ETV Bharat / city

ਸਿੱਧੂ ਤੋਂ ਸਾਰੇ ਖਫ਼ਾ ! ਕੀ ਸਿੱਧੂ ਦੀ ਹੋਵੇਗੀ ਕਾਂਗਰਸ ਤੋਂ ਛੁੱਟੀ

author img

By

Published : Aug 28, 2021, 8:31 PM IST

ਸਿੱਧੂ ਨੇ ਪਿਛਲੇ ਦਿਨ ਅੰਮ੍ਰਿਤਸਰ ਵਿੱਚ ਇਹ ਬਿਆਨ ਦਿੱਤਾ ਸੀ ਕਿ ਜੇਕਰ ਉਨ੍ਹਾਂ ਨੂੰ ਫੈਸਲੇ ਲੈਣ ਦੀ ਖੁੱਲ੍ਹ ਨਾ ਦਿੱਤੀ ਗਈ ਤਾਂ ਉਹ ਇੱਟ ਨਾਲ ਇੱਟ ਖੜਕਾ ਦੇਣਗੇ। ਸਿੱਧੂ ਦੇ ਇਸ ਬਿਆਨ ਨੇ ਕਾਂਗਰਸ ਵਿੱਚ ਭੁਚਾਲ ਲਿਆ ਦਿੱਤਾ ਹੈ।

ਸਿੱਧੂ ਹੋ ਸਕਦੇ ਸਟੰਪ ਆਊਟ
ਸਿੱਧੂ ਹੋ ਸਕਦੇ ਸਟੰਪ ਆਊਟ

ਚੰਡੀਗੜ੍ਹ: ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਆਪਣੇ ਬਿਆਨ ਨੂੰ ਲੈ ਕੇ ਆਪਣੇ-ਆਪ ‘ਚ ਉਲਝੇ ਨਜ਼ਰ ਆ ਰਹੇ ਹਨ। ਸਿੱਧੂ ਨੇ ਪਿਛਲੇ ਦਿਨ ਅੰਮ੍ਰਿਤਸਰ ਵਿੱਚ ਇਹ ਬਿਆਨ ਦਿੱਤਾ ਸੀ ਕਿ ਜੇਕਰ ਉਨ੍ਹਾਂ ਨੂੰ ਫੈਸਲੇ ਲੈਣ ਦੀ ਖੁੱਲ੍ਹ ਨਾ ਦਿੱਤੀ ਗਈ ਤਾਂ ਉਹ ਇੱਟ ਨਾਲ ਇੱਟ ਖੜਕਾ ਦੇਣਗੇ। ਸਿੱਧੂ ਦੇ ਇਸ ਬਿਆਨ ਨੇ ਕਾਂਗਰਸ ਵਿੱਚ ਭੁਚਾਲ ਲਿਆ ਦਿੱਤਾ ਹੈ। ਜੇਕਰ ਕਾਂਗਰਸ ਹਾਈਕਮਾਨ ਇਸ ਬਿਆਨ ਨੂੰ ਗੰਭੀਰਤਾ ਨਾਲ ਲੈਂਦਾ ਹੈ ਤਾਂ ਸਿੱਧੂ ਨੂੰ ਅਹੁਦੇ ਤੋਂ ਹਟਾਇਆ ਵੀ ਜਾ ਸਕਦਾ ਹੈ। ਦੂਜੀ ਪਾਸੇ ਨਵਜੋਤ ਸਿੰਘ ਸਿੱਧੂ ਦਾ ਵਿਰੋਧੀ ਧੜਾ ਵੀ ਪੂਰਾ ਸਰਗਰਮ ਹੋ ਗਿਆ ਹੈ। ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਿਛਲੇ ਦਿਨੀਂ ਡਿਨਰ ਡਿਪਲੋਮੈਸੀ ਤਹਿਤ ਆਪਣੀ ਤਾਕਤ ਦਾ ਵਿਖਾਵਾ ਕੀਤਾ ਸੀ ਉਥੇ ਨਾਲ ਹੀ ਤੁਰੰਤ ਦੂਜੇ ਸੀਨੀਅਰ ਆਗੂਆਂ ਨਾਲ ਰਾਬਤਾ ਬਣਾਉਣਾ ਸ਼ੁਰੂ ਕਰ ਦਿੱਤਾ ਹੈ।

ਸਿੱਧੂ ਤੋਂ ਸਾਰੇ ਖਫ਼ਾ ! ਕੀ ਸਿੱਧੂ ਦੀ ਹੋਵੇਗੀ ਕਾਂਗਰਸ ਤੋਂ ਛੁੱਟੀ

ਇਸ ਮੁੱਦੇ ਉੱਤੇ ਸੂਬੇ ਦੇ ਖੇਡ ਮੰਤਰੀ ਰਾਣਾ ਸੋਢੀ ਨੇ ਵੀ ਸਾਫ਼ ਕਰ ਦਿੱਤਾ ਕਿ ਸਿਧੁ ਦੇ ਬਿਆਨ ਦੀ ਹਾਈਕਮਾਨ ਜਾਂਚ ਜਰ ਰਹੀ ਹੈ ਅਤੇ ਉਹੀ ਇਸ ਮਾਮਲੇ ‘ਤੇ ਵੇਖੇਗੀ ਕਿ ਅੱਗੇ ਕੀ ਕਰਨਾ ਹੈ ।

