23 ਸਾਲਾਂ ਦੇ ਲੰਬੇ ਵਕਫ਼ੇ ਤੋਂ ਬਾਅਦ ਤੀਜੀ ਵਾਰ ਸੰਗਰੂਰ ਸੀਟ ਤੋਂ ਜਿੱਤੇ ਮਾਨ, ਜਾਣੋ ਕਿਉਂ ਛੱਡੀ ਸੀ IPS ਦੀ ਨੌਕਰੀ...

author img

By

Published : Jun 26, 2022, 4:56 PM IST

Updated : Jun 26, 2022, 5:15 PM IST

23 ਸਾਲਾਂ ਦੇ ਲੰਬੇ ਵਕਫ਼ੇ ਤੋਂ ਬਾਅਦ ਤੀਜੀ ਵਾਰ ਸੰਗਰੂਰ ਸੀਟ ਤੋਂ ਜਿੱਤੇ ਮਾਨ

77 ਸਾਲਾ ਸਿਮਰਨਜੀਤ ਸਿੰਘ ਮਾਨ 23 ਸਾਲ ਬਾਅਦ ਤੀਜੀ ਵਾਰ ਸੰਸਦ ਮੈਂਬਰ ਚੁਣੇ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਦੇ ਅਸਤੀਫਾ ਦੇਣ ਤੋਂ ਬਾਅਦ ਸੰਗਰੂਰ ਸੀਟ ਖਾਲੀ ਹੋਈ ਸੀ ਤੇ ਹੁਣ ਸਿਮਰਨਜੀਤ ਸਿੰਘ ਮਾਨ ਜਿੱਤ ਦਰਜ ਕਰ ਸੰਗਰੂਰ ਦੇ ਨਵੇਂ ਸਾਂਸਦ ਬਣ ਗਏ ਹਨ। ਜਾਣੋ ਸਿਮਰਨਜੀਤ ਸਿੰਘ ਮਾਨ ਬਾਰੇ...

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਸਿਮਰਨਜੀਤ ਸਿੰਘ ਮਾਨ ਸੰਗਰੂਰ ਲੋਕ ਸਭਾ ਸੀਟ ਤੋਂ ਜਿੱਤ ਗਏ ਹਨ। ਸਿਮਰਨਜੀਤ ਸਿੰਘ ਮਾਨ ਨੂੰ 253154 ਵੋਟਾਂ, ਆਪ ਦੇ ਗੁਰਮੇਲ ਸਿੰਘ ਦੂਜੇ ਨੰਬਰ 'ਤੇ ਰਹੇ, ਜਿਨ੍ਹਾਂ ਨੂੰ 2,47, 332, ਵੋਟਾਂ ਜਦਕਿ ਤੀਜੇ ਨੰਬਰ 'ਤੇ ਕਾਂਗਰਸ ਦੇ ਦਲਵੀਰ ਗੋਲਡੀ ਨੂੰ 79,668 ਵੋਟਾਂ, ਚੌਥੇ ਨੰਬਰ 'ਤੇ ਭਾਜਪਾ ਦੇ ਕੇਵਲ ਢਿੱਲੋਂ ਨੂੰ 66, 298 ਵੋਟਾਂ ਅਤੇ ਪੰਜਵੇਂ ਸਥਾਨ 'ਤੇ ਅਕਾਲੀ ਦਲ ਦੇ ਬੀਬੀ ਕਮਲਦੀਪ ਕੌਰ ਨੂੰ 44, 428 ਵੋਟਾਂ ਪਈਆਂ ਹਨ। 23 ਸਾਲਾਂ ਦੇ ਲੰਬੇ ਵਕਫ਼ੇ ਤੋਂ ਬਾਅਦ ਹੁਣ ਉਹ ਤੀਜੀ ਵਾਰ ਸੰਗਰੂਰ ਸੀਟ ਤੋਂ ਜਿੱਤੇ ਹਨ।

ਇਹ ਵੀ ਪੜੋ: ਜਿੱਤ ਤੋਂ ਬਾਅਦ ਸਿਮਰਨਜੀਤ ਮਾਨ ਦਾ ਵਿਰੋਧੀਆਂ ’ਤੇ ਹਮਲਾ, ਸੁਣੋ ਲੋਕਸਭਾ 'ਚ ਕਿਹੜੇ ਮੁੱਦੇ ਚੁੱਕਣਗੇ ਮਾਨ ?

