ETV Bharat / city

Weather Report ਚੰਡੀਗੜ੍ਹ ਸਮੇਤ ਪੰਜਾਬ ਵਿੱਚ ਮੀਂਹ ਦਾ ਅਲਰਟ, ਜਾਣੋ ਮੌਸਮ ਦਾ ਹਾਲ

author img

By

Published : Oct 10, 2022, 7:11 AM IST

Weather of Punjab on October 10
ਚੰਡੀਗੜ੍ਹ ਸਮੇਤ ਪੰਜਾਬ ਵਿੱਚ ਮੀਂਹ ਦਾ ਅਲਰਟ

Weather Report ਪੰਜਾਬ ਸਣੇ ਚੰਡੀਗੜ੍ਹ ਵਿੱਚ ਦੇਰ ਰਾਤ ਪਏ ਮੀਂਹ ਕਾਰਨ ਤਾਪਮਾਨ ਵਿੱਚ ਹੋਰ ਗਿਰਾਵਟ ਆ (Weather of Punjab) ਗਈ ਹੈ। ਅੱਜ ਫਿਰ ਪੂਰੇ ਪੰਜਾਬ ਸਮੇਤ ਚੰਡੀਗੜ੍ਹ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ।

ਚੰਡੀਗੜ੍ਹ: ਪੰਜਾਬ ਸਮੇਤ ਚੰਡੀਗੜ੍ਹ ਵਿੱਚ (Weather of Punjab) ਮੌਸਮ ਬਦਲਣ ਨਾਲ ਤਾਪਮਾਨ ਵਿੱਚ ਗਿਰਾਟਵ ਆ ਗਈ ਹੈ। ਦੇਰ ਰਾਤ ਚੰਡੀਗੜ੍ਹ ਸਮੇਤ ਪੰਜਾਬ ਦੇ ਕਈ ਸ਼ਹਿਰਾਂ ਵਿੱਚ ਹਲਕਾ ਮੀਂਹ ਪਿਆ ਹੈ, ਜਿਸ ਨਾਲ ਤਾਪਮਾਨ ਵਿੱਚ ਹੋਰ ਗਿਰਾਵਟ ਆ ਗਈ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਵੱਲੋਂ ਅੱਜ ਮੀਂਹ ਦਾ ਅਲਰਟ ਵੀ ਜਾਰੀ ਕੀਤਾ ਗਿਆ ਹੈ।

ਮੀਂਹ ਕਾਰਨ ਕਿਸਾਨਾਂ ਦੀਆਂ ਵਧਣਗੀਆਂ ਮੁਸ਼ਕਿਲਾ: ਚੰਡੀਗੜ੍ਹ ਸਮੇਤ ਪੰਜਾਬ ਭਰ ਵਿੱਚ ਅੱਜ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ। ਜੇਕਰ ਜਿਆਦਾ ਮੀਂਹ ਪੈ ਜਾਂਦਾ ਹੈ ਤਾਂ ਕਿਸਾਨਾਂ ਦੀਆਂ ਮੁਸ਼ਕਿਲਾਂ ਵਧ ਜਾਣਗੀਆਂ ਤੇ ਪੱਕੀ ਫਸਲ ਖਰਾਬ ਹੋ ਜਾਵੇਗਾ।

Weather of Punjab on October 10
ਚੰਡੀਗੜ੍ਹ ਸਮੇਤ ਪੰਜਾਬ ਵਿੱਚ ਮੀਂਹ ਦਾ ਅਲਰਟ

ਮੌਸਮ ਵਿੱਚ ਹੋਇਆ ਬਦਲਾਅ: ਸਵੇਰ-ਸ਼ਾਮ ਮੌਸਮ ਵਿੱਚ ਬਦਲਾਅ ਦੇਖਿਆ ਜਾ ਸਕਦਾ ਹੈ। ਇਕ ਵਾਰ ਅੰਦਾਜ਼ਾ ਇਹ ਲਗਾਇਆ ਜਾ ਰਿਹਾ ਹੈ ਕਿ 15 ਨਵੰਬਰ ਤੋਂ ਠੰਡ ਜ਼ੋਰ ਫੜ੍ਹ ਸਕਦੀ ਹੈ। ਦੱਸ ਦੇਈਏ ਕਿ ਹੁਣ ਸਵੇਰ ਦੇ ਸਮੇਂ ਧੁੱਪ ਚੰਗੀ ਲੱਗਣ ਲੱਗੀ ਹੈ। ਹੁਣ ਤਾਪਮਾਨ 20 ਤੋਂ 25 ਡਿਗਰੀ ਸੈਲਸੀਅਸ ਵਿਚਕਾਰ ਰਹਿੰਦਾ ਹੈ।

ਇਹ ਵੀ ਪੜੋ: Daily Love Horoscope: ਪਿਆਰ ਦੇ ਮਾਮਲੇ 'ਚ ਚਮਕੇਗੀ ਇਨ੍ਹਾਂ ਰਾਸ਼ੀਆਂ ਦੀ ਕਿਸਮਤ, ਮਿਲੇਗਾ ਸੱਚਾ ਪਿਆਰ !

ਅੰਮ੍ਰਿਤਸਰ: ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 29 ਡਿਗਰੀ ਅਤੇ ਘੱਟ ਤੋਂ ਘੱਟ 21 ਡਿਗਰੀ ਰਹੇਗਾ।

ਜਲੰਧਰ: ਜਲੰਧਰ ਦਾ ਵੀ ਵੱਧ ਤੋਂ ਵੱਧ ਤਾਪਮਾਨ 27 ਡਿਗਰੀ ਅਤੇ ਘੱਟ ਤੋਂ ਘੱਟ 21 ਡਿਗਰੀ ਰਹਿਣ ਦੀ ਉਮੀਦ ਲਗਾਈ ਜਾ ਰਹੀ ਹੈ।

ਲੁਧਿਆਣਾ: ਲੁਧਿਆਣਾ ਦਾ ਵੱਧ ਤੋਂ ਵੱਧ ਤਾਪਮਾਨ 27 ਡਿਗਰੀ ਅਤੇ ਘੱਟ ਤੋਂ ਘੱਟ 21 ਡਿਗਰੀ ਰਹੇਗਾ।

ਪਟਿਆਲਾ: ਪਟਿਆਲਾ ਦਾ ਵੱਧ ਤੋਂ ਵੱਧ ਤਾਪਮਾਨ 26 ਡਿਗਰੀ ਅਤੇ ਘੱਟ ਤੋਂ ਘੱਟ 21 ਡਿਗਰੀ ਰਹਿਣ ਦੀ ਉਮੀਦ ਹੈ।

ਬਠਿੰਡਾ: ਬਠਿੰਡਾ ਦਾ ਵੱਧ ਤੋਂ ਵੱਧ ਤਾਪਮਾਨ 27 ਡਿਗਰੀ ਅਤੇ ਘੱਟ ਤੋਂ ਘੱਟ 21 ਡਿਗਰੀ ਤੱਕ ਰਹਿ ਸਕਦਾ ਹੈ।

ਇਹ ਵੀ ਪੜੋ: ਵੱਡੀ ਖ਼ਬਰ: ਭਗੌੜੇ ਗੈਂਗਸਟਰ ਦੀਪਕ ਟੀਨੂੰ ਦੀ ਪ੍ਰੇਮਿਕਾ ਗ੍ਰਿਫ਼ਤਾਰ, ਮਿਲਿਆ ਪੁਲਿਸ ਰਿਮਾਂਡ

ETV Bharat Logo

Copyright © 2024 Ushodaya Enterprises Pvt. Ltd., All Rights Reserved.