ETV Bharat / city

ਰਾਣਾ ਸੋਢੀ ਵੱਲੋਂ ਪੰਜਾਬ ਦੇ ਸਟੇਡੀਅਮ ਖਿਡਾਰੀਆਂ ਲਈ ਖੋਲ੍ਹਣ ਦੀ ਹਦਾਇਤ

author img

By

Published : Jun 16, 2021, 10:09 PM IST

ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਕੌਮੀ ਅਤੇ ਕੌਮਾਂਤਰੀ ਟੂਰਨਾਮੈਂਟਾਂ (International Tournaments)ਵਿੱਚ ਭਾਗ ਲੈਣ ਦੇ ਇੱਛੁਕ ਖਿਡਾਰੀਆਂ ਲਈ ਤਿਆਰੀਆਂ ਕਰਨ ਵਾਸਤੇ ਪੰਜਾਬ ਦੇ ਸਾਰੇ ਸਟੇਡੀਅਮ (Stadium) ਖੋਲ੍ਹਣ ਸੰਬੰਧੀ ਖੇਡ ਵਿਭਾਗ ਨੂੰ ਹਦਾਇਤ ਕੀਤੀ ਹੈ।ਇਸ ਦੌਰਾਨ ਕੋਵਿਡ ਨਿਯਮਾਂ ਦੀ ਪਾਲਣਾ ਕੀਤੀ ਜਾਵੇ।

ਰਾਣਾ ਸੋਢੀ ਵੱਲੋਂ ਪੰਜਾਬ ਦੇ ਸਟੇਡੀਅਮ ਖਿਡਾਰੀਆਂ ਲਈ ਖੋਲ੍ਹਣ ਦੀ ਹਦਾਇਤ
ਰਾਣਾ ਸੋਢੀ ਵੱਲੋਂ ਪੰਜਾਬ ਦੇ ਸਟੇਡੀਅਮ ਖਿਡਾਰੀਆਂ ਲਈ ਖੋਲ੍ਹਣ ਦੀ ਹਦਾਇਤ

ਚੰਡੀਗੜ੍ਹ:ਪੰਜਾਬ ਦੇ ਖੇਡਾਂ, ਯੁਵਕ ਸੇਵਾਵਾਂ ਤੇ ਪਰਵਾਸੀ ਭਾਰਤੀ ਮਾਮਲਿਆਂ ਦੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਕੋਰੋਨਾ ਦੀ ਦੂਜੀ ਲਹਿਰ ਦੇ ਘਟ ਰਹੇ ਮਾਮਲਿਆਂ ਦੇ ਮੱਦੇਨਜ਼ਰ ਕੌਮੀ ਅਤੇ ਕੌਮਾਂਤਰੀ ਟੂਰਨਾਮੈਂਟਾਂ (International Tournaments) ਵਿੱਚ ਭਾਗ ਲੈਣ ਦੇ ਇੱਛੁਕ ਖਿਡਾਰੀਆਂ ਲਈ ਤਿਆਰੀਆਂ ਕਰਨ ਵਾਸਤੇ ਪੰਜਾਬ ਦੇ ਸਾਰੇ ਸਟੇਡੀਅਮ (Stadium) ਖੋਲ੍ਹਣ ਸੰਬੰਧੀ ਖੇਡ ਵਿਭਾਗ ਨੂੰ ਹਦਾਇਤ ਕੀਤੀ ਹੈ।

ਸਟੇਡੀਅਮ ਖੋਲ੍ਹਣ ਲਈ ਜ਼ਿਲ੍ਹਾ ਖੇਡ ਅਫ਼ਸਰਾਂ ਨੂੰ ਪੱਤਰ ਜਾਰੀ

ਰਾਣਾ ਸੋਢੀ ਨੇ ਦੱਸਿਆ ਕਿ ਪੰਜਾਬ ਸਰਕਾਰ (Government of Punjab) ਵੱਲੋਂ ਫੈਸਲਾ ਲਿਆ ਗਿਆ ਹੈ ਕਿ ਜਿਹੜੇ ਖਿਡਾਰੀ ਅਤੇ ਖਿਡਾਰਨਾਂ ਜੋ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ਦੇ ਟੂਰਨਾਮੈਂਟਾਂ ਵਿੱਚ ਭਾਗ ਲੈਣਾ ਚਾਹੁੰਦੇ ਹਨ।ਉਨ੍ਹਾਂ ਦੀ ਤਿਆਰੀ ਕਰਨ ਸੰਬੰਧੀ ਖਿਡਾਰੀਆਂ ਨੂੰ ਸੂਬੇ ਦੇ ਸਟੇਡੀਅਮਾਂ ਵਿੱਚ ਪ੍ਰੈਕਟਿਸ ਕਰਨ ਦੀ ਛੋਟ ਦਿੱਤੀ ਜਾਵੇ ਕਿਉਂਕਿ ਹੁਣ ਕੋਰੋਨਾ ਦੇ ਮਾਮਲੇ ਘਟੇ ਹਨ। ਉਨ੍ਹਾਂ ਕਿਹਾ ਕਿ ਖਿਡਾਰੀਆਂ ਤੇ ਕੋਚਾਂ ਨੂੰ ਪੰਜਾਬ ਸਰਕਾਰ ਦੇ ਸਿਹਤ ਵਿਭਾਗ ਵੱਲੋਂ ਜਾਰੀ ਕੋਵਿਡ-19 (Covid-19)ਦੀ ਰੋਕਥਾਮ ਸਬੰਧੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਯਕੀਨੀ ਬਣਾਉਣੀ ਪਵੇਗੀ।ਇਸ ਸੰਬੰਧੀ ਸਾਰੇ ਜ਼ਿਲ੍ਹਾ ਖੇਡ ਅਫ਼ਸਰਾਂ ਨੂੰ ਪੱਤਰ ਜਾਰੀ ਕਰ ਦਿੱਤਾ ਗਿਆ ਹੈ।

