ETV Bharat / city

ਕੁਮਾਰ ਵਿਸ਼ਵਾਸ ਦੇ ਘਰ ਪਹੁੰਚੀ ਪੰਜਾਬ ਪੁਲਿਸ, ਸੀਐੱਮ ਮਾਨ ਨੂੰ ਦਿੱਤੀ ਚਿਤਾਵਨੀ

author img

By

Published : Apr 20, 2022, 10:58 AM IST

Updated : Apr 20, 2022, 5:01 PM IST

ਕਵੀ ਕੁਮਾਰ ਵਿਸ਼ਵਾਸ ਦੇ ਘਰ ਪੰਜਾਬ ਪੁਲਿਸ ਦੀ ਟੀਮ ਪਹੁੰਚੀ ਹੈ। ਇਸ ਸਬੰਧੀ ਜਾਣਕਾਰੀ ਖੁਦ ਕੁਮਾਰ ਵਿਸ਼ਵਾਸ ਨੇ ਆਪਣੇ ਟਵਿੱਟਰ ਹੈਂਡਲ ਦੇ ਜਰੀਏ ਦਿੱਤੀ। ਜਿਸ ਚ ਉਨ੍ਹਾਂ ਨੇ ਸੀਐੱਮ ਭਗਵੰਤ ਮਾਨ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਤੁਸੀਂ ਦਿੱਲੀ ਚ ਬੈਠੇ ਜਿਸ ਆਦਮੀ ਨੂੰ ਪੰਜਾਬ ਦੇ ਲੋਕਾਂ ਵੱਲੋਂ ਦਿੱਤੀ ਗਈ ਤਾਕਤ ਨਾਲ ਖੇਡਣ ਦੇ ਰਹੇ ਹੋ ਉਹ ਇੱਕ ਦਿਨ ਤੁਹਾਨੂੰ ਅਤੇ ਪੰਜਾਬ ਨੂੰ ਵੀ ਧੋਖਾ ਦੇਵੇਗਾ।

ਕਵੀ ਕੁਮਾਰ ਵਿਸ਼ਵਾਸ
ਕਵੀ ਕੁਮਾਰ ਵਿਸ਼ਵਾਸ

ਚੰਡੀਗੜ੍ਹ: ਕਵੀ ਕੁਮਾਰ ਵਿਸ਼ਵਾਸ ਦੇ ਘਰ ਪੰਜਾਬ ਪੁਲਿਸ ਪਹੁੰਚੀ ਹੈ, ਇਸ ਸਬੰਧੀ ਜਾਣਕਾਰੀ ਖੁਦ ਕੁਮਾਰ ਵਿਸ਼ਵਾਸ ਨੇ ਆਪਣੇ ਟਵਿੱਟਰ ਅਕਾਉਂਟ ’ਤੇ ਦਿੱਤੀ। ਜਿਸ ’ਚ ਉਨ੍ਹਾਂ ਨੇ ਆਪਣੇ ਘਰ ਦੀਆਂ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਹਨ।

  • सुबह-सुबह पंजाब पुलिस द्वार पर पधारी है।एक समय, मेरे द्वारा ही पार्टी में शामिल कराए गए @BhagwantMann को आगाह कर रहा हूँ कि तुम, दिल्ली में बैठे जिस आदमी को, पंजाब के लोगों की दी हुई ताक़त से खेलने दे रहे हो वो एक दिन तुम्हें व पंजाब को भी धोखा देगा।देश मेरी चेतावनी याद रखे🙏🇮🇳 pic.twitter.com/yDymGxL1gi

    — Dr Kumar Vishvas (@DrKumarVishwas) April 20, 2022 " class="align-text-top noRightClick twitterSection" data=" ">