23 ਸਾਲ ਬਾਅਦ ਸਾਂਸਦ ਬਣੇ ਸਿਮਰਨਜੀਤ ਸਿੰਘ ਮਾਨ: ਦੱਸ ਦਈਏ ਕਿ 77 ਸਾਲਾ ਸਿਮਰਨਜੀਤ ਸਿੰਘ ਮਾਨ 23 ਸਾਲ ਬਾਅਦ ਤੀਜੀ ਵਾਰ ਸੰਸਦ ਮੈਂਬਰ ਚੁਣੇ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਦੇ ਅਸਤੀਫਾ ਦੇਣ ਤੋਂ ਬਾਅਦ ਸੰਗਰੂਰ ਸੀਟ ਖਾਲੀ ਹੋਈ ਸੀ ਤੇ ਹੁਣ ਸਿਮਰਨਜੀਤ ਸਿੰਘ ਮਾਨ ਜਿੱਤ ਦਰਜ ਕਰ ਸੰਗਰੂਰ ਦੇ ਨਵੇਂ ਸਾਂਸਦ ਬਣ ਗਏ ਹਨ। ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਸਿਮਰਨਜੀਤ ਸਿੰਘ ਮਾਨ 7ਵੀਂ ਵਾਰ ਸੰਗਰੂਰ ਲੋਕ ਸਭ ਹਲਕੇ ਦੇ ਚੋਣ ਲੜੇ ਹਨ ਤੇ ਜਿੱਤ ਗਏ ਹਨ।

ਜੇਲ੍ਹ ਤੋਂ ਲੜੀ ਸੀ ਚੋਣ: ਦੱਸ ਦਈਏ ਕਿ ਸਿਮਰਨਜੀਤ ਸਿੰਘ ਮਾਨ ਨੇ 1989 ਦੀਆਂ ਲੋਕ ਸਭਾ ਚੋਣਾਂ ਵਿੱਚ ਜੇਲ੍ਹ ਤੋਂ ਚੋਣ ਲੜੀ ਸੀ। ਸਿਮਰਨਜੀਤ ਸਿੰਘ ਮਾਨ ਪੰਜ ਸਾਲ ਭਾਗਲਪੁਰ ਜੇਲ੍ਹ ਵਿੱਚ ਨਜ਼ਰਬੰਦ ਰਹੇ ਜਿਹਨਾਂ ਨੇ ਸਾਲ 1989 ਦੀਆਂ ਲੋਕ ਸਭਾ ਚੋਣਾਂ ਵਿੱਚ ਜ਼ਿਲ੍ਹਾ ਅੰਮ੍ਰਿਤਸਰ ਦੇ ਕਾਂਗਰਸੀ ਪ੍ਰਧਾਨ ਅਜੀਤ ਸਿੰਘ ਮਾਨ ਖ਼ਿਲਾਫ਼ ਤਰਨਤਾਰਨ ਤੋਂ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ ਸੀ। ਇਸ ਮੌਕੇ ਮਾਨ ਨੇ 5,27,707 ਵੋਟਾਂ ਲੈ ਕੇ ਰਿਕਾਰਡ ਜਿੱਤ ਦਰਜ ਕੀਤੀ ਸੀ। ਸਿਮਰਨਜੀਤ ਸਿੰਘ ਮਾਨ ਨੂੰ ਤਰਨਤਾਰਨ ਤੋਂ ਲੋਕ ਸਭਾ ਮੈਂਬਰ ਬਣਨ ਤੋਂ ਬਾਅਦ ਰਿਹਾਅ ਕਰ ਦਿੱਤਾ ਗਿਆ ਸੀ।

ਸਿਮਰਨਜੀਤ ਸਿੰਘ ਮਾਨ ਦਾ ਜਨਮ: ਸਿਮਰਨਜੀਤ ਸਿੰਘ ਮਾਨ ਦਾ ਜਨਮ 20 ਮਈ 1945 ਨੂੰ ਇੱਕ ਸਿਆਸੀ ਪਰਿਵਾਰ ਵਿੱਚ ਹੋਇਆ ਸੀ। ਮਾਨ ਦੇ ਪਿਤਾ ਲੈਫਟੀਨੈਂਟ ਕਰਨਲ ਜੋਗਿੰਦਰ ਸਿੰਘ ਮਾਨ ਵੀ 1967 ਵਿੱਚ ਵਿਧਾਨ ਸਭਾ ਦੇ ਸਪੀਕਰ ਸਨ। ਸਿਮਰਨਜੀਤ ਸਿੰਘ ਮਾਨ ਨੇ ਸਾਲ 1999 'ਚ ਲੋਕ ਸਭਾ ਚੋਣ ਜਿੱਤੀ ਸੀ, ਜਦੋਂ ਕਿ ਸਾਲ 1996, 1998, 2004, 2009 ਅਤੇ 2019 ਦੀਆਂ ਲੋਕ ਸਭਾ ਚੋਣਾਂ 'ਚ ਉਹ ਜਿੱਤ ਹਾਸਲ ਕਰਨ 'ਚ ਸਫ਼ਲ ਨਹੀਂ ਹੋ ਸਕੇ। ਇਸ ਤੋਂ ਪਹਿਲਾਂ ਉਨ੍ਹਾਂ ਨੇ 1989 'ਚ ਲੋਕ ਸਭਾ ਹਲਕਾ ਤਰਨਤਾਰਨ ਦੀ ਚੋਣ ਵੀ ਜਿੱਤੀ ਸੀ। ਮਾਨ ਨੇ ਇਸ ਸਾਲ ਅਮਰਗੜ੍ਹ ਤੋਂ ਵਿਧਾਨ ਸਭਾ ਚੋਣ ਵੀ ਲੜੀ ਸੀ, ਪਰ ਉਥੇ ਵੀ ਉਨ੍ਹਾਂ ਨੂੰ 'ਆਪ' ਦੀ ਹਨ੍ਹੇਰੀ ਅੱਗੇ ਹਾਰ ਦਾ ਸਾਹਮਣਾ ਕਰਨਾ ਪਿਆ ਸੀ।

