ETV Bharat / city

ਮਾਲ ਮੰਤਰੀ ਬ੍ਰਹਮਸ਼ੰਕਰ ਜ਼ਿੰਪਾ ਦੇ ਨਾਮ ਉਤੇ ਹੋਈ ਠੱਗੀ,ਕਰੀਬੀਆਂ ਨੂੰ ਮੈਸੇਜ ਭੇਜ ਮੰਗੇ ਪੈਸੇ

author img

By

Published : Aug 19, 2022, 4:24 PM IST

ਸਾਈਬਰ ਠੱਗਾਂ ਵਲੋਂ ਕੀਤੀ ਜਾ ਰਹੀ ਧੋਖਾਧੜੀ ਦੇ ਕਈ ਮਾਮਲੇ ਆ ਰਹੇ ਹਨ। ਹੁਣ ਠੱਗਾਂ ਵਲੋਂ ਮਾਲ ਮੰਤਰੀ ਬ੍ਰਹਮਸ਼ੰਕਰ ਜ਼ਿੰਪਾ ਦੇ ਨਾਮ ਉਤੇ ਉਨ੍ਹਾਂ ਦੇ ਕਰੀਬੀਆਂ ਤੋਂ ਪੈਸਿਆਂ ਦੀ ਮੰਗ ਕੀਤੀ ਗਈ ਹੈ।

ਮੰਤਰੀ ਬ੍ਰਹਮ ਸ਼ੰਕਰ ਜ਼ਿੰਪਾ ਦੇ ਨਾਮ ਉਤੇ ਹੋਈ ਠੱਗੀ
ਮੰਤਰੀ ਬ੍ਰਹਮ ਸ਼ੰਕਰ ਜ਼ਿੰਪਾ ਦੇ ਨਾਮ ਉਤੇ ਹੋਈ ਠੱਗੀ

ਚੰਡੀਗੜ੍ਹ: ਪੰਜਾਬ ਵਿੱਚ ਕੈਬਨਿਟ ਮੰਤਰੀ ਦੇ ਨਾਂ 'ਤੇ ਧੋਖਾਧੜੀ ਹੋਣ ਲੱਗੀ ਹੈ। ਮਾਲ ਮੰਤਰੀ ਬ੍ਰਹਮਸ਼ੰਕਰ ਜ਼ਿੰਪਾ ਦੇ ਨਾਂ 'ਤੇ ਉਨ੍ਹਾਂ ਦੇ ਕਰੀਬੀਆਂ ਤੋਂ ਵਟਸਐਪ ਰਾਹੀਂ ਪੈਸੇ ਦੀ ਮੰਗ ਕੀਤੀ ਗਈ। ਸਿਰਫ ਜ਼ਿੰਪਾ ਹੀ ਨਹੀਂ ਸਗੋਂ ਉਨ੍ਹਾਂ ਦੇ ਭਰਾ ਦਾ ਨਾਂ ਵੀ ਲਿਆ ਗਿਆ।

ਇਸ ਬਾਰੇ ਜਦੋਂ ਕੈਬਨਿਟ ਮੰਤਰੀ ਜ਼ਿੰਪਾ ਨੂੰ ਪਤਾ ਲੱਗਾ ਤਾਂ ਉਨ੍ਹਾਂ ਨੇ ਤੁਰੰਤ ਇਸ ਦੀ ਸ਼ਿਕਾਇਤ ਐੱਸਐੱਸਪੀ ਨੂੰ ਦਿੱਤੀ। ਜਦੋਂ ਜਾਂਚ ਕੀਤੀ ਗਈ ਤਾਂ ਫਰਜ਼ੀ ਨੰਬਰ ਝਾਰਖੰਡ ਅਤੇ ਪੱਛਮੀ ਬੰਗਾਲ ਦੇ ਨਿਕਲ ਕੇ ਸਾਹਮਣੇ ਆਏ। ਪੁਲਿਸ ਕੋਲ ਸ਼ਿਕਾਇਤ ਪੁੱਜਣ ਦੇ ਬਾਵਜੂਦ ਠੱਗ ਦੂਜੇ ਨੰਬਰ ਰਾਹੀਂ ਪੈਸੇ ਮੰਗ ਰਹੇ ਹਨ।