ਟਵੀਟ ਕਰਦੇ ਹੋਏ ਕੁਮਾਰ ਵਿਸ਼ਵਾਸ ਨੇ ਕਿਹਾ ਕਿ ਸਵੇਰੇ-ਸਵੇਰੇ ਪੰਜਾਬ ਪੁਲਿਸ ਦਰਵਾਜ਼ੇ ’ਤੇ ਪਹੁੰਚੀ ਹੈ। ਇੱਕ ਸਮੇਂ ਮੇਰੇ ਵੱਲੋਂ ਪਾਰਟੀ ਚ ਸਾਮਲ ਕਰਵਾਏ ਗਏ ਭਗਵੰਤ ਮਾਨ ਨੂੰ ਚਿਤਾਵਨੀ ਦਿੰਦਾ ਹਾਂ ਕਿ ਤੁਸੀਂ ਦਿੱਲੀ ਚ ਬੈਠੇ ਜਿਸ ਆਦਮੀ ਨੂੰ ਪੰਜਾਬ ਦੇ ਲੋਕਾਂ ਵੱਲੋਂ ਦਿੱਤੀ ਗਈ ਤਾਕਤ ਨਾਲ ਖੇਡਣ ਦੇ ਰਹੇ ਹੋ ਉਹ ਇੱਕ ਦਿਨ ਤੁਹਾਨੂੰ ਅਤੇ ਪੰਜਾਬ ਨੂੰ ਵੀ ਧੋਖਾ ਦੇਵੇਗਾ। ਦੇਸ਼ ਮੇਰੀ ਚਿਤਾਵਨੀ ਯਾਦ ਰਖੇ। ਦੱਸ ਦਈਏ ਕਿ ਕੁਮਾਰ ਵਿਸ਼ਵਾਸ ਨੇ ਆਪਣੇ ਇਸ ਟਵੀਟ ਦੇ ਨਾਲ ਉਨ੍ਹਾਂ ਦੇ ਘਰ ਪਹੁੰਚੀ ਪੰਜਾਬ ਪੁਲਿਸ ਦੀ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਹਨ।

  • यह तो कमाल ही है की @ArvindKejriwal अपनी निजी दुश्मनी निकालने के लिए @PunjabPoliceInd का इस्तेमाल कर रहा है । पहले @TajinderBagga अब @DrKumarVishwas के घर पुलिस का जाना दर्शाता है कि @BhagwantMann ने केजरीवाल के आगे पूरे घुटने टेक दिए हैं ।पंजाब दा रब्ब राखा । pic.twitter.com/0OGJjAmEUA

    — Subhash Sharma (@DrSubhash78) April 20, 2022 " class="align-text-top noRightClick twitterSection" data=" ">

ਉੱਥੇ ਹੀ ਕੁਮਾਰ ਵਿਸ਼ਵਾਸ ਦੇ ਇਸ ਟਵੀਟ ਤੋਂ ਬਾਅਦ ਆਮ ਆਦਮੀ ਪਾਰਟੀ ਇੱਕ ਵਾਰ ਫਿਰ ਤੋਂ ਵਿਰੋਧੀਆਂ ਦੇ ਨਿਸ਼ਾਨੇ ’ਤੇ ਆ ਗਈ ਹੈ। ਦੱਸ ਦਈਏ ਕਿ ਕੁਮਾਰ ਵਿਸ਼ਵਾਸ ਦੇ ਟਵੀਟ ਨੂੰ ਰਿਟਵੀਟ ਕਰਦੇ ਹੋਏ ਭਾਜਪਾ ਆਗੂ ਸੁਭਾਸ਼ ਸ਼ਰਮਾ ਨੇ ਕਿਹਾ ਕਿ ਇਹ ਤਾਂ ਕਮਾਲ ਹੀ ਹੈ ਕਿ ਅਰਵਿੰਦ ਕੇਜਰੀਵਾਲ ਨਿੱਜੀ ਦੁਸ਼ਮਣੀ ਕੱਢਣ ਦੇ ਲਈ ਪੰਜਾਬ ਪੁਲਿਸ ਦਾ ਇਸਤੇਮਾਲ ਕਰ ਰਹੀ ਹੈ। ਪਹਿਲਾਂ ਤੇਜਿੰਦਰ ਬੱਗਾ ਅਤੇ ਹੁਣ ਕੁਮਾਰ ਵਿਸ਼ਵਾਸ ਦੇ ਘਰ ’ਚ ਪੁਲਿਸ ਦਾ ਜਾਣਾ ਦਰਸਾਉਂਦਾ ਹੈ ਕਿ ਭਗਵੰਤ ਮਾਨ ਨੇ ਕੇਜਰੀਵਾਲ ਦੇ ਅੱਗੇ ਪੂਰੇ ਗੋਡੇ ਟੇਕ ਦਿੱਤੇ ਹਨ। ਪੰਜਾਬ ਦਾ ਰੱਬ ਰਾਖਾ।