1967 ਵਿੱਚ ਭਾਰਤੀ ਪੁਲਿਸ ਸੇਵਾ ਲਈ ਚੁਣੇ ਗਏ ਸਿਮਰਨਜੀਤ ਸਿੰਘ ਮਾਨ: ਸਿਆਸਤਦਾਨਾਂ ਤੋਂ ਵੱਖਰੀ ਸੋਚ ਰੱਖਣ ਵਾਲੇ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ 1966 ਵਿੱਚ ਸਿਵਲ ਸੇਵਾਵਾਂ ਦੀ ਪ੍ਰੀਖਿਆ ਦਿੱਤੀ ਅਤੇ ਉਸ ਤੋਂ ਬਾਅਦ 1967 ਵਿੱਚ ਉਹ ਭਾਰਤੀ ਪੁਲਿਸ ਸੇਵਾ (ਆਈਪੀਐਸ) ਲਈ ਚੁਣੇ ਗਏ ਤੇ ਇਸ ਮੌਕੇ ਮਾਨ ਨੂੰ ਪੰਜਾਬ ਕੇਡਰ ਮਿਲਿਆ ਸੀ। ਉਸ ਸਮੇਂ ਦੌਰਾਨ ਮਾਨ ਲੁਧਿਆਣਾ ਵਿੱਚ ਏ.ਐਸ.ਪੀ., ਫਿਰੋਜ਼ਪੁਰ ਅਤੇ ਫਰੀਦਕੋਟ ਵਿੱਚ ਐਸ.ਐਸ.ਪੀ. ਤੇ ਮੁੰਬਈ ਵਿੱਚ ਸੀਆਈਐਸਐਫ ਦੇ ਗਰੁੱਪ ਕਮਾਂਡੈਂਟ ਰਹੇ ਸਨ।

ਇਹ ਵੀ ਪੜੋ: ਸਿੱਧੂ ਮੂਸੇਵਾਲਾ ਦਾ SYL ਗੀਤ ਯੂਟਿਊਬ ਤੋਂ ਹਟਾਇਆ ਗਿਆ

ਸ੍ਰੀ ਹਰਿਮੰਦਰ ਸਾਹਿਬ ’ਤੇ ਹੋਏ ਹਮਲੇ ਤੋਂ ਬਾਅਦ ਦਿੱਤਾ ਅਸਤੀਫਾ: ਦੱਸ ਦਈਏ ਕਿ 18 ਜੂਨ 1984 ਵਿੱਚ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਹੱਤਿਆ ਤੋਂ ਬਾਅਦ ਸਿੱਖ ਵਿਰੋਧੀ ਦੰਗਿਆਂ ਤੇ ਸਾਕਾ ਨੀਲਾ ਤਾਰਾ ਦੌਰਾਨ ਅੰਮ੍ਰਿਤਸਰ ਵਿੱਚ ਸ੍ਰੀ ਹਰਿਮੰਦਰ ਸਾਹਿਬ ’ਤੇ ਹੋਏ ਹਮਲੇ ਦੇ ਵਿਰੋਧ ਵਿੱਚ ਸਿਮਰਨਜੀਤ ਸਿੰਘ ਮਾਨ ਨੇ ਅਸਤੀਫਾ ਦੇ ਦਿੱਤਾ ਸੀ। ਇਸ ਤੋਂ ਬਾਅਦ ਮਾਨ ਖਿਲਾਫ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਹੱਤਿਆ ਦੀ ਸਾਜ਼ਿਸ਼ ਕਰਨ ਵਿੱਚ ਸ਼ਾਮਲ ਹੋਣ ’ਤੇ ਕਈ ਮਾਮਲੇ ਦਰਜ ਕੀਤੇ ਗਏ, ਜਿਹਨਾਂ ਵਿੱਚ ਦੇਸ਼ਧ੍ਰੋਹ ਦਾ ਮਾਮਲਾ ਵੀ ਦਰਜ ਸੀ।

Last Updated :Jun 26, 2022, 5:15 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.