ETV Bharat / city

ਬੁਡੈਲ ਜੇਲ੍ਹ ਵਿੱਚ ਬੰਦ ਕਲਿਆਣੀ ਸਿੰਘ ਦੀ ਜ਼ਮਾਨਤ ਪਟੀਸ਼ਨ ਉੱਤੇ ਸੁਣਵਾਈ ਅੱਜ

author img

By

Published : Aug 23, 2022, 11:50 AM IST

Sippy murder case ਸੀਬੀਆਈ ਨੇ ਵਕੀਲ ਅਤੇ ਨਿਸ਼ਾਨੇਬਾਜ਼ੀ ਸਿੱਪੀ ਸਿੱਧੂ ਦੇ ਕਤਲ ਮਾਮਲੇ ਵਿੱਚ ਮੁਲਜ਼ਮ ਕਲਿਆਣੀ ਸਿੰਘ ਦੀ ਜ਼ਮਾਨਤ ਪਟੀਸ਼ਨ ਉੱਤੇ ਅੱਜ ਸੁਣਵਾਈ ਹੋਵੇਗੀ। ਦੱਸ ਦਈਏ ਕਿ ਇਸ ਸਮੇਂ ਕਲਿਆਣੀ ਦੋ ਮਹੀਨੇ ਤੋਂ ਬੁਡੈਲ ਜੇਲ੍ਹ ਵਿੱਚ ਕੈਦ ਹੈ।

Sippy murder case
ਕਲਿਆਣੀ ਸਿੰਘ ਦੀ ਜ਼ਮਾਨਤ ਪਟੀਸ਼ਨ

ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਹਾਈਕੋਰਟ ’ਚ ਕਲਿਆਣੀ ਸਿੰਘ ਦੀ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ ਹੋਵੇਗੀ। ਦੱਸ ਦਈਏ ਕਿ ਕਲਿਆਣੀ ਸਿੰਘ ਸਿੱਪੀ ਸਿੱਧੂ ਕਤਲ ਮਾਮਲੇ ’ਚ ਚੰਡੀਗੜ੍ਹ ਦੀ ਬੁੜੇਲ ਜੇਲ੍ਹ ਚ ਬੰਦ ਹੈ। ਉਸ ਵੱਲੋਂ ਹਾਈਕੋਰਟ ’ਚ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਗਈ ਹੈ। ਦੱਸ ਦਈਏ ਕਿ ਕਲਿਆਣੀ ਸਿੰਘ ਹਾਈ ਕੋਰਟ ਦੇ ਮੌਜੂਦਾ ਜੱਜ ਦੀ ਬੇਟੀ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਜਸਟਿਸ ਸੁਰੇਸ਼ਵਰ ਠਾਕੁਰ ਦੀ ਬੈਂਚ ਸੁਣਵਾਈ ਕਰੇਗੀ।

ਮਾਮਲੇ ਦੀ ਸੁਣਵਾਈ ਤੋਂ ਜਸਟਿਸ ਅਨੂਪ ਚਿਤਕਾਰਾ ਨੇ ਕੀਤਾ ਕਿਨਾਰਾ: ਜਸਟਿਸ ਅਨੂਪ ਚਿਤਕਾਰਾ ਮਾਮਲੇ ਦੀ ਸੁਣਵਾਈ ਤੋਂ ਹਟ ਗਏ ਸਨ। ਦਰਅਸਲ, ਜਸਟਿਸ ਚਿਤਕਾਰਾ ਇਸ ਤੋਂ ਪਹਿਲਾਂ ਹਿਮਾਚਲ ਪ੍ਰਦੇਸ਼ ਹਾਈ ਕੋਰਟ ਵਿੱਚ ਜੱਜ ਸੀ। ਉਨ੍ਹਾਂ ਦੀ ਵਿਦਾਈ 8 ਅਕਤੂਬਰ 2021 ਨੂੰ ਹੋਈ ਸੀ, ਉਸੇ ਦਿਨ ਜਸਟਿਸ ਸਬੀਨਾ ਨੂੰ ਰਾਜਸਥਾਨ ਹਾਈ ਕੋਰਟ ਤੋਂ ਹਿਮਾਚਲ ਪ੍ਰਦੇਸ਼ ਹਾਈ ਕੋਰਟ ਵਿੱਚ ਤਬਦੀਲ ਕਰ ਦਿੱਤਾ ਗਿਆ ਸੀ।