ਅਕਾਲੀ ਦਲ ਵਲੋਂ ਨਿੰਦਾ: ਅਕਾਲੀ ਦਲ ਦੇ ਬੁਲਾਰੇ ਚਰਨਜੀਤ ਬਰਾੜ ਨੇ ਕਿਹਾ ਕਿ ਕੁਮਾਰ ਵਿਸ਼ਵਾਸ ਕੇਜਰੀਵਾਲ ਦੇ ਪੁਰਾਣੇ ਮਿੱਤਰ ਰਹੇ ਹਨ। ਅੱਜ ਸਿਆਸੀ ਬਦਲਾਖੋਰੀ ਕਾਰਨ ਉਸ ਵਿਰੁੱਧ ਕਾਰਵਾਈ ਕੀਤੀ ਜਾ ਰਹੀ ਹੈ। ਅਕਾਲੀ ਦਲ ਇਸ ਦੀ ਨਿਖੇਧੀ ਕਰਦਾ ਹੈ। ਇਸ ਗੱਲ ਦੀ ਜਾਂਚ ਹੋਣੀ ਚਾਹੀਦੀ ਹੈ ਕਿ ਪੰਜਾਬ ਪੁਲਿਸ ਨੂੰ ਕੌਣ ਚਲਾ ਰਿਹਾ ਹੈ। ਜੇਕਰ ਦਿੱਲੀ 'ਚ ਕਿਸੇ ਨੇ ਕੁਝ ਗਲਤ ਕੀਤਾ ਤਾਂ ਉੱਥੇ ਮਾਮਲਾ ਦਰਜ ਹੋਣਾ ਚਾਹੀਦਾ ਹੈ।

  • पंजाब पुलिस का उपयोग पंजाब की जनता की सुरक्षा के लिए नही कर के @ArvindKejriwal जी अपने राजनीतिक प्रतिद्वंदियों को परेशान करने के लिए कर रहे हैं। https://t.co/FU6xhGJm24

    — Harish Chaudhary (@Barmer_Harish) April 20, 2022 " class="align-text-top noRightClick twitterSection" data=" ">

ਹਰੀਸ਼ ਚੌਧਰੀ ਦਾ ਬਿਆਨ: ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ ਨੇ ਕਿਹਾ ਕਿ ਕੇਜਰੀਵਾਲ ਜਨਤਾ ਦੀ ਸੁਰੱਖਿਆ ਕਰਨ ਦੀ ਬਜਾਏ ਸਿਆਸੀ ਵਿਰੋਧੀਆਂ ਨੂੰ ਤੰਗ ਕਰਨ ਲਈ ਪੰਜਾਬ ਪੁਲਿਸ ਦੀ ਵਰਤੋਂ ਕਰਨ ਲਈ ਕਹਿ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨੂੰ ਸੂਬੇ ਦੇ ਲੋਕਾਂ ਦੀ ਸੁਰੱਖਿਆ ਲਈ ਵਰਤਿਆ ਜਾਣਾ ਚਾਹੀਦਾ ਹੈ।

ਸਿਆਸੀ ਮਕਸਦ ਲਈ ਦੁਰਵਰਤੋਂ: ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਕਿਹਾ ਕਿ ਕੇਜਰੀਵਾਲ ਆਪਣੇ ਸਿਆਸੀ ਮਕਸਦ ਲਈ ਪੰਜਾਬ ਪੁਲਿਸ ਦੀ ਦੁਰਵਰਤੋਂ ਕਰ ਰਿਹਾ ਹੈ। ਡੀਜੀਪੀ ਨੂੰ ਪੁਲਿਸ ਦੀ ਦੁਰਵਰਤੋਂ ਬੰਦ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਹੀਂ ਭਗਵੰਤ ਮਾਨ ਹਨ।

