ETV Bharat / city

ਚੱਕਾ ਜਾਮ, ਜੇਕਰ ਤੁਸੀਂ ਵੀ ਕਰਦੇ ਹੋ ਬੱਸ 'ਚ ਸਫ਼ਰ ਤਾਂ ਅੱਜ ਹੋ ਸਕਦੇ ਹੋ ਖੱਜ਼ਲ ਖੁਆਰ !

author img

By

Published : Jun 23, 2022, 8:00 AM IST

ਜੇਕਰ ਤੁਸੀਂ ਵੀ ਕਰਦੇ ਹੋ ਬੱਸ 'ਚ ਸਫ਼ਰ ਤਾਂ ਅੱਜ ਹੋ ਸਕਦੇ ਹੋ ਖੱਜ਼ਲ ਖੁਆਰ
ਜੇਕਰ ਤੁਸੀਂ ਵੀ ਕਰਦੇ ਹੋ ਬੱਸ 'ਚ ਸਫ਼ਰ ਤਾਂ ਅੱਜ ਹੋ ਸਕਦੇ ਹੋ ਖੱਜ਼ਲ ਖੁਆਰ

ਪੰਜਾਬ ਰੋਡਵੇਜ਼, ਪਨਬੱਸ ਅਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਵੱਲੋਂ ਅੱਜ ਸਰਕਾਰੀ ਬੱਸਾਂ ਦਾ ਚੱਕਾ ਜਾਮ ਕੀਤਾ ਗਿਆ ਹੈ। ਦੱਸ ਦਈਏ ਕਿ ਪਨਬੱਸ ਅਤੇ ਪੀਆਰਟੀਸੀ ਮੁਲਾਜ਼ਮਾਂ ਦੀਆਂ ਤਨਖਾਹਾਂ ਬਹੁਤ ਹੀ ਦੇਰੀ ਨਾਲ ਅਦਾ ਕੀਤੀਆਂ ਜਾ ਰਹੀਆਂ ਹਨ ਅਤੇ ਤਨਖਾਹ ਪਵਾਉਣ ਲਈ ਵੀ ਰੋਸ ਮੁਜ਼ਾਹਰੇ ਜਾਂ ਹੜਤਾਲ ਕਰਨੀ ਪੈ ਰਹੀ ਹੈ।

ਚੰਡੀਗੜ੍ਹ: ਪੰਜਾਬ ਰੋਡਵੇਜ਼, ਪਨਬੱਸ ਅਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਕੱਚੇ ਮੁਲਾਜਮਾਂ ਦੀਆਂ ਤਨਖ਼ਾਹਾਂ ਲੰਬੇ ਸਮੇਂ ਤੋਂ ਪੈਡਿੰਗ ਹਨ। ਜਿਸ ਦੇ ਚੱਲਦਿਆਂ ਵਿਭਾਗ ਵੱਲੋਂ ਤਨਖ਼ਾਹਾਂ ਨਾ ਦੇਣ ਦੇ ਰੋਸ ਵਜੋਂ 23 ਜੂਨ ਦੁਪਹਿਰ 12 ਵਜੇ ਤੋਂ ਬੱਸਾਂ ਦਾ ਚੱਕਾ ਜਾਮ ਕਰਦਿਆਂ ਅਣਮਿੱਥੇ ਸਮੇਂ ਲਈ ਹੜਤਾਲ ਕੀਤੀ ਜਾਵੇਗੀ। ਇਸ ਹੜਤਾਲ ਨਾਲ ਕਰੀਬ 2800 ਸਰਕਾਰੀ ਬੱਸਾਂ ਦੀ ਬਰੇਕ ਲੱਗ ਜਾਵੇਗੀ।

ਇਸ ਸਬੰਧੀ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਅਤੇ ਡਿਪੂ ਪ੍ਰਧਾਨ ਜਤਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵੀ ਕਾਂਗਰਸ ਅਤੇ ਅਕਾਲੀ ਦਲ ਭਾਜਪਾ ਸਰਕਾਰਾਂ ਵਾਂਗ ਹੀ ਕੱਚੇ ਮੁਲਾਜ਼ਮਾਂ ਲਈ ਮਾੜੇ ਹਾਲਾਤ ਪੈਦਾ ਕੀਤੇ ਜਾ ਰਹੇ ਹਨ। ਇਸ ਦੇ ਚੱਲਦਿਆਂ ਹਰ ਮਹੀਨੇ ਪਨਬੱਸ ਅਤੇ ਪੀਆਰਟੀਸੀ ਮੁਲਾਜ਼ਮਾਂ ਦੀਆਂ ਤਨਖਾਹਾਂ ਬਹੁਤ ਹੀ ਦੇਰੀ ਨਾਲ ਅਦਾ ਕੀਤੀਆਂ ਜਾ ਰਹੀਆਂ ਹਨ ਅਤੇ ਤਨਖਾਹ ਪਵਾਉਣ ਲਈ ਵੀ ਰੋਸ ਮੁਜ਼ਾਹਰੇ ਜਾਂ ਹੜਤਾਲ ਕਰਨੀ ਪੈ ਰਹੀ ਹੈ।

