ਪੰਜਾਬ ’ਚ ਅਰਧ ਸੈਨਿਕ ਬਲ ਤਾਇਨਾਤ, 6 ਜੂਨ ਨੂੰ ਘੱਲੂਘਾਰਾ ਦਿਵਸ ਮੌਕੇ ਮਾਹੌਲ ਖਰਾਬ ਹੋਣ ਦਾ ਖਦਸ਼ਾ !

author img

By

Published : May 20, 2022, 4:17 PM IST

Updated : May 20, 2022, 4:28 PM IST

ਪੰਜਾਬ ’ਚ ਅਰਧ ਸੈਨਿਕ ਬਲ ਤਾਇਨਾਤ

ਸੂਬੇ ਦੀ ਕਾਨੂੰਨ ਵਿਵਸਥਾ ਨੂੰ ਕਾਇਮ ਰੱਖਣ ਦੇ ਲਈ ਪੰਜਾਬ ਵਿੱਚ ਅਰਧ ਸੈਨਿਕ ਬਲਾਂ ਦੀਆਂ 10 ਕੰਪਨੀਆਂ ਨੂੰ ਵੱਖ ਵੱਖ ਜ਼ਿਲ੍ਹਿਆਂ ਵਿੱਚ ਤਾਇਨਾਤ ਕੀਤੀ ਗਈਆਂ ਹਨ। 6 ਜੂਨ ਨੂੰ ਘੱਲੂਘਾਰਾ ਦਿਵਸ ਨੂੰ ਲੈਕੇ ਵੀ ਅੰਮ੍ਰਿਤਸਰ ਵਿੱਚ ਵੀ ਅਰਧ ਸੈਨਿਕ ਬਲ ਤਾਇਨਾਤ ਕੀਤੇ ਗਏ ਹਨ ਤਾਂ ਕਿ ਕਿਸੇ ਵੀ ਅਣਸੁਖਾਵੀੀਂ ਘਟਨਾ ਤੋਂ ਬਚਿਆ ਜਾ ਸਕੇ।

ਚੰਡੀਗੜ੍ਹ: ਸੂਬੇ ਵਿੱਚ ਵਧ ਰਹੀਆਂ ਘਟਨਾਵਾਂ ਨੂੰ ਲੈਕੇ ਪੰਜਾਬ ਸਰਕਾਰ ਵੱਲੋਂ ਕੇਂਦਰ ਸਰਕਾਰ ਤੋਂ ਅਰਧ ਸੈਨਿਕਾਂ ਬਲਾਂ ਦੀ ਮਦਦ ਦੀ ਮੰਗ ਕੀਤੀ ਸੀ। ਇਸਦੇ ਨਾਲ ਹੀ ਸਰਕਾਰ ਵੱਲੋਂ ਘੱਲੂਘਾਰਾ ਦਿਵਸ ਮੌਕੇ ਸੁਰੱਖਿਆ ਦੇ ਮੱਦੇਨਜ਼ਰ ਅਰਧ ਸੈਨਿਕ ਬਲਾਂ ਨੂੰ ਬੁਲਾਇਆ ਗਿਆ ਹੈ। ਇਸ ਦਿਵਸ ਨੂੰ ਲੈਕੇ ਸਰਕਾਰ ਵੱਲੋਂ ਪਹਿਲਾਂ ਤੋਂ ਹੀ ਸੁਰੱਖਿਆ ਦੇ ਮੱਦੇਨਜ਼ਰ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਤਾਂ ਕਿ ਇਸ ਦਿਵਸ ਮੌਕੇ ਕਿਸੇ ਤਰ੍ਹਾਂ ਦੀ ਕੋਈ ਵੀ ਅਣਹੋਣੀ ਘਟਨਾ ਨਾ ਵਾਪਰ ਸਕੇ। ਪਿਛਲੇ ਦਿਨ੍ਹਾਂ ਵਿੱਚ ਵਾਪਰੀਆਂ ਘਟਨਾਵਾਂ ਖਾਸ ਕਰ ਪਟਿਆਲਾ ਵਿਖੇ ਵਾਪਰੀ ਘਟਨਾ ਨੂੰ ਲੈਕੇ ਸਰਕਾਰ ਦੀ ਕਾਰਗੁਜਾਰੀ ਉੱਪਰ ਵੱਡੇ ਸਵਾਲ ਖੜ੍ਹੇ ਹੋਏ ਸਨ ਜਿਸ ਤੋਂ ਬਾਅਦ ਭਗਵੰਤ ਮਾਨ ਸਰਕਾਰ ਇਸ ਤਰ੍ਹਾਂ ਦੀਆਂ ਘਟਨਾਵਾਂ ਤੋਂ ਬਚਣ ਦੀ ਕੋਸ਼ਿਸ਼ ਕਰ ਰਹੀ ਹੈ।

