ETV Bharat / city

ਰਜਿਸਟਰੀ ਕਰਵਾਉਣ ਵਾਲਿਆਂ ਲਈ ਵੱਡੀ ਖ਼ਬਰ, ਅੱਜ ਤੋਂ ਛੁੱਟੀ ’ਤੇ ਪਟਵਾਰੀ ਤੇ ਕਾਨੂੰਨਗੋ

author img

By

Published : May 4, 2022, 7:37 AM IST

ਪੰਜਾਬ ਵਿੱਚ ਅੱਜ ਤੋਂ ਪਟਵਾਰੀ ਅਤੇ ਕਾਨੂੰਨਗੋ 15 ਮਈ ਤਕ ਸਮੂਹਿਕ ਛੁੱਟੀ (Punjab Patwaris on group leave) ’ਤੇ ਰਹਿਣਗੇ। ਜ਼ਿਲ੍ਹਾ ਮਲੇਰਕੋਟਲਾ ਨਾਲ ਸਬੰਧਿਤ ਪਟਵਾਰੀ ਦੀਦਾਰ ਸਿੰਘ ਦੇ ਖ਼ਿਲਾਫ਼ ਵਿਜੀਲੈਂਸ ਵਿਭਾਗ ਵੱਲੋਂ ਐੱਫ. ਆਈ. ਆਰ. ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ, ਜਿਸ ਦਾ ਇਹ ਵਿਰੋਧ ਕਰਨ ਰਹੇ ਹਨ।

ਛੁੱਟੀ ’ਤੇ ਪਟਵਾਰੀ ਤੇ ਕਾਨੂੰਨਗੋ
ਛੁੱਟੀ ’ਤੇ ਪਟਵਾਰੀ ਤੇ ਕਾਨੂੰਨਗੋ

ਚੰਡੀਗੜ੍ਹ: ਸੂਬੇ ਵਿੱਚ ਰਜਿਸਟਰੀ ਕਰਵਾਉਣ ਵਾਲਿਆ ਨੂੰ ਵੱਡੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ, ਕਿਉਂਕਿ ਅੱਜ ਤੋਂ 15 ਮਈ ਤਕ ਪਟਵਾਰੀਆਂ ਅਤੇ ਕਾਨੂੰਨਗੋਆਂ ਨੇ ਸਮੂਹਿਕ ਛੁੱਟੀ ਦਾ ਐਲਾਨ (Punjab Patwaris on group leave) ਕੀਤਾ ਹੈ। ਪਟਵਾਰੀਆਂ ਅਤੇ ਕਾਨੂੰਨਗੋਆਂ ਵੱਲੋਂ ਅੱਜ ਤੋਂ ਵਿਜੀਲੈਂਸ ਵਿਭਾਗ ਖਿਲਾਫ ਪ੍ਰਦਰਸ਼ਨ ਕੀਤਾ ਜਾਵੇਗਾ ਤੇ ਸਾਰਾ ਕੰਮਕਾਜ ਠੱਪ ਰੱਖਿਆ ਜਾਵੇਗਾ, ਜਿਸ ਕਾਰਨ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਇਹ ਵੀ ਪੜੋ: ਥਾਣੇ ’ਚ ਪੁੱਤ ਦੀ ਲਾਸ਼ ਲੈ ਕੇ ਪਹੁੰਚੇ ਮਾਂ, ਕਿਹਾ- ਨਸ਼ੇੜੀ...

