ETV Bharat / city

SYL ਦੇ ਮੁੱਦੇ 'ਤੇ ਦੋਵੇਂ ਸੂਬਿਆਂ ਦੇ ਮੁੱਖ ਮੰਤਰੀਆਂ ਵਿਚਾਲੇ ਨਹੀਂ ਬਣੀ ਸਹਿਮਤੀ

author img

By

Published : Oct 14, 2022, 1:42 PM IST

Updated : Oct 14, 2022, 2:24 PM IST

ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਵਿਚਾਲੇ ਐਸਵਾਈਐਲ ਨੂੰ ਲੈ ਕੇ ਮੀਟਿੰਗ ਬੇਸਿੱਟਾ ਰਹੀ। ਮੀਟਿੰਗ ਤੋਂ ਬਾਅਦ ਹਰਿਆਣਾ ਦੇ ਮੁੱਖ ਮੰਤਰੀ ਨੇ ਕਿਹਾ ਹੈ ਕਿ ਉਹ ਇਸ ਬੈਠਕ ਦੀ ਜਾਣਕਾਰੀ ਸੁਪਰੀਮ ਕੋਰਟ ਅਤੇ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸ਼ੇਖਾਵਤ ਨੂੰ ਦਿੱਤੀ ਜਾਵੇਗੀ।

punjab haryana cm meeting inconclusive
ਮੁੱਖ ਮੰਤਰੀਆਂ ਵਿਚਾਲੇ ਨਹੀਂ ਬਣੀ ਸਹਿਮਤੀ

ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਵਿਚਾਲੇ ਐਸਵਾਈਐਲ ਨੂੰ ਲੈ ਕੇ ਮੀਟਿੰਗ ਹੋਈ। ਤਕਰੀਬਨ 2 ਘੰਟੇ ਚੱਲੀ ਮੀਟਿੰਗ ਬੇਸਿੱਟਾ ਰਹੀ। ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਪ੍ਰੈਸ ਕਾਨਫਰੰਸ ਕਰਕੇ ਦੱਸਿਆ ਕਿ ਐਸਵਾਈਐਲ ਦੀ ਮੀਟਿੰਗ ਵਿੱਚ ਕੋਈ ਵੀ ਸਹਿਮਤੀ ਨਹੀਂ ਬਣੀ ਹੈ।

ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਦੱਸਿਆ ਕਿ ਐਸਵਾਈਐਲ ਦਾ ਵਿਵਾਦ ਦੋਹਾਂ ਸੂਬਿਆਂ ਦੇ ਵਿਚਾਲੇ 1981 ਤੋਂ ਬਣਿਆ ਹੋਇਆ ਹੈ। ਮਾਮਲਾ ਸੁਪਰੀਮ ਕਰੋਟ ਵਿੱਚ ਗਿਆ ਤਾਂ ਹਰਿਆਣਾ ਦੇ ਪੱਖ ਵਿੱਚ ਫੈਸਲਾ ਆਇਆ। ਇਸ ਫੈਸਲੇ ਨੂੰ ਲਾਗੂ ਕਰਨ ਦੇ ਲਈ 4 ਮਹੀਨੇ ਵਿੱਚ ਸੁਪਰੀਮ ਕੋਰਟ ਨੇ ਦੋਹਾਂ ਸੂਬਿਆਂ ਨੂੰ ਇੱਕ ਮੌਕਾ ਦਿੱਤਾ ਸੀ। ਸੁਪਰੀਮ ਕੋਰਟ ਨੇ 4 ਮਹੀਨੇ ਦੇ ਅੰਦਰ ਹੱਲ ਕੱਢਣ ਦੇ ਲਈ ਬੈਠਕ ਸੱਦੀ ਗਈ ਸੀ। ਪਰ ਬੈਠਕ ਵਿੱਚ ਕੋਈ ਵੀ ਸਹਿਮਤੀ ਨਹੀਂ ਬਣੀ ਹੈ।