ਤਮਗੇ ਜਿੱਤਣ ਵਾਲਿਆਂ ਲਈ ਇਨਾਮੀ ਰਾਸ਼ੀ 'ਚ ਵਾਧਾ

ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਖਿਡਾਰੀਆਂ ਨੂੰ ਕੌਮੀ ਤੇ ਕੌਮਾਂਤਰੀ ਟੂਰਨਾਮੈਂਟਾਂ ਲਈ ਤਿਆਰ ਰੱਖਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਤਾਂ ਜੋ ਖਿਡਾਰੀ ਸੂਬੇ ਤੇ ਦੇਸ਼ ਦਾ ਨਾਮ ਰੋਸ਼ਨ ਕਰ ਸਕਣ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰਾਜ ਵਿੱਚ ਖੇਡਾਂ ਪੱਖੀ ਮਾਹੌਲ ਸਿਰਜਣ ਲਈ ਦਿਨ-ਰਾਤ ਕੰਮ ਕਰ ਰਹੀ ਹੈ ਤਾਂ ਕਿ ਨੌਜਵਾਨਾਂ ਨੂੰ ਨਸ਼ਿਆਂ ਵਾਲੇ ਪਾਸਿਉਂ ਹਟਾ ਕੇ ਉਸਾਰੂ ਕੰਮਾਂ ਵਿੱਚ ਲਾਇਆ ਜਾ ਸਕੇ।ਹਾਲ ਹੀ ਵਿੱਚ ਪਟਿਆਲਾ ਵਿੱਚ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਖੇਡ ਯੂਨੀਵਰਸਿਟੀ ਦੀ ਸਥਾਪਨਾ ਕੀਤੀ ਗਈ ਅਤੇ ਉਲੰਪਿਕ ਤੇ ਹੋਰ ਮੁਕਾਬਲਿਆਂ ਵਿੱਚ ਤਮਗੇ ਜਿੱਤਣ ਵਾਲਿਆਂ ਲਈ ਇਨਾਮੀ ਰਾਸ਼ੀ ਵਿੱਚ ਵੱਡਾ ਵਾਧਾ ਕੀਤਾ ਗਿਆ ਹੈ।
ਕੋਵਿਡ ਦੇ ਨਿਯਮਾਂ ਦੀ ਪਾਲਣਾ ਜ਼ਰੂਰੀ
ਸਕੱਤਰ-ਕਮ- ਡਾਇਰੈਕਟਰ ਖੇਡਾਂ ਅਤੇ ਯੁਵਕ ਸੇਵਾਵਾਂ ਡੀ.ਪੀ.ਐਸ. ਖਰਬੰਦਾ ਨੇ ਦੱਸਿਆ ਕਿ ਰਾਜ ਦੇ ਸਟੇਡੀਅਮਾਂ ਨੂੰ ਖਿਡਾਰੀਆਂ ਲਈ ਖੋਲ੍ਹਣ ਬਾਰੇ ਜ਼ਿਲ੍ਹਾ ਖੇਡ ਅਫ਼ਸਰਾਂ ਨੂੰ ਪ੍ਰਬੰਧ ਮੁਕੰਮਲ ਕਰਨ ਲਈ ਕਹਿ ਦਿੱਤਾ ਗਿਆ ਹੈ ਤਾਂ ਕਿ ਕੋਵਿਡ ਦੀ ਰੋਕਥਾਮ ਦੇ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਂਦਿਆਂ ਖਿਡਾਰੀਆਂ ਦੀ ਤਿਆਰੀ ਵਿੱਚ ਕੋਈ ਘਾਟ ਨਾ ਰਹੇ। ਉਨ੍ਹਾਂ ਦੱਸਿਆ ਕਿ ਖਿਡਾਰੀਆਂ ਨੂੰ ਮਾਨਸਿਕ ਤੌਰ ਉਤੇ ਵੀ ਕੌਮਾਂਤਰੀ ਮੁਕਾਬਲਿਆਂ ਲਈ ਤਿਆਰ ਕੀਤਾ ਜਾ ਰਿਹਾ ਹੈ।

ਇਹ ਵੀ ਪੜੋ:ਲੁਧਿਆਣਾ ‘ਚ ਐਤਵਾਰ ਨੂੰ ਨਹੀਂ ਖੁੱਲ੍ਹਣਗੀਆਂ -ਡੀ ਸੀ

ETV Bharat Logo

Copyright © 2024 Ushodaya Enterprises Pvt. Ltd., All Rights Reserved.