ETV Bharat / city

ਕੁਮਾਰ ਵਿਸ਼ਵਾਸ ਤੋਂ ਬਾਅਦ ਅਲਕਾ ਲਾਂਬਾ ਦੇ ਘਰ ਪਹੁੰਚੀ ਪੰਜਾਬ ਪੁਲਿਸ

author img

By

Published : Apr 20, 2022, 4:35 PM IST

Updated : Apr 20, 2022, 5:06 PM IST

ਕੁਮਾਰ ਵਿਸ਼ਵਾਸ ਤੋਂ ਬਾਅਦ ਪੰਜਾਬ ਪੁਲਿਸ ਦਿੱਲੀ ਵਿਖੇ ਕਾਂਗਰਸ ਆਗੂ ਅਲਕਾ ਲਾਂਬਾ ਦੇ ਘਰ ਪਹੁੰਚੀ (punjab police reach alka lamba house ) ਹੈ। ਇਸ ਸਬੰਧੀ ਅਲਕਾ ਲਾਂਬਾ ਵੱਲੋਂ ਟਵੀਟ ਕਰਕੇ ਜਾਣਕਾਰੀ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਪੁਲਿਸ ਵੱਲੋਂ ਉਨ੍ਹਾਂ ਨੂੰ 26 ਅਪ੍ਰੈਲ ਨੂੰ ਰੂਪਨਗਰ ਥਾਣੇ ਵਿੱਚ ਪੇਸ਼ ਹੋਣ ਲਈ ਕਿਹਾ ਗਿਆ ਹੈ।

ਅਲਕਾ ਲਾਂਬਾ ਦੇ ਘਰ ਪਹੁੰਚੀ ਪੰਜਾਬ ਪੁਲਿਸ
ਅਲਕਾ ਲਾਂਬਾ ਦੇ ਘਰ ਪਹੁੰਚੀ ਪੰਜਾਬ ਪੁਲਿਸ

ਚੰਡੀਗੜ੍ਹ: ਦਿੱਲੀ ’ਚ ਕੁਮਾਰ ਵਿਸ਼ਵਾਸ ਦੇ ਘਰ ਤੋਂ ਬਾਅਦ ਪੰਜਾਬ ਪੁਲਿਸ ਕਾਂਗਰਸ ਆਗੂ ਅਲਕਾ ਲਾਂਬਾ ਦੇ ਘਰ ਪਹੁੰਚ ਗਈ (punjab police reach alka lamba house ) ਹੈ। ਅਲਕਾ ਲਾਂਬਾ ਵੱਲੋਂ ਇਸ ਸਬੰਧੀ ਟਵੀਟ ਕਰਕੇ ਜਾਣਕਾਰੀ ਦਿੱਤੀ ਗਈ ਹੈ। ਉਨ੍ਹਾਂ ਟਵੀਟ ਕਰਦਿਆਂ ਦੱਸਿਆ ਹੈ ਕਿ ਪੰਜਾਬ ਪੁਲਿਸ ਉਨ੍ਹਾਂ ਦੇ ਘਰ ਪਹੁੰਚ ਚੁੱਕੀ ਹੈ। ਇਸ ਤੋਂ ਪਹਿਲਾਂ ਪੰਜਾਬ ਪੁਲਿਸ ਕੁਮਾਰ ਵਿਸ਼ਵਾਸ ਦੇ ਘਰ ਪਹੁੰਚੀ ਸੀ।

  • पंजाब पुलिस घर की दीवार पर नोटिस चिपका कर गई है और जाते जाते #AAP की @BhagwantMann सरकार की ओर से धमकी भी देकर गई है कि अगर 26 अप्रेल को थाने में पेश नहीं हुई तो अंजाम बुरा होगा.
    कॉंग्रेस की यह गांधी वादी सिपाही बड़े संधियों से नहीं डरी, छोटे संघी की तो बात ही छोड़ दो.@INCIndia https://t.co/ZdUhACh1qW pic.twitter.com/XwhyGVs3FQ

    — Alka Lamba (@LambaAlka) April 20, 2022 " class="align-text-top noRightClick twitterSection" data=" ">