ਜ਼ਮਾਨਤ ਅਰਜ਼ੀ ਕੀਤੀ ਗਈ ਸੀ ਰੱਦ: ਦੱਸ ਦਈਏ ਕਿ ਇਸ ਤੋਂ ਪਹਿਲਾਂ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਦੀ ਸੀਬੀਆਈ ਅਦਾਲਤ ਦੇ ਵਿਸ਼ੇਸ਼ ਜੱਜ ਨੇ ਕਲਿਆਣੀ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਸੀ। ਹੁਣ ਕਲਿਆਣੀ ਨੇ ਹਾਈ ਕੋਰਟ ਤੋਂ ਸੀਬੀਆਈ ਕੋਰਟ ਦੇ ਫੈਸਲੇ ਨੂੰ ਰੱਦ ਕਰਨ ਅਤੇ ਰੈਗੂਲਰ ਜ਼ਮਾਨਤ ਦੇਣ ਦੀ ਮੰਗ ਕੀਤੀ ਹੈ।

7 ਸਾਲਾ ਹੋਈ ਕਲਿਆਣੀ ਦੀ ਗ੍ਰਿਫਤਾਰੀ: ਕਾਬਿਲੇਗੌਰ ਹੈ ਕਿ ਕਰੀਬ 7 ਸਾਲ ਪਹਿਲਾਂ ਹੋਏ ਇਸ ਕਤਲ ਦੀ ਜਾਂਚ ਚੰਡੀਗੜ੍ਹ ਪੁਲਿਸ ਕਰ ਰਹੀ ਸੀ। ਕਰੀਬ 1 ਸਾਲ ਬਾਅਦ ਇਹ ਮਾਮਲਾ ਸੀਬੀਆਈ ਨੂੰ ਟਰਾਂਸਫਰ ਕਰ ਦਿੱਤਾ ਗਿਆ। ਸਿੱਧੂ ਦੇ ਪਰਿਵਾਰਕ ਮੈਂਬਰਾਂ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜੱਜ ਦੀ ਧੀ 'ਤੇ ਕਤਲ ਦਾ ਆਰੋਪ ਲਗਾਇਆ ਸੀ। ਪਰ ਵੱਡੀ ਗੱਲ ਇਹ ਹੈ ਕਿ ਇਸ ਮਾਮਲੇ ਵਿੱਚ ਸੀਬੀਆਈ ਨੇ ਦਸੰਬਰ 2020 ਵਿੱਚ ਅਦਾਲਤ ਵਿੱਚ ਅਨਟਰੇਸ ਰਿਪੋਰਟ ਵੀ ਦਾਇਰ ਕੀਤੀ ਸੀ, ਪਰ ਅਦਾਲਤ ਨੇ ਇਸ ਨੂੰ ਸਵੀਕਾਰ ਨਹੀਂ ਕੀਤਾ। ਇਸ ਤੋਂ ਬਾਅਦ ਸੀਬੀਆਈ ਨੇ ਮੁੜ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜਿਸ ਤੋਂ ਬਾਅਦ ਕਲਿਆਣੀ ਨੂੰ ਗ੍ਰਿਫਤਾਰ ਕਰ ਲਿਆ ਗਿਆ।

ਇਹ ਵੀ ਪੜੋ: ਗਾਇਕ ਮਨਕੀਰਤ ਔਲਖ ਨੂੰ ਦਵਿੰਦਰ ਬੰਬੀਹਾ ਗਰੁੱਪ ਵੱਲੋਂ ਧਮਕੀ

ETV Bharat Logo

Copyright © 2024 Ushodaya Enterprises Pvt. Ltd., All Rights Reserved.