ 'ਤੇ ਕਿਹਾ ਗਿਆ ਹੈ ਕਿ ਜਦੋਂ ਫਲਾਈਟ ਆਵੇ ਤਾਂ ਬੱਸਾਂ ਉਸੇ ਸਮੇਂ ਹੀ ਆਉਣ-ਜਾਣੀਆਂ ਚਾਹੀਦੀਆਂ ਹਨ ਤਾਂ ਜੋ ਬੱਸਾਂ ਬੇਲੋੜੀ ਨਾ ਖੜ੍ਹੀਆਂ ਹੋਣ ਜਾਂ ਖਾਲੀ ਨਾ ਆਉਣ।

ਇਸੇ ਤਰ੍ਹਾਂ ਟਰਾਂਸਪੋਰਟ ਵਿਭਾਗ ਦਾ ਕਹਿਣਾ ਹੈ ਕਿ ਇਨ੍ਹਾਂ ਬੱਸਾਂ ਦਾ ਕਿਰਾਇਆ ਸਟੇਜ ਕੈਰੇਜ਼ ਦੇ ਹਿਸਾਬ ਨਾਲ ਹੋਵੇਗਾ। ਇਸ ਵੇਲੇ ਬਾਦਲ ਪਰਿਵਾਰ ਦੀਆਂ ਇੰਡੋ-ਕੈਨੇਡੀਅਨ ਟਰਾਂਸਪੋਰਟ ਦੀਆਂ ਬੱਸਾਂ ਦਿੱਲੀ ਹਵਾਈ ਅੱਡੇ ਤੱਕ ਚੱਲਦੀਆਂ ਹਨ। ਜਿਸ ਦਾ ਕਿਰਾਇਆ ਕਈ ਗੁਣਾ ਵੱਧ ਹੈ। ਸਰਕਾਰੀ ਵੋਲਵੋ ਚੱਲਣ ਨਾਲ ਮੁਸਾਫਰਾਂ ਦੀ ਲੁੱਟ ਵੀ ਰੁਕੇਗੀ।

ਇਹ ਵੀ ਪੜ੍ਹੋ: ਕੇਦਾਰਨਾਥ ਯਾਤਰਾ ਸ਼ਰਧਾਲੂਆਂ ਦੀ ਭੀੜ ਨਾਲ ਰਸਤਾ ਹੋਇਆ ਜਾਮ

Last Updated :May 25, 2022, 9:58 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.