ETV Bharat / city

ਚੰਡੀਗੜ੍ਹ ਪ੍ਰਸ਼ਾਸਨ ਨੇ ਹਟਾਈਆਂ ਕੋਰੋਨਾ ਪਾਬੰਦੀਆ, 1 ਫਰਵਰੀ ਤੋਂ ਖੁੱਲ੍ਹਣਗੇ ਸਕੂਲ

author img

By

Published : Jan 27, 2022, 5:01 PM IST

ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਸ਼ਹਿਰ ਦੇ ਲੋਕਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਕੋਰੋਨਾ ਪਾਬੰਦੀਆਂ ਨੂੰ ਹਟਾ ਦਿੱਤਾ ਗਿਆ ਹੈ। ਸ਼ਹਿਰ ’ਚ ਬਜ਼ਾਰਾ ਨੂੰ ਖੋਲਣ ਦੇ ਸਮਾਂ ਨੂੰ ਵਧਾਉਂਦੇ ਹੋਏ 10 ਵਜੇ ਤੱਕ ਕਰ ਦਿੱਤਾ ਗਿਆ ਹੈ। 1 ਫਰਵਰੀ ਤੋਂ ਸ਼ਹਿਰ ’ਚ 10ਵੀਂ ਤੋਂ ਲੈ ਕੇ 12ਵੀਂ ਤੱਕ ਦੇ ਸਕੂਲ ਖੁੱਲ੍ਹਣਗੇ (schools will open from february 1 in chandigarh)।

ਚੰਡੀਗੜ੍ਹ ਪ੍ਰਸ਼ਾਸਨ ਨੇ ਹਟਾਈਆਂ ਕੋਰੋਨਾ ਪਾਬੰਦੀਆ
ਚੰਡੀਗੜ੍ਹ ਪ੍ਰਸ਼ਾਸਨ ਨੇ ਹਟਾਈਆਂ ਕੋਰੋਨਾ ਪਾਬੰਦੀਆ

ਚੰਡੀਗੜ੍ਹ: ਕੋਰੋਨਾ ਵਾਇਰਸ ਨੂੰ ਦੇਖਦੇ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਪਾਬੰਦੀਆਂ ਲਗਾਈਆਂ ਗਈਆਂ ਸੀ ਜਿਸ ਨੂੰ ਹਟਾ ਦਿੱਤੀਆਂ ਗਈਆਂ ਹਨ। ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਲਗਾਈਆਂ ਗਈਆਂ ਪਾਬੰਦੀਆਂ ਸਮੇਂ ਬਜ਼ਾਰਾਂ ਨੂੰ ਸ਼ਾਮ 5 ਵਜੇ ਤੱਕ ਖੋਲ੍ਹਣ ਦੀ ਇਜ਼ਾਜਤ ਦਿੱਤੀ ਗਈ ਸੀ ਜਿਸ ਦਾ ਸਮਾਂ ਵਧਾ ਦਿੱਤਾ ਗਿਆ ਹੈ। ਪਰ ਕੋਰੋਨਾ ਨਿਯਮਾਂ ਦੀ ਪਾਲਣਾ ਕਰਨਾ ਜਰੂਰੀ ਹੋਵੇਗਾ।

ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਮੁਤਾਬਿਕ ਸ਼ਹਿਰ ਦੇ ਸਾਰੇ ਬਾਜ਼ਾਰ ਰਾਤ 10 ਵਜੇ ਤੱਕ ਖੋਲਣ ਦੀ ਇਜਾਜ਼ਤ ਦਿੱਤੀ ਗਈ ਹੈ। ਮੰਡੀਆਂ ਨੂੰ ਵੀ ਰਾਤ 10 ਵਜੇ ਤੱਕ ਖੋਲ੍ਹਣ ਦੀ ਇਜਾਜ਼ਤ ਦਿੱਤੀ ਗਈ ਹੈ।

