ETV Bharat / city

ਪੰਜਾਬ ਗਵਰਨਰ ਨੇ ਮੁੱਖ ਮੰਤਰੀ ਚੰਨੀ ਦੇ ਇਲਜ਼ਾਮਾਂ ਨੂੰ ਦੱਸਿਆ ਗਲਤ

author img

By

Published : Jan 2, 2022, 7:46 PM IST

ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ (Governor Banwari Lal Purohit) ਨੇ ਇੱਕ ਪ੍ਰੈਸ ਬਿਆਨ ਰਾਹੀਂ ਕਿਹਾ ਕਿ 1 ਜਨਵਰੀ ਨੂੰ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਮੀਡੀਆ ਨਾਲ ਸਾਂਝੀ ਕੀਤੀ ਜਾਣਕਾਰੀ "ਅਸਲ ਰੂਪ ਵਿੱਚ ਗਲਤ" ਹੈ।

ਪੰਜਾਬ ਗਵਰਨਰ ਨੇ ਮੁੱਖ ਮੰਤਰੀ ਚੰਨੀ ਦੇ ਇਲਜ਼ਾਮਾਂ ਨੂੰ ਦੱਸਿਆ ਗਲਤ
ਪੰਜਾਬ ਗਵਰਨਰ ਨੇ ਮੁੱਖ ਮੰਤਰੀ ਚੰਨੀ ਦੇ ਇਲਜ਼ਾਮਾਂ ਨੂੰ ਦੱਸਿਆ ਗਲਤ

ਚੰਡੀਗੜ੍ਹ : ਪੰਜਾਬ ਵਿੱਚ ਠੇਕੇ ’ਤੇ ਰੱਖੇ ਮੁਲਾਜ਼ਮਾਂ ਦੀਆਂ ਸੇਵਾਵਾਂ (Services of Contract Employees) ਨੂੰ ਰੈਗੂਲਰ ਕਰਨ ਸਬੰਧੀ ਫਾਈਲ ਦੀ ਸਥਿਤੀ ਸਪੱਸ਼ਟ ਕਰਦਿਆਂ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ (Governor Banwari Lal Purohit) ਨੇ ਇੱਕ ਪ੍ਰੈਸ ਬਿਆਨ ਰਾਹੀਂ ਕਿਹਾ ਕਿ 1 ਜਨਵਰੀ ਨੂੰ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਮੀਡੀਆ ਨਾਲ ਸਾਂਝੀ ਕੀਤੀ ਜਾਣਕਾਰੀ "ਅਸਲ ਰੂਪ ਵਿੱਚ ਗਲਤ" ਹੈ।

ਉਨ੍ਹਾਂ ਕਿਹਾ ਕਿ ਠੇਕੇ ’ਤੇ ਰੱਖੇ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਸਬੰਧੀ ਫਾਈਲ (File regularizing employee services) ਛੇ ਸਵਾਲਾਂ ਸਮੇਤ ਪੰਜਾਬ ਦੇ ਮੁੱਖ ਮੰਤਰੀ ਦਫ਼ਤਰ ਨੂੰ ਵਾਪਸ ਭੇਜ ਦਿੱਤੀ ਗਈ ਸੀ, ਜਿਨ੍ਹਾਂ ਦਾ ਸੂਬਾ ਸਰਕਾਰ ਵੱਲੋਂ ਅਜੇ ਤੱਕ ਕੋਈ ਜਵਾਬ ਨਹੀਂ ਦਿੱਤਾ ਗਿਆ। ਉਕਤ ਫਾਈਲ 'ਤੇ ਉਠਾਏ ਗਏ ਸਵਾਲਾਂ ਦੀ ਕਾਪੀ ਸਬੰਧਤਾਂ ਲੋਕਾਂ ਦੀ ਜਾਣਕਾਰੀ ਲਈ ਨਾਲ ਨੱਥੀ ਕੀਤੀ ਗਈ ਹੈ। ਇਹ ਫਾਈਲ 31 ਦਸੰਬਰ 2021 ਨੂੰ ਮੁੱਖ ਮੰਤਰੀ ਦਫ਼ਤਰ ਨੂੰ ਪ੍ਰਾਪਤ ਹੋਈ ਸੀ ਅਤੇ ਉਠਾਏ ਗਏ ਸਵਾਲਾਂ ਦੇ ਜਵਾਬ ਦਿੱਤੇ ਜਾਣੇ ਬਾਕੀ ਹਨ।