ਇਸਦੇ ਚੱਲਦੇ ਹੀ ਪੁਲਿਸ ਤੇ ਅਰਧ ਸੈਨਿਕ ਬਲਾਂ ਵੱਲੋਂ ਅੰਮ੍ਰਿਤਸਰ ਵਿਖੇ ਫਲੈਗ ਮਾਰਚ ਕੱਢਿਆ ਗਿਆ ਹੈ। ਇਸਦੇ ਨਾਲ ਹੀ ਵੱਖ ਵੱਖ ਥਾਵਾਂ ਉੱਪਰ ਵੱਡੀ ਗਿਣਤੀ ਵਿੱਚ ਅਰਧ ਸੈਨਿਕਾਂ ਬਲ ਅਤੇ ਪੁਲਿਸ ਨੂੰ ਤਾਇਨਾਤ ਕੀਤਾ ਗਿਆ ਹੈ। ਪਿਛਲੇ ਦਿਨੀਂ ਸੀਐਮ ਭਗਵੰਤ ਮਾਨ ਵੱਲੋਂ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਗਈ ਹੈ। ਸੀਐਮ ਦੀ ਇਸ ਮੁਲਾਕਾਤ ਤੋਂ ਬਾਅਦ ਪੰਜਾਬ ਵਿੱਚ 2 ਹਜ਼ਾਰ ਵਾਧੂ ਅਰਧ ਸੈਨਿਕ ਬਲਾਂ ਨੂੰ ਤਾਇਨਾਤ ਕੀਤਾ ਗਿਆ ਹੈ। ਇਸਦੇ ਚੱਲਦੇ 10 ਕੰਪਨੀਆਂ ਪੰਜਾਬ ਵਿੱਚ ਪਹੁੰਚ ਵੀ ਚੁੱਕੀਆਂ ਹਨ ਜ਼ਿੰਨ੍ਹਾਂ ਨੂੰ ਪੰਜਾਬ ਭਰ ਵਿੱਚ ਤਾਇਨਾਤ ਕੀਤਾ ਗਿਆ ਹੈ। ਅਗਲੇ ਦਿਨ੍ਹਾਂ ਵਿੱਚ ਹੋਰ ਅਰਧ ਸੈਨਿਕ ਬਲ ਪੰਜਾਬ ਵਿੱਚ ਤਾਇਨਾਤ ਕੀਤੇ ਜਾਣਗੇ।

ਦੱਸ ਦਈਏ ਕਿ ਸੀਐਮ ਭਗਵੰਤ ਮਾਨ ਦਾ ਪੰਜਾਬ ਦੇ ਮਾਹੌਲ ਨੂੰ ਲੈਕੇ ਪਿਛਲੇ ਦਿਨੀਂ ਬਿਆਨ ਵੀ ਸਾਹਮਣੇ ਆਇਆ ਸੀ ਜਿਸ ਵਿੱਚ ਉਨ੍ਹਾਂ ਕਿਹਾ ਸੀ ਕਿ ਸਮਾਜ ਵਿਰੋਧੀ ਅਨਸਰ ਪੰਜਾਬ ਦਾ ਮਾਹੌਲ ਖਰਾਬ ਕਰ ਰਹੇ ਹਨ।ਉਨ੍ਹਾਂ ਕਿਹਾ ਸੀ ਕਿ ਪੰਜਾਬ ਦੇ ਮਾਹੌਲ ਨੂੰ ਸ਼ਾਂਤ ਰੱਖਣ ਦੇ ਲਈ ਉਨ੍ਹਾਂ ਵੱਲੋਂ ਦੇਸ਼ ਦੇ ਗ੍ਰਹਿ ਮੰਤੀਰ ਨੂੰ ਅਰਧ ਸੈਨਿਕ ਪੰਜਾਬ ਭੇਜਣ ਲਈ ਅਪੀਲ ਕੀਤੀ ਗਈ ਹੈ।ਸੀਐਮ ਮਾਨ ਦੀ ਇਸ ਮੁਲਾਕਾਤ ਤੋਂ ਬਾਅਦ ਪੰਜਾਬ ਵਿੱਚ ਅਰਧ ਸੈਨਿਕ ਬਲਾਂ ਦੀਆਂ 10 ਕੰਪਨੀਆਂ ਨੂੰ ਭੇਜ ਦਿੱਤਾ ਗਿਆ ਹੈ ਜਦਕਿ ਆਉਣ ਵਾਲੇ ਕੁਝ ਹੀ ਦਿਨ੍ਹਾਂ ਵਿੱਚ 10 ਹੋਰ ਕੰਪਨੀਆਂ ਨੂੰ ਭੇਜਿਆ ਜਾਵੇਗਾ।

