ETV Bharat / city

ਕੇਂਦਰੀ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੇ ਸਿੱਧੂ ਮੂਸੇਵਾਲਾ ਦੇ ਪਿਤਾ

author img

By

Published : Jun 4, 2022, 8:53 AM IST

Updated : Jun 4, 2022, 11:05 AM IST

ਸਿੱਧੂ ਮੂਸੇਵਾਲਾ ਦੇ ਪਿਤਾ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰ (Sidhu Musewala's father to meet Union Minister Amit Shah) ਕਰਨਗੇ ਤੇ ਪੁੱਤਰ ਦੇ ਕਤਲ ਦੀ ਜਾਂਚ ਕੇਂਦਰੀ ਏਜੰਸੀਆਂ ਤੋਂ ਕਰਵਾਉਣ ਦੀ ਮੰਗ ਕਰਨਗੇ।

ਕੇਂਦਰੀ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰ ਸਕਦੇ ਹਨ ਸਿੱਧੂ ਮੂਸੇਵਾਲਾ ਦੇ ਪਿਤਾ
ਕੇਂਦਰੀ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰ ਸਕਦੇ ਹਨ ਸਿੱਧੂ ਮੂਸੇਵਾਲਾ ਦੇ ਪਿਤਾ

ਚੰਡੀਗੜ੍ਹ: ਪੰਜਾਬ ਗਾਈਕ ਸਿੱਧੂ ਮੂਸੇਵਾਲਾ ਦਾ ਗੋਲੀਆਂ ਮਾਰਕੇ ਕਤਲ ਕਰ ਦਿੱਤਾ ਗਿਆ, ਜਿਸ ਤੋਂ ਬਾਅਦ ਮਾਮਲਾ ਕਾਫੀ ਗਰਮਾ ਗਿਆ ਤੇ ਪਰਿਵਾਰ ਸਮੇਤ ਸਿੱਧੂ ਮੂਸੇਵਾਲਾ ਨੂੰ ਪਿਆਰ ਕਰਨ ਵਾਲਿਆਂ ਵੱਲੋਂ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ। ਬੀਤੇ ਦਿਨ ਮੁੱਖ ਮੰਤਰੀ ਭਗਵੰਤ ਮਾਨ ਨੇ ਪੀੜਤ ਪਰਿਵਾਰ ਨਾਲ ਮੁਲਾਕਾਤ ਕੀਤੀ ਤੇ ਪਰਿਵਾਰ ਤੋਂ 15 ਦਿਨਾਂ ਦਾ ਸਮਾਂ ਮੰਗਿਆ ਹੈ ਕਿ ਉਹਨਾਂ ਦੇ ਪੁੱਤ ਦੇ ਕਾਤਲ 15 ਦਿਨਾਂ ਅੰਦਰ ਫੜ੍ਹੇ ਜਾਣਗੇ।

ਇਹ ਵੀ ਪੜੋ: ਪੈਟਰੋਲ ਪੰਪ ’ਤੇ ਬਲੈਰੋ ਗੱਡੀ ’ਚੋਂ ਉਤਰਦੇ ਦਿਖੇ ਹਰਿਆਣਾ ਦੇ 2 ਖਤਰਨਾਕ ਗੈਂਗਸਟਰ, CCTV ਆਈ ਸਾਹਮਣੇ

ਅਮਿਤ ਸ਼ਾਹ ਨਾਲ ਮੁਲਾਕਾਤ ਕਰ ਸਕਦੇ ਨੇ ਮੂਸੇਵਾਲਾ ਦੇ ਪਿਤਾ: ਸਿੱਧੂ ਮੂਸੇਵਾਲਾ ਦੇ ਪਿਤਾ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰ (Sidhu Musewala's father to meet Union Minister Amit Shah) ਕਰਨਗੇ ਤੇ ਪੁੱਤਰ ਦੇ ਕਤਲ ਦੀ ਜਾਂਚ ਕੇਂਦਰੀ ਏਜੰਸੀਆਂ ਤੋਂ ਕਰਵਾਉਣ ਦੀ ਮੰਗ ਕਰਨਗੇ। ਦੱਸ ਦਈਏ ਕਿ ਕੇਂਦਰੀ ਮੰਤਰੀ ਅਮਿਤ ਸ਼ਾਹ ਅੱਜ ਚੰਡੀਗੜ੍ਹ ਆ ਰਹੇ ਹਨ ਜਿੱਥੇ ਉਹ ਪੰਜਾਬ ਭਾਜਪਾ ਨਾਲ ਮੁਲਾਕਾਤ ਕਰਨਗੇ ਤੇ ਇਸ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਸਿੱਧੂ ਮੂਸੇਵਾਲਾ ਦੇ ਪਿਤਾ ਨਾਲ ਵੀ ਮੁਲਾਕਾਤ ਹੋਵੇਗੀ।