ਪੰਜਾਬ ਰਾਜਪਾਲ ਵਲੋਂ ਚੁੱਕੇ ਗਏ ਸਵਾਲ
ਪੰਜਾਬ ਰਾਜਪਾਲ ਵਲੋਂ ਚੁੱਕੇ ਗਏ ਸਵਾਲ

ਰਾਜਪਾਲ ਬਨਵਾਰੀ ਲਾਲ ਪੁਰੋਹਿਤ (Governor Banwari Lal Purohit) ਨੇ ਕਿਹਾ ਕਿ ਮੈਂ ਮੁੱਖ ਮੰਤਰੀ ਚਰਨਜੀਤ ਚੰਨੀ ਨੂੰ ਫਾਈਲ 'ਤੇ ਚੁੱਕੇ ਗਏ ਸਵਾਲਾਂ ਦੇ ਜਵਾਬ ਦੇਣ ਦੀ ਸਲਾਹ ਦਿੰਦਾ ਹਾਂ। ਉਨ੍ਹਾਂ ਨੇ ਅੱਗੇ ਕਿਹਾ ਕਿ ਜਵਾਬ ਮਿਲਣ ਤੋਂ ਬਾਅਦ ਰਾਜਪਾਲ ਸਕੱਤਰੇਤ ਵਿਖੇ ਬਿੱਲ ਦੀ ਮੁੜ ਜਾਂਚ ਕੀਤੀ ਜਾਵੇਗੀ

ਇਹ ਵੀ ਪੜ੍ਹੋ : Sulli ਤੋਂ ਬਾਅਦ Bulli Bai, ਮੁਸਲਿਮ ਔਰਤਾਂ ਖਿਲਾਫ਼ ਕੀਤੀ ਅਸ਼ਲੀਲ ਟਿੱਪਣੀ

ਉਨ੍ਹਾਂ ਦੱਸਿਆ ਕਿ 11 ਨਵੰਬਰ 2021 ਨੂੰ ਪੰਜਾਬ ਵਿਧਾਨ ਸਭਾ ਵਿੱਚ ਠੇਕੇ 'ਤੇ ਰੱਖੇ ਕਰਮਚਾਰੀਆਂ ਦੀਆਂ ਸੇਵਾਵਾਂ ਨੂੰ ਨਿਯਮਤ ਕਰਨ ਦਾ ਬਿੱਲ ਪਾਸ ਕੀਤਾ ਗਿਆ ਸੀ। ਲਗਭਗ ਵੀਹ ਦਿਨਾਂ ਦੇ ਵਕਫ਼ੇ ਤੋਂ ਬਾਅਦ ਉਕਤ ਫਾਈਲ 1 ਦਸੰਬਰ 2021 ਨੂੰ ਪੰਜਾਬ ਰਾਜ ਭਵਨ ਨੂੰ ਭੇਜੀ ਗਈ ਸੀ।

ਦਸੰਬਰ ਮਹੀਨੇ ਦੌਰਾਨ ਰਾਜਪਾਲ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਦੌਰੇ 'ਤੇ ਸਨ। ਰਾਜਪਾਲ ਨੇ 21 ਦਸੰਬਰ ਨੂੰ ਆਪਣਾ ਦੌਰਾ ਸਮਾਪਤ ਕੀਤਾ ਅਤੇ ਇਸ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਨੇ 23 ਦਸੰਬਰ ਨੂੰ ਪੰਜਾਬ ਰਾਜ ਭਵਨ ਵਿਖੇ ਉਨ੍ਹਾਂ ਨਾਲ ਮੁਲਾਕਾਤ ਕੀਤੀ। ਫਾਈਲ ਦਾ ਸਹੀ ਢੰਗ ਨਾਲ ਅਧਿਐਨ ਕੀਤਾ ਗਿਆ ਅਤੇ 31 ਦਸੰਬਰ 2021 ਨੂੰ ਨਿਰੀਖਣਾਂ/ਸਵਾਲਾਂ ਨਾਲ ਮੁੱਖ ਮੰਤਰੀ ਦਫ਼ਤਰ (CM's Office) ਨੂੰ ਵਾਪਸ ਫਾਈਲ ਕਰ ਦਿੱਤੀ ਗਈ ਸੀ।

ਇਹ ਵੀ ਪੜ੍ਹੋ : ਵਿਧਾਨ ਸਭਾ ਚੋਣਾਂ ਦੇ ਐਲਾਨ ਦੇ ਨਾਲ ਹੀ ਰੈਲੀਆਂ ਕਰਨ 'ਤੇ ਲੱਗੇ ਪਾਬੰਦੀ: ਐਸਵਾਈ ਕੁਰੈਸ਼ੀ

ETV Bharat Logo

Copyright © 2024 Ushodaya Enterprises Pvt. Ltd., All Rights Reserved.