ਮੀਟਿੰਗ ਵਿੱਚ ਲਿਆ ਫੈਸਲਾ: ਦੱਸ ਦਈਏ ਕਿ ਪਟਵਾਰੀਆਂ ਅਤੇ ਕਾਨੂੰਨਗੋਆਂ ਵੱਲੋਂ ਇਹ ਫੈਸਲਾ ਮੀਟਿੰਗ ਵਿੱਚ ਲਿਆ ਗਿਆ ਹੈ। ਬੀਤੇ ਦਿਨ ਜਥੇਬੰਦੀਆਂ ਦੀ ਸੂਬਾਈ ਕਾਰਜਕਾਰਨੀ ਦੇ ਅਹੁਦੇਦਾਰਾਂ ਦੀ ਮੀਟਿੰਗ ਹੋਈ ਸੀ, ਜਿਸ ਦੌਰਾਨ ਇਹ ਫੈਸਲਾ ਲਿਆ ਗਿਆ ਹੈ।

ਕੀ ਹੈ ਮਾਮਲਾ: ਦਰਾਅਸਰ ਪਿਛਲੇ ਦਿਨੀਂ ਜ਼ਿਲ੍ਹਾ ਮਲੇਰਕੋਟਲਾ ਨਾਲ ਸਬੰਧਿਤ ਪਟਵਾਰੀ ਦੀਦਾਰ ਸਿੰਘ ਦੇ ਖ਼ਿਲਾਫ਼ ਵਿਜੀਲੈਂਸ ਵਿਭਾਗ ਵੱਲੋਂ ਐੱਫ. ਆਈ. ਆਰ. ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਸਬੰਧੀ ਪਟਵਾਰੀ ਰੋਸ ਜਤਾ ਰਹੇ ਹਨ ਕਿ ਬਿਨਾਂ ਕਿਸੇ ਵਿਭਾਗੀ ਜਾਂਚ ਦੇ ਇਸ ਕਾਰਵਾਈ ਨੂੰ ਅੰਜ਼ਾਦ ਦਿੱਤਾ ਗਿਆ ਹੈ, ਜਿਸ ਕਾਰਨ ਜਥੇਬੰਦੀਆਂ ਵੱਲੋਂ ਇਸ ਦੀ ਨਿੰਦਾ ਕੀਤੀ ਜਾ ਰਹੀ ਹੈ। ਇਸ ਸਬੰਧੀ ਸੂਬੇ ਭਰ ਦੇ ਪਟਰੀਆਂ ਤੇ ਕਾਨੂੰਨਗੋਆਂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਸੀ ਕਿ ਜੇਕਰ ਦੀਦਾਰ ਸਿੰਘ ਖ਼ਿਲਾਫ਼ ਦਰਜ ਕੀਤਾ ਗਿਆ ਪਰਚਾ ਰੱਦ ਨਾ ਕੀਤਾ ਤਾਂ ਉਹ ਵੱਡਾ ਸੰਘਰਸ਼ ਕਰਨਗੇ।

ਉਥੇ ਹੀ ਬੀਤੇ ਦਿਨ ਹੋਈ ਮੀਟਿੰਗ ਵਿੱਚ ਇਹ ਵੀ ਫੈਸਲਾ ਲਿਆ ਗਿਆ ਹੈ ਕਿ ਜੇਕਰ ਸਰਕਾਰ ਨੇ ਜਲਦ ਤੋਂ ਜਲਦ ਮਾਮਲੇ ਵਿੱਚ ਦਖਲ ਨਾ ਦਿੱਤੀ ਤਾਂ ਉਹ ਅਣਮਿੱਥੇ ਸਮੇਂ ਲਈ ਹੜਤਾਲ ’ਤੇ ਜਾਣ ਤੋਂ ਗੁਰਜੇ ਨਹੀਂ ਕਰਨਗੇ।

ਇਹ ਵੀ ਪੜੋ: ਕਾਂਗਰਸ ਵੱਲੋਂ ਰਾਜਪਾਲ ਨਾਲ ਮੁਲਾਕਾਤ ਤੋਂ ਬਾਅਦ ਰਾਜਾ ਵੜਿੰਗ ਦਾ ਮਾਨ ਸਰਕਾਰ ’ਤੇ ਤਿੱਖਾ ਹਮਲਾ

ETV Bharat Logo

Copyright © 2024 Ushodaya Enterprises Pvt. Ltd., All Rights Reserved.