ETV Bharat / city

ਪੰਜਾਬ ਸਰਕਾਰ ਨੇ ਆਸ਼ੀਰਵਾਦ ਸਕੀਮ ਤਹਿਤ 71 ਕਰੋੜ ਜਾਰੀ ਕੀਤੇ

author img

By

Published : Aug 3, 2019, 11:28 AM IST

ਮੁੱਖ ਮੰਤਰੀ ਦੇ ਦਿਸ਼ਾ ਨਿਰਦੇਸ਼ਾਂ 'ਤੇ ਵਿੱਤ ਵਿਭਾਗ ਵੱਲੋਂ ਆਸ਼ੀਰਵਾਦ ਸਕੀਮ ਹੇਠ ਤਕਰੀਬਨ 34 ਹਜ਼ਾਰ ਐਸ.ਸੀ., ਬੀ.ਸੀ. ਅਤੇ ਈ.ਡਬਲਿਊ. ਐਸ. ਲਾਭਪਾਤਰੀਆਂ ਨੂੰ ਭੁਗਤਾਨ ਲਈ 71 ਕਰੋੜ ਰੁਪਏ ਜਾਰੀ।

ਆਸ਼ੀਰਵਾਦ ਸਕੀਮ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ 'ਤੇ ਵਿੱਤ ਵਿਭਾਗ ਨੇ ਆਸ਼ੀਰਵਾਦ ਸਕੀਮ ਹੇਠ ਲੰਬਿਤ ਪਏ ਭੁਗਤਾਨ ਦੇ ਵਾਸਤੇ 70.72 ਕਰੋੜ ਰੁਪਏ ਜਾਰੀ ਕਰ ਦਿੱਤੇ ਹਨ।
ਇਸ ਦਾ ਪ੍ਰਗਟਾਵਾ ਕਰਦੇ ਹੋਏ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਜਨਵਰੀ, 2019 ਤੋਂ ਮਈ 2019 ਤੱਕ ਆਸ਼ੀਰਵਾਦ ਸਕੀਮ ਦੇ ਹੇਠ 33677 ਲਾਭਪਾਤਰੀਆਂ ਦਾ ਭੁਗਤਾਨ ਲੰਬਿਤ ਪਿਆ ਹੋਇਆ ਸੀ। ਇਨ੍ਹਾਂ ਕੁਲ ਲਾਭਪਾਤਰੀਆਂ ਵਿੱਚੋਂ ਐਸ.ਸੀ. ਸ਼੍ਰੇਣੀ ਦੇ 24167, ਬੀ.ਸੀ. ਦੇ 9510 ਅਤੇ ਬਾਕੀ ਆਰਥਿਕ ਤੌਰ 'ਤੇ ਪਿਛੜੇ ਵਰਗਾਂ ਦੇ ਹਨ। ਇਹ ਰਕਮ ਜਾਰੀ ਹੋਣ ਨਾਲ ਇਨ੍ਹਾਂ ਵਰਗਾਂ ਨੂੰ ਹੁਣ ਭੁਗਤਾਨ ਹੋ ਜਾਵੇਗਾ।

  • On Chief Minister @capt_amarinder Singh's directives, Finance Department releases ₹71 Cr for payment to nearly 34,000 SC, BC and EWS beneificiaries under Ashirwad Scheme.

    — Government of Punjab (@PunjabGovtIndia) August 2, 2019 " class="align-text-top noRightClick twitterSection" data=" ">
ਸਮਾਜ ਦੇ ਗ਼ਰੀਬ ਵਰਗਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਜਿਹੀਆਂ ਸਮਾਜਿਕ ਸੁਰੱਖਿਆ ਸਕੀਮਾਂ ਨੂੰ ਲਾਗੂ ਕਰਨ 'ਚ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਮੁੱਖ ਮੰਤਰੀ ਨੇ ਵਿਭਾਗ ਨੂੰ ਸਮਾਜਿਕ ਸੁਰੱਖਿਆ ਭੁਗਤਾਨ ਪਹਿਲ ਦੇ ਆਧਾਰ 'ਤੇ ਨਿਰਧਾਰਤ ਸਮੇਂ ਵਿੱਚ ਕਰਨ ਦੇ ਨਿਰਦੇਸ਼ ਦਿੱਤੇ। ਗੌਰਤਲਬ ਹੈ ਕਿ ਕੈਪਟਨ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਤੁਰੰਤ ਬਾਅਦ ਆਪਣੇ ਵਾਅਦੇ ਪੂਰੇ ਕਰਨ ਵੱਲ ਕਦਮ ਵਧਾਏ ਅਤੇ ਪਿਛਲੀ ਸਰਕਾਰ ਦੀ 15000 ਦੀ ਸ਼ਗਨ ਸਕੀਮ ਨੂੰ ਵਧਾ ਕੇ 21000 ਰੁਪਏ ਕਰ ਦਿੱਤਾ। ਇਹ ਰਾਸ਼ੀ ਐਸ.ਸੀ., ਬੀ.ਸੀ. ਅਤੇ ਈ.ਡਬਲਿਊ.ਐਸ. ਸ਼੍ਰੇਣੀਆਂ ਨਾਲ ਸਬੰਧਤ ਲੜਕੀਆਂ ਦੀ ਸ਼ਾਦੀ ਸਮੇਂ ਦਿੱਤੀ ਜਾਂਦੀ ਹੈ।
Intro:Body:

 


Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.