ETV Bharat / city

PM. ਮੋਦੀ ਦੀ ਰੱਦ ਹੋਈ ਰੈਲੀ ਨੂੰ ਲੈਕੇ ਸੁਖਦੇਵ ਸਿੰਘ ਢੀਡਸਾ ਦਾ ਚੰਨੀ ਸਰਕਾਰ ‘ਤੇ ਤੰਜ

author img

By

Published : Jan 5, 2022, 9:11 PM IST

PM. ਮੋਦੀ ਦੀ ਰੱਦ ਹੋਈ ਰੈਲੀ ਨੂੰ ਲੈਕੇ ਸੁਖਦੇਵ ਸਿੰਘ ਢੀਡਸਾ ਦਾ ਚੰਨੀ ਸਰਕਾਰ ‘ਤੇ ਤੰਜ
PM. ਮੋਦੀ ਦੀ ਰੱਦ ਹੋਈ ਰੈਲੀ ਨੂੰ ਲੈਕੇ ਸੁਖਦੇਵ ਸਿੰਘ ਢੀਡਸਾ ਦਾ ਚੰਨੀ ਸਰਕਾਰ ‘ਤੇ ਤੰਜ

ਢੀਂਡਸਾ ਨੇ ਕਿਹਾ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਦੀ ਆਮਦ 'ਤੇ ਸੂਬੇ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਖ਼ੁਦ ਉਨ੍ਹਾਂ ਦਾ ਸਵਾਗਤ ਕਰਨ ਲਈ ਜਾਣਾ ਚਾਹੀਦਾ ਸੀ। ਉਨ੍ਹਾਂ ਕਿਹਾ ਕਿ ਪੰਜਾਬੀਆਂ ਵੱਲੋਂ ਕੀਤੀ ਜਾਂਦੀ ਆਓ-ਭਗਤ ਦੁਨੀਆ ਭਰ ਵਿੱਚ ਮਸ਼ਹੂਰ ਹੈ, ਪਰ ਚਰਨਜੀਤ ਸਿੰਘ ਚੰਨੀ ਨੇ ਪ੍ਰਧਾਨ ਮੰਤਰੀ ਦਾ ਅਪਮਾਨ ਕਰਕੇ ਲੋਕਾਂ ਸਾਹਮਣੇ ਆਪਣੀ ਤੰਗਦਿਲੀ ਦਾ ਸਬੂਤ ਦਿੱਤਾ ਹੈ।

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਪ੍ਰਧਾਨ (President of the Shiromani Akali Dal United) ਅਤੇ ਰਾਜ ਸਭਾ ਮੈਂਬਰ ਸ: ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਵੱਲੋਂ ਪੰਜਾਬ ਵਿੱਚ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖਣ ਦੇ ਨਾਲ-ਨਾਲ ਫ਼ਿਰੋਜ਼ਪੁਰ ਵਿਖੇ ਭਾਰਤੀ ਜਨਤਾ ਪਾਰਟੀ (Bharatiya Janata Party) ਵੱਲੋਂ ਆਯੋਜਤ ਰੈਲੀ ਨੂੰ ਪੰਜਾਬ ਸਰਕਾਰ (Government of Punjab) ਵੱਲੋਂ ਤਾਰਪੀਡੋ ਕੀਤਾ ਜਾਣਾ ਬੇਹੱਦ ਦੁਖਦਾਈ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਦੀ ਸੁਰੱਖਿਆ ਦੀ ਜ਼ਿੰਮੇਵਾਰੀ (Responsibility for the security of the Prime Minister) ਸੂਬਾ ਸਰਕਾਰ ਦੀ ਬਣਦੀ ਹੈ ਅਤੇ ਇਸ ਸੁਰੱਖਿਆ ਵਿੱਚ ਹੋਈ ਕੋਤਾਹੀ ਲਈ ਸਿੱਧੇ ਤੌਰ ‘ਤੇ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਜ਼ਿੰਮੇਵਾਰ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਾਲ ਸੂਬਾ ਸਰਕਾਰ ਵੱਲੋਂ ਇਸ ਤਰ੍ਹਾਂ ਦਾ ਅਪਮਾਨਜਨਕ ਵਿਵਹਾਰ ਕੀਤਾ ਜਾਣਾ ਬੇਹੱਦ ਮੰਦਭਾਗਾ ਹੈ।

