ETV Bharat / city

ਖੁੱਲ੍ਹੇ ਬੋਰਵੈੱਲਾਂ ਨੂੰ ਲੈ ਕੇ ਪੰਜਾਬ ਸਰਕਾਰ ਨੇ ਜਾਰੀ ਕੀਤੇ ਨਵੇਂ ਦਿਸ਼ਾ ਨਿਰਦੇਸ਼

author img

By

Published : May 25, 2022, 4:22 PM IST

Updated : May 25, 2022, 5:21 PM IST

ਖੁੱਲ੍ਹੇ ਬੋਰਵੈੱਲਾਂ ਨੂੰ ਲੈ ਕੇ ਪੰਜਾਬ ਸਰਕਾਰ ਨੇ ਜਾਰੀ ਕੀਤੇ ਨਵੇਂ ਦਿਸ਼ਾ ਨਿਰਦੇਸ਼
ਖੁੱਲ੍ਹੇ ਬੋਰਵੈੱਲਾਂ ਨੂੰ ਲੈ ਕੇ ਪੰਜਾਬ ਸਰਕਾਰ ਨੇ ਜਾਰੀ ਕੀਤੇ ਨਵੇਂ ਦਿਸ਼ਾ ਨਿਰਦੇਸ਼

ਖੁੱਲ੍ਹੇ ਬੋਰਵੈੱਲਾਂ ਨੂੰ ਲੈ ਕੇ ਪੰਜਾਬ ਸਰਕਾਰ ਨੇ ਜਾਰੀ ਕੀਤੇ ਨਵੇਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ ਜਿਸ ਵਿੱਚ ਕਿਹਾ ਹੈ ਕਿ ਖੁੱਲ੍ਹੇ ਬੋਰਵੈੱਲਾਂ ਨੂੰ ਨਾ ਬੰਦ ਕਰਨ ਵਾਲਿਆ ਖ਼ਿਲਾਫ਼ ਸਖ਼ਤ ਕਾਰਵਾਈ ਹੋਵੇਗੀ।

ਚੰਡੀਗੜ੍ਹ: ਖੁੱਲ੍ਹੇ ਬੋਰਵੈੱਲਾਂ ਨੂੰ ਲੈ ਕੇ ਪੰਜਾਬ ਸਰਕਾਰ ਨੇ ਨਵੇਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ, ਪੰਜਾਬ ਸਰਕਾਰ ਨੇ ਸਖ਼ਤ ਹਦਾਇਤਾਂ ਜਾਰੀ ਕਰਦਿਆ ਕਿਹਾ ਹੈ ਕਿ ਖੁੱਲ੍ਹੇ ਬੋਰਵੈੱਲਾਂ ਨੂੰ ਨਾ ਬੰਦ ਕਰਨ ਵਾਲਿਆ ਖ਼ਿਲਾਫ਼ ਸਖ਼ਤ ਕਾਰਵਾਈ ਹੋਵੇਗੀ। ਇਸ ਤੋਂ ਇਲਾਵਾ ਮਾਨ ਸਰਕਾਰ ਨੇ ਕਿਹਾ ਹੈ ਕਿ ਇਸ ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆ ਨੂੰ ਬਖਸ਼ਿਆ ਨਹੀਂ ਜਾਵੇਗਾ।

ਰਿਤਿਕ ਦੀ ਹੋਈ ਸੀ ਮੌਤ:- ਪੰਜਾਬ ਵਿੱਚ ਹੁਸ਼ਿਆਰਪੁਰ ਜ਼ਿਲ੍ਹੇ ਦੇ ਗੜ੍ਹਦੀਵਾਲਾ ਖੇਤਰ ਦੇ ਪਿੰਡ ਬੈਰਾਮਪੁਰ ਵਿੱਚ 300 ਫੁੱਟ ਡੂੰਘੇ ਬੋਰਵੈੱਲ ਵਿੱਚ ਡਿੱਗਣ ਕਾਰਨ ਰਿਤਿਕ ਨਾਮ ਦੇ ਬੱਚੇ ਦੀ ਮੌਤ ਹੋ ਗਈ ਸੀ। ਸਾਢੇ ਤਿੰਨ ਘੰਟੇ ਦੀ ਜੱਦੋ ਜਹਿਦ ਤੋਂ ਬਾਅਦ ਇਸ ਬੱਚੇ ਨੂੰ ਬਾਹਰ ਕੱਢਿਆ ਸੀ, ਜਿਵੇਂ ਹੀ ਬੱਚੇ ਨੂੰ ਬਾਹਰ ਕੱਢਿਆ ਗਿਆ, ਉਸ ਨੂੰ ਸਿੱਧਾ ਹਸਪਤਾਲ ਲਿਜਾਇਆ ਗਿਆ ਸੀ, ਜਿੱਥੇ ਕਿ ਉਸ ਦੀ ਮੌਤ ਹੋ ਗਈ ਸੀ।

