ETV Bharat / city

ਇੱਕ ਵਾਰ ਫਿਰ ਕਸੁੱਤੇ ਫਸੇ ਮੰਤਰੀ ਲਾਲਜੀਤ ਭੁੱਲਰ !, ਲਾਲ ਕਿਲ੍ਹੇ ’ਤੇ ਹੋਈ ਹਿੰਸਾ...

author img

By

Published : Aug 9, 2022, 10:10 AM IST

ਕਸੁੱਤੇ ਫਸੇ ਮੰਤਰੀ ਲਾਲਜੀਤ ਭੁੱਲਰ
ਕਸੁੱਤੇ ਫਸੇ ਮੰਤਰੀ ਲਾਲਜੀਤ ਭੁੱਲਰ

ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਇੱਕ ਵੀਡੀਓ ਨੂੰ ਲੈ ਕੇ ਇੱਕ ਵਾਰ ਫਿਰ ਵਿਵਾਦਾਂ ਵਿੱਚ ਘਿਰ ਗਏ ਹਨ। 26 ਜਨਵਰੀ ਨੂੰ ਲਾਲ ਕਿਲ੍ਹੇ ‘ਤੇ ਹੋਈ ਹਿੰਸਾ (violence at the Red Fort) ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ ਜਿਸ ਵਿੱਚ ਮੰਤਰੀ ਲਾਲਜੀਤ ਸਿੰਘ ਭੁੱਲਰ ਵੀ ਹਨ।

ਚੰਡੀਗੜ੍ਹ: ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਇੱਕ ਵਾਰ ਫਿਰ ਵਿਵਾਦਾਂ ’ਚ ਘਿਰਦੇ ਨਜ਼ਰ ਆ ਰਹੇ ਹਨ। ਮੰਤਰੀ ਲਾਲਜੀਤ ਸਿੰਘ ਭੁੱਲਰ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ, ਵੀਡੀਓ 26 ਜਨਵਰੀ ਨੂੰ ਲਾਲ ਕਿਲ੍ਹੇ 'ਤੇ ਹੋਈ ਹਿੰਸਾ ਦੇ ਸਮੇਂ ਦਾ ਹੈ, ਇਸ ਵੀਡੀਓ ਵਿੱਚ ਮੰਤਰੀ ਲਾਲਜੀਤ ਸਿੰਘ ਭੁੱਲਰ ਵੀ ਮੌਜੂਦ ਹਨ ਜੋ ਕਿ ਹਿੰਸਾ ਦੇ ਸਮੇਂ ਲਾਲ ਕਿਲ੍ਹੇ ’ਤੇ ਮੌਜੂਦ ਸਨ। ਇਸ ਵੀਡੀਓ ਵਿੱਚ ਦੀਪ ਸਿੱਧੂ ਵੀ ਨਜ਼ਰ ਆ ਰਹੇ ਹਨ।

ਇਹ ਵੀ ਪੜੋ: ਪੁਲਿਸ ਨੇ ਫਿਲਮੀ ਸਟਾਈਲ ‘ਚ ਫੜੇ ਮੁਲਜ਼ਮ, ਦੇਖੋ ਵੀਡੀਓ

ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੇ ਚੁੱਕੇ ਸਵਾਲ: ਇਸ ਸਬੰਧੀ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੇ ਟਵੀਟ ਕਰ ਸਵਾਲ ਖੜੇ ਕੀਤੇ ਹਨ। ਖਹਿਰਾ ਨੇ ਟਵੀਟ ਕਰਦੇ ਹੋਏ ਲਿਖਿਆ ਹੈ ਕਿ ‘ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਜੀ ਕਿਰਪਾ ਕਰਕੇ ਸਪੱਸ਼ਟ ਕਰੋ ਕਿ ਇਹ ਤੁਹਾਡਾ ਟਰਾਂਸਪੋਰਟ ਮੰਤਰੀ ਲਾਲਜੀਤ ਭੁੱਲਰ ਹੈ ਜੋ ਦੀਪ ਸਿੱਧੂ ਨਾਲ ਲਾਲ ਕਿਲ੍ਹੇ 'ਤੇ ਕੇਸਰੀ ਨਿਸ਼ਾਨ ਸਾਹਿਬ ਲਹਿਰਾਉਣ ਦਾ ਹਿੱਸਾ ਬਣਿਆ ਸੀ ? ਜੇਕਰ ਹਾਂ ਤਾਂ ਸਾਡੇ ਮੁੱਖ ਮੰਤਰੀ ਉਨ੍ਹਾਂ ਨੂੰ ਦੇਸ਼ ਵਿਰੋਧੀ ਕਿਵੇਂ ਕਹਿੰਦੇ ਹਨ ਅਤੇ ਉਨ੍ਹਾਂ ਨੂੰ ਆਪਣੀ ਕੈਬਨਿਟ ਵਿੱਚ ਮੰਤਰੀ ਕਿਵੇਂ ਰੱਖਣਗੇ ?