ਬਦਲਾਖੋਰੀ ਵਾਲੀ ਕਾਰਵਾਈ ਦੀ ਨਿੰਦਾ: ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੇ ਸਿਆਸੀ ਬਦਲਾਖੋਰੀ ਵਾਲੀ ਕਾਰਵਾਈ ਦੀ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਅਤੇ ਰਵਾਇਤੀ ਪਾਰਟੀਆਂ ਵਿੱਚ ਕੀ ਫਰਕ ਹੈ। ਉਨ੍ਹਾਂ ਭਗਵੰਤ ਮਾਨ ਨੂੰ ਅਪੀਲ ਕੀਤੀ ਕਿ ਪੰਜਾਬ ਪੁਲਿਸ ਨੂੰ ਸਿਆਸੀ ਬਦਲਾਖੋਰੀ ਲਈ ਨਾ ਵਰਤਿਆ ਜਾਵੇ।

  • Sending Punjab Police to @DrKumarVishwas is not good. This is misuse of govt machinery. @BhagwantMann has to go long way as CM, he should focus on making Punjab more prosperous… @ArvindKejriwal should not let this happen, should stop this immediately.

    — ashutosh (@ashutosh83B) April 20, 2022 " class="align-text-top noRightClick twitterSection" data=" ">

ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ: ਆਸ਼ੂਤੋਸ਼ ਨੇ ਟਵੀਟ 'ਚ ਲਿਖਿਆ- ਪੰਜਾਬ ਪੁਲਿਸ ਨੂੰ ਡਾ. ਕੁਮਾਰ ਵਿਸ਼ਵਾਸ ਕੋਲ ਭੇਜਿਆ ਜਾ ਰਿਹਾ ਹੈ। ਇਹ ਚੰਗਾ ਨਹੀਂ ਹੈ। ਇਹ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਹੈ। ਭਗਵੰਤ ਮਾਨ ਨੇ ਬਤੌਰ ਮੁੱਖ ਮੰਤਰੀ ਬਹੁਤ ਲੰਮਾ ਸਫ਼ਰ ਤੈਅ ਕਰਨਾ ਹੈ, ਪੰਜਾਬ ਨੂੰ ਹੋਰ ਖੁਸ਼ਹਾਲ ਬਣਾਉਣ 'ਤੇ ਧਿਆਨ ਦਿਓ... ਅਰਵਿੰਦ ਕੇਜਰੀਵਾਲ ਨੂੰ ਅਜਿਹਾ ਨਹੀਂ ਹੋਣ ਦੇਣਾ ਚਾਹੀਦਾ, ਇਸ ਨੂੰ ਤੁਰੰਤ ਰੋਕ ਦੇਣਾ ਚਾਹੀਦਾ ਹੈ।

  • ਮੈਨੂੰ ਇਹ ਦੇਖ ਕੇ ਬੜੀ ਹੈਰਾਨੀ ਹੋ ਰਹੀ ਐ ਕਿ ਸਾਰੇ ਕਾਂਗਰਸੀ ਇੱਕ ਭਾਜਪਾ ਦੇ ਨੇਤਾ ਕੁਮਾਰ ਵਿਸ਼ਵਾਸ ਦੇ ਬਚਾਅ ਵਿੱਚ ਖੜ੍ਹ ਗਏ ਨੇ ।ਆਖਿਰ ਕਾਂਗਰਸੀਆਂ ਨੂੰ ਭਾਜਪਾ ਨੇਤਾਵਾਂ ਨਾਲ ਐਨਾ ਪਿਆਰ ਕਦੋੰ ਤੋੰ ਜਾਗ ਗਿਆ ? ਪੰਜਾਬ ਪੁਲਿਸ ਤੇ ਭਰੋਸਾ ਰੱਖੋ ।ਪੰਜਾਬ ਪੁਲਿਸ ਨੂੰ ਆਪਣਾ ਕੰਮ ਕਿਉੰ ਨਹੀੰ ਕਰਨ ਦੇ ਰਹੇ ?@ANI @INCPunjab @BJP4indla

    — Malvinder Singh Kang (@KangMalvinder) April 20, 2022 " class="align-text-top noRightClick twitterSection" data=" ">