ਪ੍ਰਸਾਸ਼ਨ ਵੱਲੋਂ ਜਾਰੀ ਨੋਟੀਫਿਕੇਸ਼ਨ
ਪ੍ਰਸਾਸ਼ਨ ਵੱਲੋਂ ਜਾਰੀ ਨੋਟੀਫਿਕੇਸ਼ਨ

ਸੁਖਨਾ ਝੀਲ ਨੂੰ ਰਾਤ 10 ਵਜੇ ਖੋਲਣ ਦੀ ਇਜ਼ਾਜਤ

ਇਸ ਤੋਂ ਇਲਾਵਾ ਸੁਖਨਾ ਝੀਲ ਨੂੰ ਵੀ ਸਵੇਰ 5 ਵਜੇ ਤੋਂ ਲੈ ਕੇ ਸ਼ਾਮ ਦੇ 10 ਵਜੇ ਤੱਕ ਖੋਲ੍ਹਣ ਦੀ ਇਜ਼ਾਜਤ ਦਿੱਤੀ ਗਈ ਹੈ, ਜਦਕਿ ਇਸਦੇ ਆਲੇ ਦੁਆਲੇ ਦੀਆਂ ਦੁਕਾਨਾਂ ਕੋਵਿਡ ਨਿਯਮਾਂ ਦੀ ਪਾਲਣਾ ਕਰਦੇ ਹੋਏ ਖੋਲ੍ਹੀਆ ਜਾ ਸਕਣਗੀਆਂ।

1 ਫਰਵਰੀ ਤੋਂ ਖੁੱਲ੍ਹਣਗੇ ਸਕੂਲ

ਦੱਸ ਦਈਏ ਕਿ ਚੰਡੀਗੜ੍ਹ ਪ੍ਰਸ਼ਾਸਨ ਨੇ ਇੱਕ ਫਰਵਰੀ ਤੋਂ ਸਕੂਲ ਖੋਲ੍ਹਣ ਦੀ ਗੱਲ ਆਖੀ ਹੈ। ਜੀ ਹਾਂ ਚੰਡੀਗੜ੍ਹ ’ਚ 1 ਫਰਵਰੀ ਤੋਂ 10ਵੀਂ ਤੋਂ 12ਵੀਂ ਜਮਾਤਾਂ ਤੱਕ ਸਕੂਲ ਖੁੱਲ੍ਹਣਗੇ। ਜਦਕਿ ਸਾਰੇ ਕਾਲੇਜ, ਯੂਨੀਵਰਸਿਟੀ, ਲਾਈਬ੍ਰੇਰੀਆਂ ਨੂੰ 50 ਫੀਸਦ ਦੀ ਸਮਰਥਾਂ ਦੇ ਨਾਲ ਖੋਲ੍ਹੇ ਜਾਣਗੇ।

18 ਸਾਲਾਂ ਤੋਂ ਵਧ ਉਮਰ ਦੇ ਲੋਕਾਂ ਲਈ ਵੈਕਸੀਨ ਲਾਜ਼ਮੀ

ਕੋਚਿੰਗ ਸੰਸਥਾਵਾਂ 50 ਫੀਸਦ ਦੀ ਸਮਰਥਾ ਦੇ ਨਾਲ ਖੋਲ੍ਹਣ ਦੀ ਇਜ਼ਾਜਤ ਹੋਵੇਗੀ। ਪਰ 15 ਸਾਲ ਤੋਂ ਵੱਧ ਉਮਰ ਦੇ ਨੌਜਵਾਨਾਂ ਨੂੰ ਲਈ ਵੈਕਸੀਨ ਦੀ ਪਹਿਲੀ ਖੁਰਾਕ ਲੱਗੀ ਹੋਈ ਹੋਣੀ ਲਾਜ਼ਮੀ ਹੋਵੇਗੀ। ਜਦਕਿ 18 ਸਾਲਾਂ ਤੋਂ ਵੱਧ ਉਮਰ ਦੇ ਨੌਜਵਾਨਾਂ ਦੇ ਲਈ ਦੋਵੇਂ ਖੁਰਾਕਾਂ ਲੱਗੀਆਂ ਹੋਣੀਆਂ ਲਾਜ਼ਮੀ ਹੋਵੇਗੀ।

ਇਹ ਵੀ ਪੜੋ: Coronavirus Cases: ਪਿਛਲੇ 24 ਘੰਟਿਆਂ ’ਚ 2.86 ਲੱਖ ਨਵੇਂ ਕੇਸ, ਸਕਾਰਾਤਮਕਤਾ ਦਰ ’ਚ 19.5 ਫੀਸਦ ਵਾਧਾ

ETV Bharat Logo

Copyright © 2024 Ushodaya Enterprises Pvt. Ltd., All Rights Reserved.