ਦੱਸ ਦਈਏ ਕਿ ਇਸ ਤੋਂ ਪਹਿਲਾਂ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਆਪਣੇ ਕਾਰ ’ਤੇ ਸਟੰਟ ਕਰ ਸੁਰਖੀਆਂ ਵਿੱਚ ਆ ਚੁੱਕੇ ਹਨ। ਮੰਤਰੀ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਉਹਨਾਂ ’ਤੇ ਵਿਰੋਧੀਆਂ ਵੱਲੋਂ ਕਾਫੀ ਸਵਾਲ ਖੜ੍ਹੇ ਕੀਤੇ ਗਏ ਸਨ। ਮੰਤਰੀ ਜੀ ਵੀਡੀਓ ਵਿੱਚ ਕਾਰ ਦੀ ਛੱਤ ਤੋਂ ਬਾਹਰ ਨਿਕਲਦੇ ਦਿਖਾਈ ਦੇ ਰਹੇ ਹਨ ਤੇ ਮੰਤਰੀ ਦੀ ਸੁਰੱਖਿਆ ਲਈ ਲਾਏ ਗਏ ਮੁਲਾਜ਼ਮ ਦਰਵਾਜ਼ਿਆਂ 'ਤੇ ਲਟਕ ਰਹੇ ਸਨ।

ਇਹ ਵੀ ਪੜੋ: ਪੁਲਿਸ ਵੱਲੋਂ ਪਿੰਦਰੀ ਗੈਂਗ ਦੇ 10 ਖ਼ਤਰਨਾਕ ਗੈਂਗਸਟਰ ਕਾਬੂ, ਲਾਰੈਂਸ ਬਿਸ਼ਨੋਈ ਗੈਂਗ ਨਾਲ ਵੀ ਸਬੰਧ

ਕਸੁੱਤੇ ਫਸੇ ਮੰਤਰੀ ਲਾਲਜੀਤ ਭੁੱਲਰ
ਕਸੁੱਤੇ ਫਸੇ ਮੰਤਰੀ ਲਾਲਜੀਤ ਭੁੱਲਰ

ਦੱਸ ਦਈਏ ਕਿ 26 ਜਨਵਰੀ ਨੂੰ ਲਾਲ ਕਿਲ੍ਹੇ ’ਤੇ ਹਿੱਸਾ ਹੋਈ ਸੀ। ਇਸ ਦਿਨ ਕੁਝ ਸ਼ਰਾਰਤੀ ਅਨਸਰਾਂ ਨੇ ਲਾਲ ਕਿਲ੍ਹੇ ’ਤੇ ਕੇਸਰੀ ਝੰਡਾ ਲਹਿਰਾ ਦਿੱਤਾ ਸੀ, ਜਿਸ ਤੋਂ ਬਾਅਦ ਪੁਲਿਸ ਨੇ ਬਹੁਤ ਸਾਰੇ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਸੀ ਤੇ ਮਾਮਲਾ ਦਰਜ ਕੀਤਾ ਗਿਆ ਸੀ। ਇਹਨਾਂ ਵਿੱਚੋਂ ਇੱਕ ਅਦਾਕਾਰ ਦੀਪ ਸਿੱਧੂ ਵੀ ਸੀ ਜਿਹਨਾਂ ਦੀ ਹਾਦਸੇ ਵਿੱਚ ਮੌਤ ਹੋ ਗਈ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.