ਪਰਿਵਾਰ ਚੰਡੀਗੜ੍ਹ ਲਈ ਹੋਇਆ ਰਵਾਨਾ: ਕੇਂਦਰੀ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨ ਲਈ ਸਿੱਧੂ ਮੂਸੇਵਾਲਾ ਦਾ ਪਰਿਵਾਰ ਮਾਨਸਾ ਤੋਂ ਚੰਡੀਗੜ੍ਹ ਲਈ ਰਵਾਨਾ ਹੋ ਗਿਆ ਹੈ।

ਪਰਿਵਾਰ ਚੰਡੀਗੜ੍ਹ ਲਈ ਹੋਇਆ ਰਵਾਨਾ

ਇਸ ਤਰ੍ਹਾਂ ਵਾਪਸੀ ਘਟਨਾ: ਮਸ਼ਹੂਰ ਗਾਇਕ ਅਤੇ ਅਦਾਕਾਰ ਸਿੱਧੂ ਮੂਸੇਵਾਲਾ ਦਾ ਦਿਨ ਦਿਹਾੜੇ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਸਿੱਧੂ ਮੂਸੇਵਾਲਾ ’ਤੇ ਇਹ ਹਮਲਾ ਪਿੰਡ ਜਵਾਹਰਕੇ ਨੇੜੇ ਹੋਇਆ ਹੈ। ਦੱਸ ਦਈਏ ਕਿ ਸਿੱਧੂ ਮੂਸੇਵਾਲਾ ਨੂੰ ਗੋਲੀਆਂ ਲੱਗਣ ਤੋਂ ਬਾਅਦ ਇਸ ਨੂੰ ਗੰਭੀਰ ਜ਼ਖਮੀ ਹਾਲਾਤ ਵਿੱਚ ਮਾਨਸਾ ਦੇ ਸਰਕਾਰੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਵਾਰਦਾਤ ਦੌਰਾਨ ਹਮਲਾਵਰਾਂ ਨੇ ਲਗਭਗ 30 ਤੋਂ 35 ਰੋਂਦ ਫਾਇਰ ਕੀਤੇ, ਜਿਸ ਵਿਚ ਸਿੱਧੂ ਦੇ ਲਗਭਗ 7 ਗੋਲ਼ੀਆਂ ਲੱਗੀਆਂ ਸਨ।

ਇਹ ਵੀ ਪੜੋ: ਭਾਰਤ ਪਾਕਿਸਤਾਨ ਸਰਹੱਦ ‘ਤੇ ਡਰੋਨ ਦੀ ਹਲਚਲ, ਬੀਐਸਐਫ ਦੇ ਜਵਾਨਾਂ ਨੇ ਕੀਤੀ ਫਾਇਰਿੰਗ

ਪੰਜਾਬ ਪੁਲਿਸ ਲਗਾਤਾਰ ਕਰ ਰਹੀ ਹੈ ਗ੍ਰਿਫ਼ਤਾਰੀਆਂ: ਮੂਸੇਵਾਲਾ ਦੇ ਕਤਲ ਦਾ ਮਾਮਲਾ ਭਖ ਜਾਣ ਕਾਰਨ ਪੰਜਾਬ ਪੁਲਿਸ ਕਾਫੀ ਐਕਟਿਵ ਨਜ਼ਰ ਆ ਰਹੀ ਹੈ ਤੇ ਲਗਾਤਾਰ ਗ੍ਰਿਫ਼ਤਾਰੀਆਂ ਕੀਤੀ ਜਾ ਰਹੀਆਂ ਹਨ। ਦੱਸ ਦਈਏ ਕਿ ਗੈਂਗਸਟਰ ਗੋਲਡੀ ਬਰਾੜ ਨੇ ਸਿੱਧੂ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਲਈ ਹੈ। ਇੱਕ ਪੋਸਟ ਵਿੱਚ ਉਸ ਨੇ ਕਿਹਾ ਹੈ ਕਿ ਅਸੀਂ ਵਿੱਕੀ ਮਿੱਡੂਖੇੜਾ ਦੇ ਕਤਲ ਦਾ ਬਦਲਾ ਲਿਆ ਹੈ। ਉਥੇ ਹੀ ਇਸ ਤੋਂ ਬਾਅਦ ਗੌਂਡਰ ਐਂਡ ਬ੍ਰਦਰਜ਼ ਗਰੁੱਪ, ਦਵਿੰਦਰ ਬੰਬੀਹਾ ਗਰੁੱਪ ਤੇ ਕਈ ਹੋਰ ਗੈਂਗਸਟਰਾਂ ਵੱਲੋਂ ਸਿੱਧੂ ਮੂਸੇਵਾਲਾ ਦਾ ਬਦਲਾ ਲੈਣ ਦੀ ਗੱਲ ਵੀ ਕਹੀ ਜਾ ਰਹੀ ਹੈ।

Last Updated : Jun 4, 2022, 11:05 AM IST
ETV Bharat Logo

Copyright © 2024 Ushodaya Enterprises Pvt. Ltd., All Rights Reserved.