ਕੈਬਨਿਟ ਮੰਤਰੀ ਬ੍ਰਹਮਸ਼ੰਕਰ ਜ਼ਿੰਪਾ ਨੇ ਦੱਸਿਆ ਕਿ ਦਸੂਹਾ ਦੇ ਕਿਸੇ ਪੈਟਰੋਲ ਪੰਪ ਦੀ ਮੈਡਮ ਤੋਂ ਵੀ ਪੈਸਿਆਂ ਦੀ ਮੰਗ ਕੀਤੀ ਗਈ ਸੀ। ਉਹ ਆਮ ਆਦਮੀ ਪਾਰਟੀ ਦੀ ਅਹੁਦੇਦਾਰ ਵੀ ਹੈ। ਮੇਰੇ ਨਾਂ ਦੇ ਨਾਲ ਮੇਰੇ ਭਰਾ ਦਾ ਨਾਂ ਵੀ ਵਰਤਿਆ ਗਿਆ। ਮੈਂ ਉਸੇ ਸਮੇਂ ਰਿਕਾਰਡਿੰਗ ਐਸਐਸਪੀ ਨੂੰ ਭੇਜ ਦਿੱਤੀ ਸੀ।

ਮੰਤਰੀ ਨੇ ਦੱਸਿਆ ਕਿ ਜਦੋਂ ਉਨ੍ਹਾਂ ਨੇ ਜਾਂਚ ਕੀਤੀ ਤਾਂ ਫਰਜ਼ੀ ਨੰਬਰ ਝਾਰਖੰਡ ਅਤੇ ਪੱਛਮੀ ਬੰਗਾਲ ਦੇ ਨਿਕਲ ਕੇ ਸਾਹਮਣੇ ਆਏ। ਕੱਲ੍ਹ ਵੀ ਮੈਨੂੰ ਇੱਕ ਰਿਕਾਰਡਿੰਗ ਮਿਲੀ। ਉਸ ਵਿੱਚ ਵੀ ਮੇਰਾ ਨਾਮ ਲੈ ਕੇ ਪੈਸੇ ਦੀ ਮੰਗ ਕੀਤੀ ਜਾ ਰਹੀ ਸੀ। ਮੈਂ ਉਹ ਵੀ ਐਸਐਸਪੀ ਨੂੰ ਭੇਜ ਦਿੱਤੀ ਹੈ।

ਪਿਛਲੇ ਕੁਝ ਸਮੇਂ ਤੋਂ ਪੰਜਾਬ ਵਿੱਚ ਡਿਸਪਲੇ ਪਿਕਚਰ (ਡੀਪੀ) ਘੁਟਾਲੇ ਰਾਹੀਂ ਵੀ ਠੱਗੀ ਮਾਰੀ ਜਾ ਰਹੀ ਹੈ। ਇਸ 'ਚ ਠੱਗਾਂ ਨੇ ਅਧਿਕਾਰੀ ਦੀ ਫੋਟੋ ਵਟਸਐਪ 'ਤੇ ਲਗਾਈ ਹੁੰਦੀ ਹੈ। ਫਿਰ ਉਨ੍ਹਾਂ ਦੇ ਅਧੀਨ ਕੰਮ ਕਰਦੇ ਲੋਕਾਂ ਜਾਂ ਉਨ੍ਹਾਂ ਦੇ ਕਰੀਬੀਆਂ ਨੂੰ ਮੈਸੇਜ ਭੇਜ ਕੇ ਪੈਸੇ ਮੰਗਦੇ ਹਨ। ਨਜ਼ਦੀਕੀ ਲੋਕ ਸਮਝਦੇ ਹਨ ਕਿ ਅਸਲ ਵਿੱਚ ਪੈਸੇ ਦੀ ਮੰਗ ਕੀਤੀ ਜਾ ਰਹੀ ਹੈ ਅਤੇ ਪੈਸੇ ਨੂੰ ਆਨਲਾਈਨ ਟ੍ਰਾਂਸਫਰ ਕਰ ਦਿੰਦੇ ਹਨ। ਪੰਜਾਬ ਅਤੇ ਚੰਡੀਗੜ੍ਹ ਦੇ ਡੀਜੀਪੀ ਦੇ ਨਾਂ 'ਤੇ ਵੀ ਠੱਗੀ ਮਾਰਨ ਦੀ ਕੋਸ਼ਿਸ਼ ਕੀਤੀ ਜਾ ਚੁੱਕੀ ਹੈ।

ਇਹ ਵੀ ਪੜ੍ਹੋ: ਨਸ਼ੇੜੀ ਪਤੀ ਦਾ ਦਿਲ ਦਹਿਲਾ ਦੇਣ ਵਾਲਾ ਕਾਰਾ, ਕਹੀ ਮਾਰ ਕੇ ਕੀਤਾ ਪਤਨੀ ਦਾ ਕਤਲ

ETV Bharat Logo

Copyright © 2024 Ushodaya Enterprises Pvt. Ltd., All Rights Reserved.