ਇਸਦੇ ਨਾਲ ਹੀ ਉਨ੍ਹਾਂ ਇੱਕ ਹੋਰ ਟਵੀਟ ਕਰਦਿਆਂ ਕਿਹਾ ਹੈ ਕਿ ਪੰਜਾਬ ਪੁਲਿਸ ਵੱਲੋਂ ਉਨ੍ਹਾਂ ਦੇ ਘਰ ਬਾਹਰ ਕੰਧ ਉੱਪਰ ਪੋਸਟਰ ਚਿਪਕਾਇਆ ਗਿਆ ਹੈ। ਅਲਕਾ ਲਾਂਬਾ ਨੇ ਦੱਸਿਆ ਕਿ ਜਾਂਦੇ ਜਾਂਦੇ ਪੰਜਾਬ ਪੁਲਿਸ ਦੇ ਮੁਲਾਜ਼ਮ ਆਪ ਦੀ ਭਗਵੰਤ ਮਾਨ ਸਰਕਾਰ ਦੇ ਵੱਲੋਂ ਧਮਕੀ ਦੇ ਕੇ ਗਏ ਹਨ ਕਿ ਜੇ ਉਹ 26 ਅਪ੍ਰੈਲ ਨੂੰ ਥਾਣੇ ਵਿੱਚ ਪੇਸ਼ ਨਾ ਹੋਏ ਤਾਂ ਇਸਦਾ ਅੰਜ਼ਾਮ ਬੁਰਾ ਹੋਵੇਗਾ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਕਾਂਗਰਸ ਦੀ ਇਹ ਗਾਂਧੀਵਾਦੀ ਸਿਪਾਹੀ ਵੱਡੇ ਸੰਘੀਆਂ ਤੋਂ ਨਹੀਂ ਡਰੀ, ਛੋਟੇ ਸੰਘੀ ਦੀ ਤਾਂ ਗੱਲ ਹੀ ਛੱਡੋ।

ਦੱਸ ਦਈਏ ਕਿ ਪੰਜਾਬ ਪੁਲਿਸ ਵੱਲੋਂ ਜੋ ਪੋਸਟਰ ਅਲਕਾ ਲਾਂਬਾ ਦੇ ਘਰ ਬਾਹਰ ਲਗਾਇਆ ਗਿਆ ਹੈ ਉਸ ਵਿੱਚ ਉਨ੍ਹਾਂ ਅਲਕਾ ਲਾਂਬਾ ਨੂੰ 26 ਅਪ੍ਰੈਲ ਨੂੰ ਰੂਪਨਗਰ ਥਾਣੇ ਵਿੱਚ ਪਹੁੰਚਣ ਲਈ ਕਿਹਾ ਗਿਆ ਹੈ ਤਾਂ ਕਿ ਉਨ੍ਹਾਂ ਤੋਂ ਜਾਂਚ ਸਬੰਧੀ ਪੁੱਛ ਪੜਤਾਲ ਕੀਤੀ ਜਾ ਸਕੇ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪੰਜਾਬ ਪੁਲਿਸ ਵਲੋਂ ਕੁਮਾਰ ਵਿਸ਼ਵਾਸ਼ ਦੇ ਘਰ ਵੀ ਪਹੁੰਚੀ ਸੀ। ਜਿਥੇ ਉਨ੍ਹਾਂ ਨੂੰ ਵੀ ਪੰਜਾਬ ਪੁਲਿਸ ਵਲੋਂ ਨੋਟਿਸ ਦਿੱਤਾ ਗਿਆ ਸੀ। ਉਨ੍ਹਾਂ ਨੂੰ ਵੀ 26 ਅਪ੍ਰੈਲ ਨੂੰ ਵੀ ਰੂਪਨਗਰ ਸਦਰ ਥਾਣੇ ਪਹੁੰਚਣ ਲਈ ਕਿਹਾ ਗਿਆ ਸੀ। ਕੁਮਾਰ ਵਿਸ਼ਵਾਸ਼ ਵਲੋਂ ਸੋਸ਼ਲ ਮੀਡੀਆ 'ਤੇ ਫੋਟੋਆਂ ਸ਼ੇਅਰ ਕਰਨ ਨਾਲ ਪੰਜਾਬ ਦੀ ਰਾਜਨੀਤੀ ਲਾਫ਼ੀ ਗਰਮਾ ਗਈ ਹੈ।

ਇਹ ਵੀ ਪੜ੍ਹੋ: ਕੁਮਾਰ ਵਿਸ਼ਵਾਸ ਦੇ ਘਰ ਪਹੁੰਚੀ ਪੰਜਾਬ ਪੁਲਿਸ, ਸੀਐੱਮ ਮਾਨ ਨੂੰ ਦਿੱਤੀ ਚਿਤਾਵਨੀ

Last Updated :Apr 20, 2022, 5:06 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.