ਜਾਣਕਾਰੀ ਅਨੁਸਾਰ ਸਾਕਾ ਨੀਲਾ ਤਾਰਾ ਦੀ 38ਵੀਂ ਬਰਸੀ ਨੂੰ ਲੈਕੇ ਸੁਰੱਖਿਆ ਏਜੰਜੀਆਂ ਹਾਈ ਅਲਰਟ ’ਤੇ ਹਨ ਅਤੇ ਇਸਦੇ ਨਾਲ ਹੀ ਅੰਮ੍ਰਿਤਸਰ ਵਿੱਚ ਵੀ ਸੁਰੱਖਿਆ ਨੂੰ ਵਧਾ ਦਿੱਤਾ ਗਿਆ ਹੈ। ਸੁਰੱਖਿਆ ਦੇ ਮੱਦੇਨਜ਼ਰ ਪੁਲਿਸ ਤੇ ਅਰਧ ਸੈਨਿਕ ਬਲਾਂ ਵੱਲੋਂ ਫਲੈਗ ਮਾਰਚ ਕੱਢਿਆ ਗਿਆ ਹੈ।ਜੋ ਜਾਣਕਾਰੀ ਸਾਹਮਣੇ ਆਈ ਹੈ ਹੁਣ ਤੱਕ ਕਰੀਬ 100 ਅਰਧ ਸੈਨਿਕ ਬਲ ਤਾਇਨਾਤ ਕੀਤਾ ਗਿਆ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਸੁਰੱਖਿਆ ਸ਼ਹਿਰ ਵਿੱਚ ਵਧਾਈ ਜਾ ਸਕਦੀ ਹੈ। ਇਸ ਦੌਰਾਨ ਲੋਕਾਂ ਨੂੰ ਚੌਕਸ ਰਹਿਣ ਦੀ ਸੁਚੇਤ ਕੀਤਾ ਜਾ ਰਿਹਾ ਹੈ। ਪੁਲਿਸ ਵੱਲੋਂ ਭੀੜ ਭੜੱਕੇ ਵਾਲੀਆਂ ਥਾਵਾਂ ਉੱਪਰ ਪੈਨੀਂ ਨਜ਼ਰ ਰੱਖੀ ਜਾ ਰਹੀ ਹੈ। ਇਸਦੇ ਨਾਲ ਹੀ ਲੋਕਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਜੇਕਰ ਕੋਈ ਵੀ ਸ਼ੱਕੀ ਵਸਤੂ ਜਾਂ ਕੋਈ ਸ਼ੱਕੀ ਦਿਖਾਈ ਦਿੰਦਾ ਹੈ ਤਾਂ ਉਸ ਸਬੰਧੀ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ।

ਇਸਦੇ ਨਾਲ ਹੀ ਇੱਕ ਹੋਰ ਅਹਿਮ ਜਾਣਕਾਰੀ ਸਾਹਮਣੇ ਆਈ ਹੈ। ਪੰਜਾਬ ਪੁਲਿਸ ਦੇ ਜਵਾਨਾਂ ਨੂੰ ਸਰਹੱਦ ਪਾਰ ਤੋਂ ਵਾਪਰ ਰਹੀਆਂ ਘਟਨਾਵਾਂ ਨੂੰ ਲੈਕੇ ਵਿਸ਼ੇਸ਼ ਸਿਖਲਾਈ ਦਿੱਤੀ ਜਾਵੇਗੀ। ਸਰਹੱਦ ਪਾਰ ਤੋਂ ਆਉਣ ਵਾਲੇ ਡਰੋਨਾਂ ਨੂੰ ਸੁੱਟਣ ਲਈ ਪੰਜਾਬ ਪੁਲਿਸ ਨੂੰ ਸਿਖਲਾਈ ਦਿੱਤੀ ਜਾਵੇਗੀ। ਸਿਖਲਾਈ ਨੂੰ ਲੈਕੇ ਪੰਜਾਬ ਪੁਲਿਸ ਵਿਭਾਗ ਵੱਲੋਂ ਕੇਂਦਰ ਨਾਲ ਤਾਲਮੇਲ ਕੀਤਾ ਜਾ ਰਿਹਾ ਹੈ ਜਿਸਦੇ ਚੱਲਦੇ ਜਲਦ ਹੀ ਗ੍ਰਹਿ ਮੰਤਰਾਲਾ ਵਿਸ਼ੇਸ਼ ਟੀਮ ਨੂੰ ਪੰਜਾਬ ਭੇਜ ਸਕਦਾ ਹੈ ਤਾਂ ਕਿ ਪੁਲਿਸ ਪੁਲਿਸ ਦੇ ਜਵਾਨਾਂ ਨੂੰ ਸਿਖਲਾਈ ਦਿੱਤੀ ਜਾ ਸਕੇ।

ਇਹ ਵੀ ਪੜ੍ਹੋ:ਮੰਤਰੀ ਦੀ ਅਗਵਾਈ 'ਚ 100 ਏਕੜ ਜ਼ਮੀਨ ਦਾ ਲਿਆ ਕਬਜ਼ਾ

Last Updated :May 20, 2022, 4:28 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.