ETV Bharat / city

ਪੰਜਾਬ ਸਰਕਾਰ ਨੇ ਠੇਕਾ ਮੁਲਾਜ਼ਮ ਕਰਤੇ ਖੁਸ਼, ਜਾਣੋ ਕੀ ਦਿੱਤਾ ਵੱਡਾ ਤੋਹਫ਼ਾ ?

author img

By

Published : Apr 6, 2022, 7:10 PM IST

ਪੰਜਾਬ ਸਰਕਾਰ ਨੇ ਇੱਕ ਨੋਟੀਫਿਕੇਸ਼ਨ ਜਾਰੀ ਕਰਦਿਆ ਕਿਹਾ ਹੈ ਕਿ ਪੰਜਾਬ ਸਰਕਾਰ ਨੇ ਠੇਕਾ ਮੁਲਾਜ਼ਮਾਂ ਦੀਆਂ 1 ਸਾਲ ਤੱਕ ਸੇਵਾਵਾਂ ਵਧਾਈਆਂ ਜਾਂਦੀਆਂ ਹਨ। ਇਸ ਤੋਂ ਇਲਾਵਾਂ ਪੰਜਾਬ ਸਰਕਾਰ ਨੇ ਕਿਹਾ ਹੈ ਕਿ ਜਿੱਥੇ ਕਿਸੇ ਵੀ ਵਿਭਾਗ ਵਿੱਚ ਜਰੂਰਤ ਹੋਵੇ ਉਥੇ ਸੇਵਾਵਾਂ ਵਧਾਈਆਂ ਜਾਣ।

ਪੰਜਾਬ ਸਰਕਾਰ ਨੇ ਠੇਕਾ ਮੁਲਾਜ਼ਮ ਕਰਤੇ ਖੁਸ਼
ਪੰਜਾਬ ਸਰਕਾਰ ਨੇ ਠੇਕਾ ਮੁਲਾਜ਼ਮ ਕਰਤੇ ਖੁਸ਼

ਚੰਡੀਗੜ੍ਹ: ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਸੀਐਮ ਭਗਵੰਤ ਮਾਨ ਵੱਲੋਂ ਲਗਾਤਾਰ ਜਿੱਥੇ ਆਮ ਲੋਕਾਂ ਦੇ ਮੁੱਦਿਆਂ ਨੂੰ ਹੱਲ ਕਰਨ ਦੀ ਪਹਿਲਕਦਮੀ ਕੀਤੀ ਜਾ ਰਹੀ ਹੈ, ਉਥੇ ਪੰਜਾਬ ਸਰਕਾਰ ਵੱਲੋਂ ਠੇਕੇ ਦੇ ਅਧਾਰਿਤ ਮੁਲਾਜ਼ਮਾਂ ਲਈ ਨਵਾਂ ਫੈਸਲਾ ਲੈ ਕੇ ਆਈ ਹੈ।

ਦੱਸ ਦਈਏ ਕਿ ਪੰਜਾਬ ਸਰਕਾਰ ਨੇ ਇੱਕ ਨੋਟੀਫਿਕੇਸ਼ਨ ਜਾਰੀ ਕਰਦਿਆ ਕਿਹਾ ਹੈ ਕਿ ਪੰਜਾਬ ਸਰਕਾਰ ਨੇ ਠੇਕਾ ਮੁਲਾਜ਼ਮਾਂ ਦੀਆਂ 1 ਸਾਲ ਤੱਕ ਸੇਵਾਵਾਂ ਵਧਾਈਆਂ ਜਾਂਦੀਆਂ ਹਨ। ਇਸ ਤੋਂ ਇਲਾਵਾਂ ਪੰਜਾਬ ਸਰਕਾਰ ਨੇ ਕਿਹਾ ਹੈ ਕਿ ਜਿੱਥੇ ਕਿਸੇ ਵੀ ਵਿਭਾਗ ਵਿੱਚ ਜਰੂਰਤ ਹੋਵੇ ਉਥੇ ਸੇਵਾਵਾਂ ਵਧਾਈਆਂ ਜਾਣ। ਇਸ ਤੋਂ ਇਲਾਵਾਂ ਪੰਜਾਬ ਸਰਕਾਰ ਨੇ ਕਿਹਾ ਹੈ ਕਿ ਪ੍ਰਵਾਨਿਤ ਅਸਾਮੀਆਂ ਤੋਂ ਜ਼ਿਆਦਾ ਬੰਦੇ ਨਾ ਰੱਖੇ ਜਾਣ।

