ETV Bharat / city

ਕੈਪਟਨ ਅਤੇ ਖੱਟਰ ਮੋਦੀ ਦੇ ਚੇਲੇ- ਢੀਂਡਸਾ

author img

By

Published : Sep 4, 2021, 3:09 PM IST

ਸ਼੍ਰੋਮਣੀ ਅਕਾਲੀ ਦਲ ਸੰਯੁਕਤ
ਸ਼੍ਰੋਮਣੀ ਅਕਾਲੀ ਦਲ ਸੰਯੁਕਤ

ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਆਗੂ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਸੁਖਬੀਰ ਬਾਦਲ ਕਿਸੇ ਦੇ ਅੱਗੇ ਨਹੀਂ ਚੁੱਕਣਾ ਚਾਹੁੰਦੇ, ਉਨ੍ਹਾਂ ਨੇ ਆਪਣੇ ਪ੍ਰੋਗਰਾਮ ਨੂੰ ਮੁਲਤਵੀ ਕੀਤਾ ਪਰ ਉਨ੍ਹਾਂ ਨੂੰ ਕਿਸਾਨਾਂ ਦੇ ਨਾਲ ਖੜ੍ਹੇ ਹੋਣ ਦੀ ਲੋੜ ਹੈ।

ਚੰਡੀਗੜ੍ਹ : ਕਰਨਾਲ ਦੇ ਵਿੱਚ ਕਿਸਾਨਾਂ ’ਤੇ ਕੀਤੇ ਗਏ ਲਾਠੀਚਾਰਜ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਵੱਲੋਂ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਸਰਕਾਰੀ ਰਿਹਾਇਸ਼ ਦਾ ਘਿਰਾਓ ਕਰਨ ਲਈ ਪਹੁੰਚੇ ਤਾਂ ਚੰਡੀਗੜ੍ਹ ਪੁਲਿਸ ਨੇ ਉਨ੍ਹਾਂ ਨੂੰ ਬੈਰੀਕੈਡਿੰਗ ਲਗਾ ਕੇ ਰੋਕਿਆ ਗਿਆ। ਨਾਲ ਹੀ ਇਸ ਦੌਰਾਨ ਪੁਲਿਸ ਵੱਲੋਂ ਪ੍ਰਦਰਸ਼ਨਕਾਰੀਆਂ ’ਤੇ ਵਾਟਰ ਕੈਨਨ ਦਾ ਵੀ ਇਸਤੇਮਾਲ ਕੀਤਾ ਗਿਆ। ਬਾਅਦ ’ਚ ਉਨ੍ਹਾਂ ਨੂੰ ਹਿਰਾਸਤ ’ਚ ਲਿਆ ਗਿਆ ਹੈ।

ਸ਼੍ਰੋਮਣੀ ਅਕਾਲੀ ਦਲ ਸੰਯੁਕਤ

ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਜਨਰਲ ਸਕੱਤਰ ਕਰਨੈਲ ਸਿੰਘ ਪੀਰ ਮੁਹੰਮਦ ਨੇ ਕਿਹਾ ਕਿ ਕਰਨਾਲ ਦੇ ਕਿਸਾਨਾਂ ਉੱਤੇ ਤਸ਼ੱਦਦ ਹਰਿਆਣਾ ਸਰਕਾਰ ਨੇ ਅਤੇ ਪੁਲਿਸ ਵੱਲੋਂ ਢਾਹਿਆ ਗਿਆ ਅੱਜ ਜਦੋ ਉਨ੍ਹਾਂ ਵੱਲੋਂ ਹਰਿਆਣਾ ਦੇ ਸੀਐੱਮ ਮਨੋਹਰ ਲਾਲ ਖੱਟਰ ਦਾ ਘਿਰਾਓ ਕਰਨ ਲਈ ਪਹੁੰਚੇ ਤਾਂ ਉਨ੍ਹਾਂ ’ਤੇ ਚੰਡੀਗੜ੍ਹ ਪੁਲਿਸ ਵੱਲੋਂ ਤਸ਼ੱਦਦ ਢਾਹਿਆ ਗਿਆ। ਉਨ੍ਹਾਂ ਨੇ ਕਿਹਾ ਕਿ ਪੁਲਿਸ ਵਾਲੇ ਵੀ ਸਾਡੇ ਹੀ ਬੱਚੇ ਕਿਸਾਨਾਂ ਦੇ ਬੱਚੇ ਪਰ ਫਿਰ ਵੀ ਉਨ੍ਹਾਂ ਨੂੰ ਰੋਕਿਆ ਜਾ ਰਿਹਾ ਹੈ।

ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਆਗੂ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਸੁਖਬੀਰ ਬਾਦਲ ਕਿਸੇ ਦੇ ਅੱਗੇ ਨਹੀਂ ਚੁੱਕਣਾ ਚਾਹੁੰਦੇ, ਉਨ੍ਹਾਂ ਨੇ ਆਪਣੇ ਪ੍ਰੋਗਰਾਮ ਨੂੰ ਮੁਲਤਵੀ ਕੀਤਾ ਪਰ ਉਨ੍ਹਾਂ ਨੂੰ ਕਿਸਾਨਾਂ ਦੇ ਨਾਲ ਖੜ੍ਹੇ ਹੋਣ ਦੀ ਲੋੜ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਇਹ ਜਨਤਾ ਹੈ ਇਨ੍ਹਾਂ ਦੇ ਅੱਗੇ ਅਸੀਂ ਨਤਮਸਤਕ ਹੁੰਦੇ ਹਾਂ ਅਤੇ ਇਨ੍ਹਾਂ ਦੇ ਨਾਲ ਟਕਰਾਅ ਦੀ ਸਥਿਤੀ ਨਹੀਂ ਬਣਨੀ ਚਾਹੀਦੀ।

ਉਨ੍ਹਾਂ ਨੇ ਇਹ ਵੀ ਕਿਹਾ ਕਿ ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਅਤੇ ਹਰਿਆਣਾ ਦੇ ਮੁੱਖਮੰਤਰੀ ਮਨੋਹਰ ਲਾਲ ਪ੍ਰਧਾਨਮੰਤਰੀ ਨਰਿੰਦਰ ਮੋਦੀ ਦੇ ਇਸ਼ਾਰੇ ’ਤੇ ਚੱਲਦੇ ਹਨ। ਉਨ੍ਹਾਂ ਨੇ ਇਹ ਵੀ ਕਿਹਾ ਕਿ ਪੰਜਾਬ ਦੇ ਵਿੱਚ ਹਰ ਕੋਈ ਜਾਣਦਾ ਹੈ ਕਿ ਕੈਪਟਨ ਅਤੇ ਬਾਦਲ ਇੱਕ ਹਨ।

ਇਹ ਵੀ ਪੜੋ: ਕਿਸਾਨਾਂ ’ਤੇ ਲਾਠੀਚਾਰਜ ਮਾਮਲਾ: ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦਾ ਪ੍ਰਦਰਸ਼ਨ

ETV Bharat Logo

Copyright © 2024 Ushodaya Enterprises Pvt. Ltd., All Rights Reserved.