'ਆਪ' ਦਾ ਵਿਰੋਧੀਆਂ ਨੂੰ ਸਵਾਲ: ਆਮ ਆਦਮੀ ਪਾਰਟੀ ਪੰਜਾਬ ਦੇ ਬੁਲਾਰੇ ਮਾਲਵਿੰਦਰ ਕੰਗ ਨੇ ਸਵਾਲ ਕੀਤਾ ਕਿ ਭਾਜਪਾ, ਅਕਾਲੀ ਅਤੇ ਕਾਂਗਰਸ ਕੁਮਾਰ ਦੇ ਬਚਾਅ 'ਚ ਕਿਉਂ ਆਏ? ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨੂੰ ਖੁੱਲ੍ਹ ਕੇ ਕੰਮ ਕਿਉਂ ਨਹੀਂ ਕਰਨ ਦਿੱਤਾ ਜਾ ਰਿਹਾ। ਸੀਐਮ ਮਾਨ ਨੇ ਪੁਲਿਸ ਨੂੰ ਖੁੱਲ੍ਹੀ ਛੁੱਟ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪੁਲਿਸ ਨੂੰ ਆਪਣਾ ਕੰਮ ਕਰਨ ਦਿਓ, ਕਾਨੂੰਨ ਆਪਣਾ ਕੰਮ ਕਰੇਗਾ। ਪੁਲਿਸ ਦੀ ਕਾਰਜਸ਼ੈਲੀ ਬਾਰੇ ਝੂਠਾ ਪ੍ਰਚਾਰ ਨਾ ਕਰੋ।

ਇਹ ਵੀ ਪੜੋ: ਬਿਜਲੀ ਸਪਲਾਈ ਘੱਟ ਮਿਲਣ ਕਾਰਨ ਕਿਸਾਨਾਂ ਨੇ ਕੀਤਾ ਰੋਡ ਜਾਮ

ਕਾਬਿਲੇਗੌਰ ਹੈ ਕਿ ਇਸ ਤੋਂ ਪਹਿਲਾਂ ਪੰਜਾਬ ਚੋਣ ਦੇ ਮਤਦਾਨ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਅਤੇ ਕੁਮਾਰ ਵਿਸ਼ਵਾਸ ਦੇ ਵਿਚਾਲੇ ਜ਼ੁਬਾਨੀ ਜੰਗ ਹੋਈ ਸੀ ਅਤੇ ਕੇਜਰੀਵਾਲ ’ਤੇ ਕੁਮਾਰ ਵਿਸ਼ਵਾਸ ਨੇ ਕਈ ਇਲਜ਼ਾਮ ਲਗਾਏ ਸੀ ਜਿਸ ’ਚ ਕੁਮਾਰ ਵਿਸ਼ਵਾਸ ਨੇ ਅਰਵਿੰਦ ਕੇਜਰੀਵਾਲ ਨੂੰ ਖਾਲਿਸਤਾਨੀ ਸਮਰਥਕ ਵੀ ਕਿਹਾ ਸੀ ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਸੀ ਕਿ ਅਰਵਿੰਦ ਕੇਜਰੀਵਾਲ ਨੇ ਉਨ੍ਹਾਂ ਇਹ ਦਿਨ ਪੰਜਾਬ ਦੇ ਮੁੱਖ ਮੰਤਰੀ ਬਣਨਗੇ ਅਤੇ ਇੱਕ ਆਜ਼ਾਦ ਰਾਸ਼ਟਰ ਦੇ ਪਹਿਲੇ ਪ੍ਰਧਾਨ ਮੰਤਰੀ ਬਣਨਗੇ।

ਖੈਰ ਉਸ ਸਮੇਂ ਚੋਣ ਕਮਿਸ਼ਨ ਵੱਲੋਂ ਕੁਮਾਰ ਵਿਸ਼ਵਾਸ ਦੇ ਵੀਡੀਓ ਬਿਆਨ ਤੇ ਰੋਕ ਲਗਾ ਦਿੱਤੀ ਸੀ ਨਾਲ ਹੀ ਕੁਝ ਸਮੇਂ ਬਾਅਦ ਖਤਰੇ ਨੂੰ ਦੇਖਦੇ ਹੋਏ ਕੁਮਾਰ ਵਿਸ਼ਵਾਸ ਨੂੰ ਕੇਂਦਰ ਸਰਕਾਰ ਵੱਲੋਂ ਵਾਈ ਕੈਟੇਗਰੀ ਦੀ ਸੁਰੱਖਿਆ ਵੀ ਦਿੱਤੀ ਗਈ ਸੀ।

Last Updated : Apr 20, 2022, 5:01 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.