ਪੰਜਾਬ ਸਰਕਾਰ ਨੇ ਠੇਕਾ ਮੁਲਾਜ਼ਮ ਕਰਤੇ ਖੁਸ਼
ਪੰਜਾਬ ਸਰਕਾਰ ਨੇ ਠੇਕਾ ਮੁਲਾਜ਼ਮ ਕਰਤੇ ਖੁਸ਼

35 ਹਜ਼ਾਰ ਕੱਚੇ ਮੁਲਾਜ਼ਮ ਪੱਕੇ ਕਰਨ ਦਾ ਐਲਾਨ

ਦੱਸ ਦਈਏ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਇਤਿਹਾਸਕ (bhagwant mann announces) ਫੈਸਲਾ ਲਿਆ ਸੀ। ਸਰਕਾਰ ਨੇ 35 ਹਜ਼ਾਰ ਕੱਚੇ ਮੁਲਾਜ਼ਮ ਪੱਕੇ (35000 permanent employees) ਕਰਨ ਦਾ ਐਲਾਨ ਕਰ ਦਿੱਤਾ ਹੈ। ਮਾਨ ਨੇ ਕਿਹਾ ਸੀ ਕਿ ਅਸੀਂ ਵਾਅਦਾ ਕੀਤਾ ਸੀ ਤੇ ਹੁਣ ਇਸ ਨੂੰ ਨਿਭਾ ਰਹੇ ਹਾਂ। ਉਨ੍ਹਾਂ ਕਿਹਾ ਕਿ ਠੇਕੇ ਉਤੇ ਕੰਮ ਕਰਦੇ ਇਨ੍ਹਾਂ ਮੁਲਾਜ਼ਮਾਂ ਦੇ ਸਿਰ ਉਤੇ ਹਮੇਸ਼ਾਂ ਨੌਕਰੀ ਤੋਂ ਕੱਢੇ ਜਾਣ ਦੀ ਤਲਵਾਰ ਲਟਕਦੀ ਰਹਿੰਦੀ ਸੀ। ਇਸ ਲਈ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਅਜਿਹੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇਗਾ।

ਪੰਜਾਬ ਸਰਕਾਰ ਨੇ ਠੇਕਾ ਮੁਲਾਜ਼ਮ ਕਰਤੇ ਖੁਸ਼
ਪੰਜਾਬ ਸਰਕਾਰ ਨੇ ਠੇਕਾ ਮੁਲਾਜ਼ਮ ਕਰਤੇ ਖੁਸ਼

ਉਨ੍ਹਾਂ ਕਿਹਾ ਕਿ ਇਸ ਸਬੰਧੀ ਦਿਸ਼ਾ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ। ਦੱਸ ਦਈਏ ਕਿ ਪਿਛਲ਼ੀ ਕਾਂਗਰਸ ਸਰਕਾਰ ਵੇਲੇ ਮੌਜੂਦਾ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਇਨ੍ਹਾਂ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਭਰੋਸਾ ਦਿੱਤਾ ਸੀ। ਚੰਨੀ ਨੇ ਇਸ ਸਬੰਧੀ ਆਪਣੀ ਵਾਹ-ਵਾਹ ਦੇ ਬੋਰਡ ਵੀ ਲਵਾ ਦਿੱਤੇ ਪਰ ਬਾਅਦ ਵਿਚ ਪਤਾ ਲੱਗਾ ਕਿ ਇਹ ਕਾਰਵਾਈ ਸਿਰੇ ਚੜ੍ਹੀ ਹੀ ਨਹੀਂ ਸੀ। ਇਸ ਸਬੰਧੀ ਫਾਇਲ ਰਾਜਪਾਲ ਕੋਲ ਅੜੀ ਰਹੀ।

ਇਹ ਵੀ ਪੜੋ:- ਪੰਜਾਬ ’ਚ ਕਿਵੇਂ ਚੱਲਦਾ ਹੈ ਗੈਂਗਸਟਰਾਂ ਦਾ ਸਿੱਕਾ, ਸਰਕਾਰ ਲਈ ਵੱਡੀ ਚੁਣੌਤੀ !

ETV Bharat Logo

Copyright © 2024 Ushodaya Enterprises Pvt. Ltd., All Rights Reserved.