ਢੀਂਡਸਾ ਨੇ ਕਿਹਾ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਦੀ ਆਮਦ 'ਤੇ ਸੂਬੇ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਖ਼ੁਦ ਉਨ੍ਹਾਂ ਦਾ ਸਵਾਗਤ ਕਰਨ ਲਈ ਜਾਣਾ ਚਾਹੀਦਾ ਸੀ। ਉਨ੍ਹਾਂ ਕਿਹਾ ਕਿ ਪੰਜਾਬੀਆਂ ਵੱਲੋਂ ਕੀਤੀ ਜਾਂਦੀ ਆਓ-ਭਗਤ ਦੁਨੀਆ ਭਰ ਵਿੱਚ ਮਸ਼ਹੂਰ ਹੈ, ਪਰ ਚਰਨਜੀਤ ਸਿੰਘ ਚੰਨੀ ਨੇ ਪ੍ਰਧਾਨ ਮੰਤਰੀ ਦਾ ਅਪਮਾਨ ਕਰਕੇ ਲੋਕਾਂ ਸਾਹਮਣੇ ਆਪਣੀ ਤੰਗਦਿਲੀ ਦਾ ਸਬੂਤ ਦਿੱਤਾ ਹੈ।

ਢੀਂਡਸਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੀ ਸੁਰੱਖਿਆ ਵਿੱਚ ਕੋਤਾਹੀ ਚੰਨੀ ਸਰਕਾਰ ਦੀ ਨਲਾਇਕੀ ਦਾ ਸਬੂਤ ਹੈ। ਉਨ੍ਹਾਂ ਕਿਹਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਪਹਿਲਾਂ ਹੁਸੈਨੀਵਾਲਾ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ ਅਤੇ ਉਸ ਉਪਰੰਤ ਫ਼ਿਰੋਜ਼ਪੁਰ ਵਿਖੇ ਕਰੋੜਾਂ ਰੁਪਏ ਦੇ ਪੀ.ਜੀ.ਆਈ. ਸੈਟੇਲਾਈਟ ਸੈਂਟਰ ਦਾ ਨੀਂਹ ਪੱਥਰ ਰੱਖਣ ਤੋਂ ਬਾਅਦ ਭਾਜਪਾ ਦੀ ਰੈਲੀ ਵਿੱਚ ਨਰਿੰਦਰ ਮੋਦੀ ਵੱਲੋਂ ਪੰਜਾਬ ਨੂੰ ਰਾਹਤ ਦਿੰਦਿਆਂ ਆਰਥਿਕ ਪੈਕੇਜ ਆਦਿ ਦਾ ਐਲਾਨ ਕੀਤਾ ਜਾਣਾ ਸੀ, ਪਰ ਸੂਬੇ ਵਿੱਚ ਸੱਤਾਧਾਰੀ ਕਾਂਗਰਸ ਸਰਕਾਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰੈਲੀ ਨੂੰ ਤਾਰਪੀਡੋ ਕਰਕੇ ਪੰਜਾਬੀਆਂ ਦੀ ਆਸਾਂ 'ਤੇ ਪਾਣੀ ਫੇਰ ਦਿੱਤਾ ਹੈ।

ਇਹ ਵੀ ਪੜ੍ਹੋ:ਕੈਪਟਨ ਅਮਰਿੰਦਰ ਨੇ ਪੰਜਾਬ ਵਿੱਚ ਰਾਸ਼ਟਰਪਤੀ ਸ਼ਾਸਨ ਲਗਾਉਣ ਦੀ ਮੰਗ ਕੀਤੀ

ETV Bharat Logo

Copyright © 2024 Ushodaya Enterprises Pvt. Ltd., All Rights Reserved.