ਇਸੇ ਮਾਮਲੇ ਵਿੱਚ ਭਾਜਪਾ ਦੇ ਸਾਬਕਾ ਪ੍ਰਦੇਸ਼ ਪ੍ਰਧਾਨ ਤੇ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਕਿਸ ਦੀ ਇੱਟ ਨਾਲ ਇੱਟ ਖੜਕਾਉਣ ਦੀ ਗੱਲ ਕਰ ਰਹੇ ਹਨ। ਸਾਰੇ ਜਾਣਦੇ ਹਨ ਤੇ ਛੇਤੀ ਹੀ ਜਾਣਕਾਰੀ ਮਿਲ ਜਾਏਗੀ ਕਿ ਨਵਜੋਤ ਸਿੰਘ ਸਿੱਧੂ ਦਾ ਕਾਂਗਰਸ ਵਿੱਚੋਂ ਬਿਸਤਰਾ ਗੋਲ ਹੋ ਜਾਵੇਗਾ ਅਤੇ ਉਹ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਜਾਣਗੇ ।

ਸਿੱਧੂ ਦੇ ਬਿਆਨ ‘ਤੇ ਸ਼੍ਰੋਮਣੀ ਅਕਾਲੀ ਦਲ ਨੇ ਵੀ ਚੁਟਕੀ ਲਈ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਬਿਕਰਮ ਸਿੰਘ ਮਜੀਠਿਆ ਨੇ ਕਿਹਾ ਕਿ ਹੁਣ ਵੇਖਣਾ ਇਹ ਹੋਵੇਗਾ ਕਿ ਰਾਹੁਲ ਗਾਂਧੀ ਪੱਪੂ ਬਣਦੇ ਸਮਾਂ ਨਹੀਂ ਲੱਗੇਗਾ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਸਾਰਾ ਕੁੱਝ ਆਈਐਸਆਈ ਦੇ ਇਸ਼ਾਰੇ ਉੱਤੇ ਹੋ ਰਿਹਾ ਸੀ। ਜਿਹੜੇ ਸਲਾਹਕਾਰ ਰੱਖੇ ਸਨ ਅਤੇ ਉਹ ਆਈਐਸਆਈ ਦੇ ਇਸ਼ਾਰੇ ‘ਤੇ ਬਿਆਨ ਦੇ ਰਹੇ ਸਨ। ਹੁਣ ਹਾਈਕਮਾਨ ਨੇ ਉਨ੍ਹਾਂ ਨੂੰ ਹਟਾਉਣ ਨੂੰ ਲੈ ਕੇ ਜੋ ਕਿਹਾ ਤਾਂ ਹੁਣ ਨਵਜੋਤ ਸਿੰਘ ਸਿੱਧੂ ਨੂੰ ਗੁੱਸਾ ਆ ਗਿਆ ਹੈ ਅਤੇ ਛੇਤੀ ਹੀ ਉਹ ਰਾਹੁਲ ਗਾਂਧੀ ਅਤੇ ਸੋਨੀਆ ਗਾਂਧੀ ਦੇ ਖਿਲਾਫ ਟਿੱਪਣੀਆਂ ਕਰਦੇ ਨਜ਼ਰ ਆਉਣਗੇ ।

ਉਹ ਇਸ ਮਾਮਲੇ ਵਿੱਚ ਆਮ ਆਦਮੀ ਪਾਰਟੀ ਲੀਡਰ ਅਨਿਲ ਗਰਗ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਦੱਸਣ ਕਿ ਉਹ ਕਿਸ ਦੀ ਇੱਟ ਨਾਲ ਇੱਟ ਖੜਕਾਉਣ ਦੀ ਗੱਲ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਇੱਟ ਨਾਲ ਇੱਟ ਤਾਂ ਜੁਲਮ ਦੇ ਖਿਲਾਫ ਖੜਕਾਈ ਜਾਂਦੀ ਹੈ ਪਰ ਨਵਜੋਤ ਸਿੰਘ ਸਿੱਧੂ ਸਿਰਫ ਇਹ ਗੱਲ ਆਪਣੀ ਕੁਰਸੀ ਨੂੰ ਲੈ ਕੇ ਬੋਲ ਰਹੇ ਹੈ ।

ਬਹਰਹਾਲ ਜਿਸ ਤਰੀਕੇ ਨਾਲ ਕਾਂਗਰਸ ਆਗੂ ਅਤੇ ਕੈਬਿਨੇਟ ਮੰਤਰੀ ਰਾਣਾ ਸੋਢੀ ਨੇ ਕਿਹਾ ਹੈ ਕਿ ਇਸ ਮਾਮਲੇ ਨੂੰ ਹਾਈ ਕਮਾਂਡ ਵੇਖ ਰਹੀ ਹੈ ਅਤੇ ਜਾਣਕਾਰੀ ਮਿਲ ਪਾ ਰਹੀ ਹੈ ਕਿ ਜੇਕਰ ਇਸ ਮਾਮਲੇ ਉੱਤੇ ਨਵਜੋਤ ਸਿੰਘ ਸਿੱਧੂ ਸ਼ਾਂਤ ਨਾ ਹੋਏ ਤਾਂ ਹਾਈਕਮਾਨ ਉਨ੍ਹਾਂ ਨੂੰ ਕਿਸੇ ਵੀ ਵਕਤ ਸਟੰਪ ਆਉਟ ਕਰ ਸਕਦੀ ਹੈ ।

ETV Bharat Logo

Copyright © 2024 Ushodaya Enterprises Pvt. Ltd., All Rights Reserved.