ETV Bharat / city

ਪੰਜਾਬ ਚੋਣ ਅਫਸਰ ਵੱਲੋਂ 10,440 ਸ਼ਿਕਾਇਤਾਂ ’ਚੋਂ 7408 ਨੂੰ 100 ਮਿੰਟਾਂ ’ਚ ਨਿਪਟਾਉਣ ਦਾ ਦਾਅਵਾ

author img

By

Published : Feb 10, 2022, 9:19 PM IST

ਚੋਣ ਜ਼ਾਬਤੇ ਉਪਰੰਤ ਸੀਵਿਜਿਲ ਐਪ ’ਤੇ ਕੁੱਲ 10,440 ਸ਼ਿਕਾਇਤਾਂ ਮਿਲੀਆਂ
ਚੋਣ ਜ਼ਾਬਤੇ ਉਪਰੰਤ ਸੀਵਿਜਿਲ ਐਪ ’ਤੇ ਕੁੱਲ 10,440 ਸ਼ਿਕਾਇਤਾਂ ਮਿਲੀਆਂ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਉਨਾਂ ਨੂੰ ਸੀਵਿਜਿਲ ਐਪ ’ਤੇ ਕੁੱਲ 10,440 ਸ਼ਿਕਾਇਤਾਂ ਮਿਲੀਆਂ ਹਨ। ਇਸਦੇ ਨਾਲ ਹੀ ਉਨ੍ਹਾਂ ਦਾਅਵਾ ਕੀਤਾ ਹੈ ਕਿ 100 ਮਿੰਟਾਂ ਤੋਂ ਵੀ ਘੱਟ ਸਮੇਂ ਵਿੱਚ 7,408 ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਹੈ।

ਚੰਡੀਗੜ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾ. ਐਸ. ਕਰੁਣਾ ਰਾਜੂ ਨੇ ਵੀਰਵਾਰ ਨੂੰ ਦੱਸਿਆ ਕਿ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਉਨਾਂ ਨੂੰ ਸੀਵਿਜਿਲ ਐਪ ’ਤੇ ਕੁੱਲ 10,440 ਸ਼ਿਕਾਇਤਾਂ ਮਿਲੀਆਂ ਹਨ।

ਉਨ੍ਹਾਂ ਕਿਹਾ ਕਿ ਇੰਨ੍ਹਾਂ ਵਿੱਚੋਂ 100 ਮਿੰਟਾਂ ਤੋਂ ਵੀ ਘੱਟ ਸਮੇਂ ਵਿੱਚ 7,408 ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਗਿਆ ਹੈ। ਉਨਾਂ ਕਿਹਾ ਕਿ ਸਾਡੀਆਂ ਟੀਮਾਂ ਨੇ ਔਸਤਨ 49 ਮਿੰਟ 39 ਸੈਕਿੰਡ ਵਿੱਚ ਅਤੇ 92 ਫੀਸਦੀ ਸ਼ੁੱਧਤਾ ਦਰਾਂ ਨਾਲ ਇੰਨ੍ਹਾਂ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਹੈ।

ਇਸ ਤੋਂ ਇਲਾਵਾ ਡਾ: ਰਾਜੂ ਨੇ ਦੱਸਿਆ ਕਿ ਚੋਣ ਕਮਿਸ਼ਨ ਨੂੰ 498 ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ, ਜਿੰਨਾਂ ਵਿੱਚੋਂ 448 ਦਾ ਨਿਪਟਾਰਾ ਕਰ ਦਿੱਤਾ ਗਿਆ ਹੈ, ਜਦੋਂ ਕਿ 50 ਉੱਤੇ ਕਾਰਵਾਈ ਚੱਲ ਰਹੀ ਹੈ। ਇਸੇ ਤਰ੍ਹਾਂ ਰਾਸ਼ਟਰੀ ਸ਼ਿਕਾਇਤ ਨਿਵਾਰਨ ਪੋਰਟਲ (ਐੱਨ.ਜੀ.ਆਰ.ਐੱਸ.) ’ਤੇ 300 ਸ਼ਿਕਾਇਤਾਂ ਪ੍ਰਾਪਤ ਹੋਈਆਂ, ਜਿੰਨਾਂ ’ਚੋਂ 278 ਦਾ ਨਿਪਟਾਰਾ ਕਰ ਦਿੱਤਾ ਗਿਆ ਹੈ, ਜਦਕਿ 22 ਪ੍ਰਕਿਰਿਆ ਅਧੀਨ ਹਨ।

ਉਨ੍ਹਾਂ ਦੱਸਿਆ ਕਿ ਕਾਲ ਸੈਂਟਰ ਰਾਹੀਂ 2,193 ਸ਼ਿਕਾਇਤਾਂ ਪ੍ਰਾਪਤ ਹੋਈਆਂ, ਜਿਨਾਂ ਵਿੱਚੋਂ 2053 ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ, ਜਦੋਂ ਕਿ ਇੱਕ ਵਾਜਿਬ ਨਹੀਂ ਸੀ ਅਤੇ 139 ਪ੍ਰਕਿਰਿਆ ਅਧੀਨ ਹਨ। ਇਸੇ ਤਰਾਂ ਹੋਰ ਸਰੋਤਾਂ ਰਾਹੀਂ 2130 ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ, ਜਿੰਨਾਂ ਵਿੱਚੋਂ 2119 ਦਾ ਨਿਪਟਾਰਾ ਕਰ ਦਿੱਤਾ ਗਿਆ ਹੈ, ਜਦਕਿ 11 ਪ੍ਰਕਿਰਿਆ ਅਧੀਨ ਹਨ।

ਜ਼ਿਕਰਯੋਗ ਹੈ, ਕੋਈ ਵੀ ਨਾਗਰਿਕ ਸੀਵਿਜਿਲ ਮੋਬਾਈਲ ਐਪ ਰਾਹੀਂ ਸ਼ਿਕਾਇਤ ਦਰਜ ਕਰਵਾ ਸਕਦਾ ਹੈ, ਜੋ ਕਿ ਆਟੋ ਲੋਕੇਸ਼ਨ ਡੇਟਾ ਦੇ ਨਾਲ ਲਾਈਵ ਫੋਟੋ/ਵੀਡੀਓ ਦੇ ਨਾਲ ਆਦਰਸ਼ ਚੋਣ ਜ਼ਾਬਤੇ/ਖਰਚ ਦੀ ਉਲੰਘਣਾ ਦਾ ਸਮਾਂ, ਆਧਾਰਿਤ ਸਬੂਤ ਪ੍ਰਦਾਨ ਕਰਦਾ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤ ਉਪਰੰਤ ਫਲਾਇੰਗ ਸਕੁਐਡ ਮਾਮਲੇ ਦੀ ਜਾਂਚ ਕਰਦੇ ਹਨ ਅਤੇ ਰਿਟਰਨਿੰਗ ਅਫਸਰ 100 ਮਿੰਟ ਦੇ ਅੰਦਰ ਫੈਸਲਾ ਕਰਨਾ ਯਕੀਨੀ ਬਣਾਉਂਦਾ ਹੈ।

ਇਹ ਵੀ ਪੜ੍ਹੋ: ਭਾਜਪਾ ਉਮੀਦਵਾਰ ਦੇ ਘਰ 'ਤੇ ਪੱਥਰਬਾਜ਼ੀ, ਤੋੜੇ ਸ਼ੀਸ਼ੇ

ETV Bharat Logo

Copyright © 2024 Ushodaya Enterprises Pvt. Ltd., All Rights Reserved.