ਇਹ ਵੀ ਪੜ੍ਹੋ: ਸੰਗਰੂਰ ਜ਼ਿਮਨੀ ਚੋਣ: ਪੁਲਿਸ ਪ੍ਰਸ਼ਾਸਨ ਵਲੋਂ ਸੁਰੱਖਿਆ ਪ੍ਰਬੰਧ ਮੁਕੰਮਲ, ਅਫਵਾਹਾਂ ਤੋਂ ਬਚਣ ਦੀ ਸਲਾਹ

ਉਹਨਾਂ ਕਿਹਾ ਕਿ ਦਿਨ ਰਾਤ ਮਿਹਨਤ ਕਰਕੇ ਪੰਜਾਬ ਦੀ ਜਨਤਾਂ ਨੂੰ ਮੰਜ਼ਿਲ ਤੱਕ ਪਹੁੰਚਾਉਣ ਵਾਲੇ ਇਹਨਾਂ ਮੁਲਾਜ਼ਮਾਂ ਦੇ ਪਰਿਵਾਰ ਆਰਥਿਕ ਮੰਦਹਾਲੀ ਦਾ ਸ਼ਿਕਾਰ ਹੋ ਰਹੇ ਹਨ। ਜਿਸ ਕਾਰਨ ਬੱਸਾਂ ਚਲਾਉਣ ਵਾਲੇ ਡਰਾਇਵਰ ਅਤੇ ਕੰਡਕਟਰ ਵੀ ਮਾਨਸਿਕ ਤਣਾਅ ਵਿਚ ਬੱਸਾਂ ਚਲਾਉਣ ਲਈ ਮਜਬੂਰ ਹਨ। ਉਨ੍ਹਾਂ ਕਿਹਾ ਕਿ ਜੇਕਰ ਡਰਾਇਵਰ ਅਤੇ ਕੰਡਕਟਰ ਹੀ ਮਾਨਸਿਕ ਪ੍ਰੇਸ਼ਾਨ ਰਹਿਣਗੇ ਤਾਂ ਇਸ ਨਾਲ ਹਾਦਸੇ ਹੋਣ ਦਾ ਡਰ ਵੱਧ ਜਾਂਦਾ ਹੈ।

ਉਨ੍ਹਾਂ ਕਿਹਾ ਕਿ ਸਾਡੀ ਜਥੇਬੰਦੀ ਵੱਲੋਂ ਵਾਰ-ਵਾਰ ਉੱਚ ਅਧਿਕਾਰੀਆਂ ਨਾਲ ਅਤੇ ਟਰਾਂਸਪੋਰਟ ਮੰਤਰੀ ਪੰਜਾਬ ਨਾਲ ਸੰਪਰਕ ਕਰਨ ਦੇ ਬਾਵਜੂਦ ਹੁਣ ਤੱਕ ਤਨਖਾਹਾਂ ਨਾ ਆਉਣ ਕਾਰਨ ਕੱਚੇ ਮੁਲਾਜ਼ਮਾਂ 'ਚ ਭਾਰੀ ਰੋਸ ਹੈ। ਇਸ ਦੇ ਸਿੱਟੇ ਵਜੋਂ 23 ਜੂਨ ਨੂੰ ਦੁਪਹਿਰ 12 ਵਜੇ ਤੋਂ ਸਮੂਹ ਕਰਮਚਾਰੀ ਬੱਸਾਂ ਬੰਦ ਕਰਕੇ ਪਨਬੱਸ ਤੇ ਪੀਆਰਟੀਸੀ ਦਾ ਚੱਕਾ ਜਾਮ ਕਰਨਗੇ। ਉਨ੍ਹਾਂ ਦੱਸਿਆ ਕਿ ਇਹ ਸੰਘਰਸ਼ ਤਨਖਾਹ ਨਾ ਆਉਣ ਤੱਕ ਜਾਰੀ ਰਹੇਗਾ।

ਇਹ ਵੀ ਪੜ੍ਹੋ: ਰਾਕੇਸ਼ ਟਿਕੈਤ ਦੀ ਪੰਜਾਬ ਫੇਰੀ...ਕੇਂਦਰ ਸਰਕਾਰ ਦੇ ਕਈ ਫੈਸਲਿਆਂ 'ਤੇ ਜੰਮ ਕੇ ਵਰ੍ਹੇ ਟਿਕੈਤ

ETV Bharat Logo

Copyright © 2024 Ushodaya Enterprises Pvt. Ltd., All Rights Reserved.