  • SYL ਦੇ ਮਸਲੇ ‘ਤੇ ਪੰਜਾਬ-ਹਰਿਆਣੇ ਦੀ ਅਹਿਮ ਮੀਟਿੰਗ ਤੋਂ ਬਾਅਦ ਮੀਡੀਆ ਦੇ ਸਾਥੀਆਂ ਨੂੰ ਜਾਣਕਾਰੀ ਦਿੰਦੇ ਹੋਏ CM #BhagwantMann | Live https://t.co/fKelelo2Zw

    — AAP Punjab (@AAPPunjab) October 14, 2022 " class="align-text-top noRightClick twitterSection" data=" ">

ਉਨ੍ਹਾਂ ਨੇ ਅੱਗੇ ਕਿਹਾ ਕਿ ਸੁਪਰੀਮ ਕੋਰਟ ਨੇ ਨਹਿਰ ਬਣਾਉਣ ਦੇ ਲਈ ਕਿਹਾ ਸੀ ਕਿ ਅਸੀਂ ਆਪਣਾ ਪੱਖ ਰੱਖਿਆ ਪਰ ਪੰਜਾਬ ਇਸ ਉੱਤੇ ਸਹਿਮ ਨਹੀਂ ਹੋਇਆ ਹੈ। ਅਸੀ ਹੁਣ ਇਸ ਬੈਠਕ ਦੀ ਜਾਣਕਾਰੀ ਸੁਪਰੀਮ ਕੋਰਟ ਅਤੇ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸ਼ੇਖਾਵਤ ਨੂੰ ਦਿੱਤੀ ਜਾਵੇਗੀ।

ਉੱਥੇ ਹੀ ਦੂਜੇ ਪਾਸੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੁਰਾਣੀ ਸਰਕਾਰਾਂ ਨੇ ਐਸਵਾਈਐਲ ਮੁੱਦੇ ਉੱਤੇ ਸਿਆਸਤ ਕੀਤੀ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਕੋਲ ਪਾਣੀ ਨਹੀਂ ਹੈ ਜਿਸ ਕਾਰਨ ਐਸਵਾਈਐਲ ਨਹਿਰ ਨਹੀਂ ਬਣ ਸਕਦੀ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਐਸਵਾਈਐਲ ਉੱਤੇ ਪੰਜਾਬ ਦਾ ਸਟੈਂਡ ਕਾਇਮ ਹੈ। ਸਾਲ 1966 ਵਿੱਚ ਜਦੋਂ ਹਰਿਆਣਾ ਬਣਿਆ ਤਾਂ ਯਮੁਨਾ ਵਿੱਚ ਸਾਡਾ ਵੀ ਹਿੱਸਾ ਸੀ ਜਦੋ ਯਮੁਨਾ ਵਿੱਚ ਸਾਡਾ ਹਿੱਸਾ ਨਹੀਂ ਮਿਲਿਆ ਤਾਂ ਸਤਲੁਜ ਅਤੇ ਬਿਆਸ ਨੂੰ ਕਿਵੇਂ ਦੇ ਦਈਏ ਜਦੋ ਪਾਣੀ ਸਾਡੇ ਕੋਲ ਨਹੀਂ ਹੈ। ਭਗਵੰਤ ਮਾਨ ਨੇ ਕਿਹਾ ਕਿ 1981 ਦੇ ਤਹਿਤ ਸਮਝੌਤਾ ਹੋਇਆ। 4.22 ਐਮਐਫ ਮਿਲੀਅਨ ਏਕੜ ਫੁੱਟ 3.5 ਹਰਿਆਣਾ ਦੇ ਕੋਲ ਹੈ।

ਇਹ ਵੀ ਪੜੋ: ਗੁਰਮੀਤ ਰਾਮ ਰਹੀਮ ਨੂੰ ਮਿਲੀ 40 ਦਿਨਾਂ ਦੀ ਪੈਰੋਲ

Last Updated :Oct 14, 2022, 2:24 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.