ਫਤਿਹਵੀਰ ਦੀ ਹੋਈ ਸੀ ਮੌਤ:- ਦੱਸ ਦਈਏ ਕਿ ਸੁਨਾਮ ਦੇ ਪਿੰਡ ਭਗਵਾਨਪੁਰਾ ਵਿਖੇ ਬੋਰਵੈੱਲ ਵਿੱਚ 6 ਜੂਨ 2019 ਦੀ ਸ਼ਾਮ ਨੂੰ ਫ਼ਤਿਹਵੀਰ ਖੇਡਦੇ ਹੋਇਆ 200 ਫੁੱਟ ਡੂੰਘੇ ਬੋਰਵੇਲ ਵਿੱਚ ਡਿੱਗ ਗਿਆ ਸੀ। 5 ਦਿਨਾਂ ਦੀ ਭਾਰੀ ਮਸ਼ੱਕਤ ਮਗਰੋਂ ਫ਼ਤਿਹਵੀਰ ਨੂੰ ਬੋਰਵੈੱਲ ਵਿੱਚੋਂ ਮ੍ਰਿਤ ਬਾਹਰ ਕੱਢਿਆ ਗਿਆ ਸੀ, ਜਿਸ ਕਾਰਨ ਉਸਦੀ ਮੌਤ ਹੋਈ ਸੀ ਤੇ ਲੋਕਾਂ ਨੇ ਪ੍ਰਸ਼ਾਸਨ 'ਤੇ ਲਾਪਰਵਾਹੀ ਦੇ ਆਰੋਪ ਲਗਾਏ ਸਨ।

ਕੈਪਟਨ ਸਰਕਾਰ ਨੇ ਚੁੱਕੇ ਸਨ ਸਖ਼ਤ ਕਦਮ:- ਫ਼ਤਿਹਵੀਰ ਦੇ ਮਾਮਲੇ ਤੋਂ ਬਾਅਦ ਕੈਪਟਨ ਸਰਕਾਰ ਐਕਸ਼ਨ 'ਚ ਆ ਗਈ ਸੀ। ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਵੱਲੋਂ ਜਾਰੀ ਆਦੇਸ਼ ਤੋਂ ਬਾਅਦ ਪੰਜਾਬ 'ਚ 45 ਬੋਰਵੈੱਲ ਸੀਲ ਕਰ ਦਿੱਤੇ ਗਏ ਸਨ। ਸੂਬੇ ਦੇ ਡੀਸੀ ਵੱਲੋਂ ਦਿੱਤੀ ਗਈ ਰਿਪੋਰਟ ਮੁਤਾਬਿਕ ਫ਼ਤਿਹਗੜ੍ਹ ਸਾਹਿਬ, ਬੱਸੀ ਪਠਾਣਾਂ, ਮਾਨਸਾ, ਕਪੂਰਥਲਾ, ਪਟਿਆਲਾ ਤੇ ਗੁਰਦਾਸਪੁਰ ਵਿੱਚ ਖੁੱਲ੍ਹੇ ਬੋਰਵੈੱਲ ਬੰਦ ਕਰਵਾਏ ਸਨ।

ਸੋ ਅੱਗੇ ਦੇਖਣਾ ਹੋਵੇਗਾ ਕਿ ਮਾਨ ਸਰਕਾਰ ਵੱਲੋ ਜਾਰੀ ਹਦਾਇਤਾਂ 'ਤੇ ਪੰਜਾਬ ਦੇ ਕਿਸਾਨ ਕਿੰਨਾ ਕੁ ਅਮਲ ਕਰਦੇ ਹਨ ਜਾਂ ਫਿਰ ਕੈਪਟਨ ਸਰਕਾਰ ਵਾਂਗ ਹੀ ਹਦਾਇਤਾਂ ਨੂੰ ਅਣਗੌਲਿਆ ਕਰ ਦਿੱਤਾ ਜਾਵੇਗਾ।

ਇਹ ਵੀ ਪੜੋ:- ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਦੇ ਲਈ ਮਾਨ ਸਰਕਾਰ ਦਾ ਵੱਡਾ ਕਦਮ

Last Updated :May 25, 2022, 5:21 PM IST

TAGGED:

ETV Bharat Logo

Copyright © 2024 Ushodaya Enterprises Pvt. Ltd., All Rights Reserved.